Saturday, 18 May 2024

 

 

ਖ਼ਾਸ ਖਬਰਾਂ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ

 

ਪਟਿਆਲਾ ਪੁਲਿਸ ਨੇ ਨਜਾਇਜ਼ ਸ਼ਰਾਬ ਅਤੇ ਤਸਕਰੀ ਵਿਰੁੱਧ ਕਾਰਵਾਈ ਕਰਦਿਆ ਅੱਜ 12 ਮਾਮਲੇ ਕੀਤੇ ਦਰਜ਼

530 ਲੀਟਰ ਲਾਹਣ, ਇੱਕ ਚਾਲੂ ਭੱਠੀ ਤੇ 9 ਵਿਅਕਤੀ ਗ੍ਰਿਫ਼ਤਾਰ- ਐਸ.ਐਸ.ਪੀ ਦੁੱਗਲ

Web Admin

Web Admin

5 Dariya News

ਪਟਿਆਲਾ, ਪਾਤੜਾਂ, ਸਮਾਣਾ , 06 Aug 2020

ਪਟਿਆਲਾ ਪੁਲਿਸ ਨੇ ਨਜਾਇਜ਼ ਸ਼ਰਾਬ ਅਤੇ ਤਸਕਰੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਛੇਵੇਂ ਦਿਨ ਵੀ ਵੱਡੀ ਕਾਰਵਾਈ ਕਰਦਿਆਂ ਛਾਪੇਮਾਰੀ ਕਰਕੇ ਕਈ ਥਾਵਾਂ ਤੋਂ ਲਾਹਣ ਤੇ ਨਜਾਇਜ਼ ਸ਼ਰਾਬ ਅਤੇ ਇੱਕ ਚਾਲੂ ਭੱਠੀ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਐਸ.ਐਸ.ਪੀ. ਪਟਿਆਲਾ ਵਿਕਰਮ ਜੀਤ ਦੁੱਗਲ ਨੇ ਦੱਸਿਆ ਕਿ ਅੱਜ ਨਜਾਇਜ਼ ਸ਼ਰਾਬ ਅਤੇ ਤਸਕਰਾਂ ਵਿਰੁੱਧ ਕਾਰਵਾਈ ਕਰਦਿਆ ਪਟਿਆਲਾ ਪੁਲਿਸ ਵੱਲੋਂ 12 ਮਾਮਲੇ ਦਰਜ ਕਰਕੇ ਕੁੱਲ 530 ਲੀਟਰ ਲਾਹਣ, 191 ਬੋਤਲਾਂ ਸ਼ਰਾਬ, ਇੱਕ ਚਾਲੂ ਭੱਠੀ ਬਰਾਮਦ ਕੀਤੀ ਗਈ ਅਤੇ 09 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਐਸ.ਐਸ.ਪੀ ਦੁੱਗਲ ਨੇ ਦੱਸਿਆ ਕਿ ਅੱਜ ਮੁੜ ਤੋਂ ਐਸ.ਪੀ. ਜਾਂਚ ਹਰਮੀਤ ਸਿੰਘ ਹੁੰਦਲ ਅਤੇ ਡੀ.ਐਸ.ਪੀ. ਜਾਂਚ ਕੇ.ਕੇ. ਪਾਂਥੇ ਦੀ ਅਗਵਾਈ ਹੇਠ, ਸੀ.ਆਈ.ਏ ਸਮਾਣਾ ਦੀਆਂ ਟੀਮਾਂ ਨੇ ਕੁਤਬਨਪੁਰ ਵਿਖੇ ਛਾਪੇਮਾਰੀ ਕਰਕੇ ਅੰਮ੍ਰਿਤਪਾਲ ਸਿੰਘ ਪੁੱਤਰ ਜਗਦੀਸ਼ ਸਿੰਘ ਪਾਸੋਂ 150 ਲੀਟਰ ਲਾਹਣ ਤੇ 25 ਬੋਤਲਾਂ ਨਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ ਇਸੇ ਤਰ੍ਹਾਂ ਪਿੰਡ ਅਚਰਾਲਾ ਖ਼ੁਰਦ ਛਾਪੇਮਾਰੀ ਕਰਕੇ ਬਲਜਿੰਦਰ ਕੌਰ ਪਤਨੀ ਨਿਰਮਲ ਸਿੰਘ ਪਾਸੋਂ 80 ਲੀਟਰ ਲਾਹਣ ਬਰਾਮਦ ਕੀਤੀ।ਐਸ.ਐਸ.ਪੀ. ਦੁੱਗਲ ਨੇ ਕਿਹਾ ਕਿ ਥਾਣਾ ਸਦਰ ਸਮਾਣਾ ਦੀਆਂ ਟੀਮਾਂ ਵੱਲੋਂ ਕਾਲਾ ਸਿੰਘ ਪੁੱਤਰ ਨਰਾਤਾ ਸਿੰਘ ਵਾਸੀ ਪਿੰਡ ਮਰੌੜੀ ਪਾਸੋਂ 50 ਲੀਟਰ ਲਾਹਣ ਤੇ ਇੱਕ ਚਾਲੂ ਭੱਠੀ ਤੇ 03 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਅਤੇ ਛੋਟੀ ਕੌਰ ਪਤਨੀ ਕਰਨੈਲ ਸਿੰਘ ਵਾਸੀ ਅਚਰਾਲਾ ਖ਼ੁਰਦ ਪਾਸੋਂ 100 ਲੀਟਰ ਲਾਹਣ, ਅਮਰਜੀਤ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਮਰੌੜੀ ਪਾਸੋਂ 45 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕੀਤੀ ਅਤੇ ਥਾਣਾ ਜੁਲਕਾਂ ਦੀਆ ਟੀਮਾਂ ਨੇ ਪਿੰਡ ਪਠਾਣਮਾਜਰਾ ਵਿਖੇ ਛਾਪਾਮਾਰੀ ਕਰਕੇ ਭੁਪਿੰਦਰ ਸਿੰਘ ਪੁੱਤਰ ਮਹਾਵੀਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ 150 ਲੀਟਰ ਲਾਹਣ ਬਰਾਮਦ ਕੀਤੀ। ਜਦੋਂ ਕਿ ਥਾਣਾ ਤ੍ਰਿਪੜੀ ਪਟਿਆਲਾ ਦੀ ਪੁਲਿਸ ਨੇ ਪੱਥਰ ਪਾਰਕ ਤ੍ਰਿਪੜੀ ਤੋਂ ਜਰਨੈਲ ਸਿੰਘ ਪੁੱਤਰ ਮਹਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ 36 ਬੋਤਲਾਂ ਸ਼ਰਾਬ ਬਰਾਮਦ ਕੀਤੀ ਹੈ।ਸ੍ਰੀ ਦੁੱਗਲ ਨੇ ਦੱਸਿਆ ਕਿ ਦੋਸ਼ੀਆਂ ਵਿਰੁੱਧ ਆਬਕਾਰੀ ਐਕਟ ਸਮੇਤ ਵੱਖ ਵੱਖ ਧਰਾਵਾਂ ਤਹਿਤ ਮਾਮਲੇ ਦਰਜ ਕੀਤੇ ਗਏ ਹਨ। ਇਸ ਛਾਪੇਮਾਰੀ ਦੌਰਾਨ ਸਬੰਧਤ ਥਾਣਿਆਂ ਦੀ ਪੁਲਿਸ ਅਤੇ ਸੀ.ਆਈ.ਏ. ਸਟਾਫ਼ ਦੀਆਂ ਟੀਮਾਂ ਵੀ ਸ਼ਾਮਲ ਸਨ।

 

Tags: Crime News Punjab , Punjab Police , Police , Crime News , Patila , Patiala Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD