Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਕੋਰੋਨਾ ਤੋਂ ਪੀੜਿਤ ਹੋ ਕੇ ਵੀ ਬੁਲੰਦ ਹੌਂਸਲੇ ਨਾਲ ਰਾਜਿੰਦਰਾ ਹਸਪਤਾਲ ਦੇ ਡਾਕਟਰ ਤੇ ਮੈਡੀਕਲ ਸਟਾਫ਼ ਸੇਵਾ 'ਚ ਲੱਗੇ

250 ਡਾਕਟਰ ਤੇ ਇੰਟਰਨ, 85 ਸਟਾਫ਼ ਨਰਸਾਂ ਤੇ 100 ਦਰਜਾ ਚਾਰ ਦਿਨ ਰਾਤ ਮਰੀਜ਼ਾਂ ਦੀ ਸੰਭਾਲ 'ਚ ਲੱਗੇ

Web Admin

Web Admin

5 Dariya News

ਪਟਿਆਲਾ , 06 Aug 2020

Last updated on: Aug 06, 2020, 00:00 IST

ਕੋਰੋਨਾ ਦੇ ਹਲਕੇ ਅਤੇ ਗੰਭੀਰ ਪੀੜਤਾਂ ਲਈ ਪਟਿਆਲਾ ਦਾ ਸਰਕਾਰੀ ਰਾਜਿੰਦਰਾ ਹਸਪਤਾਲ ਵੱਡੀ ਆਸ ਦੀ ਕਿਰਨ ਬਣਿਆ ਹੋਇਆ ਹੈ। ਪੰਜਾਬ ਦੇ ਬਹੁਤ ਸਾਰੇ ਜ਼ਿਲ੍ਹਿਆਂ (ਲੁਧਿਆਣਾ, ਨਵਾਂਸ਼ਹਿਰ, ਮੋਹਾਲੀ, ਫ਼ਤਿਹਗੜ੍ਹ ਸਾਹਿਬ, ਮਾਨਸਾ, ਸੰਗਰੂਰ, ਬਰਨਾਲਾ ਅਤੇ ਹਰਿਆਣਾ ਰਾਜ ਦੇ ਕੁੱਝ ਜ਼ਿਲ੍ਹੇ ਵੀ) ਤੋਂ ਵੀ ਅਤਿ-ਗੰਭੀਰ ਕੋਵਿਡ ਮਰੀਜ਼ਾਂ ਨੂੰ ਲੈਵਲ-3 ਦੀ ਮੈਡੀਕਲ ਸੰਭਾਲ ਲਈ ਇੱਥੇ ਭੇਜਿਆ ਜਾ ਰਿਹਾ ਹੈ।ਸਰਕਾਰੀ ਰਾਜਿੰਦਰਾ ਹਸਪਤਾਲ ਦੇ ਕੋਵਿਡ ਕੇਅਰ ਇੰਚਾਰਜ, ਮੁੱਖ ਪ੍ਰਸ਼ਾਸਕ ਪਟਿਆਲਾ ਵਿਕਾਸ ਅਥਾਰਟੀ ਅਤੇ ਵਧੀਕ ਸਕੱਤਰ ਮੈਡੀਕਲ ਸਿਖਿਆ ਅਤੇ ਖੋਜ, ਸ੍ਰੀਮਤੀਸੁਰਭੀਮਲਿਕ ਨੇ ਅੱਜ ਇੱਥੇ ਦੱਸਿਆ ਕਿ ਸਰਕਾਰੀ ਰਾਜਿੰਦਰਾ ਹਸਪਤਾਲ 'ਚ ਕੋਵਿਡ ਮਰੀਜ਼ਾਂ ਦੀ ਸਾਂਭ-ਸੰਭਾਲ ਲਈ 600 (350 ਐਮ ਸੀ ਐਚ ਤੇ 250 ਸੁਪਰ ਸਪੈਸ਼ਲਿਟੀ ਬਲਾਕ) ਬਿਸਤਰਿਆਂ ਦੀ ਸੁਵਿਧਾ ਹੈ, ਜਿਸ ਵਿੱਚੋਂ 54 ਬਿਸਤਰੇ ਵੈਂਟੀਲੇਟਰ ਨਾਲ ਲੈਸ ਹਨ।

ਸ੍ਰੀਮਤੀ ਸੁਰਭੀ ਮਲਿਕ ਨੇ ਦੱਸਿਆ ਕਿ 'ਟ੍ਰਸ਼ਰੀ ਕੇਅਰ ਸੰਸਥਾ' ਹੋਣ ਕਾਰਨ ਰਾਜ ਦੇ ਬਹੁਤੇ ਜ਼ਿਲ੍ਹਿਆਂ 'ਚੋਂ ਗੰਭੀਰ ਮਰੀਜ਼ਾਂ ਨੂੰ ਇੱਥੇ ਹੀ ਰੈਫ਼ਰ ਕੀਤਾ ਜਾ ਰਿਹਾ ਹੈ, ਜਿਸ ਕਾਰਨ ਅਤਿ ਗੰਭੀਰ ਮਰੀਜ਼ਾਂ ਨੂੰ ਬਚਾਉਣ ਲਈ ਡਾਕਟਰਾਂ ਨੂੰ ਬਹੁਤ ਯਤਨ ਕਰਨੇ ਪੈ ਰਹੇ ਹਨ।ਰਾਜਿੰਦਰਾ ਹਸਪਤਾਲ 'ਚ 250 ਦੇ ਕਰੀਬ ਡਾਕਟਰ ਅਤੇ ਇੰਟਰਨ, 85 ਸਟਾਫ਼ ਨਰਸਾਂ ਅਤੇ 100 ਦੇ ਕਰੀਬ ਦਰਜਾ ਚਾਰ ਕਮਚਾਰੀ ਦਿਨ ਅਤੇ ਰਾਤ ਦੀਆਂ ਸਿਫ਼ਟਾਂ 'ਚ ਮਰੀਜ਼ਾਂ ਦੀ ਸਾਂਭ-ਸੰਭਾਲ 'ਚ ਲੱਗੇ ਹੋਏ ਹਨ। ਉਨ੍ਹਾਂ ਦੱਸਿਆ ਕਿ ਗੰਭੀਰ ਮਰੀਜ਼ਾਂ ਲਈ 8ਵੇਂ ਮਰਹੱਲੇ (ਮੰਜ਼ਿਲ) 'ਤੇ ਸਥਾਪਿਤ ਵਾਰਡ 'ਚ 6 ਡਾਕਟਰ, 6 ਸਟਾਫ਼ ਨਰਸਾਂ ਅਤੇ 6 ਦਰਜਾ ਚਾਰ ਕਰਮਚਾਰੀ ਇੱਕ-ਇੱਕ ਸ਼ਿਫ਼ਟ 'ਚਡਿਊਟੀ ਕਰ ਰਹੇ ਹਨ ਜਦਕਿ ਤੀਸਰੀ, ਚੌਥੀ ਤੇ ਪੰਜਵੀਂ ਮੰਜ਼ਿਲ 'ਤੇ ਵੀ ਲਾਇਆ ਸਟਾਫ਼ ਨਿਗਰਾਨੀ 'ਚ ਰੱਖੇ ਪਾਜ਼ਿਟਿਵ ਮਰੀਜ਼ਾਂ ਦੀ ਸਾਂਭ-ਸੰਭਾਲ 'ਚ ਲੱਗਾ ਹੋਇਆ ਹੈ। ਉਨ੍ਹਾਂ ਦੱਸਿਆ ਕਿ 7ਵੀਂ ਮੰਜ਼ਿਲ 'ਤੇ ਸ਼ੱਕੀ ਕੋਵਿਡ ਮਰੀਜ਼ਾਂ ਦੇ ਰੱਖਣ ਦਾ ਪ੍ਰਬੰਧ ਕੀਤਾ ਗਿਆ ਹੈ।

ਸ੍ਰੀਮਤੀ ਮਲਿਕ ਅਨੁਸਾਰ ਡਾਕਟਰਾਂ ਦੀ ਪੀ ਪੀ ਈ ਕਿੱਟ 'ਚ ਲੰਬਾ ਸਮਾਂ ਰਹਿਣ ਦੀ ਪ੍ਰੇਸ਼ਾਨੀ ਨੂੰ ਦੇਖਦੇ ਹੋਏ, ਉਨ੍ਹਾਂ ਨੂੰ ਇੱਕ ਸਿਫ਼ਟ ਦੌਰਾਨ ਦੋ ਕਿੱਟਾਂ ਮੁਹੱਈਆ ਕਰਵਾਉਣ ਅਤੇ ਡਿਊਟੀ ਦੌਰਾਨ 30 ਮਿੰਟ ਦੀ ਬਰੇਕ ਦੇਣ ਦਾ ਫੈਸਲਾ ਵੀ ਕੀਤਾ ਗਿਆ ਹੈ ਤਾਂ ਜੋ ਬਰੇਕ ਬਾਅਦ ਦੁਬਾਰਾ ਆਈਸੋਲੇਸ਼ਨ ਵਾਰਡ 'ਚ ਜਾਣ ਮੌਕੇ ਕਿੱਟ ਪਾਉਣ ਦੀ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਦੱਸਿਆ ਕਿ ਅੱਜ ਇੱਥੇ 169 ਮਰੀਜ਼ ਕੋਵਿਡ ਦੇ ਇਲਾਜ ਅਧੀਨ ਹਨ, ਜਿਨ੍ਹਾਂ 'ਚੋਂ ਕੇਵਲ ਇੱਕ ਵੈਂਟੀਲੇਟਰ 'ਤੇ ਹੈ।ਉਨ੍ਹਾਂ ਦੱਸਿਆ ਕਿ ਹਸਪਤਾਲ ਦੇ ਤਿੰਨ ਡਾਕਟਰ ਜੋੜਿਆਂ ਦੇ ਪਾਜ਼ਿਟਿਵ ਆਉਣ ਦੇ ਬਾਵਜੂਦ ਡਾਕਟਰ ਅਤੇ ਦੂਸਰਾ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ਼ ਪੂਰੇ ਹੌਂਸਲੇ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਸੋਸ਼ਲ ਮੀਡੀਆ 'ਯੂਜ਼ਰਾਂ' ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਮੋਹਰਲੀ ਕਤਾਰ ਦੇ ਯੋਧਿਆਂ ਦੀ ਹੌਂਸਲਾ ਅਫ਼ਜ਼ਾਈ ਕਰਨ ਲਈ ਆਪਣੇ 'ਸੋਸ਼ਲ ਮੀਡੀਆ ਅਕਾਊਂਟ' 'ਤੇ ਸਾਕਾਰਤਮਕ ਪੋਸਟਾਂ ਪਾਉਣ ਅਤੇ ਨਾਕਾਰਤਮਕ ਪੋਸਟਾਂ ਪਾ ਕੇ ਉਨ੍ਹਾਂ ਦਾ ਮਨੋਬਲ ਨਾ ਡੇਗਣ। ਉਨ੍ਹਾਂ ਕਿਹਾ ਕਿ ਬਹੁਤ ਹੀ ਮੁਸ਼ਕਿਲ ਸਮਾਂ ਚੱਲ ਰਿਹਾ ਹੋਣ ਕਾਰਨ ਹਰੇਕ ਸੰਸਥਾ 'ਚ ਪ੍ਰਬੰਧਕੀ ਕੁੱਝ ਕਮੀਆਂ-ਪੇਸ਼ੀਆਂ ਜ਼ਰੂਰ ਰਹਿ ਜਾਂਦੀਆਂ ਹਨ, ਜਿਨ੍ਹਾਂ ਨੂੰ ਉਭਾਰਨ ਦੀ ਬਜਾਏ, ਸਾਨੂੰ ਦੱਸ ਕੇ ਦੂਰ ਕਰਵਾਇਆ ਜਾਵੇ।ਮਰੀਜ਼ਾਂ ਨੂੰ ਦਿੱਤੇ ਜਾਣ ਵਾਲੇ ਖਾਣੇ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸਵੇਰ ਤੇ ਸ਼ਾਮ ਦੋ ਸਮੇਂ ਦੀ ਚਾਹ ਤੋਂ ਇਲਰਾਵਾ ਸਵੇਰੇ ਨਾਸ਼ਤੇ 'ਚ ਪਰਾਂਠੇ, ਦਹੀ, ਦੁੱਧ, ਦੁਪਹਿਰ ਤੇ ਰਾਤ ਦੇ ਖਾਣੇ 'ਚ 'ਨਿਊਟ੍ਰੀਸ਼ਨ ਮਾਹਿਰ' ਦੀ ਸਲਾਹ ਨਾਲ ਪੌਸ਼ਟਿਕ ਅਹਾਰ ਤੇ ਸਬਜ਼ੀਆਂ ਤੋਂ ਇਲਾਵਾ ਰਾਤ ਸਮੇਂ ਦੁੱਧ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਕੋਵਿਡ ਮ੍ਰਿਤਕ ਦੇਹਾਂ ਦੀ ਸਮੇਂ ਸਿਰ ਸੰਭਾਲ ਵਿੱਚ ਆ ਰਹੀ ਮੁਸ਼ਕਿਲ ਨੂੰ ਦੇਖਦਿਆਂ 'ਮੋਰਚਰੀ' 'ਚ 8 ਦੀ ਸਮਰੱਥਾ ਨੂੰ ਵਧਾ ਕੇ 24 ਕਰ ਦਿੱਤਾ ਗਿਆ ਹੈ ਅਤੇ ਹਰੇਕ ਮ੍ਰਿਤਕ ਸਰੀਰ ਨੂੰ ਜਲਦ ਤੋਂ ਜਲਦ 'ਮੋਰਚਰੀ' ਵਿੱਚ ਭੇਜਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।

 

Tags: Punjab Fights Corona , Coronavirus , COVID 19 , Novel Coronavirus , India Fights Corona , Fight Against Corona , Stay Home Stay Safe , Stay Home , Corona Virus Updates , Social Distancing , Coronavirus Epidemic , Coronavirus Pandemic , Corona virus threat , Corona Outbreak

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD