Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਿਸ਼ਨ ਫ਼ਤਿਹ : ਡਿਪਟੀ ਕਮਿਸ਼ਨਰ ਵੱਲੋਂ ਰਾਜਿੰਦਰਾ ਹਸਪਤਾਲ ਦੀ ਐਮ.ਸੀ.ਐਚ. ਇਮਾਰਤ ਦਾ ਦੌਰਾ

ਕੋਵਿਡ ਆਈਸੋਲੇਸ਼ਨ ਵਾਰਡ ਦੀ ਸਥਿਤੀ ਦਾ ਜਾਇਜ਼ਾ

Web Admin

Web Admin

5 Dariya News

ਪਟਿਆਲਾ , 06 Aug 2020

Last updated on: Aug 06, 2020, 00:00 IST

ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਅੱਜ ਦੇਰ ਸ਼ਾਮ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਐਮ.ਸੀ.ਐਚ. ਇਮਾਰਤ ਵਿਖੇ ਸਥਾਪਤ ਕੋਵਿਡ ਆਈਸੋਲੇਸ਼ਨ ਵਾਰਡ ਦੀ ਪਹਿਲੀ ਮੰਜ਼ਿਲ ਦਾ ਦੌਰਾ ਕਰਕੇ, ਕੋਵਿਡ ਵਾਰਡ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇਸ ਮੌਕੇ ਕਿਹਾ ਕਿ ਪਟਿਆਲਾ ਦੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਕਿਉਂਕਿ ਡਾਕਟਰਾਂ ਦੇ ਹੌਂਸਲੇ ਬੁਲੰਦ ਹਨ ਅਤੇ ਰਾਜਿੰਦਰਾ ਹਸਪਤਾਲ ਵਿਖੇ ਕੋਵਿਡ ਮਰੀਜਾਂ ਦੇ ਇਲਾਜ ਦੇ ਬਿਹਤਰ ਪ੍ਰਬੰਧ ਹਨ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਰੀਜਾਂ ਦੀ ਗਿਣਤੀ ਵਧਣ 'ਤੇ ਰਾਜਿੰਦਰਾ ਹਸਪਤਾਲ ਵਿਖੇ ਨਵੇਂ ਬਣੇ ਸੁਪਰ ਸਪੈਸ਼ਲਿਟੀ ਬਲਾਕ ਦੀ ਇਮਾਰਤ ਨੂੰ ਵੀ ਕੋਵਿਡ ਆਈਸੋਲੇਸ਼ਨ ਲਈ ਵਰਤਿਆ ਜਾ ਸਕਦਾ ਹੈ, ਜਿਸ ਲਈ ਇਹ ਇਮਾਰਤ ਵੀ ਪੂਰੀ ਤਰ੍ਹਾਂ ਤਿਆਰ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਦੇ ਨਾਲ ਏ.ਡੀ.ਸੀ. (ਡੀ) ਡਾ. ਪ੍ਰੀਤੀ ਯਾਦਵ, ਹਸਪਤਾਲ ਦੇ ਕੋਵਿਡ ਕੇਅਰ ਇੰਚਾਰਜ, ਪੀਡੀਏ ਦੇ ਮੁੱਖ ਪ੍ਰਸ਼ਾਸਕ ਤੇ ਮੈਡੀਕਲ ਸਿਖਿਆ ਤੇ ਖੋਜ ਦੇ ਵਧੀਕ ਸਕੱਤਰ ਸ੍ਰੀਮਤੀਸੁਰਭੀਮਲਿਕ, ਸਹਾਇਕ ਕਮਿਸ਼ਨਰ ਡਾ. ਨਿਰਮਲ ਓਸੀਪਚਨ, ਪ੍ਰਿੰਸੀਪਲ ਮੈਡੀਕਲ ਕਾਲਜ ਡਾ. ਹਰਜਿੰਦਰ ਸਿੰਘ, ਮੈਡੀਕਲ ਸੁਪਰਡੈਂਟ ਡਾ. ਰਮੇਸ਼ ਕੁੰਡਲ, ਡਿਪਟੀ ਮੈਡੀਕਲ ਸੁਪਰਡੈਂਟ ਡਾ. ਵਿਨੋਦ ਡਾਂਗਵਾਲ ਸਮੇਤ ਹੋਰ ਡਾਕਟਰ ਅਤੇ ਅਧਿਕਾਰੀ ਮੌਜੂਦ ਸਨ।ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਤਹਿਤ ਮਿਸ਼ਨ ਫ਼ਤਿਹ ਤਹਿਤ ਕਿਸੇ ਵੀ ਕੋਵਿਡ ਮਰੀਜ ਨੂੰ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮਰੀਜਾਂ ਦਾ ਇਲਾਜ ਬਹੁਤ ਹੀ ਬਿਹਤਰ ਢੰਗ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜਿੰਦਰਾ ਹਸਪਤਾਲ ਵਿਖੇ ਮਰੀਜਾਂ ਦੇ ਵਾਰਸਾਂ ਨੂੰ ਜਾਣਕਾਰੀ ਦੇਣ ਲਈ ਸਥਾਪਤ ਕੀਤੇ ਗਏ ਕਾਲ ਸੈਂਟਰ ਤੋਂ ਹੁਣ ਤੱਕ 125 ਮਰੀਜਾਂ ਦੇ ਵਾਰਸਾਂ ਨੂੰ ਫੋਨ ਕੀਤੇ ਜਾ ਚੁੱਕੇ ਹਨ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਹਸਪਤਾਲ ਦੇ ਡਾਕਟਰਾਂ ਸਮੇਤ ਨਰਸਿੰਗ ਸਟਾਫ਼ ਅਤੇ ਦਰਜਾ ਚਾਰ ਅਮਲੇ ਨੂੰ ਵੀ ਜਰੂਰੀ ਹਦਾਇਤਾਂ ਜਾਰੀ ਕੀਤੀਆਂ।

 

Tags: DC Patiala , Deputy Commissioner Patiala , Kumar Amit , Rajindra Hospital Patiala , COVID Isolation Ward , Punjab Fights Corona , Coronavirus , COVID 19 , Novel Coronavirus , India Fights Corona , Fight Against Corona

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD