Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਬਦਬੂਦਾਰ ਛੱਪੜ ਹੁਣ ਬਣਨਗੇ ਪਿੰਡਾਂ ਦੀ ਸ਼ਾਨ, ਥਾਪਰ ਮਾਡਲ ਤਹਿਤ 26 ਪਿੰਡਾਂ ਦੇ ਛੱਪੜਾਂ ਦਾ ਪਾਣੀ ਕਿਸਾਨੀ ਲਈ ਹੋਵੇਗਾ ਲਾਹੇਵੰਦ

ਛੱਪੜਾਂ ਦੇ ਨਵੀਨੀਕਰਨ ਲਈ ਗੰਭੀਰਤਾ ਨਾਲ ਹੋ ਰਿਹੈ ਕੰਮ : ਏ.ਡੀ.ਸੀ. ਮੂਧਲ

Web Admin

Web Admin

5 Dariya News

ਅੰਮ੍ਰਿਤਸਰ , 05 Aug 2020

Last updated on: Aug 05, 2020, 00:00 IST

ਪਿੰਡਾਂ ਦੇ ਛੱਪੜ ਹੁਣ ਪਿੰਡਾਂ ਦੀ ਸ਼ਾਨ ਬਣਨ ਜਾ ਰਹੇ ਹਨ ਅਤੇ ਨਾਲ ਹੀ ਛੱਪੜਾਂ ਦਾ ਪਾਣੀ ਖੇਤੀਬਾੜੀ ਲਈ ਵਰਤਿਆ ਜਾਵੇਗਾ, ਕਿਉਂਕਿ ਪੰਜਾਬ ਸਰਕਾਰ ਵੱਲੋਂ ਥਾਪਰ ਮਾਡਲ ਤਹਿਤ ਛੱਪੜਾਂ ਨੂੰ ਅਤਿ ਆਧੁਨਿਕ ਤਕਨੀਕਾਂ ਨਾਲ ਲੈਸ ਕਰਦੇ ਹੋਏ ਸਵੱਛ ਪਾਣੀ ਬਨਾਉਣ ਲਈ ਵਿਸ਼ੇਸ਼ ਯੋਜਨਾ ਤਹਿਤ ਕੰਮ ਕੀਤਾ ਜਾ ਰਿਹਾ ਹੈ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੁੱਧਲ ਵੱਲੋਂ ਅੰਮ੍ਰਿਤਸਰ ਦੇ 26 ਪਿੰਡਾਂ ਦੇ ਛੱਪੜਾਂ ਦੀ ਦਿੱਖ ਬਦਲਣ ਲਈ ਜਿਥੇ ਗੰਭੀਰਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਇਕ ਅਨੁਮਾਨ ਅਨੁਸਾਰ ਇੰਨਾਂ ਛੱਪੜਾਂ ਦੇ ਨਵੀਨੀਕਰਨ ਲਈ 2 ਕਰੋੜ ਤੋਂ ਵਧੇਰੇ ਦੀ ਰਾਸ਼ੀ ਖਰਚ ਹੋਵੇਗੀ। ਇਹ ਕੰਮ ਮਨਰੇਗਾ ਤਹਿਤ ਕਰਵਾਇਆ ਜਾ ਰਿਹਾ ਹੈ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੁੱਧਲ ਨੇ ਦੱਸਿਆ ਕਿ ਪਿੰਡਾਂ 'ਚ ਹੁਣ ਛੱਪੜਾਂ ਦਾ ਪਾਣੀ ਕਿਸਾਨ ਫਸਲਾਂ ਦੀ ਸਿੰਚਾਈ ਲਈ ਵਰਤ ਸਕਣਗੇ ਨਾਲ ਹੀ ਸਾਫ ਪਾਣੀ ਹੋਣ ਨਾਲ ਪਸ਼ੂਆਂ ਨੂੰ ਵੀ ਇਸਦਾ ਸੇਵਨ ਕਰਵਾ ਸਕਣਗੇ। ਇਸ ਤੋਂ ਇਲਾਵਾ ਛੱਪੜਾਂ ਨੂੰ ਥਾਪਰ ਮਾਡਲ ਤਹਿਤ ਤਿਆਰ ਕਰਕੇ ਇਸਦੇ ਆਲੇ ਦੁਆਲੇ ਵਧੀਆ ਸੈਰਗਾਹ ਤਿਆਰ ਕੀਤੀ ਜਾਵੇਗੀ ਜਿਸ ਨਾਲ ਪਿੰਡਾਂ ਦੀ ਦਿੱਖ ਤਾਂ ਬਦਲੇਗੀ ਹੀ ਨਾਲ ਹੀ ਲੋਕਾਂ ਨੂੰ ਵੀ ਇਸਦਾ ਕਾਫੀ ਲਾਭ ਮਿਲੇਗਾ। ਉਨਾਂ ਦੱਸਿਆ ਕਿ ਜ਼ਿਲੇ ਦੇ ਮਟੀਆਂ, ਮੱਝੂਪੁਰਾ, ਆਵਾਨ, ਉਦੋਕੇ ਆਦਿ ਪਿੰਡਾਂ 'ਚ ਥਾਪਰ ਮਾਡਲ ਤਹਿਤ ਛੱਪੜ ਤਿਆਰ ਕੀਤੇ ਜਾ ਰਹੇ ਹਨ। ਮੂਧਲ ਨੇ ਦੱਸਿਆ ਕਿ ਛੋਟੇ ਛੱਪੜਾਂ ਉਪਰ 10 ਤੋਂ 15 ਲੱਖ ਦੇ ਕਰੀਬ ਖਰਚ ਆਉਣ ਦੀ ਸੰਭਾਵਨਾ ਹੈ ਜਦਕਿ ਵੱਡੇ ਛੱਪੜਾਂ ਉਪਰ 15 ਤੋਂ 25 ਲੱਖ ਦੇ ਕਰੀਬ ਖਰਚ ਆਵੇਗਾ। ਉਨਾਂ ਦੱਸਿਆ ਕਿ ਅੰਮ੍ਰਿਤਸਰ ਵਿੱਚ ਇਹ ਮਾਡਲ ਪਾਰਦਰਸ਼ਿਤਾ ਅਤੇ ਉਨਾਂ ਦੀ ਨਿਗਰਾਨੀ ਹੇਠ ਤਿਆਰ ਕੀਤਾ ਜਾ ਰਿਹਾ ਹੈ।ਕੀ ਹੈ ਥਾਪਰ ਮਾਡਲ : ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੁੱਧਲ ਨੇ ਦੱਸਿਆ ਕਿ ਪੰਚਾਇਤ ਵਿਭਾਗ ਵੱਲੋਂ ਪਿੰਡਾਂ ਦੇ ਛੱਪੜਾਂ ਦੇ ਨਵੀਨੀਕਰਨ ਲਈ ਥਾਪਰ ਮਾਡਲ ਹੋਂਦ ਵਿੱਚ ਲਿਆਂਦਾ ਗਿਆ ਹੈ। ਮਾਡਲ ਦੇ ਤਹਿਤ ਛੱਪੜ 'ਚ ਤਿੰਨ ਖੂਹ ਬਣਾਏ ਜਾਣੇ ਹਨ। ਸਭ ਤੋਂ ਪਹਿਲਾਂ ਪਾਣੀ ਨੂੰ ਇਕੱਠਾ ਕਰਨ ਲਈ ਕੁਲੈਕਟਿੰਗ ਚੈਂਬਰ ਬਣਾਇਆ ਜਾਵੇਗਾ, ਪਹਿਲੇ ਖੂਹ ਵਿੱਚ ਜਾਲੀ ਲਗਾ ਕੇ ਪਾਣੀ ਨੂੰ ਫਿਲਟਰ ਕੀਤਾ ਜਾਵੇਗਾ ਜਦਕਿ ਅਗਲੇ ਵਿਸ਼ੇਸ਼ ਤਕਨੀਕ ਨਾਲ ਬਣਾਏ ਖੂਹ ਵਿੱਚ ਗੰਦਾ ਪਾਣੀ ਹੋਰ ਸ਼ੁੱਧ ਹੋ ਜਾਵੇਗਾ ਅਤੇ ਉਸ ਪਾਣੀ ਨੂੰ ਅਗਲੇ ਖੂਹ ਰੋਟੇਟ ਕਰਕੇ ਭੇਜਿਆ ਜਾਵੇਗਾ ਜਿਥੇ ਪਾਣੀ ਨੂੰ ਤਕਨੀਕ ਦੇ ਤਹਿਤ ਇਸ ਤਰਾਂ ਘੁਮਾਇਆ ਜਾਵੇਗਾ ਕਿ ਉਹ ਸਾਫ ਹੋ ਜਾਵੇਗਾ ਅਤੇ ਫਿਰ ਬਾਅਦ ਵਿੱਚ ਉਸਨੂੰ ਕਿਸਾਨਾਂ ਦੀ ਵਰਤੋਂ ਲਈ ਛੱਪੜ ਵਿੱਚ ਪਾਇਆ ਜਾਵੇਗਾ। ਥਾਪਰ ਮਾਡਲ ਤਹਿਤ ਸਵੱਛ ਹੋ ਕੇ ਆਏ ਪਾਣੀ 'ਚ ਟੀ.ਡੀ.ਐਸ. ਦੀ ਮਾਤਰਾ ਕਾਫੀ ਘੱਟ ਜਾਵੇਗੀ ਅਤੇ ਪਸ਼ੂ ਵੀ ਉਸਦਾ ਸੇਵਨ ਕਰ ਸਕਣਗੇ। ਮੂਧਲ ਨੇ ਦੱਸਿਆ ਕਿ ਸਾਫ ਪਾਣੀ ਦੇ ਛੱਪੜ ਦੇ ਆਲੇ ਦੁਆਲੇ ਵਿਸ਼ੇਸ਼ ਸੈਰਗਾਹ ਤਿਆਰ ਕਰਵਾਈ ਜਾਵੇਗੀ ਜਿਥੇ ਲੋਕ ਸਵੇਰੇ ਸ਼ਾਮ ਸੈਰ ਕਰ ਸਕਣਗੇ ਅਤੇ ਇਹ ਛੱਪੜ ਕਿਸੇ ਝੀਲ ਤੋਂ ਘੱਟ ਨਹੀਂ ਹੋਣਗੇ।ਜ਼ਿਲੇ ਦੇ 553 ਛੱਪੜਾਂ ਦੀ ਕਰਵਾਈ ਜਾ ਚੁਕੀ ਹੈ ਡੀਵਾਟਰਿੰਗ : ਮੂਧਲ ਨੇ ਦੱਸਿਆ ਕਿ ਜ਼ਿਲੇ ਦੇ ਪਿੰਡਾਂ ਦੇ 553 ਛੱਪੜਾਂ ਦੀ ਡੀਵਾਟਰਿੰਗ ਕਰਵਾਈ ਜਾ ਚੁੱਕੀ ਹੈ ਤਾਂ ਕਿ ਬਰਸਾਤ ਵਿੱਚ ਛੱਪੜਾਂ ਦਾ ਪਾਣੀ ਬਾਹਰ ਨਾ ਆ ਸਕੇ। ਇਸ ਤੋਂ ਇਲਾਵਾ ਮਨਰੇਗਾ, 14ਵੀਂ ਵਿੱਤ ਕਮਿਸ਼ਨ ਤੋਂ ਪ੍ਰਾਪਤ ਫੰਡਾਂ ਅਤੇ ਸਰਕਾਰ ਵੱਲੋਂ ਜਾਰੀ ਵਿਸ਼ੇਸ਼ ਫੰਡਾਂ ਨਾਲ ਕੰਮ ਕੀਤਾ ਜਾ ਰਿਹਾ ਹੈ। ਜ਼ਿਲੇ ਦੇ 9 ਬਲਾਕਾਂ 'ਚ ਮਨਰੇਗਾ ਫੰਡਾਂ ਵਿੱਚੋਂ 2.75 ਕਰੋੜ ਵਿੱਤ ਕਮਿਸ਼ਨ ਤੋਂ 1.24 ਕਰੋੜ ਅਤੇ ਹੋਰ ਫੰਡਾਂ 'ਚੋਂ 1.3 ਲੱਖ ਖਰਚ ਕਰਕੇ ਇਹ ਕੰਮ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ 353 ਛੱਪੜਾਂ ਨੂੰ ਡੂੰਘਾ ਕਰਕੇ ਸਾਫ ਕੀਤਾ ਗਿਆ ਹੈ ਹੁਣ ਪਾਣੀ ਧਰਤੀ ਹੇਠ ਰੀਚਾਰਜ ਹੋਣਾ ਸ਼ੁਰੂ ਹੋ ਗਿਆ ਹੈ ਜੋ ਕਿ ਕੁਦਰਤ ਅਤੇ ਮਨੁੱਖ ਲਈ ਚੰਗੇ ਸੰਕੇਤ ਹਨ।

 

Tags: Khas Khabar , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD