Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਦਿਹਾੜੀ ਕਰ ਗੁਜ਼ਾਰਾ ਕਰ ਰਹੀ ਕਾਰਗਿਲ ਸ਼ਹੀਦ ਦੀ 80 ਸਾਲਾ ਬਜ਼ੁਰਗ ਮਾਂ ਦੀ ਡਾ. ਓਬਰਾਏ ਨੇ ਲਈ ਸਾਰ

5 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਤੋਂ ਇਲਾਵਾ ਸਾਂਭ ਸੰਭਾਲ ਲਈ ਕੇਅਰ ਟੇਕਰ ਰੱਖ ਕੇ ਦਿੱਤੀ

Web Admin

Web Admin

5 Dariya News

ਮਾਨਸਾ , 30 Jul 2020

Last updated on: Jul 30, 2020, 00:00 IST

ਆਪਣੀ ਜ਼ਿੰਦਗੀ ਦਾ ਐਸ਼ੋ ਆਰਾਮ ਤਿਆਗ ਕੇ ਲੋੜਵੰਦ ਤੇ ਗਰੀਬ ਲੋਕਾਂ ਲਈ ਰਹਿਬਰ ਬਣ ਦਿਨ-ਰਾਤ ਸੇਵਾ 'ਚ ਜੁਟੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ. ਸਿੰਘ ਓਬਰਾਏ ਨੇ ਮਾਨਸਾ ਜ਼ਿਲ੍ਹੇ ਦੇ ਪਿੰਡ ਕੁਸਲਾ ਦੇ ਕਾਰਗਿਲ ਜੰਗ 'ਚ ਸ਼ਹੀਦ ਹੋਏ ਨਿਰਮਲ ਸਿੰਘ ਦੀ ਦਰ-ਦਰ ਦੀਆਂ ਠੋਕਰਾਂ ਖਾ ਰਹੀ 80 ਸਾਲਾ ਬਜ਼ੁਰਗ ਮਾਂ ਦਾ ਸਹਾਰਾ ਬਣ ਕੇ ਇੱਕ ਵਾਰ ਮੁੜ ਇਨਸਾਨੀਅਤ ਦੇ ਜ਼ਿੰਦਾ ਹੋਣ ਦਾ ਸਬੂਤ ਦੇ ਦਿੱਤਾ ਹੈ ।  ਇੱਕ ਨਿੱਜੀ ਟੀ ਵੀ ਚੈਨਲ ਤੇ 28 ਸਾਲਾ ਕਾਰਗਿਲ ਸ਼ਹੀਦ ਨਿਰਮਲ ਸਿੰਘ ਦੀ ਦਿਹਾੜੀਆਂ ਕਰਕੇ ਆਪਣਾ ਗੁਜ਼ਾਰਾ ਕਰਨ ਵਾਲੀ ਬਜ਼ੁਰਗ ਮਾਂ ਦੇ ਦਿਲ ਨੂੰ ਵਲੂੰਧਰਨ ਵਾਲੇ ਹਲਾਤ ਵੇਖ ਕੇ ਅੱਜ ਉਚੇਚੇ ਤੌਰ ਤੇ ਸ਼ਹੀਦ ਦੇ ਪਿੰਡ ਪਹੁੰਚੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ.ਐਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਜਦ ਉਨ੍ਹਾਂ ਨੂੰ ਦੇਸ਼ ਲਈ ਜਾਨ ਕੁਰਬਾਨ ਕਰਨ ਵਾਲੇ ਇੱਕ ਸ਼ਹੀਦ ਦੀ ਬਜ਼ੁਰਗ ਮਾਤਾ ਦੇ ਬੇਹੱਦ ਤਰਸਯੋਗ ਹਾਲਾਤਾਂ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਦਾ ਮਨ ਪਸੀਜ਼ ਗਿਆ ਤੇ ਉਹ ਤੁਰੰਤ ਇੱਥੇ ਮਾਤਾ ਜੀ ਨੂੰ ਮਿਲਣ ਲਈ ਪਹੁੰਚ ਗਏ। ਉਨ੍ਹਾਂ ਕਿਹਾ ਕਿ ਦੇਸ਼ ਲਈ ਪੁੱਤ ਕੁਰਬਾਨ ਕਰਨ ਵਾਲੀ ਮਾਂ ਦਾ ਦੇਣ ਤਾਂ ਕੋਈ ਵੀ ਕਦੇ ਨਹੀਂ ਦੇ ਸਕਦਾ ਪਰ ਫਿਰ ਵੀ ਉਨ੍ਹਾਂ  ਆਪਣੇ ਵੱਲੋਂ ਮਾਤਾ ਜੀ ਨੂੰ 5000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਤੋਂ ਇਲਾਵਾ ਮਾਤਾ ਜੀ ਦੀ ਸਾਂਭ ਸੰਭਾਲ ਲਈ 2500 ਰੁਪਏ ਪ੍ਰਤੀ ਮਹੀਨਾ ਦੀ ਤਨਖਾਹ ਨਾਲ ਇੱਕ ਕੇਅਰ ਟੇਕਰ ਦਾ ਵੀ ਪ੍ਰਬੰਧ ਕੀਤਾ ਹੈ,ਜੋ ਮਾਤਾ ਜੀ ਦਾ ਖਾਣਾ ਬਣਾਉਣ,ਕੱਪੜੇ ਆਦਿ ਧੋਣ ਦੇ ਨਾਲ-ਨਾਲ ਹੋਰ ਕੰਮ ਵੀ ਕਰੇਗੀ। 

ਉਨ੍ਹਾਂ ਇਹ ਵੀ ਦੱਸਿਆ ਕਿ ਉਨ੍ਹਾਂ ਤਾਂ ਮਾਤਾ ਜੀ ਨੂੰ ਨਵਾਂ ਘਰ ਬਣਾ ਕੇ ਦੇਣ ਦਾ ਫੈਸਲਾ ਵੀ ਕੀਤਾ ਸੀ ਪਰ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਇਸ ਬਾਬਤ ਪਹਿਲਾਂ ਹੀ ਇੱਕ ਸਮਾਜ ਸੇਵੀ ਸੰਸਥਾ ਨੇ ਜ਼ਿੰਮੇਵਾਰੀ ਚੁੱਕ ਲਈ ਹੈ ਅਤੇ ਘਰ ਬਣਾਉਣ 'ਚ ਉਹ ਉਸ ਸੰਸਥਾ ਨੂੰ ਵੀ ਸਹਿਯੋਗ ਦੇਣਗੇ।ਇਸ ਦੌਰਾਨ ਮੌਜੂਦ ਕੁਸਲਾ ਪਿੰਡ ਦੇ ਸਰਪੰਚ ਮਨਜੀਤ ਸਿੰਘ ਨੇ ਡਾ. ਓਬਰਾਏ ਵੱਲੋਂ ਕੀਤੇ ਇਸ ਵੱਡੇ ਪਰਉਪਕਾਰ ਲਈ ਸਮੁੱਚੀ ਪੰਚਾਇਤ ਤੇ ਪਿੰਡ ਵਾਸੀਆਂ ਉਨ੍ਹਾਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਦੇਸ਼ ਦੀ ਰੱਖਿਆ ਲਈ ਆਪਣਾ ਹੀਰੇ ਵਰਗਾ ਪੁੱਤ ਕੁਰਬਾਨ ਕਰਨ ਵਾਲੀ ਜੰਗੀਰ ਕੌਰ ਨਾਂ ਦੀ ਇਸ ਬਜ਼ੁਰਗ ਮਾਂ ਨੂੰ ਮਨਰੇਗਾ ਤਹਿਤ ਦਿਹਾੜੀ ਕਰਕੇ ਆਪਣਾ ਗੁਜ਼ਾਰਾ ਕਰਨਾ ਪੈ ਰਿਹਾ ਸੀ। ਉਨ੍ਹਾਂ ਦੱਸਿਆ ਕਿ ਬਰਸਾਤਾਂ ਦੇ ਦਿਨਾਂ 'ਚ ਚੋਂਦੇ ਇੱਕ ਕੋਠੇ ਵਾਲੇ ਘਰ 'ਚ ਰਹਿ ਰਹੀ ਇਸ ਮਾਤਾ ਨੂੰ ਕਈ ਵਾਰ ਭੁੱਖੇ ਢਿੱਡ ਵੀ ਸੌਣਾ ਪੈਂਦਾ ਸੀ। ਉਨ੍ਹਾਂ ਦੱਸਿਆ ਕਿ ਇਸ ਬਜ਼ੁਰਗ ਅਵਸਥਾ 'ਚ ਜਿੱਥੇ ਮਾਤਾ ਦੇ ਆਪਣੇ ਕਰੀਬੀ ਸਾਥ ਛੱਡ ਗਏ ਉੱਥੇ ਹੀ ਸਰਕਾਰ ਨੇ ਵੀ ਇਸ ਦੀ ਬਾਂਹ ਨਹੀਂ ਫੜੀ। ਉਨ੍ਹਾਂ ਦੱਸਿਆ ਕਿ ਨਾ ਤਾਂ ਮਾਤਾ ਨੂੰ ਸਰਕਾਰ ਵੱਲੋਂ ਕੇਵਲ ਆਮ ਲੋਕਾਂ ਵਾਂਗ ਸਧਾਰਨ ਬੁਢਾਪਾ ਪੈਨਸ਼ਨ ਹੀ ਦਿੱਤੀ ਜਾ ਰਹੀ ਹੈ,ਜਿਸ ਕਾਰਨ ਇਸ ਦਾ ਗੁਜ਼ਾਰਾ ਨਹੀਂ ਚੱਲ ਰਿਹਾ ਸੀ। ਉਨ੍ਹਾਂ ਦੱਸਿਆ ਕਿ ਪਿੰਡ 'ਚ ਸ਼ਹੀਦ ਨਿਰਮਲ ਸਿੰਘ ਦੀ ਸਰਕਾਰ ਵੱਲੋਂ ਕੋਈ ਯਾਦਗਾਰ ਨਹੀਂ ਬਣਾਈ ਗਈ ਜਦਕਿ ਪਿੰਡ 'ਚ ਲੱਗਾ ਉਸ ਦਾ ਬੁੱਤ ਵੀ ਕਿਸੇ ਸੰਸਥਾ ਨੇ ਬਣਵਾਇਆ ਹੈ। ਉਨ੍ਹਾਂ ਮੁੜ ਡਾ. ਓਬਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਕੀਤੀ ਗਈ ਇਸ ਵੱਡੀ ਮਦਦ ਸਦਕਾ ਜ਼ਿੰਦਗੀ ਦੇ ਅੰਤਿਮ ਪੜਾਅ 'ਚ ਮਾਤਾ ਦਾ ਜੀਵਨ ਸੁਖਾਲਾ ਗੁਜ਼ਰ ਸਕੇਗਾ। ਇਸ ਮੌਕੇ ਟਰੱਸਟ ਦੀ ਮਾਨਸਾ ਇਕਾਈ ਦੇ ਕੈਸ਼ੀਅਰ ਮਦਨ ਲਾਲ,ਮੈਂਬਰ ਸੁਭਾਸ਼ ਚੰਦਰ ਆਦਿ ਤੋਂ ਇਲਾਵਾ ਪਿੰਡ ਵਾਸੀ ਵੀ ਮੌਜੂਦ ਸਨ।

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , S P Singh Oberoi , DR. S. P. Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD