Friday, 24 May 2024

 

 

ਖ਼ਾਸ ਖਬਰਾਂ ਸਿਹਤ ਵਿਭਾਗ ਫਰੀਦਕੋਟ ਵੱਲੋਂ ਗਰਮੀ ਦੀ ਲਹਿਰ ਤੋਂ ਬਚਾਅ ਲਈ ਜਾਗਰੂਕਤਾ ਪੋਸਟਰ ਕੀਤਾ ਜਾਰੀ ਬੱਚਿਆਂ ਦੀ ਮੌਤ ਦਰ ਵਿੱਚ ਕਮੀ ਲਿਆਉਣ ਲਈ ਕੀਤੀ ਰੀਵਿਓ ਮੀਟਿੰਗ ਨਾ ਮੇਅਰ ਨਾ ਜਿੰਮੇਦਾਰ ਸਰਕਾਰ, ਸ਼ਹਿਰ ਦਾ ਹੋਇਆ ਬੁਰਾ ਹਾਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮਜ਼ ਦੀ ਕਾਰਜਸ਼ੀਲਤਾ ਦਾ ਮੁਆਇਨਾ 10000 ਰੁਪਏ ਦੀ ਰਿਸ਼ਵਤ ਲੈਂਦਾ ਐਸਡੀਐਮ ਦਾ ਸਟੈਨੋ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਨੂੰ ਸਖਤੀ ਨਾਲ ਚੈਕਿੰਗ ਕਰਨ ਦੀ ਦਿੱਤੀ ਹਦਾਇਤ ਵਸੀਕਾ ਨਵੀਸ ਤੇ ਉਸ ਦਾ ਸਹਾਇਕ 225000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਜ਼ਿਲ੍ਹਾ ਚੋਣ ਅਫ਼ਸਰ ਕੁਲਵੰਤ ਸਿੰਘ ਨੇ ਸਟਰਾਂਗ ਰੂਮਾਂ ਅਤੇ ਗਿਣਤੀ ਕੇਂਦਰਾਂ ਦਾ ਲਿਆ ਜਾਇਜ਼ਾ ਐਕਟਿੰਗ ਚੀਫ਼ ਜਸਟਿਸ ਵੱਲੋਂ ਇੰਡੀਅਨ ਲਾਅ ਰਿਪੋਰਟਸ ਦੇ ਫ਼ੈਸਲਿਆਂ ਦੀ ਆਸਾਨੀ ਨਾਲ ਭਾਲ ਲਈ ਈ-ਐਚ.ਸੀ.ਆਰ ਵੈਬਸਾਈਟ ਦਾ ਉਦਘਾਟਨ ਆਪ' ਦਾ ਪੀਐਮ ਮੋਦੀ 'ਤੇ ਜਵਾਬੀ ਹਮਲਾ, ਕਿਹਾ- ਮੁੱਖ ਮੰਤਰੀ ਭਗਵੰਤ ਮਾਨ ਤਿੰਨ ਕਰੋੜ ਪੰਜਾਬੀਆਂ ਦੀ ਪਸੰਦ ਕਾਂਗਰਸ ਨੇ ਬੁਢਲਾਡਾ ਹਲਕੇ ਵਿਚ ਕੱਢਿਆ ਪ੍ਰਭਾਵਸ਼ਾਲੀ ਰੋਡ ਸੋਅ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਤੋਂ 'ਆਪ' ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ ਕਾਂਗਰਸ ਪ੍ਰਵਾਸੀ ਮਜ਼ਦੂਰਾਂ ਦੇ ਖ਼ਿਲਾਫ਼ : ਸੰਜੇ ਟੰਡਨ ਆਪ’ ਸਿਧਾਂਤਾਂ, ਨੈਤਿਕਤਾ ਅਤੇ ਵਿਚਾਰਧਾਰਾ ਤੋਂ ਬੇਮੁੱਖ ਪਾਰਟੀ ਹੈ : ਸੰਜੇ ਟੰਡਨ ਗੁਰਜੀਤ ਸਿੰਘ ਔਜਲਾ ਨੇ ਸ਼ਹਿਰ ਦੇ ਬਜਾਰਾਂ ਵਿਚ ਕੀਤੀ ਦੁਕਾਨਦਾਰਾਂ ਨਾਲ ਮੁਲਾਕਾਤ ਪਟਿਆਲਾ ਦੇ ਇੱਕ ਲੱਖ ਤੋਂ ਵੱਧ ਲੋਕ ਪ੍ਰਧਾਨਮੰਤਰੀ ਮੋਦੀ ਦੀ ਫ਼ਤਿਹ ਰੈਲੀ ਦੇ ਬਣੇ ਗਵਾਹ ਪੰਜਾਬ ਵਿੱਚ ਬਿਜਲੀ ਨੂੰ ਲੈ ਕੇ ਹਾਹਾਕਾਰ: ਵਿਜੇ ਇੰਦਰ ਸਿੰਗਲਾ ਪੰਜਾਬ 'ਚ ਆਪ ਲਗਾਤਾਰ ਹੋ ਰਹੀ ਹੈ ਮਜ਼ਬੂਤ, ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੂੰ ਵੱਡਾ ਝਟਕਾ! ਕਈ ਵੱਡੇ ਆਗੂ 'ਆਪ' 'ਚ ਹੋਏ ਸ਼ਾਮਲ ਜ਼ਿਲ੍ਹਾ ਮੁਹਾਲੀ ਵਿਖੇ ਏਅਰਪੋਰਟ ਮਾਡਲ ਅਤੇ ਗਰੀਨ ਇਲੈਕਸ਼ਨ ਦੇ ਥੀਮ 'ਤੇ ਆਧਾਰਿਤ ਦੋ ਅਤਿ ਆਧੁਨਿਕ ਪੋਲਿੰਗ ਬੂਥ ਬਣਾਏ ਜਾਣਗੇ ਭਗਵੰਤ ਮਾਨ ਜੀ ਔਰਤਾਂ ਨੂੰ ਇੱਕ ਇੱਕ ਹਜ਼ਾਰ ਰੁਪਿਆ ਮਹੀਨਾ ਕਦੋਂ ਮਿਲੂਗਾ ? : ਗੁਰਜੀਤ ਸਿੰਘ ਔਜਲਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਾਕਾ ਸ੍ਰੀ ਪਾਉਂਟਾ ਸਾਹਿਬ ਦੀ ਯਾਦ ’ਚ ਸਮਾਗਮ

 

ਕੌਮੀ ਪੁਰਸਕਾਰ ਜੇਤੂ ਪੰਚਾਇਤੀ ਰਾਜ ਸੰਸਥਵਾਂ ਦਾ ਕੇਂਦਰੀ ਮੰਤਰੀ ਨਰਿੰਦਰ ਤੋਮਰ ਨੇ ਵੀਡਿਓ ਕਾਨਫਰੰਸ ਰਾਹੀਂ ਕੀਤਾ ਸਨਮਾਨ

ਪੰਜਾਬ ਦੀਆਂ 13 ਕੌਮੀ ਪੁਰਸਕਾਰ ਜੇਤੂ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਲਿਆ ਹਿੱਸਾ

5 Dariya News

5 Dariya News

5 Dariya News

ਚੰਡੀਗੜ੍ਹ , 07 Aug 2020

ਭਾਰਤ ਸਰਕਾਰ  ਵਲੋਂ ਹਰ ਸਾਲ ਪੰਚਾਇਤੀ ਰਾਜ ਦਿਵਸ ਮੌਕੇ ਦੇਸ਼ ਦੀਆਂ ਚੰਗੀ ਕਾਰਗੁਜ਼ਾਰੀ ਕਰਨ ਵਾਲੀਆਂ ਪੰਚਾਇਤੀ ਰਾਜ ਸੰਸਥਾਵਾਂ ਨੂੰ ਰਾਸ਼ਟਰੀ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਜਾਂਦਾ ਹੈ।ਪਰ ਕਰੋਨਾ ਮਹਾਂਮਾਰੀ ਪ੍ਰਕੋਪ ਦੇ ਮੱਦੇਨਜ਼ਰ ਪੰਚਾਇਤੀ ਰਾਜ ਮੰਤਰਾਲੇ ਵਲੋਂ ਇਹ ਸਮਾਰੋਹ ਇਸ ਸਾਲ 24 ਅਪ੍ਰੈਲ ਪੰਚਾਇਤੀ ਰਾਜ ਦਿਵਸ ਮੌਕੇ ਆਯੋਜਿਤ ਨਹੀਂ ਹੋ ਸਕਿਆ ਸੀ। ਅੱਜ ਕੇਂਦਰੀ ਪੇਂਡੂ ਵਿਕਾਸ ਵਿਭਾਗ ਵਲੋਂ ਵੀਡਿਓ ਕਾਨਫਰੰਸ ਰਾਹੀਂ ਕੌਮੀ ਪੁਰਸਕਾਰ ਜੇਤੂ ਪੰਚਾਇਤੀ ਰਾਜ ਸੰਸਥਵਾਂ ਦਾ ਸਨਮਾਨ ਕੀਤਾ।ਇਸ ਮੌਕੇ ਵੀਡੀਓ ਕਾਨਫਰੰਸ ਰਾਹੀਂ ਸੰਬੋਧਨ ਕਰਦਿਆਂ ਪੇਂਡੂ ਵਿਕਾਸ ਮੰਤਰੀ ਸ੍ਰੀ ਨਰਿੰਦਰ ਸਿੰਘ ਤੋਮਰ ਨੇ ਪੁਰਸਕਾਰ ਜੇਤੂ ਪੰਚਾਇਤੀ ਰਾਜ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਵਧਾਈ ਦਿੱਤੀ ਅਤੇ ਪਿੰਡਾਂ ਦੀ ਦਿੱਖ ਸਵਾਰਨ ਲਈ ਹੋਰ ਉਪਰਾਲੇ ਕਰਨ ਲਈ ਰਾਸ਼ਟਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕਿਹਾ।ਕੇਂਦਰੀ ਮੰਤਰੀ ਨੇ ਕਿਹਾ ਕਿ ਪੰਚਾਇਤੀ ਰਾਜ ਕੌਮੀ ਪੁਰਸਕਾਰ ਮੁਕਾਬਲਾ ਕਾਫੀ ਸਖਤ ਹੁੰਦਾ ਹੈ, ਜਿਸ ਨੂੰ ਹਾਸਲ ਕਰਨ ਲਈ ਵਿਭਾਗ ਵਲੋਂ ਤੈਅ ਕੀਤੇ ਵੱਖ ਵੱਖ ਮਾਪਦੰਡਾਂ ਨੂੰ ਸਰ ਕਰਕੇ ਹੀ ਇਨਾਮ ਹਾਸਲ ਕੀਤਾ ਜਾ ਸਕਦਾ ਹੈ।ਉਨਾਂ ਦੱਸਿਆ ਇਸ ਸਾਲ ਪੁਰਸਕਾਰਾਂ ਦੀਆਂ ਵੱਖ ਵੱਖ ਸ੍ਰੇਣੀਆਂ ਵਿਚ 55000 ਪੰਚਾਇਤੀ ਰਾਜ ਸੰਸਥਾਵਾਂ ਨੇ ਮੁਕਾਬਲੇ ਵਿਚ ਭਾਗ ਲਿਆ ਅਤੇ ਕੁੱਲ 306 ਕੌਮੀ ਪੁਰਸਕਾਰ ਪ੍ਰਦਾਨ ਕੀਤੇ ਗਏ ਹਨ।ਇਸ ਮੌਕੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਸੂਬੇ ਦੀਆਂ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੰਦਿਆਂ ਕਿਹਾ ਸੂਬੇ ਦੀਆਂ ਪੰਚਾਇਤਾਂ ਪਿਛਲੇ ਕਈ ਸਾਲਾਂ ਤੋਂ ਕੌਮੀ ਮੁਕਾਬਲਿਆਂ ਵਿਚ ਬਹੁਤ ਵਧੀਆ ਪ੍ਰਦਰਸ਼ਨ ਕਰ ਰਹੀਆਂ ਹਨ।ਉਨਾਂ ਨਾਲ ਹੀ ਦੱਸਿਆ ਪੰਜਾਬ ਦੇਸ਼ ਦਾ ਮੋਹਰੀ ਸੂਬਾ ਹੈ, ਜਿਸ ਨੇ ਪੰਚਾਇਤੀ ਰਾਜ ਸੰਸਥਵਾਂ ਵਿਚ ਔਰਤਾਂ ਨੂੰ 50 ਫੀਸਦੀ ਹਿੱਸੇਦਾਰੀ ਦਿੱਤੀ ਹੈ।ਇਸ ਤੋਂ ਇਲਾਵਾ ਉਨਾਂ ਇਹ ਵੀ ਕਿਹਾ ਕਿ ਸੂਬੇ ਵਿਚ ਪੜੇ ਲਿਖੇ ਨੌਜਵਾਨ ਪਿੰਡਾਂ ਦੀ ਅਗਵਾਈ ਕਰਨ ਲਈ ਅੱਗੇ ਆ ਰਹੇ ਹਨ, ਜਿਸ ਕਾਰਨ ਹੁਣ ਪਿੰਡਾਂ ਦੀਆਂ ਪੰਚਾਇਤਾਂ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਵੱਧ ਤੋਂ ਵੱਧ ਸਕੀਮਾਂ ਦਾ ਲਾਭ ਉਠਾ ਕੇ ਪਿੰਡਾਂ ਦੀ ਦਿੱਖ ਸਵਾਰ ਰਹੀਆਂ ਹਨ।ਸ੍ਰੀਮਤੀ ਸੀਮਾ ਜੈਨ ਵਿੱਤੀ ਕਮਿਸ਼ਨਰ ਪੇਂਡੂ ਵਿਕਾਸ ਵਿਭਾਗ, ਪੰਜਾਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌਜੂਦਾ ਸਾਲ ਵਿੱਚ ਪੰਜਾਬ ਰਾਜ ਦੀਆਂ 13 ਪੰਚਾਇਤੀ ਰਾਜ ਸੰਸਥਾਵਾਂ ਨੂੰ ਕੌਮੀ ਪੁਰਸਕਾਰ ਨਾਲ ਨਿਵਾਜਿਆ ਗਿਆ ਹੈ।ਇਸ ਵਿੱਚ ਦੀਨ ਦਿਆਲ ਉਪਾਧਿਆਏ, ਪੰਚਾਇਤ ਸਸ਼ਤੀਕਰਨ ਪੁਰਸਕਾਰ ਅਧੀਨ ਇੱਕ ਜ਼ਿਲਾ ਪਰੀਸ਼ਦ, ਦੋ ਬਲਾਕ ਸੰਮਤੀ ਅਤੇ 7 ਗ੍ਰਾਮ ਪੰਚਾਇਤਾਂ, ਨਾਨਾ ਜੀ ਦੀ ਦੇਸ਼ਮੁੱਖ ਰਾਸ਼ਟਰੀ ਗੌਰਵ ਗ੍ਰਾਮ ਸਭਾ ਪੁਰਸਕਾਰ ਅਧੀਨ 1 ਗ੍ਰਾਮ ਪੰਚਾਇਤ, ਗ੍ਰਾਮ ਪੰਚਾਇਤ ਵਿਕਾਸ ਯੋਜਨਾ (ਜੀਪੀਡੀਪੀ)ਪੁਰਸਕਾਰ ਅਧੀਨ 1 ਗ੍ਰਾਮ ਪੰਚਾਇਤ ਅਤੇ ਚਾਈਲਡ ਫਰੈਂਡਲੀ ਗ੍ਰਾਮ ਪੰਚਾਇਤ ਅਵਾਰਡ ਅਧੀਨ 1 ਗ੍ਰਾਮ ਪੰਚਾਇਤ ਨੂੰ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।

 

Tags: Narendra Singh Tomar , Union Minister of Agriculture and Farmers Welfare , BJP , Bharatiya Janata Party , New Delhi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD