Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਮੰਤਰੀ ਵੱਲੋਂ ਨਕਲੀ ਸ਼ਰਾਬ ਦੁਖਾਂਤ ਦੇ ਪੀੜਤ ਪਰਿਵਾਰਾਂ ਲਈ ਮੁਆਵਜ਼ਾ ਰਾਸ਼ੀ ਵਧਾ ਕੇ 5 ਲੱਖ ਰੁਪਏ ਕਰਨ ਦਾ ਐਲਾਨ

ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਜ਼ਿੰਮੇਵਾਰ ਲੋਕਾਂ ਦੀ ਜਾਇਦਾਦ ਜ਼ਬਤ ਹੋਵੇਗੀ, ਮਾਮਲਿਆਂ ਦੀ ਪੈਰਵੀ ਲਈ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ

Web Admin

Web Admin

5 Dariya News

ਤਰਨ ਤਾਰਨ , 07 Aug 2020

Last updated on: Aug 07, 2020, 00:00 IST

ਨਕਲੀ ਸ਼ਰਾਬ ਦੇ ਦੁਖਾਂਤ ਨਾਲ ਪ੍ਰਭਾਵਿਤ ਹੋਏ ਪਰਿਵਾਰਾਂ ਨੂੰ ਦਿਲਾਸਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੀੜਤ ਪਰਿਵਾਰਾਂ ਲਈ ਮੁਆਵਜ਼ਾ ਰਾਸ਼ੀ 2 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਕਰਨ ਦਾ ਐਲਾਨ ਕੀਤਾ ਹੈ।ਮੁੱਖ ਮੰਤਰੀ ਨੇ ਤਰਨ ਤਾਰਨ ਦਾ ਦੌਰਾ ਕਰਕੇ ਜ਼ਿਲੇ ਦੇ ਪੀੜਤ ਪਰਿਵਾਰਾਂ ਨਾਲ ਆਪਣੀ ਹਮਦਰਦੀ ਜ਼ਾਹਰ ਕੀਤੀ। ਇਸ ਮੌਕੇ ਉਨਾਂ ਕਿਹਾ ਕਿ ਇਸ ਸੰਗੀਨ ਜੁਰਮ ਦੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਉਨਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਪਰਿਵਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਸ ਤਰਾਸਦੀ ਵਿੱਚ ਜਿਨਾਂ ਪੀੜਤਾਂ ਦੀ ਅੱਖਾਂ ਦੀ ਰੌਸ਼ਨੀ ਚਲੀ ਗਈ, ਉਨਾਂ ਨੂੰ ਵੀ 5-5 ਲੱਖ ਰੁਪਏ ਦੀ ਵਿੱਤੀ ਸਹਾਇਤਾ ਮਿਲੇਗੀ। ਮੁੱਖ ਮੰਤਰੀ ਨੇ 92 ਪੀੜਤ ਪਰਿਵਾਰਾਂ ਦੀ ਸਹਾਇਤਾ ਲਈ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਨੂੰ 2.92 ਕਰੋੜ ਰੁਪਏ ਦਾ ਚੈੱਕ ਸੌਂਪਿਆ। ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਇਸ ਬੇਰਹਿਮ ਜੁਰਮ ਲਈ ਜ਼ਿੰਮੇਵਾਰ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿੰਨੇ ਹੀ ਅਸਰ-ਰਸੂਖ ਵਾਲੇ ਕਿਉਂ ਨਾ ਹੋਣ।ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਪਹਿਲਾਂ ਹੀ ਚੱਲ ਰਹੀ ਹੈ ਅਤੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਇਸ ਜਾਂਚ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ ਗਈ ਹੈ। ਇਨਾਂ ਮੌਤਾਂ ਨੂੰ ਕਤਲ ਕਰਾਰ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਸਾਫ ਤੌਰ ’ਤੇ ਕਿਹਾ ਕਿ ਇਸ ਘਿਨਾਉਣੇ ਜੁਰਮ ਦੇ ਦੋਸ਼ੀ ਰਹਿਮ ਦੇ ਹੱਕਦਾਰ ਨਹੀਂ ਹਨ ਕਿਉਂਕਿ ਇਹ ਦੁਖਾਂਤ ਮਨੁੱਖ ਦੀ ਦੇਣ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦੇਣ ਲਈ ਇਨਾਂ ਮਾਮਲਿਆਂ ਦੀ ਜ਼ੋਰਦਾਰ ਢੰਗ ਨਾਲ ਪੈਰਵੀ ਕਰਨ ਵਾਸਤੇ ਵਿਸ਼ੇਸ਼ ਪੈਰਵੀ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ। ਉਨਾਂ ਕਿਹਾ ਕਿ ਇਸ ਨਾ-ਮੁਆਫੀਯੋਗ ਅਪਰਾਧ ਲਈ ਜ਼ਿੰਮੇਵਾਰ ਲੋਕਾਂ ਦੀਆਂ ਜਾਇਦਾਦਾਂ ਵੀ ਜ਼ਬਤ ਕੀਤੀਆਂ ਜਾਣਗੀਆਂ।ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ ਕਿ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਈਆਂ ਜਾਣ ਤਾਂ ਕਿ ਭਵਿੱਖ ਵਿੱਚ ਹੋਰਾਂ ਨੂੰ ਸਬਕ ਮਿਲ ਸਕੇ। ਇਸ ਮੌਕੇ ’ਤੇ ਸੰਵੇਦੀਨਸ਼ੀਲ ਮੁੱਦੇ ’ਤੇ ਸਿਆਸਤ ਤੋਂ ਗੁਰੇਜ਼ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਦੀ ਇਸ ਘੜੀ ਵਿੱਚ ਰੋਜ਼ਗਾਰ ਦੇਣ, ਸਿੱਖਿਆ ਅਤੇ ਸਮਾਜਿਕ ਸੁਰੱਖਿਆ ਲਾਭ ਮੁਹੱਈਆ ਕਰਵਾ ਕੇ ਪੀੜਤ ਪਰਿਵਾਰਾਂ ਦੀ ਸਹਾਇਤਾ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।ਇਸ ਤੋਂ ਪਹਿਲਾਂ ਆਪਣੇ ਸੰਬੋਧਨ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਨੇ ਸੂਬੇ ਵਿੱਚ ਸ਼ਰਾਬ ਮਾਫੀਏ ਦੇ ਪੈਰ ਪਸਾਰਨ ਵਿੱਚ ਪੁਸ਼ਤਪਨਾਹੀ ਕੀਤੀ ਅਤੇ ਇਸੇ ਕਰਕੇ ਇਹ ਦੁਖਾਂਤ ਵੱਡੇ ਪੱਧਰ ’ਤੇ ਵਾਪਰਿਆ ਹੈ।  ਸ੍ਰੀ ਜਾਖੜ ਨੇ ਕਿਹਾ ਕਿ ਇਹ ਦੁਖਾਂਤ ਅਪਰਾਧਿਕ ਲਾਪਰਵਾਹੀ ਦਾ ਸਿੱਟਾ ਹੈ ਅਤੇ ਇਸ ਜੁਰਮ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਮਿਲ ਕੇ ਰਹੇਗੀ।ਇਸ ਮੌਕੇ ਹਾਜ਼ਰ ਸਖਸ਼ੀਅਤਾਂ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਜਸਬੀਰ ਸਿੰਘ ਗਿੱਲ (ਡਿੰਪਾ), ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ ਦੇ ਚੇਅਰਮੈਨ ਤੇ ਵਿਧਾਇਕ ਰਾਜ ਕੁਮਾਰ ਵੇਰਕਾ, ਵਿਧਾਇਕ ਰਮਨਜੀਤ ਸਿੰਘ ਸਿੱਕੀ, ਸੰਤੋਖ ਸਿੰਘ ਭਲਾਈਪੁਰ, ਹਰਮਿੰਦਰ ਸਿੰਘ ਗਿੱਲ, ਸੁਖਪਾਲ ਸਿੰਘ ਭੁੱਲਰ ਅਤੇ ਇੰਦਰਬੀਰ ਸਿੰਘ ਬੁਲਾਰੀਆ ਤੋਂ ਇਲਾਵਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਤੇ ਹੋਰ ਸ਼ਾਮਲ ਸਨ।

 

Tags: Amarinder Singh , Captain Amarinder Singh , Punjab Pradesh Congress Committee , Congress , Punjab Congress , Chandigarh , Tarn Taran , Hooch Tragedy

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD