Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਜਿਲਾ ਪਠਾਨਕੋਟ ਦਾ ਪਿੰਡ ਡੇਰਾ ਬਾਬਾ ਬਸੰਤਪੂਰੀ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਦੀ ਮੁੰਹ ਬੋਲਦੀ ਤਸਵੀਰ

ਨੋਜਵਾਨਾਂ ਵਿੱਚ ਦੇਸ ਭਗਤੀ ਦੀ ਪ੍ਰੇਰਣਾ ਭਰਦੀ ਹੈ ਸਹੀਦ ਸਿਪਾਹੀ ਅਸ਼ੋਕ ਕੁਮਾਰ ਦੀ ਯਾਦ

Web Admin

Web Admin

5 Dariya News

ਪਠਾਨਕੋਟ , 08 Aug 2020

Last updated on: Aug 08, 2020, 00:00 IST

ਪੰਜਾਬ ਸਰਕਾਰ ਵੱਲੋਂ ਪੇਂਡੂ ਵਿਕਾਸ ਵਿਭਾਗ ਵੱਲੋਂ ਜਿਲੇ ਅੰਦਰ ਵੱਖ ਵੱਖ ਪਿੰਡਾਂ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਜਿਆਦਾਤਰ ਪਿੰਡਾਂ ਵਿੱਚ ਵਿਕਾਸ ਕਾਰਜ ਕੰਪਲੀਟ ਹੋ ਚੁੱਕੇ ਹਨ ਅਤੇ ਪਿੰਡਾਂ ਦੀ ਨੁਹਾਰ ਦੇਖ ਕੇ ਹੀ ਇੱਥੋਂ ਦੇ ਲੋਕਾਂ ਦੇ ਰਹਿਣ ਸਹਿਣ ਅਤੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੁਲਤਾਂ ਦਾ ਅੰਦਾਜਾਂ ਲਗਾਇਆ ਜਾ ਸਕਦਾ ਹੈ। ਜਿਲਾ ਪਠਾਨਕੋਟ ਦਾ ਪਿੰਡ ਡੇਰਾ ਬਾਬਾ ਬਸੰਤ ਪੂਰੀ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਦੀ ਮੁੰਹ ਬੋਲਦੀ ਤਸਵੀਰ ਪੇਸ਼ ਕਰਦਾ ਹੈ।ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਭੋਆ ਦੇ ਵਿਧਾਇਕ ਸ੍ਰੀ ਜੋਗਿੰਦਰ ਪਾਲ ਦੀ ਦੇਖ ਰੇਖ ਵਿੱਚ ਪਿੰਡ ਦੇ ਵਿਕਾਸ ਕਾਰਜ ਕਰਵਾਏ ਗਏ ਹਨ ਜਿਨਾਂ ਕਾਰਜਾਂ ਨਾਲ ਲੋਕਾਂ ਦੀਆਂ ਬਹੁਤ ਸਾਰੀਆਂ ਸਮੱਸਿਆਵਾਂ ਹੱਲ ਹੋਈਆਂ ਹਨ। ਲੋਕਾਂ ਨਾਲ ਗੱਲਬਾਤ ਕਰਨ ਤੇ ਲੋਕਾਂ ਵੱਲੋਂ ਕਰਵਾਏ ਵਿਕਾਸ ਕਾਰਜਾਂ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ।ਪਿੰਡ ਵਿੱਚ ਕਰਵਾਈ ਗਈ ਮਾਡਲ ਆਂਗਣਵਾੜੀ ਸੈਂਟਰ ਦੀ ਉਸਾਰੀ- ਪੰਜਾਬ ਸਰਕਾਰ ਵੱਲੋਂ ਸਾਲ 2018-19 ਅਤੇ ਸਾਲ ਸਾਲ 2019-20 ਦੋਰਾਨ ਜਾਰੀ (2.80 ਲੱਖ ਰੁਪਏ ਆਰ.ਡੀ.ਐਫ., 4.85 ਲੱਖ ਰੁਪਏ 14ਵੇਂ ਵਿੱਤ ਕਮਿਸ਼ਨ ਅਤੇ 1.35 ਲੱਖ ਰੁਪਏ ਮਗਨਰੇਗਾ) ਕੂਲ 9 ਲੱਖ ਰੁਪਏ ਦੀ ਗ੍ਰਾਂਟ ਨਾਲ ਗ੍ਰਾਮ ਪੰਚਾਇਤ ਵੱਲੋਂ ਮਾਡਲ ਆਂਗਣਵਾੜੀ ਸੈਂਟਰ ਦੀ ਉਸਾਰੀ ਕਰਵਾਈ ਗਈ। ਇਹ ਆਂਗਣਵਾੜੀ ਸੈਂਟਰ ਦੀ ਦਿੱਖ ਇਸ ਤਰਾਂ ਦੀ ਬਣਾਈ ਗਈ ਹੈ ਕਿ ਕਿਸੇ ਵੀ ਮਾਡਲ ਸਕੂਲ ਨੂੰ ਮਾਤ ਦਿੰਦੀ ਹੈ।ਪਿੰਡ ਦੇ ਐਂਟਰੀ ਪਵਾਇੰਟ ਤੇ ਯਾਦਗਾਰੀ ਗੇਟ- ਪਿੰਡ ਦਾ ਨੋਜਵਾਨ ਸਿਪਾਹੀ ਅਸੋਕ ਕੁਮਾਰ ਜੋ ਕਿ 26 ਜਨਵਰੀ 2000 ਨੂੰ ਅਨੰਤਨਾਗ ਵਿਖੇ ਅੱਤਵਾਦੀਆਂ ਨਾਲ ਮੁਕਾਬਲੇ ਦੋਰਾਨ ਸ਼ਹੀਦੀ ਜਾਮ ਪੀ ਗਿਆ ਸੀ ਸਾਲ 2019-20 ਵਿੱਚ ਸਿਪਾਹੀ ਅਸ਼ੋਕ ਕੁਮਾਰ ਦੀ ਯਾਦ ਵਿੱਚ ਐਮ.ਐਲ.ਏ. ਸ੍ਰੀ ਜੋਗਿੰਦਰ ਪਾਲ ਵੱਲੋਂ 5 ਲੱਖ ਰੁਪਏ ਦਾਨ ਵਜੋਂ ਦਿੱਤੇ ਅਤੇ ਪਿੰਡ ਦੇ ਸਰਪੰਚ ਮਨੋਹਰ ਲਾਲ ਵੱਲੋਂ ਸਹੀਦ ਸਿਪਾਈ ਅਸ਼ੋਕ ਕੁਮਾਰ ਦੀ ਯਾਦ ਵਿੱਚ ਯਾਦਗਾਰੀ ਗੇਟ ਦੀ ਉਸਾਰੀ ਕਰਵਾਈ ਗਈ । ਇਹ ਸਹੀਦ ਸਿਪਾਹੀ ਦੀ ਯਾਦਗਾਰ ਨੋਜਵਾਨਾਂ ਵਿੱਚ ਦੇਸ ਭਗਤੀ ਲਈ ਪੇ੍ਰਰਣਾ ਭਰਦੀ ਹੈ।ਸਮਾਰਟ ਸਕੂਲ ਬਨਾਉਂਣਾ ਸਰਪੰਚ ਸ੍ਰੀ ਮਨੋਹਰ ਲਾਲ ਨੇ ਬੀ.ਪੀ.ਈ. ਓ. ਸ੍ਰੀ ਕਿਸੋਰ ਚੰਦ ਦੀ ਪ੍ਰੇਰਣਾ ਸਦਕਾ ਇਸ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਹਰੀਜ਼ਨ ਬਸਤੀ ਪਠਾਨਕੋਟ-2 ਨੂੰ ਸਮਾਰਟ ਬਨਾਉਂਣ ਲਈ ਆਪਣਾ ਵੱਡਮੁੱਲਾ ਯੋਗਦਾਨ ਦਿੰਦੇ ਹੋਏ ਮਗਨਰੇਗਾ, ਪੰਚਾਇਤ ਫੰਡ ਅਤੇ 14ਵਾਂ ਵਿੱਤ ਕਮਿਸ਼ਨ ਨਾਲ ਸਕੂਲ ਵਿੱਚ ਸਟੇਜ ਬਣਾਈ, ਇੰਟਰਲਾੱਕ ਟਾਇਲਾਂ ਲਗਵਾਈਆਂ, ਮਿੱਟੀ ਦੀ ਪਰਤ ਪਾ ਕੇ ਖੇਡ ਮੈਦਾਨ ਦੀ ਉਸਾਰੀ ਕਰਵਾਈ ਗਈ, ਵਾਲ ਪੇਟਿੰਗ ਕਰਵਾਈ ਗਈ ਅਤੇ ਸਕੂਲ ਨੂੰ ਐਲ.ਈ.ਡੀ. ਦੇ ਕੇ ਸਮਾਰਟ ਸਕੂਲ ਬਣਾਇਆ ਗਿਆ ਤਾਂ ਜੋ ਵਿਦਿਆਰਥੀ ਆਧੁਨਿਕ ਸਮੇਂ ਦੋਰਾਨ ਇੰਟਰਨੈਟ ਦੇ ਮਾਧਿਅਮ ਨਾਲ ਹੋਰ ਵੀ ਬਹੁਤ ਕੂਝ ਸਿੱਖ ਸਕਣ।  ਆਧੁਨਿਕ ਤਕਨੀਕ ਨਾਲ ਕੀਤਾ ਪਿੰਡ ਦੀਆਂ ਗਲੀਆਂ ਦਾ ਨਿਰਮਾਣ-ਪਿੰਡ ਡੇਰਾ ਬਾਬਾ ਬਸੰਤ ਪੂਰੀ ਵਿਖੇ ਸਾਰੀਆਂ ਗਲੀਆਂ ਨੂੰ ਆਧੁਨਿਕ ਤਕਨੀਕ ਨਾਲ ਪੱਕਾ ਕੀਤਾ ਗਿਆ ਹੈ ਅਤੇ ਪੂਰਨ ਤੋਰ ਤੇ ਪਾਣੀ ਦੀ ਨਿਕਾਸੀ ਦੀ ਵੀ ਵਿਵਸਥਾ ਕੀਤੀ ਗਈ ਹੈ। ਪਿੰਡ ਦੀ ਗ੍ਰਾਮ ਪੰਚਾਇਤ ਵੱਲੋਂ ਮਗਨਰੇਗਾ ਅਧੀਨ 4 ਲੱਖ  ਰੁਪਏ ਦੀ ਲਾਗਤ ਨਾਲ ਗਲੀਆਂ ਨਾਲੀਆਂ ਦੀ ਉਸਾਰੀ ਕਰਵਾਈ ਗਈ ਹੈ।

 

Tags: DC Pathankot , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD