Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਆਬਕਾਰੀ ਵਿਭਾਗ ਨੇ ਡੇਰਾ ਬੱਸੀ ਤੋਂ 27600 ਲੀਟਰ ਨਾਜਾਇਜ਼ ਰਸਾਇਣ ਯੁਕਤ ਸਪਿਰਟ ਦੀ ਵੱਡੀ ਖੇਪ ਫੜੀ

15 ਦਿਨਾਂ ਵਿੱਚ ਦੂਜੀ ਅਜਿਹੀ ਵੱਡੀ ਖੇਪ ਫੜੀ

5 Dariya News

ਡੇਰਾ ਬੱਸੀ , 09 Aug 2020

Last updated on: Aug 09, 2020, 00:00 IST

ਸੂਬੇ ਵਿੱਚ ਨਾਜਾਇਜ ਸ਼ਰਾਬ ਦੇ ਧੰਦੇ ਅਤੇ ਤਸਕਰੀ ਖ਼ਿਲਾਫ ਹੋਰ ਵੱਡੀ ਕਾਰਵਾਈ ਕਰਦਿਆਂ ਆਬਕਾਰੀ ਵਿਭਾਗ ਨੂੰ ਐਤਵਾਰ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਉਸ ਨੇ ਰਸਾਇਣ ਯੁਕਤ 27600 ਲੀਟਰ ਨਾਜਾਇਜ ਸਪਿਰਟ ਦੀ ਖੇਪ ਫੜੀ। ਇਹ ਹੁਣ ਤੱਕ ਇਸ ਪ੍ਰਕਾਰ ਦੀ ਸਭ ਤੋਂ ਵੱਡੀ ਖੇਪ ਹੈ ਜੋ ਵਿਭਾਗ ਦੁਆਰਾ ਫੜੀ ਗਈ ਹੈ।ਹੋਰ ਵੇਰਵੇ ਦਿੰਦੇ ਹੋਏ ਆਬਕਾਰੀ ਤੇ ਕਰ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਉਸ ਦੀ ਮੋਹਾਲੀ ਤੋਂ ਇਕ ਵਿਸ਼ੇਸ਼ ਟੀਮ ਜਿਸ ਵਿੱਚ ਡੀ.ਐਸ.ਪੀ. ਬਿਕਰਮ ਬਰਾੜ ਵੀ ਸ਼ਾਮਲ ਸਨ, ਨੇ ਤਿੰਨ ਥਾਵਾਂ ਤੋਂ 27600 ਲੀਟਰ ਰਸਾਇਣ ਯੁਕਤ ਨਜਾਇਜ਼ ਸਪਿਰਟ ਦੀ ਵੱਡੀ ਖੇਪ ਫੜਣ ਵਿੱਚ ਸਫ਼ਲਤਾ ਹਾਸਲ ਕੀਤੀ। ਇਸ ਨੂੰ 200 ਲੀਟਰ ਪ੍ਰਤੀ ਦੀ ਸਮਰੱਥਾ ਵਾਲੇ 138 ਡਰੱਮਾਂ ਵਿੱਚ ਸਟੋਰ ਕਰ ਕੇ ਰੱਖਿਆ ਗਿਆ ਸੀ। ਇਹ ਖੇਪ ਮੋਹਾਲੀ ਜ਼ਿਲ੍ਹੇ ਦੀ ਤਹਿਸੀਲ ਡੇਰਾ ਬੱਸੀ ਦੇ ਪਿੰਡ ਦੇਵੀ ਨਗਰ ਤੋਂ ਫੜੀ ਗਈ ਹੈ। ਵਿਭਾਗ ਵੱਲੋਂ ਮੈਸਰਜ਼ ਐਲੀਕੈਮ ਕੈਮੀਕਲਜ਼ ਗੁਦਾਮ ਜੋ ਕਿ ਈ-68/69, ਫੋਕਲ ਪੁਆਂਇੰਟ, ਡੇਰਾ ਬੱਸੀ ਵਿਖੇ ਸਥਿਤ ਹੈ, ਵਿਖੇ ਕੀਤੀ ਗਈ ਛਾਪੇਮਾਰੀ ਦੌਰਾਨ 200 ਲੀਟਰ ਪ੍ਰਤੀ ਦੀ ਸਮਰੱਥਾ ਵਾਲੇ 82 ਡਰੱਮ ਬਰਾਮਦ ਕੀਤੇ ਗਏ। ਇਸ ਮਗਰੋਂ ਡੀ-11, ਫੋਕਲ ਪੁਆਂਇੰਟ , ਡੇਰਾ ਬੱਸੀ ਵਿਖੇ ਮੈਸਰਜ਼ ਓਮ ਸੋਲਵੀ ਟਰੇਡਿੰਗ ਵਿਖੇ ਕੀਤੀ ਗਈ ਛਾਪੇਮਾਰੀ ਦੌਰਾਨ 200 ਲੀਟਰ ਪ੍ਰਤੀ ਦੀ ਸਮਰੱਥਾ ਵਾਲੇ 49 ਡਰੱਮ ਅਤੇ ਮੈਸਰਜ਼ ਪਿਉਰ ਸੋਲਿਊਸ਼ਨਜ਼  ਦੇ ਐਫ-28, ਫੋਕਲ ਪੁਆਂਇੰਟ, ਡੇਰਾ ਬੱਸੀ ਵਿਖੇ ਸਥਿਤ ਗੁਦਾਮ 'ਤੇ ਕੀਤੀ ਗਈ ਛਾਪੇਮਾਰੀ ਦੌਰਾਨ 200 ਲੀਟਰ ਪ੍ਰਤੀ ਦੀ ਸਮਰੱਥਾ ਵਾਲੇ 7 ਡਰੱਮ ਬਰਾਮਦ ਕੀਤੇ ਗਏ।ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਨ੍ਹਾਂ ਵਿੱਚ ਉਪਰੋਕਤ ਫਰਮਾਂ ਦੇ ਮਾਲਕ ਵੀ ਸ਼ਾਮਲ ਹਨ।ਇਨ੍ਹਾਂ ਫਰਮਾਂ ਦੇ ਤਾਰ ਵਿਭਾਗ ਵੱਲੋਂ 23 ਜੁਲਾਈ, ਨਕਲੀ ਸ਼ਰਾਬ ਕਾਰਨ ਵਾਪਰੇ ਦੁਖਾਂਤ ਤੋਂ ਤਕਰੀਬਨ ਇਕ ਹਫ਼ਤਾ ਪਹਿਲਾਂ, ਨੂੰ ਕੀਤੀ ਗਈ ਛਾਪੇਮਾਰੀ ਨਾਲ ਜੁੜਦੇ ਹਨ ਜਦੋਂ ਕਿ 5300 ਲੀਟਰ ਰਸਾਇਣ ਅਤੇ ਸਪਿਰਟ ਦੀ ਖੇਪ ਮੈਸਰਜ਼ ਬਿੰਨੀ ਕੈਮੀਕਲਜ਼ ਦੇ ਗੁਦਾਮ ਤੋਂ ਬਰਾਮਦ ਕੀਤੀ ਗਈ ਸੀ। ਇਹ ਫਰਮਾਂ ਮੈਸਰਜ਼ ਬਿੰਨੀ ਕੈਮੀਕਲਜ਼ ਨੂੰ ਸਮਾਨ ਦੀ ਸਪਲਾਈ ਕਰਦੀਆਂ ਸਨ ਜਿਸ ਨੂੰ ਬਿੰਨੀ ਕੈਮੀਕਲਜ਼ ਵੱਲੋਂ ਅੱਗੇ ਬਾਜ਼ਾਰ ਵਿੱਚ ਵੇਚ ਦਿੱਤਾ ਜਾਂਦਾ ਸੀ।ਪੁੱਛਗਿੱਛ ਵਿੱਚ ਦੋਸ਼ੀਆਂ ਨੇ ਇਹ ਖੁਲਾਸਾ ਕੀਤਾ ਹੈ ਕਿ ਉਹ ਫਾਰਮਾਸਿਊਟੀਕਲ ਕੰਪਨੀਆਂ ਦੇ ਮਾਲ ਦਾ ਨਿਪਟਾਰਾ ਕਰਦੀਆਂ ਸਨ। ਪਰ ਦੋਸ਼ੀਆਂ ਵੱਲੋਂ ਉਨ੍ਹਾਂ ਦੁਆਰਾ ਬਣਾਏ ਜਾ ਰਹੇ ਉਤਪਾਦ ਅਤੇ ਆਪਣੇ ਗ੍ਰਾਹਕਾਂ ਬਾਰੇ ਕੁਝ ਨਹੀਂ ਦੱਸਿਆ ਗਿਆ।ਇਸ ਮਾਮਲੇ ਵਿੱਚ ਰਿਕਾਰਡ ਦੀ ਜਾਂਚ ਕਰਨ ਅਤੇ ਦੋਸ਼ੀਆਂ ਦੇ ਅਗਲੇਰੇ ਸਬੰਧਾਂ ਦੀ ਜਾਂਚ ਕਰਨ ਲਈ ਪੜਤਾਲ ਜੋਰ ਸ਼ੋਰ ਨਾਲ ਜਾਰੀ ਹੈ ਅਤੇ ਆਬਕਾਰੀ ਵਿਭਾਗ ਵੱਲੋਂ ਫੋਰੈਂਸਿਕ ਸਾਇੰਸ ਲੈਬਾਰਟਰੀ ਦੇ ਰਾਸਾਇਣ ਮਾਹਿਰਾਂ ਦੀਆਂ ਸੇਵਾਵਾਂ ਵੀ ਲਈਆਂ ਜਾ ਰਹੀਆਂ ਹਨ।ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਬਕਾਰੀ ਵਿਭਾਗ ਨੂੰ ਸਪੱਸ਼ਟ ਹੁਕਮ ਦਿੱਤੇ ਹਨ ਕਿ ਨਾਜਾਇਜ਼ ਸ਼ਰਾਬ ਦੇ ਧੰਦੇ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਪੂਰੀ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇ ਅਤੇ ਕੋਈ ਨਰਮਾਈ ਨਾ ਵਰਤੀ ਜਾਵੇ।

 

Tags: Crime News Punjab , Punjab Police , Police , Crime News , Dera Bassi , Mohali , S.A.S.Nagar , S.A.S.Nagar Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD