Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨੂੰ ਈ-ਕੋਰਟ ਪ੍ਰਬੰਧਨ ਪ੍ਰਣਾਲੀ 'ਚ ਪੈਂਡਿੰਗ ਕੇਸਾਂ ਨੂੰ ਘੱਟ ਕਰਨ ਦੀਆਂ ਹਦਾਇਤਾਂ

Web Admin

Web Admin

5 Dariya News

ਜਲੰਧਰ , 10 Aug 2020

Last updated on: Aug 10, 2020, 00:00 IST

ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਸਹੂਲਤ ਮੁਹੱਈਆ ਕਰਵਾਉਣ ਲਈ ਕੋਰਟ ਕੇਸਾਂ ਦ ਪੇਂਡਿੰਗ ਕੇਸਾਂ ਨੂੰ ਘੱਟ ਤੋਂ ਘੱਟ ਕੀਤਾ ਜਾਵੇਗਾ। ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮਾਲ ਅਦਾਲਤਾਂ ਦੇ ਕੇਸਾਂ ਦੀ ਨਜ਼ਰਸਾਨੀ ਕਰਨ ਲਈ ਮਾਲ ਅਦਾਲਤ ਪ੍ਰਬੰਧਨ ਪ੍ਰਣਾਲੀ (ਆਰ.ਸੀ.ਐਮ.ਐਸ.) ਦੀ ਸ਼ੁਰੂਆਤ ਕੀਤੀ ਗਈ ਹੈ।ਸ੍ਰੀ ਥੋਰੀ ਨੇ ਦੱਸਿਆ ਕਿ ਇਸ ਪ੍ਰਣਾਲੀ ਨੂੰ ਖ਼ਾਸ ਤੌਰ 'ਤੇ  ਸੂਬੇ ਦੀਆਂ ਸਾਰੀਆਂ ਮਾਲ ਅਦਾਲਤਾਂ ਜਿਸ ਵਿੱਚ ਵਿੱਤ ਕਮਿਸ਼ਨਰ, ਡਵੀਜ਼ਨਲ ਕਮਿਸ਼ਨਰ, ਡਾਇਰੈਕਟਰ ਲੈਂਡ ਰਿਕਾਰਡ, ਡਿਪਟੀ ਕਮਿਸ਼ਨਰ , ਐਸ.ਡੀ.ਐਮ.,ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਦੀਆਂ ਅਦਾਲਤਾਂ ਨੂੰ ਸ਼ਾਮਿਲ ਕੀਤਾ ਗਿਆ ਹੈ।ਸ੍ਰੀ ਥੋਰੀ ਨੇ ਦੱਸਿਆ ਕਿ ਈ-ਅਦਾਲਤ ਪ੍ਰਬੰਧਨ ਪ੍ਰਣਾਲੀ ਕੋਲ ਪਟੀਸ਼ਨਕਰਤਾ ਅਤੇ ਪੈਰਵੀਕਰਤਾ ਤੋਂ ਲੈ ਕੇ ਲੈਂਡ ਰਿਕਾਰਡ ਦੇ ਡਾਟਾਬੇਟ ਤੋਂ ਮੁਕੱਦਮੇ ਤਹਿਤ ਸਾਰੀਆਂ ਜਾਇਦਾਦਾਂ ਦਾ ਵੇਰਵਾ ਮੌਜੂਦ ਹੈ। ਉਨ੍ਹਾਂ ਦੱਸਿਆ ਕਿ ਸੰਮਨ ਨੋਟਿਸ ਤਿਆਰ ਕਰਨ ਤੋਂ ਇਲਾਵਾ ਵੱਖ-ਵੱਖ ਅਦਾਲਤਾਂ ਦੇ ਕਾਰਨ ਸੂਚੀਆਂ ਨੂੰ ਮਿਤੀਵਾਰ ਤਿਆਰ ਕਰਦਾ ਹੈ । ਉਨ੍ਹਾਂ ਕਿਹਾ ਕਿ ਕੇਸ ਸਬੰਧੀ ਸਬੰਧਿਤ ਸਾਰੇ ਦਸਤਾਵੇਜ ਜਿਵੇਂ ਅੰਤ੍ਰਿਮ ਆਦੇਸ਼, ਅੰਤਿਮ ਫ਼ੈਸਲਾ ਅਤੇ ਹੋਰ ਇਸ ਸਿਸਟਮ ਰਾਹੀਂ ਅਪਲੋਡ ਕੀਤੇ ਜਾਂਦੇ ਹਨ।ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਇਸ ਸਾਲ ਦੇ ਅੰਤ ਤੱਕ ਕੋਈ ਵੀ ਕੇਸ ਪੈਂਡਿੰਗ ਨਾ ਰਹੇ ਲਈ ਸੰਜੀਦਾ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਲੋੜੀਂਦੇ ਰਿਕਾਰਡ ਦੀ ਉਪਲਬੱਧਤਾ ਤੁਰੰਤ ਹੋਣੀ ਚਾਹੀਦੀ ਹੈ ਤਾਂ ਜੋ ਲੋਕਾਂ ਦੇ ਕੇਸਾਂ ਦਾ ਸਮੇਂ ਸਿਰ ਨਿਪਟਾਰਾ ਕਰਕੇ ਉਨਾ ਨੂੰ ਸਹੂਲਤ ਮੁਹੱਈਆ ਕਰਵਾਈ ਜਾ ਸਕੇ।ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਨ੍ਹਾਂ ਦੇ ਦਫ਼ਤਰਾਂ ਵਿੱਚ ਵੱਖ-ਵੱਖ ਬਰਾਂਚਾਂ ਵਿੱਚ ਫਾਇਲਾਂ ਦੇ ਨਿਪਟਾਰੇ ਦੇ ਕੰਮ ਨੂੰ ਹੋਰ ਸੁਚਾਰੂ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਇਹ ਸਿਸਟਮ ਨਾਗਰਿਕਾਂ ਲਈ ਵਰਦਾਨ ਸਾਬਿਤ ਹੋ ਰਿਹਾ ਹੈ ਕਿਉਂਕਿ ਜ਼ਿਲ੍ਹਾ ਵਾਸੀ ਕਿਸੇ ਵੀ ਕੇਸ ਦੇ ਵੇਰਵਿਆਂ ਦੇ ਨਾਲ-ਨਾਲ ਕੇਸ ਦੀ ਸਥਿਤੀ ਬਾਰੇ ਪੋਰਟਲ ਤੋਂ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।ਸ੍ਰੀ ਥੋਰੀ ਨੇ ਦੱਸਿਆ ਕਿ ਇਹ ਪ੍ਰਣਾਲੀ ਲੋਕਾਂ ਨੂੰ ਮਾਲ ਕੇਸਾਂ ਸਬੰਧੀ ਆਨਲਾਈਨ ਸੂਚਨਾ ਮੁਹੱਈਆ ਕਰਵਾਉਂਦੀ ਹੈ ਅਤੇ ਉਹ ਕੇਸਾਂ ਦੀ ਸਥਿਤੀ ਦਾ ਜਾਇਜ਼ਾ, ਕਾਰਨ ਸੂਚੀ, ਜਾਇਦਾਦ ਜਿਸ ਦਾ ਕੇਸ ਚੱਲ ਰਿਹਾ ਹੈ ਸਬੰਧੀ ਇਕ ਸਿੰਗਲ ਕਲਿੱਕ ਰਾਹੀਂ ਜਾਣਕਾਰੀ ਹਾਸਿਲ ਕਰ ਸਕਦੇ ਹਨ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਜਸਬੀਰ ਸਿੰਘ, ਉਪ ਮੰਡਲ ਮੈਜਿਸਟਰੇਟ ਰਾਹੁਲ ਸਿੰਧੂ, ਗੌਤਮ  ਜੈਨ, ਸੰਜੀਵ ਸ਼ਰਮਾ, ਵਿਨੀਤ ਕੁਮਾਰ ਅਤੇ ਡਾ.ਜੈ ਇੰਦਰ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਜਸ਼ਨਜੀਤ ਸਿੰਘ ਅਤੇ ਹੋਰ ਵੀ ਹਾਜ਼ਰ ਸਨ।

 

Tags: DC Jalandhar , Deputy Commissioner Jalandhar , Jalandhar , Ghanshyam Thori , District Administrative Complex , Revenue Court Management System , RCMS

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD