Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡਾਂ ਦੀਆਂ ਪਾਰਕਾਂ ਨੇ ਖੂਬਸੂਰਤੀ ਪੱਖੋਂ ਸ਼ਹਿਰੀ ਪਾਰਕਾਂ ਨੂੰ ਮਾਤ ਦਿੱਤੀ

ਪਾਰਕਾਂ ਬਣਾ ਕੇ ਪਿੰਡਾਂ ਨੂੰ ਦਿੱਤੀ ਜਾ ਰਹੀ ਖੂਬਸੂਰਤ ਦਿੱਖ

Web Admin

Web Admin

5 Dariya News

ਬਟਾਲਾ , 10 Aug 2020

Last updated on: Aug 10, 2020, 00:00 IST

ਲੋਕਾਂ ਦੇ ਸੈਰ ਕਰਨ ਲਈ ਸੁੰਦਰ ਪਾਰਕਾਂ ਅਕਸਰ ਹੀ ਸ਼ਹਿਰ ਦੀਆਂ ਵਧੀਆ ਕਲੋਨੀਆਂ ਵਿੱਚ ਦਿਖਾਈ ਦਿੰਦੀਆਂ ਹਨ। ਭਾਂਵੇ ਕਿ ਪਿੰਡਾਂ ਦਾ ਵਾਤਾਵਰਨ ਤੇ ਮਾਹੌਲ ਸ਼ਹਿਰਾਂ ਦੇ ਮੁਕਾਬਲੇ ਸ਼ਾਫ਼-ਸੁਥਰਾ ਤੇ ਖੁੱਲ੍ਹਾ ਹੁੰਦਾ ਹੈ ਪਰ ਸੈਰ ਕਰਨ ਲਈ ਪਾਰਕਾਂ ਦੀ ਅਣਹੋਂਦ ਪਿੰਡਾਂ ਨੂੰ ਸਹੂਲਤਾਂ ਦੇ ਪੱਖ ਤੋਂ ਸ਼ਹਿਰਾਂ ਨਾਲੋਂ ਘੱਟ ਕਰ ਦਿੰਦੀ ਸੀ।ਪੰਜਾਬ ਸਰਕਾਰ ਨੇ ਪੇਂਡੂ ਖੇਤਰਾਂ ਨੂੰ ਸਹੂਲਤਾਂ ਦੇ ਪੱਖ ਤੋਂ ਸ਼ਹਿਰਾਂ ਵਾਂਗ ਵਿਕਸਤ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਵਿੱਚ `ਮਗਨਰੇਗਾ` ਸਕੀਮ ਤਹਿਤ ਪਿੰਡਾਂ ਅੰਦਰ ਬਣ ਰਹੀਆਂ ਪਾਰਕਾਂ ਨੇ ਪਿੰਡਾਂ ਦੀ ਦਿੱਖ ਨੂੰ ਨਵੀਂ ਖੂਬਸੂਰਤੀ ਦਿੱਤੀ ਹੈ। ਜ਼ਿਲ੍ਹੇ ਦੇ ਪਿੰਡ ਡੱਡਵਾਂ, ਕੁੰਜਰ, ਬਾਂਗੋਵਾਣੀ, ਦੁਲਾਨੰਗਲ, ਪਸਿਆਲ, ਛਿੱਛਰਾ ਦੀਆਂ ਪਾਰਕਾਂ ਖੂਬਸੂਰਤੀ ਪੱਖੋਂ ਸ਼ਹਿਰਾਂ ਦੀਆਂ ਪਾਰਕਾਂ ਨੂੰ ਵੀ ਮਾਤ ਪਾਉਂਦੀਆਂ ਹਨ। ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਚੇਅਰਮੈਨ ਸ. ਰਵੀਨੰਦਨ ਸਿੰਘ ਬਾਜਵਾ ਨੇ ਦੱਸਿਆ ਕਿ ਪਿੰਡਾਂ ਵਿੱਚ ਮਨਰੇਗਾ ਸਕੀਮ ਤਹਿਤ ਪਾਰਕਾਂ ਬਣਾਉਣ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ ਅਤੇ ਕਈ ਪਿੰਡਾਂ ਜਿਨ੍ਹਾਂ ਵਿੱਚ ਡੱਡਵਾਂ, ਕੁੰਜਰ, ਬਾਂਗੋਵਾਣੀ, ਦੁਲਾਨੰਗਲ, ਪਸਿਆਲ ਅਤੇ ਛਿੱਛਰਾ ਸ਼ਾਮਲ ਹਨ ਵਿੱਚ ਪਾਰਕਾਂ ਬਣ ਕੇ ਤਿਆਰ ਵੀ ਹੋ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇੱਕ ਪਿੰਡ ਦੀ ਪਾਰਕ ਨੂੰ ਵਿਕਸਤ ਕਰਨ ਉੱਪਰ ਕਰੀਬ 5 ਕੁ ਲੱਖ ਰੁਪਏ ਦਾ ਖਰਚਾ ਆ ਜਾਂਦਾ ਹੈ ਅਤੇ ਇਹ ਸਾਰਾ ਖਰਚਾ ਮਨਰੇਗਾ ਤਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਬਣ ਰਹੀਆਂ ਪਾਰਕ ਵਿਚ ਬੈਠਣ ਲਈ ਬੈਂਚ, ਲਾਈਟਾਂ, ਕੰਧਾਂ ਨੂੰ ਖੂਬਸੂਰਤ ਰੰਗ ਕਰਨ ਦੇ ਨਾਲ ਚਿੱਤਰ, ਇੰਟਰਲਾਕ ਟਾਇਲਾਂ ਲਗਾਉਣ ਦੇ ਨਾਲ ਘਾਹ ਤੇ ਵਧੀਆ ਕਿਸਮ ਦੇ ਫੁੱਲ-ਬੂਟੇ ਲਗਾਏ ਗਏ ਹਨ, ਜਿਨ੍ਹਾਂ ਨੇ ਪਿੰਡਾਂ ਦੀ ਤਸਵੀਰ ਬਦਲ ਕੇ ਰੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਅੰਦਰ ਉਸਾਰੇ ਗਏ ਪਾਰਕਾਂ ਵਿਚ ਸਵੇਰੇ ਅਤੇ ਸ਼ਾਮ ਨੂੰ ਬੱਚਿਆਂ, ਨੌਜਵਾਨਾਂ ਤੇ ਬਜੁਰਗਾਂ ਵਲੋਂ ਸੈਰ ਕੀਤੀ ਜਾਂਦੀ ਹੈ ਅਤੇ ਸਰਕਾਰ ਦੇ ਇਸ ਉਪਰਾਲੇ ਦੀ ਭਰਵੀ ਸ਼ਲਾਘਾ ਹੋ ਰਹੀ ਹੈ। ਚੇਅਰਮੈਨ ਸ. ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹਿਰੀ ਤਰਜ਼ ’ਤੇ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਪਿੰਡਾਂ ਦੇ ਵਿਕਾਸ ਵਿੱਚ ਪੈਸੇ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

 

Tags: Kha Khabar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD