Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਰਕਾਰੀ ਆਈਟੀਆਈ ਵਿੱਚ 'ਤੀਆਂ ਤੀਜ਼ ਦੀਆਂ' ਮੇਲੇ ਦਾ ਆਯੋਜਨ

ਭਵਿੱਖ ਦੀ ਸਲਾਮਤੀ ਲਈ ਧੀਆਂ ਤੇ ਰੁੱਖਾਂ ਨੂੰ ਸਾਂਭਣਾ ਬਹੁਤ ਜਰੂਰੀ : ਸ਼ਮਸ਼ੇਰ ਪੁਰਖਾਲਵੀ

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) , 10 Aug 2020

Last updated on: Aug 10, 2020, 00:00 IST

ਸਥਾਨਕ ਸਰਕਾਰੀ ਆਈ ਟੀ ਆਈ ਵਿੱਚ ਸਾਵਣ ਦਾ ਤਿਉਹਾਰ ''ਤੀਆਂ ਤੀਜ਼ ਦੀਆਂ'' ਬੈਨਰ ਅਧੀਨ ਬੜੀ ਧੂਮ ਧਾਮ ਨਾਲ ਮਨਾਇਆ ਗਿਆ, ਜਿਸ ਵਿੱਚ ਮਹਿਲਾਵਾਂ ਅਤੇ ਸਿਖਿਆਰਥਣਾਂ ਨੇ ਇਕੱਤਰ ਹੋਕੇ ਰਵਾਇਤੀ ਗਿੱਧਾ ਅਤੇ ਲੋਕ ਬੋਲੀਆਂ ਪਾਕੇ ਵਾਹਵਾ ਰੌਣਕ ਲਾਈ, ਇਸ ਮੌਕੇ ਖੀਰ ਅਤੇ ਪੂੜਿਆਂ ਦਾ ਲੰਗਰ ਵੀ ਲਾਇਆ ਗਿਆ।ਪ੍ਰੋਗਰਾਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਸੰਸਥਾ ਦੇ ਪ੍ਰਿੰਸੀਪਲ ਅਤੇ ਜਿਲ੍ਹਾ ਨੋਡਲ ਅਫ਼ਸਰ ਸ਼ਮਸ਼ੇਰ ਪੁਰਖਾਲਵੀ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਵਿੱਖ ਦੀ ਸਲਾਮਤੀ ਲਈ ਧੀਆਂ ਅਤੇ ਰੁੱਖਾਂ ਨੂੰ ਸਾਂਭਣਾ ਬਹੁਤ ਜਰੂਰੀ ਹੈ। ਉਨ੍ਹਾਂ ਕਿਹਾ ਕਿ ਲੜਕੀਆਂ ਦੀ ਅਣਹੋਂਦ ਨਾਲ ਸਮਾਜ ਦੀ ਤਰੱਕੀ ਅਤੇ ਖੁਸ਼ਹਾਲੀ ਮੁਸ਼ਕਲ ਹੀ ਨਹੀਂ ਬਲਕਿ ਨਾਮੁਮਕਿਨ ਹੈ। ਸ਼੍ਰੀ ਪੁਰਖਾਲਵੀ ਵੱਲੋਂ ਵਾਤਾਵਰਣ ਨੂੰ ਬਚਾਉਣ ਲਈ ਮਹਿਲਾਵਾਂ ਨਾਲ ਮਿਲਕੇ ਸੰਸਥਾ ਵਿੱਚ ਇੱਕ ਰੁੱਖ ਲਗਾਉਣ ਉਪਰੰਤ ਐਲਾਨ ਕੀਤਾ ਕਿ ਸ਼ਹਿਰ ਦੀਆਂ ਖਾਲੀ ਥਾਵਾਂ ਤੇ ਸੰਸਥਾ ਵੱਲੋਂ ਸਮੁੱਚੇ ਸਟਾਫ਼ ਦੇ ਸਹਿਯੋਗ ਨਾਲ 500 ਦਰੱਖਤ ਲਗਾਏ ਜਾਣਗੇ ਜਿਨ੍ਹਾਂ ਦੀ ਸਾਂਭ ਸੰਭਾਲ ਵੀ ਸਟਾਫ਼ ਵੱਲੋਂ ਹੀ ਕੀਤੀ ਜਾਵੇਗੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀਮਤੀ ਰਜਨੀ ਬੰਗਾ, ਸ਼੍ਰੀਮਤੀ ਜਸਵੀਰ ਕੌਰ, ਸ਼੍ਰੀਮਤੀ ਅਮਿੰ੍ਰਤਬੀਰ ਕੌਰ, ਸ਼੍ਰੀਮਤੀ ਉਪਾਸਨਾ ਅੱਤਰੀ, ਸ਼੍ਰੀਮਤੀ ਦਰਸ਼ਨਾ ਕੁਮਾਰੀ, ਸ਼੍ਰੀਮਤੀ ਰੇਨੂੰ ਸ਼ਰਮਾ, ਸ਼੍ਰੀਮਤੀ ਸ਼ਵੀ ਗੋਇਲ, ਸ਼੍ਰੀਮਤੀ ਸਰਿਤਾ, ਸ਼੍ਰੀਮਤੀ ਰਮਨਦੀਪ ਕੌਰ, ਸ਼੍ਰੀਮਤੀ ਅੰਜਲੀ, ਕੁਮਾਰੀ ਅਲਕਾ, ਕੁਮਾਰੀ ਮੁਨੀਸ਼ਾ, ਕੁਮਾਰੀ ਚਿੰਤਾ ਅਤੇ ਕੁਮਾਰੀ ਅਰਸ਼ਦੀਪ ਕੌਰ ਤੋਂ ਇਲਾਵਾ ਅਨਿਲ ਗਰੋਵਰ ਕੁਲਦੀਪ ਸਿੰਘ, ਰਾਕੇਸ਼ ਕੁਮਾਰ ਡੱਲਾ, ਵਰਿੰਦਪਾਲ ਸਿੰਘ, ਮਨਿੰਦਰਪਾਲ ਸਿੰਘ ਅਤੇ ਰੋਹਿਤ ਕੌਸ਼ਲ ਆਦਿ ਹਾਜ਼ਰ ਸਨ।

 

Tags: Shamsher Singh Purkhalvi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD