Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮਿਸ਼ਨ ਫਤਿਹ : ਦੋ ਹੋਰ ਨਿੱਜੀ ਹਸਪਤਾਲਾਂ ਵੱਲੋਂ ਆਪਣੇ ਹਸਪਤਾਲਾਂ 'ਚ ਕੋਵਿਡ ਦਾ ਇਲਾਜ ਸ਼ੁਰੂ

ਵਰਮਾ ਸੁਪਰ ਸਪੈਸ਼ਲਿਟੀ ਹਸਪਤਾਲ ਵਿਖੇ 25, ਅਰੋੜਾ ਨਿਊਰੋ ਸੈਂਟਰ ਵਿਖੇ 10 ਬਿਸਤਰਿਆਂ ਵਾਲੇ ਕੋਵਿਡ ਕੇਅਰ ਸੈਂਟਰ ਸ਼ੁਰੂ

Web Admin

Web Admin

5 Dariya News

ਲੁਧਿਆਣਾ , 10 Aug 2020

Last updated on: Aug 10, 2020, 00:00 IST

ਜ਼ਿਲ੍ਹਾ ਪ੍ਰਸ਼ਾਸਨ ਦੇ ਨਿਰੰਤਰ ਯਤਨਾਂ ਸਦਕਾ, ਦੋ ਹੋਰ ਨਿੱਜੀ ਹਸਪਤਾਲਾਂ ਨੇ ਅੱਜ ਤੋਂ ਆਪਣੇ ਹਸਪਤਾਲਾਂ 'ਚ ਕੋਵਿਡ ਕੇਅਰ ਸੈਂਟਰ ਸ਼ੁਰੂ ਕੀਤੇ ਹਨ। ਇਨ੍ਹਾਂ ਵਿੱਚ ਡੀ.ਐਮ.ਸੀ.ਐਚ. ਨੇੜੇ ਵਰਮਾ ਸੁਪਰ ਸਪੈਸ਼ਲਿਟੀ ਹਸਪਤਾਲ ਵਿੱਚ 25 ਬਿਸਤਰਿਆਂ ਵਾਲਾ ਕੇਂਦਰ ਅਤੇ ਮਾਲ ਰੋਡ ਉੱਤੇ ਅਰੋੜਾ ਨਿਊਰੋ ਸੈਂਟਰ ਵਿਖੇ 10 ਬਿਸਤਰਿਆਂ ਵਾਲਾ ਸੈਂਟਰ ਸ਼ਾਮਲ ਹਨ।ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਰਾਕੇਸ਼ ਕੁਮਾਰ ਅਗਰਵਾਲ ਨੇ ਅੱਜ ਦੋਵਾਂ ਹਸਪਤਾਲਾਂ ਦਾ ਦੌਰਾ ਕੀਤਾ ਅਤੇ ਹਸਪਤਾਲ ਪ੍ਰਬੰਧਕਾਂ ਦਾ ਇਸ ਔਖੀ ਘੜੀ ਸਮੇਂ ਜ਼ਿਲ੍ਹਾ ਪ੍ਰਸ਼ਾਸਨ ਦੀ ਸਹਾਇਤਾ ਲਈ ਧੰਨਵਾਦ ਕੀਤਾ।ਜਿਕਰਯੋਗ ਹੈ ਕਿ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਦੇ ਯਤਨਾਂ ਸਦਕਾ, ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ.) ਲੁਧਿਆਣਾ ਵੱਲੋਂ ਸਥਾਨਕ ਭਗਵਾਨ ਮਹਾਵੀਰ ਹੋਮਿਓਪੈਥਿਕ ਮੈਡੀਕਲ ਕਾਲਜ ਅਤੇ ਹਸਪਤਾਲ ਹੰਬੜਾਂ ਰੋਡ ਵਿਖੇ 25 ਬਿਸਤਰਿਆਂ ਵਾਲਾ ਕੋਵਿਡ ਕੇਅਰ ਸੈਂਟਰ ਪਹਿਲਾਂ ਹੀ ਸੁਰੂ ਕਰ ਦਿੱਤਾ ਗਿਆ ਹੈ।ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਵਸਨੀਕਾਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਕੋਵਿਡ ਦੇ ਇਲਾਜ ਲਈ ਬਿਸਤਰਿਆਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘਬਰਾਉਣਾ ਨਹੀਂ ਚਾਹੀਦਾ ਅਤੇ ਮੋਬਾਈਲ ਐਪ ਂਐਚ.ਬੀ.ਐਮ.ਐਸ.ਪੰਜਾਬਂ ਰਾਹੀਂ ਜਾਂ ਸਰਕਾਰੀ ਵੈਬ ਲਿੰਕ “https://ludhiana.nic.in/notice/covid-19-bed-status-in-ludhiana-district/"  ਜਾਂ ਵੈਬਸਾਈਟ “www.hbmspunjab.in" ਰਾਹੀਂ ਖਾਲੀ ਪਈ ਬਿਸਤਰੇ ਦੀ ਸਥਿਤੀ ਦੀ ਜਾਂਚ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੋਵਿਡ ਇਲਾਜ਼ ਮੁਹੱਈਆ ਕਰਵਾਉਣ ਵਾਲੇ ਸਾਰੇ ਨਿੱਜੀ ਹਸਪਤਾਲਾਂ ਦਾ ਡਾਟਾ ਮੋਬਾਈਲ ਐਪ ਦੇ ਨਾਲ-ਨਾਲ ਵੈਬ ਲਿੰਕਸ ਉੱਤੇ ਜੋੜਿਆ ਗਿਆ ਹੈ।ਉਨ੍ਹਾਂ ਹੋਰ ਪ੍ਰਾਈਵੇਟ ਹਸਪਤਾਲਾਂ ਦੇ ਪ੍ਰਬੰਧਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਆਪਣੇ ਹਸਪਤਾਲਾਂ 'ਚ ਕੋਵਿਡ ਕੇਅਰ ਸੈਂਟਰ ਸਥਾਪਤ ਕਰਨ ਤਾਂ ਜੋ ਉਹ ਇਸ ਔਖੀ ਘੜੀ ਸਮੇਂ ਸਮਾਜ ਪ੍ਰਤੀ ਸੱਚੀ ਸੇਵਾ ਨਿਭਾ ਸਕਣ।ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਅਗਰਵਾਲ ਨੇ ਕਿਹਾ ਕਿ ਵਰਮਾ ਸੁਪਰ ਸਪੈਸ਼ਲਿਟੀ ਹਸਪਤਾਲ ਦੀ ਸਮਰੱਥਾ 'ਤੇ ਕੋਵਿਡ ਕੇਅਰ ਸੈਂਟਰ ਨੂੰ ਆਉਣ ਵਾਲੇ ਦਿਨਾਂ ਵਿੱਚ ਲੋੜ ਅਨੁਸਾਰ 40 ਬਿਸਤਰਿਆਂ ਤਕ ਵਧਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਹੂਲਤ ਵਿੱਚ 7 ਬੈੱਡ ਲੈਵਲ-2 ਜਦਕਿ 18 ਬੈੱਡ ਲੈਵਲ-3 ਦੇ ਹਨ। ਉਨ੍ਹਾਂ ਉਮੀਦ ਜਤਾਈ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਪ੍ਰਾਈਵੇਟ ਹਸਪਤਾਲ ਕੋਵਿਡ ਦੇ ਇਲਾਜ਼ ਲਈ ਅੱਗੇ ਆਉਣਗੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਵਿਕਾਸ)-ਕਮ-ਨੋਡਲ ਅਫਸਰ ਕੋਵਿਡ-19 ਸ੍ਰੀ ਸੰਦੀਪ ਕੁਮਾਰ ਵੀ ਮੌਜੂਦ ਸਨ।

 

Tags: DC Ludhiana , Mission Fateh , Varinder Kumar Sharma , Rakesh Kumar Agrawal , Deputy Commissioner Ludhiana , Commissioner of Police Ludhiana , Punjab Fights Corona , Coronavirus , COVID 19 , Novel Coronavirus , India Fights Corona

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD