Friday, 05 June 2026

 

 

ਖ਼ਾਸ ਖਬਰਾਂ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ

 

ਜਿਲਾ ਰੈਡ ਕਰਾਸ ਸ਼ਾਖਾ ਵਲੋਂ 150 ਪੀ.ਪੀ.ਕਿਟਾ, 200 ਵੱਡੇ ਸੈਨੀਟਾਈਜ਼ਰ, 1500 ਹੈਡ ਗਲਵਜ ਦਿੱਤੇ ਗਏ

ਲੋਕਾਂ ਨੂੰ ਕੋਵਿਡ-19 ਤੋਂ ਬਚਣ ਲਈ ਗਾਇਡਜ਼ ਲਾਇਨਾਂ ਨੂੰ ਅਪਨਾਉਣ ਬਾਰੇ ਕੀਤਾ ਜਾਗਰੂਕ

Web Admin

Web Admin

5 Dariya News

ਐਸ.ਏ.ਐਸ ਨਗਰ , 10 Aug 2020

Last updated on: Aug 10, 2020, 00:00 IST

ਜਿਲਾ ਰੈਡ ਕਰਾਸ ਸ਼ਾਖਾ ਵਲੋਂ ਕੋਵਿਡ-19 ਮਹਾਂਮਾਰੀ ਦੌਰਾਨ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮਿਸ਼ਨ ਫਤਿਹ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ, ਐਸ.ਏ.ਐਸ.ਨਗਰ ਗਿਰੀਸ਼ ਦਿਆਲਨ ਦੀ ਅਗਵਾਈ ਹੇਠ ਲੋਕ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ। ਜਿਲਾ ਰੈਡ ਕਰਾਸ ਸ਼ਾਖਾ ਵਲੋਂ ਜਿਲ੍ਹਾ ਹਸਪਤਾਲ, ਐਸ.ਏ.ਐਸ ਨਗਰ ਵਿਖੇ 150 ਪੀ.ਪੀ.ਕਿਟਾ, 200 ਵੱਡੇ  ਸੈਨੀਟਾਈਜ਼ਰ, 1500 ਹੈਂਡ ਗਲਵਜ  ਦਿੱਤੇ ਗਏ, ਜੋ ਕਿ ਇਸ ਮਹਾਮਾਰੀ ਵਿੱਚ ਕੰਮ ਕਰ ਰਹੇ ਸਟਾਫ ਲਈ ਅਤਿ ਜਰੂਰੀ ਸਮਾਨ ਹੈ। ਇਹ ਜਾਣਕਾਰੀ ਸਕੱਤਰ ਜਿਲ੍ਹਾ ਰੈਡ ਕਰਾਸ ਸ਼ਾਖਾ ਕਮਲੇਸ਼ ਕੌਸ਼ਲ ਵੱਲੋਂ ਦਿੱਤੀ ਗਈ । ਸ੍ਰੀ ਕੌਸ਼ਲ ਨੇ ਦੱਸਿਆ ਕਿ ਕੋਵਿਡ-19 ਦੌਰਾਨ ਇਹ ਸਹਾਇਤਾ ਨੇਸ਼ਨਲ ਸ਼ਡੀਯੁਲਡ ਕਾਸਟਜ਼ ਫਾਇਨੇਂਸ ਡਿਵੇਲਪਮੇਂਟ ਕਾਰਪੋਰੇਸ਼ਨ ਵਲੋਂ ਪੰਜਾਬੀ ਵਿਰਸਾ ਸਭਿਆਚਾਰਕ ਸੁਸਾਇਟੀ, ਮੋਹਾਲੀ ਦੇ ਸਹਿਯੋਗ ਨਾਲ ਸੀ.ਐਸ.ਆਰ ਅਧੀਨ ਮੁਹੱਈਆ ਕਰਵਾਈ ਗਈ ਹੈ।ਇਸ ਮੌਕੇ  ਸਿਵਲ ਸਰਜਨ ਡਾ. ਮਨਜੀਤ ਸਿੰਘ ਅਤੇ ਜਿਲਾ ਰੈਡ ਕਰਾਸ ਸ਼ਾਖਾ ਵਲੋਂ ਪੰਜਾਬੀ ਵਿਰਸਾ ਸਭਿਆਚਾਰਕ ਸੁਸਾਇਟੀ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਆਮ ਲੋਕਾਂ ਨੂੰ  ਕੋਵਿਡ-19 ਤੋਂ ਬਚਣ ਸਬੰਧੀ ਮਾਸਕ ਪਾਉਣ, ਚੰਗੀ ਤਰ੍ਹਾਂ ਸਾਬਣ ਨਾਲ ਹੱਥ ਧੋਣ, ਸ਼ੋਸ਼ਲ ਡਿਸਟੈਸ ਰੱਖਣ ਬਾਰੇ ਵੀ ਜਾਣਕਾਰੀ ਦਿੱਤੀ ਗਈ ਅਤੇ ਇਹ ਵੀ ਸਮਝਾਇਆ ਗਿਆ ਕਿ ਇਸ ਬਿਮਾਰੀ ਤੋਂ ਡਰਨ ਅਤੇ ਘਬਰਾਉਣ ਦੀ ਲੋੜ ਨਹੀਂ ਹੈ।ਸਗੋਂ ਸਰਕਾਰ ਵਲੋਂ ਜਾਰੀ ਕੀਤੀਆਂ ਗਾਇਡਜ਼ ਲਾਇਨਾਂ ਨੂੰ ਅਪਨਾਉਣ ਦੀ ਲੋੜ ਹੈ ਤਾਂ ਜੋ ਬਿਮਾਰੀ ਦਾ ਟਾਕਰਾ ਕੀਤਾ ਜਾ ਸਕੇ। ਲੋਕਾਂ ਨੂੰ ਇਹ ਵੀ ਅਪੀਲ ਕੀਤੀ ਗਈ ਕਿ ਰੈਡ ਕਰਾਸ ਸੁਸਾਇਟੀ ਵਲੋਂ ਜੋ ਲੋਕ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ ਇਹ ਸਾਰੇ ਆਮ ਜਨਤਾ ਵਲੋਂ ਦਿੱਤੇ ਗਏ ਸਹਿਯੋਗ/ਡੋਨੇਸ਼ਨ ਨਾਲ ਹੀ ਨੇਪਰੇ ਚਾੜ੍ਹੇ ਜਾ ਸਕਦੇ ਹਨ। ਇਸ ਲਈ ਆਮ ਜਨਤਾ ਵੱਧ ਤੋਂ ਵੱਧ ਸਹਿਯੋਗ ਦੇਵੇ ਤਾਂ ਜੋ ਇਸ ਮਹਾਂਮਾਰੀ ਨਾਲ ਨਿੱਪਟਿਆ ਜਾ ਸਕੇ।

 

Tags: Civil Surgeon Mohali , Red Cross , Punjab Fights Corona , Coronavirus , COVID 19 , Novel Coronavirus , India Fights Corona , Fight Against Corona , Stay Home Stay Safe , Stay Home , Corona Virus Updates , Social Distancing , Dr. Manjit Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD