Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਨੇ ਕੋਵਿਡ-19 ਦੀ ਵਾਇਰਲ ਟੈਸਟਿੰਗ ਸਮਰੱਥਾ ਵਿਚ ਕੀਤਾ ਵਾਧਾ, 20,000 ਟੈਸਟ ਹੋਣਗੇ ਪ੍ਰਤੀ ਦਿਨ

ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਅਤੇ ਸਿਹਤ ਮੰਤਰੀ ਨੇ ਸਾਂਝੇ ਤੌਰ 'ਤੇ ਪੰਜਾਬ ਬਾਇਓਟੈਕਨਾਲੌਜੀ ਇੰਕੂਵੇਟਰ ਅਤੇ ਪੰਜਾਬ ਫੋਰੈਂਸਿਕ ਸਾਇੰਸ ਲੈਬਾਰਟਰੀ, ਮੁਹਾਲੀ ਵਿਖੇ ਕੋਰੋਨਾ ਲੈਬਾਰਟਰੀਆਂ ਦਾ ਕੀਤਾ ਉਦਘਾਟਨ

Web Admin

Web Admin

5 Dariya News

ਐਸ.ਏ.ਐਸ. ਨਗਰ , 10 Aug 2020

Last updated on: Aug 10, 2020, 00:00 IST

ਕੋਵਿਡ ਦੇ ਵੱਧ ਰਹੇ ਕੇਸਾਂ ਦਾ ਸਾਹਮਣਾ ਕਰਦਿਆਂ, ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਕੋਵਿਡ-19 ਦੀ ਵਾਇਰਲ ਟੈਸਟਿੰਗ ਦੀ ਸਮੱਰਥਾ ਵਿਚ ਵਾਧਾ ਕੀਤਾ ਗਿਆ ਹੈ ਜਿਸ ਨਾਲ ਰੋਜ਼ਾਨਾ 20,000 ਟੈਸਟ ਕੀਤੇ ਜਾਣਗੇ।  ਇਹ ਜਾਣਕਾਰੀ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਪੰਜਾਬ ਸ੍ਰੀ ਓ.ਪੀ. ਸੋਨੀ ਨੇ ਸਿਹਤ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਨਾਲ ਸਾਂਝੇ ਤੌਰ ‘ਤੇ ਪੰਜਾਬ ਬਾਇਓਟੈਕਨਾਲੌਜੀ ਇਨਕੁਬੇਟਰ ਅਤੇ ਪੰਜਾਬ ਫੋਰੈਂਸਿਕ ਸਾਇੰਸ ਲੈਬਾਰਟਰੀ, ਮੁਹਾਲੀ ਵਿਖੇ ਕੋਰੋਨਾ ਲੈਬਾਰਟਰੀਆਂ ਦਾ ਉਦਘਾਟਨ ਕਰਨ ਉਪਰੰਤ ਕੀਤਾ।ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਨੇ ਕਿਹਾ ਕਿ ਦੇਸ਼ ਭਰ ਵਿਚ ਕੋਵਿਡ ਦੇ ਕੇਸਾਂ ਵਿਚ ਭਾਰੀ ਵਾਧਾ ਦੇਖਿਆ ਜਾ ਰਿਹਾ ਹੈ ਪਰ ਅਸੀਂ ਪੰਜਾਬ ਵਿਚ ਇਸ ਚੁਣੌਤੀ ਦਾ ਸਾਹਮਣਾ ਕਰਨ ਲਈ ਤਿਆਰ ਹਾਂ। ਉਹਨਾਂ ਅੱਗੇ ਕਿਹਾ ਕਿ ਪੰਜਾਬ ਆਪਣੇ ਸਿਹਤ ਦੇ ਬੁਨਿਆਦੀ-ਢਾਂਚੇ ਅਤੇ ਵਾਇਰਲ ਟੈਸਟਿੰਗ ਸਮਰੱਥਾ ਨੂੰ ਸਭ ਤੋਂ ਤੇਜ਼ੀ ਨਾਲ ਅਪਗ੍ਰੇਡ ਕਰਨ ਵਾਲੇ ਸੂਬਿਆਂ ਵਿਚੋਂ ਇਕ ਹੈ।ਉਨ੍ਹਾਂ ਦੱਸਿਆ ਕਿ ਅੱਜ ਤੋਂ ਸੂਬੇ ਵਿੱਚ ਚਾਰ ਲੈਬਾਰਟਰੀਆਂ ਕਾਰਜਸ਼ੀਲ ਹੋਣਗੀਆਂ ਜਿਹਨਾਂ ਰਾਹੀਂ ਕੋਵਿਡ -19 ਦੀ ਵਾਇਰਲ ਟੈਸਟਿੰਗ ਦੀ ਸਮਰੱਥਾ 16000 ਟੈਸਟਾਂ ਤੋਂ ਵਧ ਕੇ 20,000 ਟੈਸਟ ਪ੍ਰਤੀ ਦਿਨ ਹੋ ਜਾਏਗੀ। ਅੱਜ ਤੋਂ ਕਾਰਜਸ਼ੀਲ ਕੀਤੀਆਂ ਜਾਣ ਵਾਲੀਆਂ ਦੋ ਹੋਰ ਲੈਬਾਰਟਰੀਆਂ ਰੀਜ਼ਨਲ ਡੀਸੀਜ਼ ਡਾਇਗਨੋਸਟਿਕ ਲੈਬਾਰਟਰੀ, ਜਲੰਧਰ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ (ਗਡਵਾਸੂ), ਲੁਧਿਆਣਾ ਹਨ।ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਅਤੇ ਸਿਹਤ ਮੰਤਰੀ ਨੇ ਲੋਕਾਂ ਨੂੰ ਸਲਾਹ ਦਿੱਤੀ ਕਿ ਘਬਰਾਓ ਨਾ, ਸਾਵਧਾਨ ਰਹੋ ਅਤੇ ਸਰਕਾਰੀ ਐਡਵਾਈਜ਼ਰੀਜ਼ ਦੀ ਪਾਲਣਾ ਕਰੋ।

ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਵੱਡੀ ਗਿਣਤੀ ਵਿਚ ਕੇਸਾਂ ਦਾ ਸਾਹਮਣੇ ਆਉਣਾ, ਆਪਣੇ ਆਪ ਵਿਚ ਇਹ ਦਰਸਾਉਂਦਾ ਹੈ ਕਿ ਅਸੀਂ ਵੱਡੇ ਪੱਧਰ ‘ਤੇ ਵਾਇਰਲ ਟੈਸਟਿੰਗ ਕਰ ਰਹੇ ਹਾਂ। ਸਮੇਂ ਸਿਰ ਟੈਸਟ ਕਰਨ ਨਾਲ ਪਾਜੇਟਿਵ ਲੋਕਾਂ ਨੂੰ ਦੂਜਿਆਂ ਤੋਂ ਅਲੱਗ ਕੀਤਾ ਜਾ ਰਿਹਾ ਹੈ ਅਤੇ ਇਸ ਤਰ੍ਹਾਂ ਇਸ ਬਿਮਾਰੀ ਦੇ ਹੋਰ ਫੈਲਣ ਦੀ ਸੰਭਾਵਨਾ ਘੱਟ ਰਹੀ ਹੈ।ਜ਼ਿਕਰਯੋਗ ਹੈ ਕਿ  ਪੰਜਾਬ 'ਦੇਸ਼ ਦਾ ਪਹਿਲਾ ਸੂਬਾ' ਬਣ ਗਿਆ ਹੈ, ਜਿਥੇ ਸਿਹਤ ਤੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਤੋਂ ਇਲਾਵਾ ਸੂਬੇ ਦੇ ਗ੍ਰਹਿ ਵਿਭਾਗ (ਮੁਹਾਲੀ ਵਿਖੇ ਫੋਰੈਂਸਿਕ ਸਾਇੰਸ ਲੈਬਾਰਟਰੀ), ਪਸ਼ੂ ਪਾਲਣ ਵਿਭਾਗ (ਰੀਜ਼ਨਲ ਡੀਸੀਜ਼ ਡਾਇਗਨੋਸਟਿਕ ਲੈਬਾਰਟਰੀ, ਜਲੰਧਰ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ (ਗਡਵਾਸੂ), ਲੁਧਿਆਣਾ) ਅਤੇ ਸਾਇੰਸ ਐਂਡ ਟੈਕਨੋਲੋਜੀ ਵਿਭਾਗ (ਪੰਜਾਬ ਬਾਇਓਟੈਕਨਾਲੌਜੀ ਇਨਕੁਬੇਟਰ, ਮੁਹਾਲੀ) ਦੀਆਂ ਸਹੁਲਤਾਵਾਂ ਨੂੰ ਕੋਵਿਡ -19 ਦੀ ਵਾਇਰਲ ਟੈਸਟਿੰਗ ਲਈ ਵਰਤਿਆ ਜਾਵੇਗਾ।ਇਹ ਚਾਰੋਂ ਲੈਬਾਰਟਰੀਆਂ 16 ਆਧੁਨਿਕ ਉਪਰਕਰਨਾਂ ਨਾਲ ਲੈਸ ਹਨ ਜਿਸ ਵਿਚ ਰੈਫਰੀਜੀਰੇਟਰਡ ਸੈਂਟਰਿਫਿਜ਼, ਪੂਰੀ ਤਰ੍ਹਾਂ ਆਟੋਮੇਟਿਡ ਬਾਇਓਸੇਫਟੀ ਕੈਬਨਿਟ, ਰੀਅਲ ਟਾਈਮ ਪੀ.ਸੀ.ਆਰ ਅਤੇ ਸਪੈਕਟ੍ਰੋਮੀਟਰ ਸ਼ਾਮਲ ਹਨ। ਹਰੇਕ ਲੈਬਾਰਟਰੀ ਵਿਚ ਉਪਰਕਨਾਂ ‘ਤੇ 1 ਕਰੋੜ ਰੁਪਏ ਦੀ ਲਾਗਤ ਆਈ ਹੈ। ਚਾਰ ਲੈਬਾਰਟਰੀਆਂ ਵਿਚ ਕੁੱਲ 83 ਅਧਿਕਾਰੀ ਨਿਯੁਕਤ ਕੀਤੇ ਗਏ ਹਨ, ਜਿਨ੍ਹਾਂ ਵਿਚ ਮਾਈਕਰੋਬਾਇਓਲੋਜਿਸਟ, ਖੋਜ ਸਹਾਇਕ, ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ, ਡਾਟਾ ਐਂਟਰੀ ਆਪਰੇਟਰ ਅਤੇ ਹੋਰ ਸਹਾਇਕ ਸਟਾਫ ਸ਼ਾਮਲ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਏ.ਸੀ.ਐੱਸ. ਗ੍ਰਹਿ, ਸ੍ਰੀ ਸਤੀਸ਼ ਚੰਦਰ, ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਅਤੇ ਖੋਜ ਪੰਜਾਬ ਸ੍ਰੀ ਡੀ.ਕੇ ਤਿਵਾੜੀ ਅਤੇ ਉਪ ਕੁਲਪਤੀ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ (ਬੀ.ਐਫ.ਯੂ.ਐੱਚ.ਐੱਸ.) ਡਾ. ਰਾਜ ਬਹਾਦਰ ਮੌਜੂਦ ਸਨ।

 

Tags: Balbir Singh Sidhu , O P Soni , Punjab , S.A.S.Nagar , Punjab Congress , Punjab Government , Government of Punjab , Corona labs , Punjab Biotechnology Incubator , Punjab Forensic Science Laboratory , Punjab Fights Corona , Coronavirus , COVID 19 , Novel Coronavirus , India Fights Corona

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD