Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਨਾਬਾਰਡ ਵੱਲੋਂ ਮੁੱਢਲੀਆਂ ਖੇਤੀਬਾੜੀ ਸਹਿਕਾਰੀ ਸੁਸਾਇਟੀਆਂ ਨੂੰ ਬਹੁ-ਸੇਵਾ ਕੇਂਦਰਾਂ ’ਚ ਤਬਦੀਲ ਕਰਨ ਦੇ ਫੈਸਲੇ ਨੂੰ ਮਨਜ਼ੂਰੀ

ਸਹਿਕਾਰਤਾ ਮੰਤਰੀ ਨੇ ਸਿਧਾਂਤਕ ਪ੍ਰਵਾਨਗੀ ਦਾ ਪੱਤਰ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐਮ.ਡੀ. ਨੂੰ ਸੌਂਪਿਆ

Web Admin

Web Admin

5 Dariya News

ਚੰਡੀਗੜ੍ਹ , 10 Aug 2020

Last updated on: Aug 10, 2020, 00:00 IST

ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇੱਥੇ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਸੂਬੇ ਦੇ ਸਹਿਕਾਰਤਾ ਖੇਤਰ ਸਬੰਧੀ ਵੱਖੋ-ਵੱਖ ਅਹਿਮ ਪਹਿਲੂਆਂ ’ਤੇ ਵਿਚਾਰ-ਚਰਚਾ ਕੀਤੀ।ਇਸ ਮੌਕੇ ਜਿਨਾਂ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ ਉਨਾਂ ਵਿੱਚ ਮੁੱਢਲੀਆਂ ਖੇਤੀਬਾੜੀ ਸਹਿਕਾਰੀ ਸੁਸਾਇਟੀਆਂ (ਪੈਕਸ) ਨੂੰ ਨਾਬਾਰਡ ਦੀ ਬਹੁ-ਸੇਵਾ ਕੇਂਦਰ ਸਕੀਮ ਤਹਿਤ ਲਿਆਉਣਾ, ਪ੍ਰਧਾਨ ਮੰਤਰੀ ਦੁਆਰਾ ਸ਼ੁਰੂ ਕੀਤੇ ਗਏ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਤਹਿਤ ਗਤੀਵਿਧੀਆਂ ਨੂੰ ਅੰਜਾਮ ਦੇਣਾ, ਪੈਕਸ ਦਾ ਕੰਪਿਊਟਰੀਕਰਨ, ਜ਼ਿਲਾ ਕੇਂਦਰੀ ਸਹਿਕਾਰੀ ਬੈਂਕਾਂ ਦਾ ਪੰਜਾਬ ਰਾਜ ਸਹਿਕਾਰੀ ਬੈਂਕ ਵਿੱਚ ਰਲੇਵਾਂ ਕਰਨਾ ਅਤੇ ਪਸ਼ੂ ਪਾਲਣ ਤੇ ਮੱਛੀ ਪਾਲਣ ਕਿੱਤਿਆਂ ਨੂੰ ਅਪਣਾਉਣ ਵਾਲੇ ਕਿਸਾਨਾਂ ਨੂੰ ਕਿਸਾਨ ਕ੍ਰੈਡਿਟ ਕਾਰਡ ਜਾਰੀ ਕਰਨਾ ਸ਼ਾਮਲ ਸਨ। ਇਸ ਮੌਕੇ ਨਾਬਾਰਡ ਦੇ ਚੀਫ ਜਨਰਲ ਮੈਨੇਜਰ ਨੇ ਜਾਣਕਾਰੀ ਦਿੱਤੀ  ਕਿ ਮੁੱਢਲੀਆਂ ਖੇਤੀਬਾੜੀ ਸਹਿਕਾਰੀ ਸੁਸਾਇਟੀਆਂ ਨੂੰ ਬਹੁ-ਸੇਵਾ ਕੇਂਦਰਾਂ ਵਿੱਚ ਤਬਦੀਲ ਕਰਨ ਲਈ ਵਿਸ਼ੇਸ਼ ਰੀ-ਫਾਈਨਾਂਸ ਸੁਵਿਧਾ ਤਿੰਨ ਫੀਸਦੀ ਵਿਆਜ ਦਰ ਦੇ ਹਿਸਾਬ ਨਾਲ ਸੂਬੇ ਦੇ ਸਹਿਕਾਰੀ ਬੈਂਕਾਂ ਕੋਲ ਉਪਲਬਧ ਹੈ। ਇਸ ਮੌਕੇ ਪੈਕਸ ਦੇ ਕੰਪਿਊਟਰੀਕਰਨ ਸਬੰਧੀ ਗ੍ਰਾਂਟ ਬਾਰੇ ਵੀ ਵਿਸਥਾਰ ਸਹਿਤ ਚਰਚਾ ਕੀਤੀ ਗਈ। ਇਸ ਮੌਕੇ ਸਹਿਕਾਰਤਾ ਮੰਤਰੀ ਨੇ ਪੈਕਸ ਨੂੰ ਬਹੁ-ਸੇਵਾ ਕੇਂਦਰਾਂ ਵਿੱਚ ਬਦਲਣ ਸਬੰਧੀ ਸਿਧਾਂਤਕ ਪ੍ਰਵਾਨਗੀ ਦਾ ਪੱਤਰ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐਮ.ਡੀ. ਨੂੰ ਸੌਂਪਿਆ। ਇਸ ਵਿਸ਼ੇਸ਼ ਪਹਿਲ ਦਾ ਮਕਸਦ, ਪਛਾਣ ਕੀਤੀਆਂ 60 ਮੁੱਢਲੀਆਂ ਖੇਤੀਬਾੜੀ ਸਹਿਕਾਰੀ ਸੁਸਾਇਟੀਆਂ ਵਿੱਚ ਖੇਤੀਬਾੜੀ ਸਬੰਧੀ ਢਾਂਚੇ ਦਾ ਵਿਕਾਸ ਕਰਨਾ ਹੈ। ਇਸ ਮੌਕੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸਹਿਕਾਰਤਾ ਕਲਪਨਾ ਮਿੱਤਲ ਬਰੂਆ, ਰਜਿਸਟਰਾਰ ਸਹਿਕਾਰੀ ਸੁਸਾਇਟੀਆਂ ਵਿਕਾਸ ਗਰਗ, ਮੈਨੇਜਿੰਗ ਡਾਇਰੈਕਟਰ ਪੰਜਾਬ ਰਾਜ ਸਹਿਕਾਰੀ ਬੈਂਕ ਹਰਗੁਨਜੀਤ ਕੌਰ ਅਤੇ ਨਾਬਾਰਡ ਦੇ ਪੰਜਾਬ ਖੇਤਰੀ ਦਫ਼ਤਰ ਦੇ ਚੀਫ਼ ਜਨਰਲ ਮੈਨੇਜਰ ਡਾ. ਰਾਜੀਵ ਸਿਵਾਚ ਸ਼ਾਮਲ ਸਨ। 

 

Tags: Sukhjinder Singh Randhawa , Punjab Pradesh Congress Committee , Congress , Punjab Government , Government of Punjab , NABARD , Primary Agriculture Cooperative Societies , PACS , Punjab State Cooperative Bank , PSCB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD