Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਤਕਨੀਕੀ ਸਿੱਖਿਆ ਮੰਤਰੀ ਚੰਨੀ ਨੇ ਮਹਾਰਾਜਾ ਰਣਜੀਤ ਸਿੰਘ ਤਕਨੀਕੀ ਸਿੱਖਿਆ ਯੂਨੀਵਰਸਿਟੀ ਦੇ ਪੋਰਟਲ ਦਾ ਕੀਤਾ ਉਦਘਾਟਨ

Web Admin

Web Admin

5 Dariya News

ਚੰਡੀਗੜ੍ਹ , 10 Aug 2020

Last updated on: Aug 10, 2020, 00:00 IST

ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਵਿਦਿਆਰਥੀਆਂ ਨੂੰ ਆਨਲਾਈਨ ਸੇਵਾਵਾਂ ਪ੍ਰਦਾਨ ਕਰਨ ਲਈ ਮਹਾਰਾਜਾ ਰਣਜੀਤ ਸਿੰਘ ਤਕਨੀਕੀ ਸਿੱਖਿਆ ਯੂਨੀਵਰਸਿਟੀ ਦੇ ਪੋਰਟਲ ਦੀ ਸ਼ੁਰੂਆਤ ਕੀਤੀ। ਇਸ ਸਮਾਗਮ ਮੌਕੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਹਾਜ਼ਿਰ ਸਨ, ਉਨਾਂ ਤੋਂ ਇਲਾਵਾ ਐਮ.ਆਰ.ਐਸ.ਪੀ.ਟੀ.ਯੂ ਦੇ ਉਪ ਕੁਲਪਤੀ ਡਾ. ਮੋਹਨ ਪਾਲ ਸਿੰਘ ਈਸਰ, ਰਜਿਸਟਰਾਰ ਡਾ. ਬੂਟਾ ਸਿੰਘ ਸਿੱਧੂ ਅਤੇ ਅਕਾਦਮਿਕ ਮਾਮਲੇ, ਡੀਨ ਡਾ. ਸਵਿਨਾ ਬਾਂਸਲ ਆਨਲਾਈਨ ਮੌਜੂਦ ਰਹੇ।  ਮਹਾਰਾਜਾ ਰਣਜੀਤ ਸਿੰਘ ਤਕਨੀਕੀ ਸਿੱਖਿਆ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ) ਦੇ ਵਿਦਿਆਰਥੀ ਵੱਖ ਵੱਖ ਸੇਵਾਵਾਂ ਜਿਵੇਂ ਕਿ ਆਰਜੀ ਡਿਗਰੀ ਸਰਟੀਫਿਕੇਟ (ਪੀ.ਡੀ.ਸੀ) ਟ੍ਰਾਂਸਕਿ੍ਰਪਟ, ਦਸਤਾਵੇਜ / ਡਿਗਰੀ / ਨੰਬਰ ਕਾਰਡ (ਡੀ.ਐੱਮ.ਸੀ.) ਵਿੱਚ ਸੋਧ, ਤਸਦੀਕ, ਪ੍ਰਮਾਣ ਪੱਤਰ ਆਦਿ ਸੇਵਾਵਾਂ ਪ੍ਰਾਪਤ ਕਰਨ ਲਈ ਲਈ ਆਨਲਾਈਨ ਬਿਨੈ ਪੱਤਰ ਦੇ ਸਕਣਗੇ।ਵਿਦਿਆਰਥੀ ਪੋਰਟਲ ਦੇ ਸਟੂਡੈਂਟ ਲੌਗਇੰਨ ਵਿਚ ਜਾ ਕੇ ਆਨਲਾਈਨ ਫੀਸ ਭਰ ਸਕਦੇ ਹਨ ਅਤੇ ਦਸਤਾਵੇਜ਼ ਦੀਆਂ ਕਾਪੀਆਂ ਆਨਲਾਈਨ ਪ੍ਰਾਪਤ ਕਰ ਸਕਦੇ ਹਨ।ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਐਮ.ਆਰ.ਐਸ.ਪੀ.ਟੀ.ਯੂ ਦੀ ਇਸ ਵਿਲੱਖਣ ਪਹਿਲਕਦਮੀ ਲਈ ਵਧਾਈ ਦਿੰਦਿਆਂ ਸ੍ਰੀ ਚੰਨੀ ਨੇ ਪੰਜਾਬ ਤਕਨੀਕੀ ਸਿੱਖਿਆ ਵਿਭਾਗ, ਪੰਜਾਬ ਤਕਨੀਕੀ ਸਿੱਖਿਆ ਬੋਰਡ ਅਤੇ ਆਈ.ਕੇ.ਜੀ ਪੀ.ਟੀ.ਯੂ, ਕਪੂਰਥਲਾ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਵੀ ਬਿਨਾਂ ਕਿਸੇ ਦੇਰੀ ਦੇ ਵਿਦਿਆਰਥੀਆਂ ਨੂੰ ਸੇਵਾਵਾਂ ਪ੍ਰਦਾਨ ਕਰਨ ਲਈ ਇੱਕ ਆਨਲਾਈਨ ਪੋਰਟਲ ਦੀ ਸੁਰੂਆਤ ਕਰਨ।ਮੰਤਰੀ ਨੇ ਕਿਹਾ ਕਿ ਕੋਵਿਡ ਸੰਕਟ ਦੌਰਾਨ ਆਨਲਾਈਨ ਪ੍ਰਸ਼ਾਸਨਿਕ ਸੇਵਾਵਾਂ ਅਤੇ ਕਲਾਸਾਂ ਵਿਦਿਆਰਥੀਆਂ ਲਈ ਇੱਕ ਬਹੁਤ ਵਧੀਆ ਵਿਧੀ ਹਨ ਤਾਂ ਜੋ ਉਨਾਂ ਨੂੰ ਦੀ ਪੜਾਈ ਦਾ ਕੋਈ ਨੁਕਸਾਨ ਨਾ ਹੋਵੇ। ਮੰਤਰੀ ਨੇ ਅਧਿਕਾਰੀਆਂ ਨੂੰ ਆਨਲਾਈਨ ਸੇਵਾਵਾਂ ਪ੍ਰਦਾਨ ਕਰਨ ਵਾਲੀਆਂ ਪ੍ਰਣਾਲੀਆਂ ਨੂੰ ਚਲਾਉਂਦੇ ਸਮੇਂ ਆਨਲਾਈਨ ਧੋਖਾਧੜੀਆਂ ਦੀਆਂ ਗਤੀਵਿਧੀਆਂ ਤੋਂ ਵਧੇਰੇ ਸਾਵਧਾਨ ਰਹਿਣ ਲਈ ਵੀ ਕਿਹਾ।ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਮੰਤਰੀ ਨੂੰ ਭਰੋਸਾ ਦਿੱਤਾ ਕਿ ਜਲਦੀ ਹੀ ਆਨਲਾਈਨ ਸੇਵਾਵਾਂ ਪ੍ਰਦਾਨ ਕਰਨ ਵਾਲੀਆਂ ਅਜਿਹੀਆਂ ਪ੍ਰਣਾਲੀਆਂ ਨੂੰ ਤਕਨੀਕੀ ਸਿੱਖਿਆ ਵਿਭਾਗ ਅਤੇ ਬੋਰਡ ਵਿੱਚ ਲਾਗੂ ਕੀਤਾ ਜਾਵੇਗਾ। ਇਸ ਮੌਕੇ ਉਨਾਂ ਕਿਹਾ ਕਿ ਆਈ.ਕੇ.ਜੀ ਪੀ.ਟੀ.ਯੂ ਜੋ ਪਹਿਲਾਂ ਹੀ ਵਿਦਿਆਰਥੀਆਂ ਨੂੰ ਆਨਲਾਈਨ ਪੋਰਟਲ ਰਾਹੀਂ ਸੇਵਾਵਾਂ ਪ੍ਰਦਾਨ ਕਰ ਰਹੀ ਹੈ, ਨੂੰ ਸੁਝਾਅ ਦਿੱਤਾ ਗਿਆ ਕਿ ਕੋਵਿਡ-19 ਦੇ ਮੱਦੇਜਜ਼ਰ ਪੋਰਟਲ ’ਤੇ ਹੋਰ ਸੇਵਾਵਾਂ ਦਾ ਵਿਦਿਆਰਥੀਆਂ ਦੀ ਲੋੜ ਨੂੰ ਮੁੱਖ ਰੱਖਦੇ ਹੋਏ ਵਾਧਾ ਕਰ ਲਿਆ ਜਾਵੇ।ਮਹਾਰਾਜਾ ਰਣਜੀਤ ਸਿੰਘ ਤਕਨੀਕੀ ਸਿੱਖਿਆ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮੋਹਨ ਪਾਲ ਸਿੰਘ ਈਸਰ ਨੇ ਨਵੇਂ ਸ਼ੁਰੂ ਕੀਤੇ ਗਏ ਆਨਲਾਈਨ ਸੇਵਾਵਾਂ ਪ੍ਰਦਾਨ ਕਰਨ ਵਾਲੇ ਪੋਰਟਲ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥੀ ਡਾਕ ਖਰਚੇ ਦਾ ਭੁਗਤਾਨ ਕਰਕੇ ਡਾਕ ਦੁਆਰਾ ਦਸਤਾਵੇਜ ਪ੍ਰਾਪਤ ਕਰਨ ਦੇ ਵਿਕਲਪ ਦੀ ਚੋਣ ਵੀ ਕਰ ਸਕਦੇ ਹਨ। ਯੂਨੀਵਰਸਿਟੀ ਦਾ ਸਟਾਫ ਵਿਦਿਆਰਥੀਆਂ ਦੀਆਂ ਆਨਲਾਈਨ ਬੇਨਤੀਆਂ ਦੇ ਨਾਲ ਸਟਾਫ ਲੌਗਇਨ ਵਿੱਚ ਜਮਾਂ ਵੇਰਵਿਆਂ ਨੂੰ ਘੋਖੇਗਾ। ਬੇਨਤੀ ਦੀ ਪ੍ਰਕਿਰਿਆ ਤੋਂ ਬਾਅਦ ਲੋੜੀਂਦਾ ਦਸਤਾਵੇਜ ਵਿਦਿਆਰਥੀ ਲੌਗਇਨ ’ਤੇ ਅਪਲੋਡ ਕੀਤਾ ਜਾਏਗਾ। ਯੂਨੀਵਰਸਿਟੀ ਨੇ ਇਹ ਸਹੂਲਤ ਵੀ ਮੁਹੱਈਆ ਕਰਵਾਈ ਹੈ ਕਿ ਜੇ ਡਾਕ ਖਰਚੇ ਅਦਾ ਕੀਤੇ ਜਾਂਦੇ ਹਨ ਤਾਂ ਯੂਨੀਵਰਸਿਟੀ ਦੇ ਕਰਮਚਾਰੀ ਦਿੱਤੇ ਗਏ ਸ਼ਿਪਿੰਗ ਵੇਰਵਿਆਂ ’ਤੇ ਦਸਤਾਵੇਜ਼ ਪੋਸਟ ਕਰਨਗੇ।ਇਹ ਪ੍ਰਣਾਲੀ ਯੂਨੀਵਰਸਿਟੀ ਅਕਾਉਂਟ ਮੈਨੇਜਮੈਂਟ ਸਿਸਟਮ ਨਾਲ ਵੀ ਜੁੜੀ ਹੋਈ ਹੈ ਤਾਂ ਜੋ ਭਰੀ ਗਈ ਫੀਸ ਦੀਆਂ ਰਸੀਦਾਂ ਆਪਣੇ ਢੁੱਕਵੀਆਂ ਸ਼ੇ੍ਰਣੀਆਂ ਅਧੀਨ ਵਿੱਤ ਪੁਸਤਕਾਂ ਵਿੱਚ ਸਾਮਲ ਹੋ ਜਾਣ।

 

Tags: Charanjit Singh Channi , Punjab Pradesh Congress Committee , Congress , Punjab Congress , Punjab , Punjab Government , Government of Punjab , MRSPTU , Maharaja Ranjit SIngh Technical Education University

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD