Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੋਵਿਡ-19 ਟੈਸਟਿੰਗ ਲਈ ਮੋਹਾਲੀ ਦੀ ਪੰਜਾਬ ਬਾਇਓਟੈਕਨਾਲੌਜੀ ਇਨਕਿਉਬੇਟਰ ਵਾਇਰਲ ਡਾਇਗਨੋਸਟਿਕ ਲੈਬੋਰਟਰੀ ਦਾ ਉਦਘਾਟਨ

Web Admin

Web Admin

5 Dariya News

ਐਸ.ਏ.ਐਸ. ਨਗਰ , 10 Aug 2020

Last updated on: Aug 10, 2020, 00:00 IST

ਸਾਇੰਸ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਅਧੀਨ ਆਉਂਦੇ ਮੋਲੀਕਿਊਲਰ ਡਾਇਗਨੋਸਟਿਕ ਅਧਾਰਤ ਆਰਟੀ-ਪੀਸੀਆਰ ਦੀ ਸਮਰਥਾ ਨਾਲ ਖੁਰਾਕ, ਪਾਣੀ, ਖੇਤੀਬਾੜੀ ਅਤੇ ਵਾਤਾਵਰਣ ਦੇ ਖੇਤਰਾਂ ਵਿੱਚ ਐਨ.ਏ.ਬੀ.ਐਲ ਦੁਆਰਾ ਮਾਨਤਾ ਪ੍ਰਾਪਤ ਸਹੂਲਤਾਂ ਦੇਣ ਵਾਲੇ ਪੰਜਾਬ ਬਾਇਓਟੈਕਨਾਲੌਜੀ ਇਨਕਿਉਬੇਟਰ ਨੂੰ ਇਸ ਵਿਸ਼ਵ ਵਿਆਪੀ ਮਹਾਂਮਾਰੀ ਸਮੇਂ ਸੂਬੇ ਵਿੱਚ ਕੋਵਿਡ-19 ਦੀ ਟੈਸਟਿੰਗ ਸਮਰੱਥਾ ਨੂੰ ਮਜ਼ਬੂਤ ਕਰਨ ਲਈ ਚੁਣਿਆ ਗਿਆ ਹੈ।ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਅਤੇ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਸਹਿਯੋਗ ਨਾਲ 1000 ਫੁੱਟ ਤੋਂ ਵੱਧ ਰਕਬੇ ਵਿਚ ਸਥਾਪਤ ਇਕ ਯੋਜਨਾਬੱਧ ਬੁਨਿਆਦੀ ਢਾਂਚੇ ਅਤੇ ਅਤਿ-ਆਧੁਨਿਕ ਉਪਕਰਣਾਂ ਵਾਲੀ  ਪੀ.ਬੀ.ਟੀ.ਆਈ. ਦੀ ਵਾਇਰਲ ਡਾਇਗਨੋਸਟਿਕ ਲੈਬੋਰਟਰੀ ਦਾ ਕੋਵਿਡ-19 ਟੈਸਟਿੰਗ ਦੀ ਸਮਰੱਥਾ ਵਧਾਉਣ ਲਈ ਅੱਜ ਉਦਘਾਟਨ ਕੀਤਾ ਗਿਆ। ਇਸ ਮੌਕੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓ ਪੀ ਸੋਨੀ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ, ਸ੍ਰੀ ਅਲੋਕ ਸ਼ੇਖਰ ਆਈ.ਏ.ਐੱਸ ਪੀ.ਐੱਸ.ਐੱਸ.ਟੀ.ਈ., ਸ੍ਰੀ ਡੀ.ਕੇ. ਤਿਵਾੜੀ ਆਈ.ਏ.ਐੱਸ., ਪੀ.ਐੱਸ.ਐੱਮ.ਈ.ਆਰ, ਡਾ. ਰਾਜ ਬਹਾਦਰ, ਉੱਪ ਕੁਲਪਤੀ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਅਤੇ ਹੋਰ ਪਤਵੰਤੇ  ਸ਼ਾਮਲ ਸਨ। ਮੰਤਰੀਆਂ ਨੇ ਇਸ ਮੌਕੇ ਸ੍ਰੀ ਅਲੋਕ ਸ਼ੇਖਰ ਅਤੇ ਉਨਾਂ ਦੀ ਟੀਮ ਨੂੰ ਵਧਾਈ ਦਿੱਤੀ।ਸ੍ਰੀ ਅਲੋਕ ਸ਼ੇਖਰ ਨੇ ਦੱਸਿਆ ਕਿ ਲੈਬੋਰਟਰੀ ਪੂਰੀ ਤਰਾਂ ਕਾਰਜਸ਼ੀਲ ਹੋ ਗਈ ਹੈ ਅਤੇ ਆਈ.ਸੀ.ਐਮ.ਆਰ. ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਕੋਵਿਡ ਦੇ ਸੈਂਪਲਾਂ ਦਾ ਵਿਸ਼ਲੇਸ਼ਣ ਕਰਨਾ ਸ਼ੁਰੂ ਕਰ ਦਿੱਤਾ ਹੈ। ਪੀ.ਬੀ.ਟੀ.ਆਈ. ਦੇ ਸੀ.ਈ.ਓ. ਡਾ. ਅਜੀਤ ਦੂਆ ਨੇ ਦੱਸਿਆ ਕਿ ਰੋਜ਼ਾਨਾ 100 ਨਮੂਨਿਆਂ ਦੀ ਜਾਂਚ ਨਾਲ ਸ਼ੁਰੂਆਤ ਕਰਦਿਆਂ, ਹੁਣ ਆਟੋਮੈਟਿਡ ਆਰ.ਐੱਨ.ਏ. ਐਕਸਟ੍ਰੇਕਸ਼ਨ ਸਿਸਟਮ ਲਗਾਉਣ ਨਾਲ ਟੈਸਟਿੰਗ ਦੀ ਸਮਰਥਾ ਪ੍ਰਤੀ ਦਿਨ 1000 ਟੈਸਟਾਂ ਤੱਕ ਵਧਾ ਦਿੱਤੀ ਜਾਵੇਗੀ। ਇਸ ਮੌਕੇ ਪੀ.ਪੀ.ਸੀ.ਬੀ. ਅਤੇ ਵਿਪਰੋ ਲਿਮਟਿਡ ਦੁਆਰਾ ਅਤਿ-ਆਧੁਨਿਕ ਉਪਕਰਣਾਂ ਅਤੇ ਪੀ.ਪੀ.ਈ. ਕਿੱਟਾਂ ਮੁਹੱਈਆ ਕਰਵਾਉਣ ਲਈ ਕੀਤੀ ਸਹਾਇਤਾ ਦਾ ਧੰਨਵਾਦ ਵੀ ਕੀਤਾ।ਜਿਕਰਯੋਗ ਹੈ ਕਿ ਪੀ.ਬੀ.ਟੀ.ਆਈ. ਆਪਣੀ  ਕਿਸਮ ਦੀ ਪਹਿਲੀ  ਪਬਲਿਕ ਸੈਕਟਰ ਲੈਬਾਰਟਰੀ ਹੈ ਜੋ ਦੇਸ਼ ਦੇ ਉਦਯੋਗਾਂ, ਨਿਰਯਾਤ ਕਰਨ ਵਾਲਿਆਂ, ਵਪਾਰੀਆਂ, ਕਿਸਾਨਾਂ, ਮਧੂ ਮੱਖੀ ਪਾਲਕਾਂ, ਉੱਦਮੀਆਂ, ਸਟਾਰਟ-ਅਪਸ ਤੇ ਰੈਗੂਲੇਟਰਾਂ ਅਤੇ ਵਿਸ਼ੇਸ਼ ਤੌਰ ‘ਤੇ ਪੰਜਾਬ ਨੂੰ 2007 ਤੋਂ ਅਤਿ-ਆਧੁਨਿਕ ਸੇਵਾਵਾਂ ਪ੍ਰਦਾਨ ਕਰ ਰਹੀ ਹੈ।ਇਸ ਸਮੇਂ ਦੌਰਾਨ, ਇਸ ਨੇ ਵੱਖ ਵੱਖ ਮੰਤਰਾਲਿਆਂ ਦੁਆਰਾ ਵੱਖ-ਵੱਖ ਰਾਸ਼ਟਰੀ ਅਤੇ ਰਾਜ ਪੱਧਰੀ ਮਾਨਤਾ ਅਤੇ ਰਾਸ਼ਟਰੀ ਰੈਫਰਲ ਲੈਬੋਰਟਰੀ ਦਾ ਦਰਜਾ ਹਾਸਲ ਕੀਤਾ ਹੈ, ਜਿਸ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ, ਭਾਰਤ ਸਰਕਾਰ ਦੁਆਰਾ ਰੈਫ਼ਰਲ ਲੈਬੋਰਟਰੀ ਵਜੋਂ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ, ਭਾਰਤ ਸਰਕਾਰ ਦੁਆਰਾ ਐਲਐਮਓ/ਜੀਐਮਓ ਖੋਜ ਲਈ ਨੈਸ਼ਨਲ ਰੈਫਰਲ ਲੈਬੋਰਟਰੀ ਵਜੋਂ  ਨੋਟੀਫਾਈ ਕਰਨਾ ਸ਼ਾਮਲ ਹੈ। । ਇਸ ਨੇ ਭੋਜਨ ਪ੍ਰਮਾਣਿਕਤਾ ਵਰਗੇ ਪ੍ਰਮੁੱਖ ਖੇਤਰਾਂ ਵਿੱਚ ਅੰਤਰਰਾਸ਼ਟਰੀ ਸੰਬੰਧ ਵੀ ਸਥਾਪਤ ਕੀਤੇ ਹਨ। ਪੀ.ਬੀ.ਟੀ.ਆਈ. ਦੀਆਂ ਸਮਰਥਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਰਾਜ ਸਰਕਾਰ ਨੇ ਆਪਣੇ ਟੀਚਾਗਤ ਸੈਕਟਰਾਂ ਵਿਚ ਇਸ ਨੂੰ ਸਟੇਟ ਐਨਾਲਿਟੀਕਲ ਏਜੰਸੀ ਵਜੋਂ ਨੋਟੀਫਾਈ ਕੀਤਾ ਹੈ।ਪੀ.ਬੀ.ਟੀ.ਆਈ. ਦੀ ਟੀਮ ਨੇ ਸੂਬੇ ਵਿਚ ਕੋਵਿਡ-19 ਕਰਫਿਊ ਦੌਰਾਨ ਸੂਬੇ ਅਤੇ ਗੁਆਂਢੀ ਖੇਤਰਾਂ ਦੇ ਫੂਡ ਬਰਾਮਦਕਰਤਾ ਅਤੇ ਪ੍ਰੋਸੈਸਰਸ ਨੂੰ ਮਿਸਾਲੀ ਸਹਾਇਤਾ ਮੁਹੱਈਆ ਕਰਵਾਈ, ਜਿਸ ਲਈ ਪੀ.ਐੱਸ.ਐੱਸ.ਟੀ.ਈ ਦੁਆਰਾ ਉਹਨਾਂ ਦੀ ਸ਼ਲਾਘਾ ਵੀ ਕੀਤੀ ਗਈ।

 

Tags: Balbir Singh Sidhu , O P Soni , Punjab , S.A.S.Nagar , Punjab Congress , Punjab Government , Government of Punjab , Corona labs , Punjab Biotechnology Incubator , Punjab Forensic Science Laboratory , Punjab Fights Corona , Coronavirus , COVID 19 , Novel Coronavirus , India Fights Corona

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD