Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

'ਕੈਪਟਨ ਸਮਾਰਟ ਕੁਨੈਕਟ' ਅਧੀਨ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮੋਬਾਈਲ ਫੋਨ ਵੰਡਣ ਦੀ ਸ਼ੁਰੂਆਤ

ਸ੍ਰੀ ਓ ਪੀ ਸੋਨੀ ਦੀ ਅਗਵਾਈ ਹੇਠ ਵਿਧਾਇਕ ਸਾਹਿਬਾਨ ਨੇ ਲਿਆ ਪ੍ਰੋਗਰਾਮ ਵਿਚ ਹਿੱਸਾ

Web Admin

Web Admin

5 Dariya News

ਅੰਮ੍ਰਿਤਸਰ , 12 Aug 2020

Last updated on: Aug 12, 2020, 00:00 IST

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਗਏ ਚੋਣ ਵਾਅਦੇ ਮੁਤਾਬਿਕ ਵਿਦਿਆਰਥੀਆਂ ਨੂੰ ਸਮਾਰਟ ਫੋਨਾਂ ਦੀ ਪਹਿਲੀ ਖੇਪ ਅੱਜ ਅੰਮ੍ਰਿਤਸਰ ਵਿਚ ਵੰਡਣੀ ਸ਼ੁਰੂ ਕੀਤੀ ਗਈ। ਮਾਲ ਰੋਡ ਸਕੂਲ ਵਿਚ ਕਰਵਾਏ ਗਏ ਸੰਖੇਪ ਸਮਾਗਮ ਦੀ ਅਗਵਾਈ ਕਰਦੇ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓ ਪੀ ਸੋਨੀ ਨੇ ਮੋਬਾਈਲ ਫੋਨ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਵਧਾਈ ਦਿੰਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦੇ ਕਿਹਾ ਕਿ ਕੋਵਿਡ-19 ਸੰਕਟ ਦੇ ਬਾਵਜੂਦ ਉਨਾਂ ਦੀ ਅਗਵਾਈ ਹੇਠ ਸਰਕਾਰ ਬੱਚਿਆਂ ਨੂੰ ਆਨ-ਲਾਈਨ ਪੜਾਈ ਲਈ ਮੋਬਾਈਲ ਫੋਨ ਵੰਡ ਰਹੀ ਹੈ। ਉਨਾਂ ਦੱਸਿਆ ਕਿ ਅੰਮ੍ਰਿਤਸਰ ਜਿਲੇ ਵਿਚ 12ਵੀਂ ਜਮਾਤ ਵਿਚ ਪੜਦੇ ਸਾਰੇ ਬੱਚੇ, ਜਿੰਨਾ ਦੀ ਗਿਣਤੀ 13741 ਹੈ, ਨੂੰ ਮੋਬਾਈਲ ਫੋਨ ਦਿੱਤੇ ਜਾਣਗੇ। ਉਨਾਂ ਦੱਸਿਆ ਕਿ ਇਸ ਵਿਚ 7096 ਲੜਕੇ ਅਤੇ 6645 ਲੜਕੀਆਂ ਸ਼ਾਮਿਲ ਹਨ। ਉਨਾਂ ਕਿਹਾ ਕਿ ਇਹ ਮੋਬਾਈਲ ਫੋਨ ਸਾਰੇ ਸਕੂਲਾਂ ਵਿਚ ਵੰਡੇ ਜਾਣਗੇ, ਤਾਂ ਜੋ ਕੋਰੋਨਾ ਕਾਰਨ ਸਕੂਲਾਂ ਵੱਲੋਂ ਕਰਵਾਈ ਜਾ ਰਹੀ ਆਨ-ਲਾਇਨ ਪੜਾਈ ਦਾ ਲਾਹਾ ਇਹ ਬੱਚੇ ਵੀ ਲੈ ਸਕਣ। ਸ੍ਰੀ ਸੋਨੀ ਨੇ ਦੱਸਿਆ ਕਿ ਪੰਜਾਬ ਭਰ ਵਿਚ 1 ਲੱਖ 73 ਹਜ਼ਾਰ 823 ਸਮਾਰਟ ਫੋਨ ਦਿੱਤੇ ਜਾ ਰਹੇ ਹਨ, ਜਿੰਨਾ ਉਤੇ ਪੰਜਾਬ ਸਰਕਾਰ ਕਰੀਬ 92 ਕਰੋੜ ਰੁਪਏ ਖਰਚ ਕਰ ਰਹੀ ਹੈ। ਉਨਾਂ ਦੱਸਿਆ ਕਿ ਇਹ ਫੋਨ ਬੱਚਿਆਂ ਦੀ ਲੋੜ ਨੂੰ ਧਿਆਨ ਵਿਚ ਰੱਖਕੇ ਤਿਆਰ ਕਰਵਾਏ ਗਏ ਹਨ, ਤਾਂ ਜੋ ਇਹ ਕੇਲਵ ਮਨਪਰਚਾਵੇ ਤੱਕ ਸੀਮਤ ਨਾ ਹੋ ਕੇ ਬੱਚਿਆਂ ਲਈ ਆਨ-ਲਾਇਨ ਪੜਾਈ ਦਾ ਵਿਸ਼ੇਸ਼ ਸਾਧਨ ਬਣਨ। ਉਨਾਂ ਦੱਸਿਆ ਕਿ ਇਸ ਵਿਚ ਪੜਾਈ ਦੇ ਨਾਲ-ਨਾਲ ਸਰਕਾਰੀ ਸਕੀਮਾਂ ਬਾਰੇ ਵੀ ਜਾਣਕਾਰੀ ਸ਼ਾਮਿਲ ਕੀਤੀ ਗਈ ਹੈ, ਤਾਂ ਜੋ ਬੱਚੇ ਲੋੜਵੰਦ ਲੋਕਾਂ ਦੀ ਸਹਾਇਤਾ ਵੀ ਕਰ ਸਕਣ। ਸ੍ਰੀ ਸੋਨੀ ਨੇ ਦੱਸਿਆ ਕਿ 2 ਜੀ ਬੀ ਰੈਮ ਦੇ ਇਸ ਮੋਬਾਈਲ ਫੋਨ ਵਿਚ ਨੌਜਵਾਨ ਰੋਜ਼ਗਾਰ ਪ੍ਰਾਪਤੀ ਸਬੰਧੀ ਸਹਾਇਤਾ, ਕਾਰੋਬਾਰ ਸ਼ੁਰੂ ਕਰਨ, ਭਰਤੀ ਸਬੰਧੀ ਸਹਾਇਤਾ ਵੀ ਲੈ ਸਕਣਗੇ। ਇਸ ਤੋਂ ਇਲਾਵਾ ਵਿੱਤੀ ਲੈਣ-ਦੇਣ ਮੌਕੇ ਡਿਜ਼ੀਟਲ ਪੇਮੈਂਟ ਕਰਨ ਦੀ ਆਪਸ਼ਨ ਵੀ ਇੰਨਾਂ ਫੋਨਾਂ ਵਿਚ ਦਿੱਤੀ ਗਈ ਹੈ। ਸ੍ਰੀ ਸੋਨੀ ਨੇ ਦੱਸਿਆ ਕਿ 5.45 ਇੰਚ ਦਾ ਡਿਸਪਲੇਅ, 1.5 ਪ੍ਰੋਸੈਸਰ, 3000 ਐਮ ਐਚ ਬੈਟਰੀ, ਦੋਵਾਂ ਪਾਸੇ ਕੈਮਰੇ, ਅੰਡਰਾਇਡ 9.0, 16 ਜੀ ਬੀ ਰੋਮ ਜੋ ਕਿ 128 ਜੀ ਬੀ ਤੱਕ ਵਧ ਸਕਦੀ ਹੈ, ਮੋਬਾਈਲ ਫੋਨ ਦਾ ਹਿੱਸਾ ਹਨ। ਉਨਾਂ ਸਿੱਖਿਆ ਵਿਭਾਗ ਨੂੰ ਚੰਗੇ ਨਤੀਜੇ ਦੇਣ ਤੇ ਵੱਡੀ ਗਿਣਤੀ ਵਿਚ ਬੱਚਿਆਂ ਦੇ ਸਕੂਲਾਂ ਵਿਚ ਦਾਖਲੇ ਕਰਨ ਲਈ ਵੀ ਵਧਾਈ ਦਿੱਤੀ। ਇਸ ਮੌਕੇ ਸ੍ਰੀ ਸੋਨੀ ਵਲੋਂ ਸ਼ਹਿਰਵਾਸੀਆਂ ਨੂੰ ਜਨਮਅਸ਼ਟਮੀ ਅਤੇ ਕੌਮਾਂਤਰੀ ਯੂਥ ਦਿਵਸ ਦੀ ਵਧਾਈ ਵੀ ਦਿੱਤੀ।ਜਿਲਾ ਸਿੱਖਿਆ ਅਧਿਕਾਰੀ ਸ੍ਰੀ ਸਤਿੰਦਰਬੀਰ ਸਿੰਘ ਨੇ ਬੱਚਿਆਂ ਦੀ ਸਹੂਲਤ ਲਈ ਕੀਤੀ ਇਸ ਪਹਿਲ ਉਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਅੱਜ ਰਸਮੀ ਤੌਰ ਉਤੇ ਮਜੀਠਾ ਸਕੂਲ ਦੇ 15 ਬੱਚਿਆਂ, ਜਿੰਨਾ ਵਿਚ 9 ਲੜਕੀਆਂ ਤੇ 6 ਲੜਕੇ ਸ਼ਾਮਿਲ ਹਨ, ਨੂੰ ਮੋਬਾਈਲ ਫੋਨ ਦੀ ਵੰਡ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਰੈਂਕ ਸ੍ਰੀ ਰਾਜ ਕੁਮਾਰ ਵੇਰਕਾ ਤੇ ਸ. ਇੰਦਰਬੀਰ ਸਿੰਘ ਬੁਲਾਰੀਆ, ਮੇਅਰ ਸ. ਕਰਮਜੀਤ ਸਿੰਘ ਰਿੰਟੂ,  ਵਿਧਾਇਕ ਸ੍ਰੀ ਸੁਨੀਲ ਦੱਤੀ, ਵਿਧਾਇਕ ਸ. ਸੰਤੋਖ ਸਿੰਘ ਭਲਾਈਪੁਰ, ਵਿਧਾਇਕ ਸ੍ਰੀ ਸੁਖਵਿੰਦਰ ਸਿੰਘ ਡੈਨੀ, ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ, ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ ਡਾ. ਹਿਮਾਸ਼ੂੰ ਅਗਰਵਾਲ, ਸ਼ਹਿਰੀ ਕਾਂਗਰਸ ਪ੍ਰਧਾਨ ਸ੍ਰੀਮਤੀ ਜਤਿੰਦਰ ਸੋਨੀਆ, ਦਿਹਾਤੀ ਪ੍ਰਧਾਨ ਸ.  ਭਗਵੰਤਪਾਲ ਸਿੰਘ ਸੱਚਰ, ਕੌਂਸਲਰ ਸ੍ਰੀ ਵਿਕਾਸ ਸੋਨੀ, ਐਸ ਡੀ ਐਮ ਸ੍ਰੀ ਵਿਕਾਸ ਹੀਰਾ, ਮੈਂਬਰ ਪੰਜਾਬ ਯੂਥ ਵਿਕਾਸ ਬੋਰਡ ਡਾ. ਆਂਚਲ ਅਰੋੜਾ, ਸ੍ਰੀ ਅਦਿੱਤਿਆ ਦੱਤੀ, ਸ੍ਰੀ ਹਰਜਿੰਦਰ ਸਿੰਘ ਚੇਅਰਮੈਨ, ਸ. ਜਸਵਿੰਦਰ ਸਿੰਘ ਅਤੇ ਹੋਰ ਮੋਹਤਬਰ ਹਾਜ਼ਰ ਸਨ।

 

Tags: O P Soni , Om Parkash Soni , Punjab Pradesh Congress Committee , Congress , Punjab Congress , Government of Punjab , Punjab Government , Punjab , Amritsar Punjab Smart Connect Scheme , PPCC

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD