Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੇ ਸ਼ਰਾਬ ਹਾਦਸਾ ਪੀੜ੍ਹਤ ਪਰਿਵਾਰਾਂ ਨੂੰ 5-5 ਲੱਖ ਰੁਪਏ ਸਹਾਇਤਾ ਰਾਸ਼ੀ ਦੇ ਚੈੱਕ ਤਕਸੀਮ ਕੀਤੇ

ਸ਼ਰਾਬ ਹਾਦਸੇ ਲਈ ਜਿੰਮੇਵਾਰ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ - ਤ੍ਰਿਪਤ ਬਾਜਵਾ

Web Admin

Web Admin

5 Dariya News

ਬਟਾਲਾ , 12 Aug 2020

Last updated on: Aug 12, 2020, 00:00 IST

ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨਾਲ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਅੱਜ ਬਟਾਲਾ ਵਿਖੇ 13 ਪੀੜ੍ਹਤ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਲੋਂ ਐਲਾਨੀ 5-5 ਲੱਖ ਰੁਪਏ ਦੀ ਮਾਲੀ ਇਮਦਾਦ ਦੇ ਚੈੱਕ ਭੇਟ ਕੀਤੇ ਹਨ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਵੀ ਮੌਜੂਦ ਸਨ।ਮ੍ਰਿਤਕਾਂ ਦੇ ਵਾਰਸਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਭੇਟ ਕਰਦਿਆਂ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਭਾਂਵੇ ਜਾਣ ਵਾਲਿਆਂ ਦਾ ਘਾਟਾ ਤਾਂ ਕਦੀ ਪੂਰੀ ਨਹੀਂ ਕੀਤਾ ਜਾ ਸਕਦਾ ਪਰ ਸਰਕਾਰ ਦੀ ਇਹ ਮਾਲੀ ਇਮਦਾਦ ਦੁੱਖ ਦੀ ਇਸ ਘੜ੍ਹੀ ਵਿੱਚ ਪੀੜ੍ਹਤ ਪਰਿਵਾਰਾਂ ਨੂੰ ਕੁਝ ਰਾਹਤ ਜਰੂਰ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਅਤਿ-ਘਿਨਾਉਣੇ ਕਾਰੇ ਦੇ ਸਾਰੇ ਦੋਸ਼ੀਆਂ ਦੀ ਪਛਾਣ ਲਈ ਜਾਂਚ ਜਾਰੀ ਹੈ ਅਤੇ ਜਲਦੀ ਹੀ ਸਾਰੇ ਦੋਸ਼ੀ ਸਲਾਖਾਂ ਦੇ ਪਿੱਛੇ ਹੋਣਗੇ। ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਜਿੰਮੇਵਾਰ ਦੋਸ਼ੀਆਂ ਨੂੰ ਕਿਸੇ ਵੀ ਸੂਰਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦੇ ਘਟਨਾ ਦੇ ਤੁਰੰਤ ਬਾਅਦ ਹੀ ਕਾਰਵਾਈ ਕਰਕੇ ਕੁਝ ਦੋਸ਼ੀਆਂ ਨੂੰ ਗ੍ਰਿਫਤਾਰ ਵੀ ਕਰ ਲਿਆ ਹੈ।ਕੈਬਨਿਟ ਮੰਤਰੀ ਸ. ਬਾਜਵਾ ਨੇ ਦੱਸਿਆ ਕਿ ਅੱਜ ਬਟਾਲਾ ਦੇ 13 ਪੀੜ੍ਹਤ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈਕ ਵੰਡੇ ਗਏ ਹਨ ਜਦਕਿ 11 ਵਿਧਵਾ ਤੇ ਆਸ਼ਰਿਤ ਪੈਨਸ਼ਨਾਂ ਲਗਾ ਕੇ ਉਨ੍ਹਾਂ ਦੇ ਮਨਜ਼ੂਰੀ ਪੱਤਰ ਵੀ ਪੀੜ੍ਹਤ ਪਰਿਵਾਰਾਂ ਨੂੰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜ੍ਹੀ ਵਿੱਚ ਪੰਜਾਬ ਸਰਕਾਰ ਪੀੜ੍ਹਤ ਪਰਿਵਾਰਾਂ ਦੇ ਨਾਲ ਹੈ ਅਤੇ ਹੋਰ ਵੀ ਜੋ ਸੰਭਵ ਮਦਦ ਹੋਈ ਸਰਕਾਰ ਵਲੋਂ ਕੀਤੀ ਜਾਵੇਗੀ।ਇਸ ਮੌਕੇ ਐੱਸ.ਐੱਸ.ਪੀ. ਬਟਾਲਾ ਸ. ਰਛਪਾਲ ਸਿੰਘ, ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ, ਤਹਿਸੀਲਦਾਰ ਬਟਾਲਾ ਸ. ਬਲਜਿੰਦਰ ਸਿੰਘ, ਸੁਖਦੀਪ ਸਿੰਘ ਤੇਜਾ, ਗੌਤਮ ਸੇਠ ਗੁੱਡੂ, ਸਿੰਕਦਰ ਸਿੰਘ ਪੀ.ਏ, ਸੁਨੀਲ ਸਰੀਨ, ਰਾਜਾ ਗੁਰਬਖਸ਼ ਸਿੰਘ ਵੀ ਮੌਜੂਦ ਸਨ।  

 

Tags: Tript Rajinder Singh Bajwa , Punjab Pradesh Congress Committee , Congress , Punjab Congress , Batala , Punjab Government , Government of Punjab , Punjab , Punjab Smart Connect Scheme , PPCC

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD