Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਮੋਬਾਇਲ ਵੰਡਣ ਦੀ ਮੁਹਿੰਮ ਦੀ ਸ਼ੁਰੂਆਤ

ਫਾਜ਼ਿਲਕਾ ਜ਼ਿਲੇ ਵਿਚ 8670 ਵਿਦਿਆਰਥੀਆਂ ਨੂੰ ਮਿਲਣਗੇ ਮੋਬਾਇਲ ਡਿਪਟੀ ਕਮਿਸ਼ਨਰ

5 Dariya News

ਫਾਜ਼ਿਲਕਾ , 12 Aug 2020

Last updated on: Aug 12, 2020, 00:00 IST

ਪੰਜਾਬ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਅੱਜ ਨੌਜਵਾਨਾਂ ਨੂੰ ਮੋਬਾਇਲ ਫੋਨ ਦੇਣ ਦੀ ਮੁਹਿੰਮ ਦਾ ਅਗਾਜ ਕਰ ਦਿੱਤਾ। ਇਸ ਸਬੰਧੀ ਫਾਜ਼ਿਲਕਾ ਵਿਖੇ ਕੋਵਿਡ ਦੇ ਮੱਦੇਨਜਰ ਹੋਏ ਇਕ ਸਾਦੇ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਵਿਧਾਇਕ ਸ: ਰਮਿੰਦਰ ਸਿੰਘ ਆਵਲਾਂ ਅਤੇ ਸਾਬਕਾ ਸਾਂਸਦ ਸ: ਸ਼ੇਰ ਸਿੰਘ ਘੁਬਾਇਆ ਨਾਲ ਮਿਲ ਕੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਇਹ ਮੋਬਾਇਲ ਵੰਡਣ ਦੀ ਪ੍ਰਿਆ ਦੀ ਸ਼ੁਰੂਆਤ ਕਰਵਾਈ।ਇਸ ਤੋਂ ਪਹਿਲਾਂ ਵਿਡੀਓ ਕਾਨਫਰੰਸ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ ਤੋਂ ਇਸ ਮੁਹਿੰਮ ਦਾ ਅਗਾਜ ਕੀਤਾ। ਉਨਾਂ ਨੇ ਇਸ ਮੌਕੇ ਰਾਜ ਭਰ ਦੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਪ੍ਰੋਜੈਕਟ ਸਾਡੇ ਬੱਚਿਆਂ ਨੂੰ ਦੁਨੀਆਂ ਨਾਲ ਜੋੜੇ ਜਾਣ ਦਾ ਜਰੀਆ ਬਣੇਗਾ। ਉਨਾਂ ਨੇ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਨਾਲ ਰਾਜ ਦੇ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੀ ਪੜਾਈ ਵਿਚ ਸੁਧਾਰ ਹੋਇਆ ਹੈ।ਇਸ ਮੌਕੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਜਿੰਨਾਂ ਬੱਚਿਆਂ ਨੂੰ ਇਹ ਫੋਨ ਦਿੱਤੇ ਜਾ ਰਹੇ ਹਨ ਉਨਾਂ ਵਿਚੋਂ 1.12 ਲੱਖ ਪੇਂਡੂ ਖੇਤਰਾਂ ਨਾਲ ਸਬੰਧਤ ਹਨ। ਉਨਾਂ ਨੇ ਕਿਹਾ ਰਾਜ ਸਰਕਾਰ ਦੇ ਯਤਨਾਂ ਨਾਲ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੇ ਦਾਖਲਿਆਂ ਵਿਚ ਵਾਧਾ ਹੋਇਆ ਹੈ। ਉਦਯੋਗ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਇਸ ਪ੍ਰੌਜੈਕਟ ਤੇ ਸਰਕਾਰ 92 ਕਰੋੜ ਰੁਪਏ ਖਰਚ ਕਰ ਰਹੀ ਹੈ। ਖੇਡ ਮੰਤਰੀ ਸ: ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਇਸ ਸਕੀਮ ਦੇ ਲਾਗੂ ਹੋਣ ਨਾਲ ਨੌਜਵਾਨਾਂ ਵਿਚ ਉਤਸਾਹ ਵਧਿਆ ਹੈ।

ਸੂਬਾ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਇਸ ਸਕੀਮ ਨੂੰ ਅਮਲੀ ਜਾਮਾ ਪਹਿਨਾਏ ਜਾਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।ਓਧਰ ਇੱਥੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਫਾਜ਼ਿਲਕਾ ਜ਼ਿਲੇ ਵਿਚ 12ਵੀਂ ਜਮਾਤ ਦੀਆਂ 8670 ਵਿਦਿਆਰਥੀਆਂ ਨੂੰ ਇਹ ਫੋਨ ਦਿੱਤੇ ਜਾਣਗੇ। ਉਨਾਂ ਨੇ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਨੂੰ ਆਪਣੀ ਪੜਾਈ ਵਿਚ ਸਹੁਲਤ ਮਿਲੇਗੀ ਉਥੇ ਹੀ ਉਨਾਂ ਲਈ ਗਿਆਨ ਦੇ ਦਰਵਾਜੇ ਖੁੱਲਣਗੇ ਅਤੇ ਉਹ ਆਪਣੇ ਕੈਰੀਅਰ ਸਬੰਧੀ ਨਵੀਂ ਨਵੀਂ ਜਾਣਕਾਰੀ ਲੈ ਸਕਣਗੇ।ਸਾਬਕਾ ਸਾਂਸਦ ਸ: ਸ਼ੇਰ ਸਿੰਘ ਘੁਬਾਇਆ ਨੇ ਕਿਹਾ ਕਿ ਕੌਮਾਂਤਰੀ ਨੌਜਵਾਨ ਦਿਹਾੜੇ ਤੇ ਇਸ ਸਕੀਮ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਦੱਸ ਦਿੱਤਾ ਹੈ ਕਿ ਉਸ ਲਈ ਨੌਜਵਾਨ ਪ੍ਰਮੁੱਖ ਤਰਜੀਹ ਹਨ।ਇਸ ਮੌਕੇ ਜਲਾਲਾਬਾਦ ਦੇ ਵਿਧਾਇਕ ਸ੍ਰੀ ਰਮਿੰਦਰ ਸਿੰਘ ਆਵਲਾ ਨੇ ਕਿਹਾ ਕਿ ਪੂਰੇ ਪੰਜਾਬ ਵਿਚ ਇਸ ਸਕੀਮ ਤਹਿਤ 173823 ਬਾਹਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਇਹ ਮੋਬਾਇਲ ਫੋਨ ਮਿਲਣੇ ਹਨ। ਉਨਾਂ ਨੇ ਇਸ ਮੌਕੇ ਐਲਾਣ ਕੀਤਾ ਕਿ ਜਲਾਲਾਬਾਦ ਹਲਕੇ ਦੇ 25 ਸਕੂਲਾਂ ਵਿਚ ਵਿਦਿਆਰਥੀਆਂ ਨੂੰ ਮੁਫ਼ਤ ਡਿਜਟਿਲ ਸਾਖਰਤਾ ਦੇਣ ਦਾ ਪ੍ਰਜੈਕਟ ਉਨਾਂ ਨੇ ਸ਼ੁਰੂ ਕੀਤਾ ਹੈ ਅਤੇ ਸਕੂਲ ਖੁੱਲਣ ਤੇ ਇਸ ਨੂੰ ਪੂਰਾ ਕੀਤਾ ਜਾਵੇਗਾ। ਇਸ ਮੌਕੇ ਵਿਦਿਆਰਥੀਆਂ ਨੇ ਫੋਨ ਮਿਲਣ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।ਇਸ ਮੌਕੇ ਐਸ.ਡੀ.ਐਮ. ਸ੍ਰੀ ਸੂਬਾ ਸਿੰਘ, ਸ੍ਰੀ ਕੇਸਵ ਗੋਇਲ, ਸਹਾਇਕ ਕਮਿਸ਼ਨਰ ਜਨਰਲ ਸ: ਕੰਵਰਜੀਤ ਸਿੰਘ, ਜ਼ਿਲਾ ਸਿੱਖਿਆ ਅਫ਼ਸਰ ਸ੍ਰੀ ਤਿ੍ਰਲੋਚਣ ਸਿੰਘ ਸਿੱਧੂ, ਉਪ ਜ਼ਿਲਾ ਸਿੱਖਿਆ ਅਫ਼ਸਰ ਬਿ੍ਰਜਮੋਹਨ ਸਿੰਘ ਬੇਦੀ, ਜਿਲਾ ਪ੍ਰਧਾਨ ਸ੍ਰੀ ਰੰਜਮ ਕਾਮਰਾ ਆਦਿ ਵੀ ਹਾਜਰ ਸਨ।

 

Tags: Punjab , Punjab Pradesh Congress Committee , Congress , Punjab Congress , Punjab Government , Government of Punjab , Punjab Smart Connect Scheme , PPCC , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD