Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁਹਾਲੀ ਵਿੱਚ ਪੰਜਾਬ ਸਮਾਰਟ ਕਨੈਕਟ ਸਕੀਮ ਦੀ ਕੀਤੀ ਸ਼ੁਰੂਆਤ

ਨੌਜਵਾਨਾਂ ਨੂੰ ਅਤਿ-ਆਧੁਨਿਕ ਸਮਾਰਟ ਫੋਨ ਸੌਂਪੇ, ਕਿਹਾ, ਡਿਜੀਟਲ ਸਾਖਰਤਾ ਵਿੱਚ ਆਵੇਗਾ ਇੰਕਲਾਬ

Web Admin

Web Admin

5 Dariya News

ਐਸ ਏ ਐਸ ਨਗਰ , 12 Aug 2020

Last updated on: Aug 12, 2020, 00:00 IST

ਮੁਹਾਲੀ ਵਿੱਚ ਪੰਜਾਬ ਸਮਾਰਟ ਕਨੈਕਟ ਯੋਜਨਾ ਦੀ ਸ਼ੁਰੂਆਤ ਕਰਦਿਆਂ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਇੱਕ ਮਹੱਤਵਪੂਰਨ ਉਪਰਾਲੇ ਵਜੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਯੋਜਿਤ ਇੱਕ ਸਧਾਰਨ ਪ੍ਰੋਗਰਾਮ ਵਿੱਚ ਸਰਕਾਰੀ ਸਕੂਲਾਂ ਦੇ ਬਾਰ੍ਹਵੀਂ ਜਮਾਤ ਦੇ ਪੰਦਰਾਂ ਵਿਦਿਆਰਥੀਆਂ ਨੂੰ ਸਮਾਰਟ ਫੋਨ ਸੌਂਪੇ। ਕੋਵਿਡ ਸਬੰਧੀ ਸੁਰੱਖਿਆ ਪ੍ਰੋਟੋਕੋਲ ਨੂੰ ਧਿਆਨ ਵਿੱਚ ਰੱਖਦੇ ਹੋਏ ਕਿਸੇ ਵਿਆਪਕ ਸਮਾਰੋਹ ਦਾ ਆਯੋਜਨ ਨਹੀਂ ਕੀਤਾ ਗਿਆ।ਇਸ ਮੌਕੇ ਸੰਬੋਧਨ ਕਰਦਿਆਂ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤਾ ਇਕ ਹੋਰ ਵਾਅਦਾ ਪੂਰਾ ਕੀਤਾ ਹੈ। ਪੰਜਾਬ ਸਮਾਰਟ ਕਨੈਕਟ ਸਕੀਮ ਦੇ ਪਹਿਲੇ ਪੜਾਅ ਵਿਚ ਸੂਬੇ ਦੇ ਯੋਗ ਨੌਜਵਾਨਾਂ ਨੂੰ ਤਕਰੀਬਨ 1.75 ਲੱਖ ਫੋਨ ਵੰਡੇ ਜਾਣਗੇ ਅਤੇ ਮੁਹਾਲੀ ‘ਚ 5686 ਫੋਨ ਵੰਡੇ ਜਾਣਗੇ । ਉਹਨਾਂ ਕਿਹਾ ਕਿ ਦਿੱਤੇ ਜਾਣ ਵਾਲੇ ਫੋਨਾਂ ਦੀ ਗਿਣਤੀ ਵਧ ਸਕਦੀ ਹੈ ਕਿਉਂਕਿ ਵਿਦਿਆਰਥੀਆਂ ਦੇ ਦਾਖਲੇ ਦੀ ਪ੍ਰਕਿਰਿਆ ਅਜੇ ਚੱਲ ਰਹੀ ਹੈ।ਸਮਾਰਟ ਫੋਨਾਂ ਦੀ ਸਹੂਲਤ ਬਾਰੇ ਗੱਲ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਕੋਵਿਡ-19 ਦੇ ਮੁਸ਼ਕਲ ਸਮੇਂ ਵਿੱਚ ਇਹ ਫੋਨ ਵਿਦਿਆਰਥੀ ਨੂੰ ਡਿਜੀਟਲ ਸਿਖਲਾਈ ਦੀ ਸਹੂਲਤ ਦੇਣਗੇ ਅਤੇ  ਆਪਣੇ ਕੋਰਸ ਨਾਲ ਸਬੰਧਤ ਜਾਣਕਾਰੀ ਪ੍ਰਾਪਤ ਕਰਨ ਦੇ ਯੋਗ ਬਣਾਉਣਗੇ। ਹੁਣ ਨੌਜਵਾਨਾਂ ਕੋਲ ਆਨਲਾਈਨ ਨਾਗਰਿਕ ਸੇਵਾਵਾਂ ਪ੍ਰਾਪਤ ਕਰਨ ਦੇ ਸਾਧਨ ਹੋਣਗੇ। ਉਹ ਸਰਕਾਰਾ ਦੀ ਪ੍ਰਮੁੱਖ ਸਕੀਮ ਘਰ-ਘਰ ਰੋਜ਼ਗਾਰ ਅਤੇ ਕਰੋਬਾਰ ਅਧੀਨ ਰੁਜ਼ਗਾਰ ਦੇ ਮੌਕੇ, ਰੋਜਗਾਰ ਮੇਲੇ ਅਤੇ ਭਰਤੀ ਮੁਹਿੰਮਾਂ ਦਾ ਲਾਭ ਲੈਣ ਦੇ ਯੋਗ ਹੋਣਗੇ। 

ਇਸ ਤੋਂ ਇਲਾਵਾ, ਡਿਜੀਟਲ ਸਾਖਰਤਾ ਵਿੱਚ ਸੁਧਾਰ ਦੇ ਨਾਲ, ਨੌਜਵਾਨ ਡਿਜੀਟਲ ਭੁਗਤਾਨ, ਬੀਮਾ, ਆਨਲਾਈਨ ਬੈਂਕਿੰਗ ਆਦਿ ਦਾ ਵੀ ਲਾਭ ਲੈ ਸਕਣਦੇ।ਯੋਜਨਾ ਨੂੰ ਲਾਗੂ ਕਰਨ ਦੇ ਸਮੇਂ ਬਾਰੇ ਗੱਲ ਕਰਦਿਆਂ ਮੰਤਰੀ ਨੇ ਕਿਹਾ ਕਿ ਸਾਲ 2020-21 ਦੌਰਾਨ ਨੌਜਵਾਨਾਂ ਨੂੰ ਸਮਾਰਟ ਫੋਨਾਂ ਦੀ ਵੰਡ ਨਵੰਬਰ, 2020 ਤੱਕ ਮੁਕੰਮਲ ਹੋ ਜਾਵੇਗੀ।ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ 50,000 ਸਮਾਰਟ ਫੋਨਾਂ ਦੀ ਪਹਿਲੀ ਖੇਪ ਪ੍ਰਾਪਤ ਕਰ ਲਈ ਹੈ ਅਤੇ ਬਾਕੀ ਫੋਨ ਵੀ ਜਲਦ ਪ੍ਰਾਪਤ ਕਰ ਲਏ ਜਾਣਗੇ। ਉਹਨਾਂ ਕਿਹਾ ਕਿ ਸੰਜੋਗ ਦੀ ਗੱਲ ਇਹ ਹੈ ਕਿ 12 ਅਗਸਤ ਜਿਸ ਦਿਨ ਨੌਜਵਾਨਾਂ ਨੂੰ ਫੋਨ ਦੇ ਕੇ ਉਹਨਾਂ ਦਾ ਸ਼ਕਤੀਕਰਨ ਕੀਤਾ ਗਿਆ ਉਸ ਦਿਨ ਕੌਮਾਂਤਰੀ ਯੁਵਕ ਦਿਵਸ ਹੈ।ਜ਼ਿਕਰਯੋਗ ਹੈ ਕਿ ਵੱਡੇ ਇਕੱਠਾਂ ਤੋਂ ਬਚਣ ਲਈ ਇਹ ਸਕੀਮ ਪੰਜਾਬ ਅਤੇ ਚੰਡੀਗੜ੍ਹ ਦੀਆਂ 26 ਵੱਖ-ਵੱਖ ਥਾਵਾਂ 'ਤੇ ਸੂਬਾ ਪੱਧਰ ‘ਤੇ ਲਾਂਚ ਕੀਤੀ ਗਈ ਹੈ। ਹਰੇਕ ਕਸਬੇ / ਜ਼ਿਲ੍ਹੇ ਵਿਚ ਪੜ੍ਹ੍ ਰਹੇ ਸਿਰਫ 15 ਵਿਦਿਆਰਥੀਆਂ ਨੂੰ ਹਰੇਕ ਸਥਾਨ ‘ਤੇ ਬੁਲਾ ਕੇ ਸਮਾਰਟ ਫੋਨ ਦਿਤੇ ਜਾ ਰਹੇ ਹਨ।ਪੰਜਾਬ ਦੇ ਨੌਜਵਾਨ ਲਈ ਸਮਾਰਟ ਫੋਨ ਦੀ ਸਪੁਰਦਗੀ ਲਈ ਮੈਸਰਜ਼ ਲਾਵਾ ਨੂੰ ਇੰਪਲੀਮੈਂਟੇਸ਼ਨ ਪਾਰਟਨਰ ਵਜੋਂ ਚੁਣਿਆ ਗਿਆ ਹੈ।ਸਮਾਰਟਫੋਨਾਂ ਵਿਚ ਐਮਸੇਵਾ ਅਤੇ ਕੈਪਟਨਕਨੈਕਟ ਐਪਸ ਪਹਿਲਾ ਹੀ ਇੰਸਟਾਲ ਹੋਣਗੀਆਂ।ਇਸ ਪ੍ਰਾਜੈਕਟ ਦੀ ਕੁਲ ਲਾਗਤ ਲਗਭਗ 92 ਕਰੋੜ ਰੁਪਏ ਹੈ।

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Punjab Congress , Punjab Government , Government of Punjab , Punjab Smart Connect Scheme , PPCC

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD