Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਪੰਜਾਬ ਸਰਕਾਰ ਵੱਲੋਂ “ਪੰਜਾਬ ਸਮਾਰਟ ਕੁਨੈਕਟ ਸਕੀਮ” ਤਹਿਤ ਨੌਜਵਾਨਾਂ ਨੂੰ ਸਮਾਰਟ ਮੋਬਾਇਲ ਵੰਡਣ ਦੀ ਮੁਹਿੰਮ ਦੀ ਸ਼ੁਰੂਆਤ

ਤਰਨ ਤਾਰਨ ਵਿਖੇ ਕੋਵਿਡ-19 ਦੇ ਮੱਦੇਨਜ਼ਰ ਕਰਵਾਏ ਗਏ ਸਾਦੇ ਸਮਾਗਮ ਦੌਰਾਨ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਤੇ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ (ਡਿੰਪਾ) ਨੇ ਵਿਦਿਆਰਥੀਆਂ ਨੂੰ ਵੰਡੇ ਸਮਾਰਟ ਫੋਨ

Web Admin

Web Admin

5 Dariya News

ਤਰਨ ਤਾਰਨ , 12 Aug 2020

Last updated on: Aug 12, 2020, 00:00 IST

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ “ਪੰਜਾਬ ਸਮਾਰਟ ਕੁਨੈਕਟ ਸਕੀਮ” ਤਹਿਤ ਅੱਜ ਰਾਜ ਦੇ ਨੌਜਵਾਨਾਂ ਨੂੰ ਮੋਬਾਇਲ ਫੋਨ ਦੇਣ ਦੀ ਮੁਹਿੰਮ ਸ਼ੂਰੂਆਤ ਕੀਤੀ ਗਈ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕੋਵਿਡ-19 ਦੇ ਮੱਦੇਨਜ਼ਰ ਕਰਵਾਏ ਗਏ ਸਾਦੇ ਸਮਾਗਮ ਦੌਰਾਨ ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸਰਕਾਰੀਆ ਅਤੇ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ (ਡਿੰਪਾ) ਨੇ ਹਲਕਾ ਵਿਧਾਇਕ ਪੱਟੀ ਹਰਮਿੰਦਰ ਸਿੰਘ ਗਿੱਲ, ਹਲਕਾ ਵਿਧਾਇਕ ਖੇਮਕਰਨ ਸ੍ਰੀ ਸੁਖਪਾਲ ਸਿੰਘ ਭੁੱਲਰ ਮਿਲ ਕੇ 12ਵੀਂ ਜਮਾਤ ਦੇ ਵਿਦਿਆਰਥੀਆਂ ਤੇ ਵਿਦਿਆਰਥਣਾਂ ਨੂੰ ਇਹ ਮੋਬਾਇਲ ਵੰਡਣ ਦੀ ਪ੍ਰਕਿਰਿਆ ਦੀ ਸ਼ੁਰੂਆਤ ਕਰਵਾਈ ਗਈ।ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ, ਐੱਸ. ਐੱਸ. ਪੀ. ਸ੍ਰੀ ਧਰੂਮਨ ਐੱਚ. ਨਿੰਬਾਲੇ, ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਸ੍ਰੀ ਮਨਜੀਤ ਸਿੰਘ ਘਸੀਟਪੁਰਾ, ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਸ੍ਰੀ ਹਰਮਨ ਸੇਖੋਂ ਅਤੇ ਕਾਂਗਰਸੀ ਆਗੂ ਡਾ. ਸੰਦੀਪ ਅਗਨੀਹੋਤਰੀ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।ਇਸ ਤੋਂ ਪਹਿਲਾਂ ਵੀਡੀਓ ਕਾਨਫਰੰਸ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਇਸ ਮੁਹਿੰਮ ਦਾ ਅਗਾਜ਼ ਕੀਤਾ। ਉਨਾਂ ਨੇ ਇਸ ਮੌਕੇ ਰਾਜ ਭਰ ਦੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਪ੍ਰੋਜੈਕਟ ਸਾਡੇ ਬੱਚਿਆਂ ਨੂੰ ਸਮੁੱਚੇ ਵਿਸ਼ਵ ਨਾਲ ਜੋੜੇ ਜਾਣ ਦਾ ਜ਼ਰੀਆ ਬਣੇਗਾ।ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ “ਪੰਜਾਬ ਸਮਾਰਟ ਕੁਨੈਕਟ ਸਕੀਮ” ਤਹਿਤ ਰਾਜ ਵਿੱਚ ਬਾਰਵੀਂ ਜਮਾਤ ਵਿੱਚ ਪੜ੍ਹ ਰਹੇ ਲੱਗਭੱਗ 1,73,823 ਵਿਦਿਆਰਥੀਆਂ ਨੂੰ ਸਮਾਰਟ ਫੋਨ ਦਿੱਤੇ ਜਾ ਰਹੇ ਹਨ।

ਉਨਾਂ ਨੇ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਪੰਜਾਬ ਸਰਕਾਰ ਵੱਲੋਂ ਲੱਗਭੱਗ 92 ਕਰੋੜ ਰੁਪਏ ਖਰਚ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਸ ਸਕੀਮ ਦੇ ਲਾਗੂ ਹੋਣ ਨਾਲ ਰਾਜ ਦੇ ਨੌਜਵਾਨਾਂ ਵਿਚ ਉਤਸ਼ਾਹ ਵਧਿਆ ਹੈ।ਉਹਨਾਂ ਕਿਹਾ ਕਿ ਭਵਿੱਖ ਵਿੱਚ 11ਵੀਂ ਜਮਾਤ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਵੀ ਇਸ ਸਕੀਮ ਤਹਿਤ ਸਮਾਰਟ ਫੋਨ ਦਿੱਤੇ ਜਾਣਗੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ “ਪੰਜਾਬ ਸਮਾਰਟ ਕੁਨੈਕਟ ਸਕੀਮ” ਤਹਿਤ ਜ਼ਿਲ੍ਹਾ ਤਰਨ ਤਾਰਨ ਵਿਚ 12ਵੀਂ ਜਮਾਤ ਦੇ 6417 ਵਿਦਿਆਰਥੀਆਂ ਨੂੰ ਸਮਾਰਟ ਫੋਨ ਦਿੱਤੇ ਜਾਣਗੇ। ਉਨਾਂ ਨੇ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਨੂੰ ਆਪਣੀ ਪੜਾਈ ਵਿਚ ਸਹੂਲਤ ਮਿਲੇਗੀ, ਉਥੇ ਹੀ ਉਨ੍ਹਾਂ ਲਈ ਗਿਆਨ ਦੇ ਦਰਵਾਜੇ ਖੁੱਲਣਗੇ ਅਤੇ ਉਹ ਆਪਣੇ ਕੈਰੀਅਰ ਸਬੰਧੀ ਨਵੀਂ-ਨਵੀਂ ਜਾਣਕਾਰੀ ਹਾਸਿਲ ਕਰ ਸਕਣਗੇ।ਇਸ ਮੌਕੇ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ) ਨੇ ਕਿਹਾ ਕਿ ਕੌਮਾਂਤਰੀ ਨੌਜਵਾਨ ਦਿਹਾੜੇ ‘ਤੇ ਇਸ ਸਕੀਮ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਦੱਸ ਦਿੱਤਾ ਹੈ ਕਿ ਉਸ ਲਈ ਨੌਜਵਾਨਾਂ ਦੀ ਬਿਹਤਰੀ ਪ੍ਰਮੁੱਖ ਤਰਜੀਹ ਹੈ।ਉਹਨਾਂ ਕਿਹਾ ਕਿ ਕੋਵਿਡ-19 ਦੇ ਚੱਲਦਿਆਂ “ਪੰਜਾਬ ਸਮਾਰਟ ਕੁਨੈਕਟ ਸਕੀਮ” ਲੋੜਵੰਦ ਵਿਦਿਆਰਥੀਆਂ ਦੀ ਆੱਨਲਾਈਨ ਪੜ੍ਹਾਈ ਵਿੱਚ ਲਾਹੇਵੰਦ ਸਾਬਿਤ ਹੋਵੇਗੀ।ਉਹਨਾਂ ਕਿਹਾ ਕਿ ਜਿੰਨਾਂ ਨੌਜਵਾਨਾਂ ਨੂੰ ਸਮਾਰਟ ਫੋਨ ਦਿੱਤੇ ਜਾ ਰਹੇ ਹਨ, ਉਨਾਂ ਵਿਚੋਂ ਲੱਗਭੱਗ 1.12 ਲੱਖ ਪੇਂਡੂ ਖੇਤਰਾਂ ਨਾਲ ਸਬੰਧਤ ਹਨ।ਇਸ ਮੌਕੇ ਉਹਨਾਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਕੇ ਰਾਜ ਨੂੰ ਇੱਕ ਨਵੀਂ ਦਿਸ਼ਾ ਪ੍ਰਦਾਨ ਕੀਤੀ ਜਾ ਰਹੀ ਹੈ।ਇਸ ਦੌਰਾਨ ਨੌਜਵਾਨ ਵਿਦਿਆਰਥੀਆਂ ਨੇ ਸਮਾਰਟ ਫੋਨ ਮਿਲਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਸ੍ਰੀ ਰਾਜਬੀਰ ਸਿੰਘ ਭੁੱਲਰ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਵਿੱਕੀ ਭਿੰਡਰ ਵਾਈਸ ਚੇਅਰਮੈਨ ਫਾਰੈਸਟ ਕਾਰਪੋਰੇਸ਼ਨ ਪੰਜਾਬ ਤੋਂ ਇਲਾਵਾ ਹੋਰ ਕਾਂਗਰਸੀ ਆਗੂ ਵੀ ਹਾਜ਼ਰ ਸਨ।  

 

Tags: Sukhbinder Singh Sarkaria , Jasbir Singh Gill , Punjab , Punjab Pradesh Congress Committee , Congress , Tarn Taran , Punjab Congress , Punjab Government , Government of Punjab , Punjab Smart Connect Scheme , PPCC

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD