Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸਮਾਰਟ ਮੋਬਾਇਲ ਫ਼ੋਨ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਹੋਣਗੇ ਸਹਾਈ ਸਿੱਧ-ਮਨਪ੍ਰੀਤ ਸਿੰਘ ਬਾਦਲ

ਵਿੱਤ ਮੰਤਰੀ ਨੇ ਬਠਿੰਡਾ ਵਿਖੇ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਵੰਡਣ ਦੀ ਕੀਤੀ ਸ਼ੁਰੂਆਤ

Web Admin

Web Admin

5 Dariya News

ਬਠਿੰਡਾ , 12 Aug 2020

Last updated on: Aug 12, 2020, 00:00 IST

ਡਿਜ਼ੀਟਿਲ ਦੇ ਯੁੱਗ ਵਿਚ ਸਰਕਾਰੀ ਸਕੂਲਾਂ ਵਿਚ ਪੜ ਰਹੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸਮਾਰਟ ਫੋਨ ਬਹੁਤ ਹੀ ਸਹਾਈ ਸਿੱਧ ਹੋਣਗੇ। ਇਹ ਮੋਬਾਇਲ ਫ਼ੋਨ ਜਿੱਥੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਹਾਸਲ ਕਰਨ ਲਈ ਰਾਹ ਦੁਸੇਰਾ ਹੋਣਗੇ ਉੱਥੇ ਉਨਾਂ ਨੂੰ ਰੁਜ਼ਗਾਰ ਪ੍ਰਾਪਤ ਕਰਨ ਵਿਚ ਵੀ ਮਦਦ ਕਰਨਗੇ। ਇਨਾਂ ਸ਼ਬਦਾਂ ਦਾ ਪ੍ਰਗਟਾਵਾਂ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਜ਼ਿਲਾ ਪ੍ਰਬੰਧਕੀ ਕੈਪਲੈਕਸ ਵਿਖੇ (ਪੰਜਾਬ ਸਮਾਰਟ ਕੁਨੈਕਟ ਸਕੀਮ) ਤਹਿਤ ਸਰਕਾਰੀ ਸਕੂਲਾਂ ਦੇ ਬਾਰਵੀਂ ਜਮਾਤ ਵਿਚ ਪੜ ਰਹੇ ਵਿਦਿਆਰਥੀਆਂ ਨੂੰ ਸਮਾਰਟ ਮੋਬਾਇਲ ਫੋਨ ਦੀ ਵੰਡ ਕਰਨ ਉਪਰੰਤ ਮੀਡੀਆ ਨਾਲ ਗਲਬਾਤ ਕਰਦਿਆਂ ਕੀਤਾ। ਇਸ ਮੌਕੇ ਉਨਾਂ ਨਾਲ ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀ ਬੀ.ਸ੍ਰੀਨਿਵਾਸਨ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਇਸ ਤੋਂ ਪਹਿਲਾਂ ਵਿੱਤ ਮੰਤਰੀ ਸ਼ ਬਾਦਲ ਵਲੋਂ ਕੌਮਾਤਰੀ ਯੂਥ ਡੇਅ ਤੇ ਜਨਮ ਅਸ਼ਟਮੀ ਦੀ ਵਧਾਈ ਵੀ ਦਿੱਤੀ ਗਈ।ਇਸ ਮੌਕੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਮੀਡੀਆ ਨਾਲ ਗਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਜੋ ਵਿਦਿਆਰਥੀਆਂ ਨੂੰ ਸਮਾਰਟ ਮੋਬਾਇਲ ਫੋਨ ਦਾ ਵਾਅਦਾ ਕੀਤਾ ਗਿਆ ਸੀ ਉਸ ਨੂੰ ਅੱਜ ਕੌਮਾਤਰੀ ਯੂਥ ਡੇਅ ਮੌਕੇ ਵਿਦਿਆਰਥੀਆਂ ਨੂੰ ਮੋਬਾਇਲ ਫ਼ੋਨ ਦੀ ਸ਼ੁਰੂਆਤ ਕਰਕੇ ਪੂਰਾ ਕਰ ਦਿੱਤਾ ਗਿਆ ਹੈ। ਉਨਾਂ ਇੱਕ ਸਵਾਲ ਦੇ ਜੁਆਬ ਵਿਚ ਦੱਸਿਆ ਕਿ ਨਵੰਬਰ ਮਹੀਨੇ ਤੱਕ ਜ਼ਿਲੇ ਦੇ ਸਰਕਾਰੀ ਸਕੂਲਾਂ ਵਿਚ ਬਾਰਵੀਂ ਜਮਾਤ ਵਿੱਚ ਪੜ ਰਹੇ ਵਿਦਿਆਰਥੀਆਂ ਨੂੰ ਮੋਬਾਇਲ ਫ਼ੋਨ ਦੇਣ ਦਾ ਮਿੱਥਿਆ ਟੀਚਾ ਪੂਰਾ ਕਰ ਲਿਆ ਜਾਵੇਗਾ। 

ਉਨਾਂ ਇਹ ਵੀ ਦੱਸਿਆ ਕਿ ਇਸ ਉਪਰੰਤ ਗਿਆਰਵੀਂ ਜਮਾਤ ਵਿੱਚ ਪੜ ਰਹੇ ਵਿਦਿਆਰਥੀਆਂ ਨੂੰ ਸਮਾਰਟ ਮੋਬਾਇਨ ਫੋਨ ਦੇਣ ਦੀ ਸ਼ੁਰੂਆਤ ਕੀਤੀ ਜਾਵੇਗੀ।ਇਸ ਦੌਰਾਨ ਵਿੱਤ ਮੰਤਰੀ ਨੇ ਦੱਸਿਆ ਕਿ ਜ਼ਿਲੇ ਵਿੱਚ ਪਹਿਲੇ ਪੜਾਅ ਦੇ ਤਹਿਤ 100 ਸਮਾਰਟ ਫੋਨ ਆਏ ਸਨ ਜਿਨਾਂ ਵਿਚੋਂ ਅੱਜ ਗਰੀਬ ਤੇ ਮੱਧ ਵਗਰੀ ਪਰਿਵਾਰਾਂ ਨਾਲ ਸਬੰਧ ਰੱਖਦੇ 39 ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਮੁਹੱਈਆ ਕਰਵਾ ਦਿੱਤੇ ਗਏ ਹਨ। ਜਿਨਾਂ ਵਿਚੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਦੀਆਂ ਵਿਦਿਆਰਥਣਾਂ ਨੂੰ 15 ਸਮਾਰਟ ਮੋਬਾਇਲ ਫੋਨ, ਦੇਸ ਰਾਜ ਮੈਮੋਰੀਅਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਸ਼ਹੀਦ ਸਿਪਾਹੀ ਸੰਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਸਰਾਮ ਨਗਰ ਦੇ ਬਾਰਵੀਂ ਜਮਾਤ ਦੇ ਗਰੀਬ ਤੇ ਮੱਧ ਵਰਗੀ ਪਰਿਵਾਰਾਂ ਨਾਲ ਸਬੰਧਤ 12-12 ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਵੰਡੇ ਗਏ ਹਨ। ਉਨਾਂ ਇਹ ਵੀ ਦੱਸਿਆ ਕਿ ਬਾਰਵੀਂ ਜਮਾਤ ਦੇ ਬਾਕੀ ਰਹਿੰਦੇ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਸਬੰਧਤ ਸਕੂਲਾਂ ਦੇ ਪ੍ਰਿਸੀਪਲਾਂ ਦੀ ਮਾਰਫ਼ਤ ਪਹੁੰਚਾ ਦਿੱਤੇ ਜਾਣਗੇ।ਇਸ ਮੌਕੇ ਜ਼ਿਲਾ ਪੁਲਿਸ ਮੁਖੀ ਸ. ਭੁਪਿੰਦਰ ਜੀਤ ਸਿੰਘ ਵਿਰਕ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਰਾਜਦੀਪ ਸਿੰਘ ਬਰਾੜ, ਕਾਂਗਰਸੀ ਆਗੂ ਸ਼੍ਰੀ ਅਰੁਣ ਵਧਾਵਨ, ਮਾਰਕਿਟ ਕਮੇਟੀ ਦੇ ਚੇਅਰਮੈਨ ਸ੍ਰੀ ਮੋਹਨ ਲਾਲ ਝੂੰਬਾ, ਸ਼੍ਰੀ ਖੁਸ਼ਬਾਜ ਜਟਾਣਾ ਤੋਂ ਇਲਾਵਾ ਜ਼ਿਲਾ ਸਿੱਖਿਆ ਅਫ਼ਸਰ ਸ. ਸੁਖਵੀਰ ਸਿੰਘ, ਉਪ ਜ਼ਿਲਾ ਸਿੱਖਿਆ ਅਫ਼ਸਰ ਸ਼੍ਰੀਮਤੀ ਭੁਪਿੰਦਰ ਕੌਰ ਅਤੇ ਸ਼੍ਰੀ ਇੱਕਬਾਲ ਸਿੰਘ ਬੁੱਟਰ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

 

Tags: Manpreet Singh Badal , Punjab Pradesh Congress Committee , Congress , Punjab Congress , Bathinda , Punjab Government , Government of Punjab , Punjab , Punjab Smart Connect Scheme , PPCC

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD