Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਤ੍ਰਿਪਤ ਬਾਜਵਾ ਵਲੋਂ ਨੌਜਵਾਨਾਂ ਨੂੰ ਮੁਫ਼ਤ ਸਮਾਰਟ ਫੋਨ ਵੰਡਣ ਦੀ ਯੋਜਨਾ ਦੀ ਬਟਾਲਾ ਤੋਂ ਸ਼ੁਰੂਆਤ

ਸੂਬੇ ਵਿੱਚ 1,73,823 ਅਤੇ ਜ਼ਿਲ੍ਹਾ ਗੁਰਦਾਸਪੁਰ ਵਿੱਚ 12703 ਵਿਦਿਆਰਥੀਆਂ ਨੂੰ ਮਿਲਣਗੇ ਮੁਫ਼ਤ ਫੋਨ - ਤ੍ਰਿਪਤ ਬਾਜਵਾ

Web Admin

Web Admin

5 Dariya News

ਬਟਾਲਾ , 12 Aug 2020

Last updated on: Aug 12, 2020, 00:00 IST

ਜਨਮ ਅਸ਼ਟਮੀ ਦੇ ਪਾਵਨ ਤਿਓਹਾਰ ਅਤੇ ਇੰਟਰਨੈਸ਼ਨਲ ਯੂਥ ਡੇਅ ਮੌਕੇ ਅੱਜ ਪੰਜਾਬ ਸਰਕਾਰ ਨੇ ‘ਕੈਪਟਨ ਸਮਾਰਟ ਕੁਨੈਕਟ’ ਪ੍ਰੋਗਰਾਮ ਤਹਿਤ ਨੌਜਵਾਨਾਂ ਨੂੰ ਸਮਾਰਟ ਫੋਨ ਵੰਡਣ ਦੀ ਸ਼ੁਰੂਆਤ ਕਰ ਦਿੱਤੀ ਹੈ। ਅੱਜ ਬਟਾਲਾ ਵਿਖੇ ਸਮਾਰਟ ਫੋਨ ਵੰਡਣ ਦੀ ਸ਼ੁਰੂਆਤ ਸੂਬੇ ਦੇ ਉਚੇਰੀ ਸਿੱਖਿਆ ਤੇ ਭਾਸ਼ਾ, ਪੇਂਡੂ ਵਿਕਾਸ ਤੇ ਪੰਚਾਇਤ ਅਤੇ ਪਸ਼ੂ ਪਾਲਣ ਵਿਭਾਗ ਦੇ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵਲੋਂ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਵੀ ਮੌਜੂਦ ਸਨ।‘ਕੈਪਟਨ ਸਮਾਰਟ ਕੁਨੈਕਟ’ ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਚੰਡੀਗੜ੍ਹ ਤੋਂ ਕੀਤੀ ਗਈ ਜਦਕਿ ਪੰਜਾਬ ਕੈਬਨਿਟ ਦੇ ਮੰਤਰੀ ਸਾਹਿਬਾਨ ਵੱਖ-ਵੱਖ ਜ਼ਿਲ੍ਹਿਆਂ ਤੋਂ ਵੀਡੀਓ ਕਾਨਫਰੰਸ ਰਾਹੀਂ ਇਸ ਸਮਾਗਮ ਨਾਲ ਜੁੜੇ। ਜਿਉਂ ਹੀ ਚੰਡੀਗੜ੍ਹ ਤੋਂ ਮੁੱਖ ਮੰਤਰੀ ਪੰਜਾਬ ਨੇ ਇਸ ਯੋਜਨਾ ਦੀ ਸ਼ੁਰੂਆਤ ਕੀਤੀ ਤਾਂ ਸਾਰੇ ਜ਼ਿਲ੍ਹਿਆਂ ਵਿੱਚ ਮੰਤਰੀ ਸਾਹਿਬਾਨ ਵਲੋਂ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ।ਬਟਾਲਾ ਦੇ ਐੱਸ.ਐੱਸ.ਪੀ. ਦਫ਼ਤਰ ਵਿਖੇ ਇਸ ਸਬੰਧੀ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸ. ਬਾਜਵਾ ਨੇ ਅੱਜ ਜ਼ਿਲ੍ਹਾ ਗੁਰਦਾਸਪੁਰ ਵਿੱਚ ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਸਰਕਾਰੀ ਸਕੂਲਾਂ ਵਿੱਚ 12ਵੀਂ ਜਮਾਤ ਵਿੱਚ ਪੜ੍ਹਦੇ 56 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ।ਸ. ਬਾਜਵਾ ਨੇ ਇਸ ਮੌਕੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ 92 ਕਰੋੜ ਰੁਪਏ ਦੀ ਲਾਗਤ ਨਾਲ ਇਸ ਸਾਲ ਸਰਕਾਰੀ ਸਕੂਲਾਂ ਵਿੱਚ 12ਵੀਂ ਜਮਾਤ ਵਿੱਚ ਪੜ੍ਹਦੇ 1,73,823 ਵਿਦਿਆਰਥੀਆਂ ਨੂੰ ਮੁਫਤ ਸਮਾਰਟ ਫੋਨ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ 12703 ਵਿਦਿਆਰਥੀਆਂ ਨੂੰ ਇਹ ਫੋਨ ਦਿੱਤੇ ਜਾਣਗੇ। ਸ. ਬਾਜਵਾ ਨੇ ਕਿਹਾ ਅੱਜ ਇਸ ਸਕੀਮ ਦੀ ਸ਼ੁਰੂਆਤ ਹੋ ਗਈ ਹੈ ਅਤੇ ਆਉਣ ਵਾਲੇ ਕੁਝ ਦਿਨਾਂ ਵਿੱਚ ਸਾਰੇ ਸਰਕਾਰੀ ਸਕੂਲਾਂ ਵਿੱਚ 12ਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਮਿਲ ਜਾਣਗੇ।ਸ. ਬਾਜਵਾ ਨੇ ਦੱਸਿਆ ਕਿ ਇਸ ਸਕੀਮ ਤਹਿਤ 95,000 ਐੱਸ.ਈ. ਵਿਦਿਆਰਥੀਆਂ, 37,000 ਓ.ਬੀ.ਸੀ. ਵਿਦਿਆਰਥੀਆਂ ਅਤੇ 42,000 ਜਨਰਲ ਕੈਟਾਗਰੀ ਦੇ ਵਿਦਿਆਰਥੀਆਂ ਨੂੰ ਲਾਭ ਮਿਲਿਆ ਹੈ। 

ਉਨ੍ਹਾਂ ਕਿਹਾ ਕਿ ਜੇਕਰ ਪੇਂਡੂ ਤੇ ਸ਼ਹਿਰੀ ਖੇਤਰ ਦੇ ਵਿਦਿਆਰਥੀਆਂ ਦਾ ਅੰਕੜਾ ਦੇਖਿਆ ਜਾਵੇ ਤਾਂ 1,12,000 ਪੇਂਡੂ ਵਿਦਿਆਰਥੀਆਂ ਅਤੇ 62,000 ਸ਼ਹਿਰੀ ਵਿਦਿਆਰਥੀਆਂ ਨੂੰ ਇਸ ਸਕੀਮ ਦਾ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਵਿਦਿਆਰਥੀ 11ਵੀਂ ਜਮਾਤ ਪਾਸ ਕਰਕੇ ਅਗਲੇ ਸਾਲ 12ਵੀਂ ਜਮਾਤ ਵਿੱਚ ਹੋਣਗੇ ਉਨ੍ਹਾਂ ਨੂੰ ਵੀ ਅਗਲੇ ਸਾਲ ਇਹ ਸਮਾਰਟ ਫੋਨ ਦਿੱਤੇ ਜਾਣਗੇ।ਸ. ਬਾਜਵਾ ਨੇ ਕਿਹਾ ਕਿ ਸੂਚਨਾ ਤਕਨੌਲੋਜੀ ਦੇ ਇਸ ਯੁੱਗ ਵਿੱਚ ਇਹ ਸਮਾਰਟ ਫੋਨ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਲਈ ਸਹਾਈ ਹੋਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੋਬਾਇਲਾਂ ਵਿੱਚ ਪੰਜਾਬ ਐਜੂਕੇਅਰ ਐਪ ਡਾਉਨਲੋਡ ਕੀਤੀ ਗਈ ਹੈ ਜੋ ਕਿ ਵਿਦਿਆਰਥੀਆਂ ਲਈ ਉਪਯੋਗੀ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਭਾਰਤੀ ਕੰਪਨੀ ਲਾਵਾ ਦੇ ਇਹ ਫੋਨ ਬਹੁਤ ਵਧੀਆ ਫੀਚਰਜ਼ ਨਾਲ ਲੈਸ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਇਨ੍ਹਾਂ ਸਮਾਰਟ ਫੋਨਜ਼ ਦੀ ਮਦਦ ਨਾਲ ਆਨ-ਲਾਈਨ ਕਲਾਸਾਂ ਲਗਾੳਣ ਸਮੇਤ ਈ-ਕੰਟੈਂਟ ਸਿੱਖਿਆ ਰਾਹੀਂ ਗਿਆਨ ਹਾਸਲ ਕਰਕੇ ਉੱਚੀਆਂ ਮੰਜ਼ਿਲਾਂ ਸਰ ਕਰਨ। ਇਸ ਮੌਕੇ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਇਸ ਸਕੀਮ ਦੀ ਸ਼ੁਰੂਆਤ ਕਰਨ ਲਈ ਧੰਨਵਾਦ ਕੀਤਾ।ਓਧਰ ਸਮਾਰਟ ਫੋਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੇ ਆਪਣੀ ਖੁਸ਼ੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕੀਤਾ ਹੈ। ਵਿਦਿਆਰਥਣ ਸ਼ਿਵਾਨੀ ਨੇ ਕਿਹਾ ਕਿ ਉਸ ਕੋਲ ਪਹਿਲਾਂ ਸਮਾਰਟ ਫੋਨ ਨਹੀਂ ਸੀ ਜਿਸ ਕਾਰਨ ਉਸਨੂੰ ਆਨ-ਲਾਈਨ ਪੜ੍ਹਾਈ ਕਰਨ ਵਿੱਚ ਸਮੱਸਿਆ ਆਉਂਦੀ ਸੀ ਪਰ ਅੱਜ ਉਸ ਨੂੰ ਸਰਕਾਰ ਵਲੋਂ ਸਮਾਰਟ ਫੋਨ ਮਿਲ ਗਿਆ ਹੈ ਜਿਸ ਲਈ ਉਹ ਸਰਕਾਰ ਦੀ ਧੰਨਵਾਦੀ ਹੈ।ਇਸ ਮੌਕੇ ਐੱਸ.ਐੱਸ.ਪੀ. ਬਟਾਲਾ ਸ. ਰਛਪਾਲ ਸਿੰਘ, ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ, ਐੱਸ.ਪੀ. ਸ. ਗਰੁਪ੍ਰੀਤ ਸਿੰਘ, ਡਿਪਟੀ ਡੀ.ਈ.ਓ. ਸ. ਲਖਵਿੰਦਰ ਸਿੰਘ, ਤਹਿਸੀਲਦਾਰ ਬਲਜਿੰਦਰ ਸਿੰਘ, ਸਕੂਲਾਂ ਦੇ ਪ੍ਰਿੰਸੀਪਲ ਅਤੇ ਹੋਰ ਮੋਹਤਬਰ ਵੀ ਹਾਜ਼ਰ ਸਨ।  

 

Tags: Tript Rajinder Singh Bajwa , Balwinder Singh Laddi , Punjab Pradesh Congress Committee , Congress , Punjab Congress , Batala , Punjab Government , Government of Punjab , Punjab , Punjab Smart Connect Scheme , PPCC

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD