Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਅਰੂਣਾ ਚੋਧਰੀ ਨੇ ਪੰਜਾਬ ਸਮਾਰਟ ਕਨੈਕਟ ਸਕੀਮ ਤਹਿਤ 12 ਵੀਂ ਜਮਾਤ ਦੇ 15 ਬੱਚਿਆਂ ਨੂੰ ਸਮਾਰਟ ਫੋਨ ਸੌਂਪੇ

ਜਿਲ੍ਹੇ ਦੇ 47 ਸਕੂਲਾਂ ਦੇ 5295 ਬੱਚਿਆਂ ਨੂੰ ਸਮਾਰਟ ਫੋਨ ਦਿੱਤੇ ਜਾਣਗੇ

Web Admin

Web Admin

5 Dariya News

ਪਠਾਨਕੋਟ , 12 Aug 2020

Last updated on: Aug 12, 2020, 00:00 IST

ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦੇ ਵਾਇਦੇ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫੋਂ ਬੁੱਧਵਾਰ ਨੂੰ ਜਿਲ੍ਹੇ ਵਿੱਚ ਕੈਪਟਨ ਸਮਾਰਟ ਕਨੈਕਟ ਸਕੀਮ ਲਾਂਚ ਕੀਤੀ ਗਈ। ਇਸ ਮੋਕੇ ਤੇ ਸ੍ਰੀਮਤੀ ਅਰੂਣਾ ਚੋਧਰੀ ਸਮਾਜਿੱਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ਸ੍ਰੀ ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਵੀ ਵਿਸ਼ੇਸ ਤੋਰ ਤੇ ਹਾਜ਼ਰ ਹੋਏ। ਇਸ ਤੋਂ ਇਲਾਵਾ ਸਰਵਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ, ਗੁਲਨੀਤ ਸਿੰਘ ਖੁਰਾਨਾ ਐਸ.ਐਸ.ਪੀ. ਪਠਾਨਕੋਟ, ਸੰਜੀਵ ਬੈਂਸ ਪ੍ਰਧਾਨ ਜਿਲ੍ਹਾ ਕਾਂਗਰਸ ਕਮੇਟੀ, ਅਨਿਲ ਦਾਰਾ ਚੈਅਰਮੈਨ ਜਿਲ੍ਹਾ ਪਲਾਨਿੰਗ ਬੋਰਡ, ਵਿਭੂਤੀ ਸਰਮਾ ਚੈਅਰਮੈਨ ਨਗਰ ਸੁਧਾਰ ਟਰੱਸਟ, ਜਗਜੀਤ ਸਿੰਘ ਜਿਲ੍ਹਾ ਸਿੰਖਿਆ ਅਫਸਰ ਸੈਕੰਡਰੀ , ਰਾਜੇਸਵਰ ਸਲਾਰੀਆਂ ਉਪ ਜਿਲ੍ਹਾ ਸਿੱਖਿਆ ਅਫਸ਼ਰ ਸੈਕੰਡਰੀ, ਬਲਕਾਰ ਅੱਤਰੀ ਜਿਲ੍ਹਾ ਮੀਡਿਆ ਕੋਆਰਡੀਨੇਟਰ, ਸਮੇਤ ਪਤਵੰਤਿਆਂ ਦੀ ਹਾਜਰੀ ਵਿੱਚ ਜਨਮ ਅਸਟਮੀ ਅਤੇ ਅੰਤਰਰਾਸਟਰੀ ਯੁਵਕ ਦਿਵਸ ਦੇ ਸੁਭ ਅਵਸਰ ਤੇ  ਇਹ ਸਕੀਮ ਲਾਂਚ ਕੀਤੀ ਗਈ।  ਕੈਪਟਨ ਸਮਾਰਟ ਕਨੈਕਟ ਸਕੀਮ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜਰੀ ਵਿੱਚ ਰਾਜ ਭਰ ਵਿੱਚ ਵੀਡੀਓ ਕਾਨਫਰੰਸ ਰਾਹੀਂ ਇੱਕੋ ਸਮੇਂ ਸੁਰੂ ਕੀਤੀ ਗਈ।  ਉਦਘਾਟਨ ਸਮੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਵੀ ਕੀਤੀ।ਅਰੂਣਾ ਚੋਧਰੀ ਸਮਾਜਿੱਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਚੁੱਕਿਆ ਇਹ ਇਤਿਹਾਸਕ ਕਦਮ ਹੈ।  ਕੋਰੋਨਾ ਵਾਇਰਸ ਮਹਾਂਮਾਰੀ ਦੇ ਕਾਰਨ ਬੱਚਿਆਂ ਦੀ ਸਿੱਖਿਆ ਪਿਛਲੇ ਕੁਝ ਸਮੇਂ ਤੋਂ ਆਨਲਾਈਨ ਚਲ ਰਹੀ ਹੈ, ਪਰ ਗਰੀਬ ਪਰਿਵਾਰਾਂ ਦੇ ਬੱਚੇ, ਜਿਨ੍ਹਾਂ ਕੋਲ ਸਮਾਰਟ ਫੋਨ ਨਹੀਂ ਹਨ, ਉਹ ਇਸ ਆਨਲਾਈਨ ਪੜਾਈ ਦਾ ਪੂਰਾ ਲਾਭ ਨਹੀਂ ਲੈ ਪਾ ਰਹੇ ਸਨ।   

ਇਸ ਸਕੀਮ ਤਹਿਤ 12 ਵੀਂ ਜਮਾਤ ਦੇ ਸਾਰੇ ਬੱਚਿਆਂ ਨੂੰ ਸਮਾਰਟ ਫੋਨ ਵੰਡੇ ਜਾਣਗੇ, ਜਿਸ ਤਹਿਤ ਉਹ ਆਨਲਾਈਨ ਪੜਾਈ ਕਰਕੇ, ਕਿਸੇ ਵੀ ਪ੍ਰੀਖਿਆ ਦੀ ਤਿਆਰੀ ਲਈ ਅੱਗੇ ਵਧ ਸਕਣਗੇ। ਅੱਜ ਦੇ ਸਮਾਰੋਹ ਵਿੱਚ 15 ਬੱਚਿਆਂ ਨੂੰ ਬੁੱਧਵਾਰ ਨੂੰ ਸਮਾਰਟ ਫੋਨ ਵੰਡੇ ਗਏ ਉਨ੍ਹਾਂ ਵਿੱਚ 10 ਲੜਕੀਆਂ ਅਤੇ 5 ਲੜਕੇ ਸਾਮਲ ਹਨ ।ਵਿਸਤ੍ਰਿਤ ਜਾਣਕਾਰੀ ਦਿੰਦਿਆਂ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸਨਰ ਪਠਾਨਕੋਟ ਨੇ ਦੱਸਿਆ ਕਿ ਇਹ ਫੋਨ ਜਿਲੇ ਦੇ ਕੁੱਲ 5295 ਬੱਚਿਆਂ ਨੂੰ ਵੰਡੇ ਜਾਣਗੇ, ਜਿਨ੍ਹਾਂ ਵਿੱਚ 2920 ਲੜਕੇ ਅਤੇ 2375 ਲੜਕੀਆਂ ਸਾਮਲ ਹਨ।  ਇਹ ਸਾਰੇ ਬੱਚੇ ਜਿਲ੍ਹਾ ਪਠਾਨਕੋਟ ਦੇ 47 ਸਰਕਾਰੀ ਸਕੂਲਾਂ ਵਿਚ 12 ਵੀਂ ਜਮਾਤ ਵਿਚ ਪੜ੍ਹ ਰਹੇ ਹਨ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 12 ਵੀਂ ਜਮਾਤ ਦੇ ਬੱਚਿਆਂ ਲਈ 1.74 ਲੱਖ ਸਮਾਰਟ ਫੋਨ ਤਿਆਰ ਕੀਤੇ ਗਏ ਹਨ, ਜਿਸ 'ਤੇ 92 ਕਰੋੜ ਰੁਪਏ ਖਰਚ ਕੀਤੇ ਗਏ ਹਨ।  ਉਨ੍ਹਾਂ ਦੱਸਿਆ ਕਿ ਇਨ੍ਹਾਂ ਮੋਬਾਈਲ ਫੋਨਾਂ ਰਾਹੀਂ ਬੱਚੇ ਨਾ ਸਿਰਫ ਆਨ ਲਾਈਨ ਸਿੱਖਿਆ, ਬਲਕਿ ਡਿਜੀਟਲ ਭੁਗਤਾਨ, ਬੀਮਾ, ਆਨਲਾਈਨ ਬੈਂਕਿੰਗ ਆਦਿ ਬਾਰੇ ਵੀ ਸਿੱਖ ਸਕਣਗੇ।  ਇਹ ਬੱਚੇ ਹੀ ਨਹੀਂ, ਬਲਕਿ ਉਨ੍ਹਾਂ ਦੇ ਭੈਣ-ਭਰਾ ਵੀ ਆਨਲਾਈਨ ਕਲਾਸ ਦਾ ਲਾਭ ਉਠਾ ਸਕਣਗੇ।ਮੋਬਾਈਲ ਫੋਨ ਪ੍ਰਾਪਤ ਕਰਨ ਤੋਂ ਬਾਅਦ, ਆਪਣੇ ਤਜਰਬੇ ਅਤੇ ਉਮੀਦਾਂ ਨੂੰ ਸਾਂਝਾ ਕਰਦੇ ਹੋਏ, ਕੁਝ ਵਿਦਿਆਰਥੀਆਂ ਨੇ ਕਿਹਾ ਕਿ ਇਹ ਸਮਾਰਟ ਫੋਨ ਉਨ੍ਹਾਂ ਦੀ ਸਿੱਖਿਆ ਦੀ ਪੂਰੀ ਦਿਸਾ ਨੂੰ ਬਦਲ ਦੇਵੇਗਾ ਕਿਉਂਕਿ ਇਹ ਉਨ੍ਹਾਂ ਨੂੰ ਨਾ ਸਿਰਫ ਆਨਲਾਈਨ ਕਲਾਸਾਂ ਲੈਣ ਦੇ ਯੋਗ ਬਣਾਏਗਾ ਬਲਕਿ ਕੈਰੀਅਰ ਦੀ ਸੇਧ ਅਤੇ ਵੱਖ ਵੱਖ ਨੌਕਰੀਆਂ ਲਈ ਅਪਲਾਈ ਕਰਨ ਯੋਗ ਵੀ ਹੋਣਗੇ।   ਮੋਬਾਈਲ ਫੋਨ ਖੋਲ੍ਹਦਿਆਂ ਵਿਦਿਆਰਥੀਆਂ ਨੇ ਆਪਣੀ ਖੁਸੀ ਜਾਹਰ ਕਰਦਿਆਂ ਕਿਹਾ ਕਿ ਉਹ ਇਸ ਪਲ ਨੂੰ ਸਾਰੀ ਉਮਰ ਯਾਦ ਰੱਖਣਗੇ।

 

Tags: Aruna Chaudhary , Punjab Pradesh Congress Committee , Congress , Punjab Congress , Pathankot , Punjab Government , Government of Punjab , Punjab , Punjab Smart Connect Scheme , PPCC

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD