Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਸਪੀਕਰ ਰਾਣਾ ਕੇ.ਪੀ. ਸਿੰਘ ਨੇ ਸਮਾਰਟ ਪੰਜਾਬ ਕੁਨੈਕਟ ਸਕੀਮ ਤਹਿਤ 20 ਵਿਦਿਆਰਥਣਾਂ ਨੂੰ ਸੌਂਪੇ ਸਮਾਰਟ ਫੋਨ

ਜ਼ਿਲੇ ’ਚ 12ਵੀਂ ਜਮਾਤ ਦੇ ਕੁੱਲ 4,727 ਵਿਦਿਆਰਥੀਆਂ, 2,258 ਲੜਕੇ ਅਤੇ 2,463 ਲੜਕੀਆਂ ਨੂੰ ਮਿਲਣਗੇ ਫੋਨ

5 Dariya News

5 Dariya News

5 Dariya News

ਰੂਪਨਗਰ , 12 Aug 2020

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚੰਡੀਗੜ ਵਿਖੇ ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਦੇ ਆਗਾਜ਼ ਨਾਲ ਅੱਜ ਇਥੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਜ਼ਿਲੇ ਦੇ ਸਰਕਾਰੀ ਸਕੂਲਾਂ ਦੇ 20 ਵਿਦਿਆਰਥਣਾਂ ਨੂੰ ਆਪਣੇ ਹੱਥੀਂ ਸਮਾਰਟ ਫੋਨ ਸੌਂਪੇ। ਉਨਾਂ ਕਿਹਾ ਕਿ ਇਹ ਫੋਨ ਵਿਦਿਆਰਥੀਆਂ ਦੇ ਜੀਵਨ ਵਿੱਚ ਵੱਡੀ ਤਬਦੀਲੀ ਲਿਆਉਂਦਿਆਂ ਉਨਾਂ ਨੂੰ ਆਨਲਾਈਨ ਸਿੱਖਿਆ ਹਾਸਲ ਕਰਨ ਵਿੱਚ ਵਰਦਾਨ ਸਾਬਤ ਹੋਣਗੇ।ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਅੱਜ ਅੰਤਰ-ਰਾਸ਼ਟਰੀ ਨੌਜਵਾਨ ਦਿਵਸ ਮੌਕੇ ਵਿਦਿਆਰਥੀਆਂ ਨੂੰ ਫੋਨ ਵੰਡਣ ਸਮੇਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਾਵਨ ਦਿਹਾੜੇ ਦੀ ਲੋਕਾਂ ਨੂੰ ਵਧਾਈ ਵੀ ਦਿੱਤੀ। ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਰੂਪਨਗਰ ਵਿਖੇ ਰੱਖੇ ਸਮਾਗਮ ਵਿੱਚ ਵਿਧਾਇਕ ਸ਼੍ਰੀ ਅਮਰਜੀਤ ਸਿੰਘ ਸੰਦੋਆ, ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰੀ ਅਤੇ ਐਸ.ਐਸ.ਪੀ. ਸ਼੍ਰੀ ਅਖਿਲ ਚੌਧਰੀ ਦੀ ਮੌਜੂਦਗੀ ਵਿੱਚ 20 ਵਿਦਿਆਰਥਣਾਂ ਨੂੰ ਮੋਬਾਇਲ ਸੌਂਪਦਿਆਂ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਚੋਣਾਂ ਦੌਰਾਨ ਲੋਕਾਂ ਨਾਲ ਕੀਤਾ ਇਕ ਹੋਰ ਅਹਿਮ ਵਾਅਦਾ ਪੂਰਾ ਕਰ ਦਿੱਤਾ ਹੈ।ਉਨ੍ਹਾਂ ਨੇ ਕਿਹਾ ਕਿ ਇਹ ਸਮਾਰਟ ਫੋਨ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਤੌਰ ’ਤੇ ਮੌਜੂਦਾ ਕੋਰੋਨਾ ਵਾਇਰਸ ਦੇ ਸੰਕਟ ਸਮੇਂ ਆਨਲਾਈਨ ਸਿੱਖਿਆ ਹਾਸਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨਾਂ ਦੱਸਿਆ ਕਿ ਸਰਕਾਰ ਵਲੋਂ ਮੁਹੱਈਆ ਕਰਵਾਏ ਜਾ ਰਹੇ ਫੋਨਾਂ ਵਿੱਚ ਲਗਭਗ ਹਰ ਤਰਾਂ ਦੀ ਲੋੜੀਂਦੀ ਵਿਸ਼ੇਸ਼ਤਾ ਮੌਜੂਦ ਹੈ, ਜਿਹੜੀ ਕਿ ਉਨਾਂ ਲਈ ਮਦਦਗਾਰ ਰਹੇਗੀ।ਅੱਜ ਇਥੇ 20 ਵਿਦਿਆਰਥੀਣਾਂ ਨੂੰ ਮੋਬਾਇਲ ਫੋਨ ਵੰਡੇ ਜਾਣ ਸਬੰਧੀ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ  ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਘੱਟ ਗਿਣਤੀ ਵਾਲੇ ਸਮਾਗਮ ਨੂੰ ਤਰਜੀਹ ਦਿੱਤੀ ਗਈ ਹੈ ਤਾਂ ਜੋ ਕੋਵਿਡ ਸਬੰਧੀ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦਾ ਧਿਆਨ ਰੱਖਿਆ ਜਾ ਸਕੇ। ਉਨਾਂ ਦੱਸਿਆ ਕਿ ਅੱਜ ਇਕੋ ਸਮੇਂ 26 ਥਾਵਾਂ ’ਤੇ ਇਸ ਸਕੀਮ ਤਹਿਤ ਸਮਾਗਮਾਂ ਰਾਹੀਂ ਵਿਦਿਆਰਥੀਆਂ ਨੂੰ ਫੋਨ ਵੰਡੇ ਜਾ ਰਹੇ ਹਨ। ਉਨਾਂ ਦੱਸਿਆ ਕਿ ਪੰਜਾਬ ਵਿੱਚ ਬਾਹਰਵੀਂ ਜਮਾਤ ਵਿੱਚ ਦਾਖਲਾ ਲੈਣ ਵਾਲੇ ਕਰੀਬ 1.74 ਲੱਖ ਵਿਦਿਆਰਥੀਆਂ ਨੂੰ ਲਗਭਗ 92 ਕਰੋੜ ਰੁਪਏ ਦੀ ਲਾਗਤ ਨਾਲ ਇਹ ਫੋਨ ਦਿੱਤੇ ਜਾ ਰਹੇ ਹਨ। 

ਉਨ੍ਹਾਂ ਨੇ ਫੋਨ ਦੀਆਂ ਵਿਸ਼ੇਸ਼ਤਾਵਾਂ ਦਾ ਵਿਦਿਆਰਥੀਆਂ ਨੂੰ ਹੋਣ ਵਾਲੇ ਲਾਭ ਬਾਰੇ ਗੱਲ ਕਰਦਿਆਂ ਕਿਹਾ ਕਿ ਇਹ ਵਿਦਿਆਰਥੀ ਆਪੋ-ਆਪਣੇ ਸਿਲੇਬਸ ਅਤੇ ਕੋਰਸਾਂ ਬਾਰੇ ਆਨਲਾਈਨ ਜਾਣਕਾਰੀ ਹਾਸਲ ਕਰਨ ਦੇ ਨਾਲ-ਨਾਲ ਅਧਿਆਪਕਾਂ ਨੂੰ ਆਨਲਾਈਨ ਸਿੱਖਿਆ ਪ੍ਰਾਪਤ ਕਰਨ ਵਿੱਚ ਵੀ ਸਹਾਈ ਹੋਣਗੇ। ਉਨਾਂ ਦੱਸਿਆ ਕਿ ਇਨਾਂ ਫੋਨਾਂ ਰਾਹੀਂ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਨਾਗਰਿਕ ਸੇਵਾਵਾਂ ਅਤੇ ਭਲਾਈ ਸਕੀਮਾਂ ਤੋਂ ਵੀ ਜਾਣੂ ਹੋਇਆ ਜਾ ਸਕਦਾ ਹੈ। ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਦੱਸਿਆ ਕਿ ਇਨਾਂ ਸਮਾਰਟ ਫੋਨਾਂ ਰਾਹੀਂ ਰੋਜ਼ਗਾਰ ਦੇ ਮੌਕਿਆਂ, ਰੋਜ਼ਗਾਰ ਮੇਲਿਆਂ ਅਤੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਨਾਲ ਸਬੰਧਤ ਜਾਣਕਾਰੀ ਵੀ ਸਾਹਿਜੇ ਹੀ ਹਾਸਲ ਕੀਤੀ ਜਾ ਸਕਦੀ ਹੈ।ਸੂਚਨਾ ਤਕਨਾਲੋਜੀ ਅਤੇ ਸੋਸ਼ਲ ਮੀਡੀਆ ਦੇ ਮੌਜੂਦਾ ਯੁੱਗ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਇਨਾਂ ਸਮਾਰਟ ਫੋਨਾਂ ਰਾਹੀਂ ਵਿਦਿਆਰਥੀ ਡਿਜੀਟਲ ਖੇਤਰ ਵਿੱਚ ਹੋਰ ਪਰਪੱਕ ਹੋਣਗੇ ਅਤੇ ਆਨਲਾਈਨ ਅਦਾਇਗੀਆਂ, ਇੰਸ਼ੋਰੈਂਸ ਅਤੇ ਆਨਲਾਈਨ ਬੈਕਿੰਗ ਦਾ ਲਾਭ ਲੈਣ ਦੇ ਨਾਲ-ਨਾਲ ਆਪਣੇ ਪਰਿਵਾਰਾਂ ਅਤੇ ਸਕੇ-ਸਬੰਧੀਆਂ ਨਾਲ ਸੋਸ਼ਲ ਮੀਡੀਆ ’ਤੇ ਜੁੜੇ ਰਹਿਣਗੇ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਪਣੇ ਸਾਰੇ ਚੋਣ ਵਾਅਦੇ ਮੁਕੰਮਲ ਕੀਤੇ ਜਾਣਗੇ। ਉਨਾਂ ਕਿਹਾ ਕਿ ਹਰ ਇੱਕ ਜ਼ਰੂਰਤਮੰਦ ਵਿਦਿਆਰਥੀ ਨੂੰ ਸਮਾਰਟ ਫੋਨ ਮੁਹੱਈਆ ਕਰਵਾਉਣ ਦੀ ਸ਼ੁਰੂਆਤ ਕਰ ਦਿੱਤੀ ਗਈ ਜ਼ੋ ਆਉਣ ਵਾਲੇ ਸਮੇਂ ਦੇ ਵਿੱਚ ਵੀ ਜਾਰੀ ਰਹੇਗੀ।ਇਸ ਮੌਕੇ ਸਾਰਿਆਂ ਦਾ ਧੰਨਵਾਦ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰੀ ਨੇ ਵਿਦਿਆਰਥੀਆਂ ਨੂੰ ਹੋਰ ਵੀ ਮਿਹਨਤ ਅਤੇ ਲਗਨ ਨਾਲ ਅਗਲੇਰੀ ਪੜਾਈ ਕਰਨ ਦਾ ਸੰਦੇਸ਼ ਦਿੱਤਾ।ਇਸ ਮੋਕੇ ਤੇ ਐਸ ਡੀ ਐਮ ਰੂਪਨਗਰ  ਗੁਰਵਿੰਦਰ ਸਿੰਘ ਜੋਹਲ ,ਜਿਲ੍ਹਾ ਸਿੱਖਿਆ ਅਫਸਰ(ਸੈ.ਸਿੱ.) ਰੂਪਨਗਰ ਰਾਜ ਕੁਮਾਰ ਖੋਸਲਾ,ਉਪ ਜਿਲ੍ਹਾ ਸਿੱਖਿਆ ਅਫਸਰ  ਸੁਰਿੰਦਰਪਾਲ ਸਿੰਘ , ਉਪ ਜਿਲ੍ਹਾ ਸਿੱਖਿਆ ਅਫਸਰ ਹਰਭੁਪਿੰਦਰ ਕੌਰ ਸਕੂਲ ਦੇ ਪ੍ਰਿੰਸੀਪਲ ਅੰਜੂ ਚੌਧਰੀ , ਸਤਨਾਮ ਸਿੰਘ ਸੰਧੂ ,ਜਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਸੁਰਿੰਦਰ ਸਿੰਘ ਹਰੀਪੁਰ ,ਸ਼ਹਿਰੀ ਕਾਂਗਰਸ ਦੇ ਪ੍ਰਧਾਨ ਸਤਿੰਦਰ ਸਿੰਘ ਨਾਗੀ,ਜਿਲ੍ਹਾ ਸਕੱਤਰ ਅਸ਼ੋਕ ਦਾਰਾ,ਜਰਨੈਲ ਸਿੰਘ ਭਾਉਵਾਲ,ਹਰਪ੍ਰੀਤ ਕੌਰ,ਜਵਤਿੰਦਰ ਕੌਰ,ਰਜਿੰਦਰ ਕੌਰ,ਗੁਰਪ੍ਰੀਤ ਕੌਰ ,ਹਰਪਾਲ ਸਿੰਘ ਅਤੇ ਇੰਦਰਜੀਤ ਕੌਰ ਮੋਜੂਦ ਸਨ।

ਫੋਨ ਦੀਆਂ ਵਿਸ਼ੇਸ਼ਤਾਈਆਂ

ਮੈਸ: ਲਾਵਾ ਕੰਪਨੀ ਵਲੋਂ ਮੁਹੱਈਆ ਕਰਵਾਏ ਜਾ ਰਹੇ ਜ਼ੈਡ 61-2 ਜੀ.ਬੀ. ਮਾਡਲ ਵਾਲੇ ਇਸ ਸਮਾਰਟ ਫੋਨ ਦੀ ਰੈਮ 2 ਜੀ.ਬੀ., ਪ੍ਰੋਸੈਸਰ 1.5 ਜੀ.ਐਚ.ਜ਼ੈਡ ਅਤੇ ਸਕਰੀਨ ਡਿਸਪਲੇਅ 5.45 ਇੰਚ ਹੈ। ਫੋਨ ਦੀ ਰੈਜ਼ੋਲੇਸ਼ਨ 1280 ¿ 720, ਬੈਟਰੀ 3000 ਐਮ.ਏ.ਐਚ., 8 ਮੈਗਾ ਪਿਕਸਲ ਬੈਕਸਾਈਡ ਅਤੇ 5 ਮੈਗਾ ਪਿਕਸਲ ਫਰੰਟ ਕੈਮਰਾ ਹੈ। ਇਹ ਸਮਾਰਟ ਫੋਨ ਵਾਈਫਾਈ, ਬਲੂਟੂਥ , ਜੀ.ਪੀ.ਐਸ., ਹੈਡਫੋਨ ਜੈਕ ਦੀ ਸਹੂਲਤ ਸਮੇਤ ਹਰ ਤਰਾਂ ਦੇ ਨੈਟਵਰਕ 2 ਜੀ, 3 ਜੀ, 4 ਜੀ/ ਐਲ.ਟੀ.ਈ., ਵੋ.ਐਲ.ਟੀ.ਈ. ’ਤੇ ਚੱਲਣ ਵਾਲਾ ਹੈ। ਇਸ ਦੀ ਸਮਰਥਾ 16 ਜੀ.ਬੀ. ਦੀ ਹੈ ਜੋ ਕਿ 129 ਜੀ.ਬੀ. ਤੱਕ ਜਾ ਸਕਦੀ ਹੈ।

 

Tags: Rana K.P. Singh , Rana Kanwarpal Singh , Speaker Punjab Vidhan Sabha , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab , Ropar , Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD