Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ

 

ਸਾਧੂ ਸਿੰਘ ਧਰਮਸੋਤ ਨੇ ਪੰਜਾਬ ਸਮਾਰਟ ਕੁਨੈਕਟ ਸਕੀਮ ਤਹਿਤ ਪਟਿਆਲਾ ਜ਼ਿਲ੍ਹੇ ਵਿਦਿਆਰਥੀਆਂ ਨੂੰ ਵੰਡੇ ਸਮਾਰਟ ਫੋਨ

ਫੋਨ ਮਿਲਣ 'ਤੇ ਖੁਸ਼ ਹੋਏ ਵਿਦਿਆਰਥੀਆਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ

Web Admin

Web Admin

5 Dariya News

ਪਟਿਆਲਾ , 12 Aug 2020

Last updated on: Aug 12, 2020, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਚੰਡੀਗੜ੍ਹ ਤੋਂ ਇੱਕੋ ਸਮੇਂ ਵੀਡੀਓ ਕਾਨਫਰੰਸਿੰਗ ਰਾਹੀਂ ਪੰਜਾਬ ਦੇ ਸਮੂਹ ਜ਼ਿਲ੍ਹਾ ਹੈਡ ਕੁਆਰਟਰਾਂ 'ਤੇ ਅਰੰਭ ਕੀਤੀ ਗਈ 'ਪੰਜਾਬ ਸਮਾਰਟ ਕੁਨੈਕਟ ਸਕੀਮ' ਦੇ ਪਹਿਲੇ ਪੜਾਅ ਤਹਿਤ ਪਟਿਆਲਾ ਜ਼ਿਲ੍ਹੇ ਦੇ 12ਵੀਂ ਜਮਾਤ ਦੇ 13962 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਦੀ ਸ਼ੁਰੂਆਤ ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਰਵਾਈ। ਇਸ ਮੌਕੇ ਸ. ਧਰਮਸੋਤ ਨੇ ਜ਼ਿਲ੍ਹੇ ਦੇ ਵਿਧਾਇਕਾਂ ਅਤੇ ਹੋਰ ਸ਼ਖ਼ਸੀਅਤਾਂ ਦੀ ਹਾਜ਼ਰੀ 'ਚ ਜ਼ਿਲ੍ਹੇ ਦੇ 15 ਵਿਦਿਆਰਥੀਆਂ ਨੂੰ ਰਸਮੀ ਤੌਰ 'ਤੇ ਸਮਾਰਟ ਫੋਨ ਸੌਂਪੇ।ਇਸ ਮੌਕੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਆਪਣਾ ਸੁਨੇਹਾ ਦਿੰਦਿਆਂ ਨੌਜਵਾਨਾਂ ਨੂੰ ਫੋਨ ਦਿੱਤੇ ਜਾਣ ਦੀ ਵਧਾਈ ਦਿੱਤੀ ਅਤੇ ਇਸ ਸਕੀਮ ਨੂੰ ਰਾਜ ਦੇ ਨੌਜਵਾਨਾਂ ਦੇ ਡਿਜ਼ੀਟਲ ਸਸ਼ਕਤੀਕਰਨ ਵੱਲ ਮੀਲ ਪੱਥਰ ਕਰਾਰ ਦਿੱਤਾ। ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ ਦੇ ਸੰਕਟ ਸਮੇਂ ਵੰਡੇ ਗਏ ਸਮਾਰਟ ਫੋਨ ਵਿਦਿਆਰਥੀਆਂ ਨੂੰ ਅਕਾਦਮਿਕ ਖੇਤਰ 'ਚ ਅੱਗੇ ਲਿਜਾਣ ਲਈ ਸਹਾਈ ਹੋਣਗੇ ਜਿਸ ਨਾਲ ਪੰਜਾਬ ਅਤੇ ਦੇਸ਼ ਦਾ ਭਵਿੱਖ ਸੰਵਰੇਗਾ।ਮੁੱਖ ਮੰਤਰੀ ਵੱਲੋਂ ਜਨਮ ਅਸ਼ਟਮੀ ਅਤੇ ਕੌਮਾਂਤਰੀ ਯੁਵਕ ਦਿਵਸ ਮੌਕੇ 'ਪੰਜਾਬ ਸਮਾਰਟ ਕੁਨੈਕਟ ਸਕੀਮ' ਦੀ ਸ਼ੁਰੂਆਤ ਕਰਨ ਦੀ ਵਧਾਈ ਦਿੰਦਿਆਂ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਆਪਣੇ ਸਾਰੇ ਚੋਣ ਵਾਅਦੇ ਪੂਰੇ ਕਰਕੇ ਕੈਪਟਨ ਅਮਰਿੰਦਰ ਸਿੰਘ ਨੇ ਜੋ ਕਿਹਾ ਉਹ ਕਰ ਵਿਖਾਇਆ ਹੈ। ਕੋਵਿਡ ਸਮੇਂ ਜਦੋਂ ਰਾਜ ਦਾ ਮਾਲੀਆ ਘਟਣ ਕਾਰਨ ਖ਼ਰਚੇ ਵਧੇ, ਉਸ ਸਮੇਂ ਸੂਬੇ ਦੇ 1.74 ਲੱਖ ਵਿਦਿਆਰਥੀਆਂ ਨੂੰ ਕਰੀਬ 92 ਕਰੋੜ ਰੁਪਏ ਦੀ ਲਾਗਤ ਨਾਲ ਸਮਾਰਟ ਫੋਨ ਦੇਣ ਦੀ ਸਕੀਮ ਨੂੰ ਮੁੱਖ ਮੰਤਰੀ ਵੱਲੋਂ ਦਲੇਰੀ ਨਾਲ ਲਿਆ ਫੈਸਲਾ ਕਰਾਰ ਦਿੰਦਿਆਂ ਸ. ਧਰਮਸੋਤ ਨੇ ਕਿਹਾ ਕਿ ਇਸ ਸਕੀਮ ਨਾਲ ਰਾਜ ਦੀ ਸਿੱਖਿਆ ਪ੍ਰਣਾਲੀ 'ਚ ਇੱਕ ਨਵੀਂ ਕ੍ਰਾਂਤੀ ਆਵੇਗੀ, ਜਿਸ ਨਾਲ ਨਵਾਂ ਇਤਿਹਾਸ ਲਿਖਿਆ ਗਿਆ ਹੈ।ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੁੱਜੇ ਸ. ਧਰਮਸੋਤ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਦ੍ਰਿਸ਼ਟੀ ਵਾਲੀ ਸੋਚ ਸਦਕਾ ਬੱਚਿਆਂ ਦੀਆਂ ਉਮੀਦਾਂ ਪੂਰੀਆਂ ਹੋਈਆਂ ਹਨ ਅਤੇ ਕੋਵਿਡ ਸਮੇਂ ਜਦੋਂ ਆਨ ਲਾਇਨ ਕਲਾਸਾਂ ਲੱਗ ਰਹੀਆਂ ਹਨ ਤਾਂ ਉਸ ਵੇਲੇ ਬੱਚਿਆਂ ਨੂੰ ਮਿਲਿਆ ਇਹ ਸਮਾਰਟ ਫੋਨ ਉਨ੍ਹਾਂ ਦੀ ਪੜ੍ਹਾਈ 'ਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਬੱਚਿਆਂ ਨੂੰ ਦਿਮਾਗੀ ਅਤੇ ਸਰੀਰਕ ਤੌਰ 'ਤੇ ਨਰੋਆ ਰੱਖਣ ਲਈ ਅਹਿਮ ਫੈਸਲੇ ਲਏ ਹਨ।

ਪੱਤਰਕਾਰਾਂ ਵੱਲੋਂ ਪੁੱਛੇ ਇੱਕ ਸਵਾਲ ਦੇ ਜਵਾਬ 'ਚ ਸ. ਧਰਮਸੋਤ ਨੇ ਕਿਹਾ ਕਿ ਆਪਣੀ ਸਰਕਾਰ ਸਮੇਂ 10 ਸਾਲ ਪੰਜਾਬ ਨੂੰ ਲੁੱਟਣ, ਕੁੱਟਣ, ਪਿੱਛੇ ਧੱਕਣ ਅਤੇ ਨੌਜਵਾਨਾਂ ਨੂੰ ਨਸ਼ਿਆਂ 'ਤੇ ਲਾਉਣ ਵਾਲੇ ਅਕਾਲੀ ਦਲ-ਭਾਜਪਾ ਗਠਜੋੜ ਦੇ ਆਗੂਆਂ ਨੂੰ ਕੈਪਟਨ ਸਰਕਾਰ 'ਤੇ ਉਂਗਲ ਚੁੱਕਣ ਦਾ ਕੋਈ ਅਧਿਕਾਰ ਨਹੀਂ। ਸ. ਧਰਮਸੋਤ ਨੇ ਮੁੱਖ ਮੰਤਰੀ ਦੀ ਸਿਫ਼ਤ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਨੂੰ ਧਾਰਮਿਕ, ਰਾਜਸੀ ਮਸਲੇ 'ਤੇ ਖ਼ਤਰਾ ਪੈਦਾ ਹੋਣ ਦੀ ਸੂਰਤ 'ਚ ਐਮ.ਪੀ. ਤੇ ਮੰਤਰੀ ਪਦ ਤੋਂ ਅਸਤੀਫ਼ਾ ਦਿੱਤਾ ਅਤੇ ਪਾਣੀ ਦੇ ਮਸਲੇ 'ਤੇ ਮੁੱਖ ਮੰਤਰੀ ਦੀ ਕੁਰਸੀ ਨੂੰ ਵੀ ਦਾਅ 'ਤੇ ਲਾ ਦਿੱਤਾ।ਇਸ ਮੌਕੇ ਫੋਨ ਹਾਸਲ ਕਰਨ ਵਾਲੇ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ, ਮਨਮੀਤ ਕੌਰ, ਮਹਿਕਦੀਪ ਸਿੰਘ, ਜਤਿਨ ਸ਼ਰਮਾ, ਦੀਕਸ਼ਾ, ਮਹਿਕਦੀਪ ਕੌਰ, ਗੌਰਵਿਕਾ ਸ਼ਰਮਾ, ਸੁਖਜਿੰਦਰ ਸਿੰਘ, ਮਨਪ੍ਰੀਤ ਕੌਰ, ਹਰਮਨਜੋਤ ਕੌਰ, ਸਿਮੀ ਸ਼ਰਮਾ, ਅਰਸ਼ਦੀਪ ਕੌਰ, ਅਜੇ, ਜੂਲੀਅਸ, ਜਸਪ੍ਰੀਤ ਕੌਰ ਅਤੇ ਮਨਪ੍ਰੀਤ ਕੌਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਇਨ੍ਹਾਂ ਵਿਦਿਆਰਥੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਫੋਨ ਉਸ ਸਮੇਂ ਮਿਲੇ ਹਨ, ਜਦੋਂ ਉਨ੍ਹਾਂ ਦੀ ਆਨ ਲਾਇਨ ਪੜ੍ਹਾਈ ਜੋਰਾਂ 'ਤੇ ਸੀ ਪਰੰਤੂ ਉਨ੍ਹਾਂ ਕੋਲ ਫੋਨ ਨਾ ਹੋਣ ਕਰਕੇ ਉਨ੍ਹਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।ਸਮਾਰੋਹ ਦੌਰਾਨ ਹਲਕਾ ਰਾਜਪੁਰਾ ਦੇ ਵਿਧਾਇਕ ਸ. ਹਰਦਿਆਲ ਸਿੰਘ ਕੰਬੋਜ, ਘਨੌਰ ਦੇ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ, ਸ਼ੁਤਰਾਣਾ ਦੇ ਵਿਧਾਇਕ ਸ. ਨਿਰਮਲ ਸਿੰਘ, ਸਮਾਣਾ ਦੇ ਵਿਧਾਇਕ ਸ. ਰਜਿੰਦਰ ਸਿੰਘ, ਸਨੌਰ ਦੇ ਇੰਚਾਰਜ ਸ. ਹਰਿੰਦਰਪਾਲ ਸਿੰਘ ਹੈਰੀਮਾਨ, ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ, ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ, ਸ਼ਹਿਰੀ ਕਾਂਗਰਸ ਪ੍ਰਧਾਨ ਸ੍ਰੀ ਕੇ.ਕੇ. ਮਲਹੋਤਰਾ, ਦਿਹਾਤੀ ਕਾਂਗਰਸ ਪ੍ਰਧਾਨ ਸ. ਗੁਰਦੀਪ ਸਿੰਘ ਊਂਟਸਰ, ਮਹਿਲਾ ਕਾਂਗਰਸ ਪ੍ਰਧਾਨ ਸ੍ਰੀਮਤੀ ਕਿਰਨ ਢਿੱਲੋਂ, ਯੂਥ ਕਾਂਗਰਸ ਪ੍ਰਧਾਨ ਸ੍ਰੀ ਅਨੁਜ ਖੋਸਲਾ ਸ਼ਾਮਲ ਸਨ।ਇਸ ਮੌਕੇ ਮੰਡਲ ਕਮਿਸ਼ਨਰ ਸ੍ਰੀ ਚੰਦਰ ਗੈਂਦ, ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਐਸ.ਐਸ.ਪੀ. ਸ੍ਰੀ ਵਿਕਰਮ ਜੀਤ ਦੁੱਗਲ, ਨਿਗਮ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ, ਏ.ਡੀ.ਸੀ. ਸ੍ਰੀਮਤੀ ਪੂਜਾ ਸਿਆਲ ਗਰੇਵਾਲ, ਸਹਾਇਕ ਕਮਿਸ਼ਨਰ (ਜ) ਡਾ. ਇਸਮਤ ਵਿਜੇ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਹਰਿੰਦਰ ਕੌਰ ਸਮੇਤ ਸਕੂਲਾਂ ਦੇ ਪ੍ਰਿੰਸੀਪਲ ਤੇ ਵਿਦਿਆਰਥੀ ਮੌਜੂਦ ਸਨ।

 

Tags: Sadhu Singh Dharamsot , Punjab Social Welfare and Minorities , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Punjab Smart Connect Scheme , Parneet Kaur , Preneet Kaur , PPCC

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD