Thursday, 16 May 2024

 

 

ਖ਼ਾਸ ਖਬਰਾਂ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ

 

‘ਪੰਜਾਬ ਸਮਾਰਟ ਕੁਨੈਕਟ’ ਸਕੀਮ ਦਾ ਆਗਾਜ਼ ਇਕ ਇਤਿਹਾਸਕ ਮੌਕਾ: ਰਜ਼ੀਆ ਸੁਲਤਾਨਾ

ਕੈਬਨਿਟ ਮੰਤਰੀ ਵੱਲੋਂ ਬਰਨਾਲਾ ਦੇ 3792 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਦੀ ਸ਼ੁਰੂਆਤ

Web Admin

Web Admin

5 Dariya News

ਬਰਨਾਲਾ , 12 Aug 2020

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਇਤਿਹਾਸਕ ਕਦਮ ਚੁੱਕਦੇ ਹੋਏ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬਾਰਵੀਂ ਜਮਾਤ ਦੇ ਕਰੀਬ 1 ਲੱਖ 74 ਹਜ਼ਾਰ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਦੀ ਸ਼ੁਰੂਆਤ ਜਨਮ ਅਸ਼ਟਮੀ ਅਤੇ ਕੌਮਾਂਤਰੀ ਨੌਜਵਾਨ ਦਿਵਸ ਦੇ ਸ਼ੁੱਭ ਮੌਕੇ ਕਰ ਦਿੱਤੀ ਗਈ ਹੈ, ਜੋ ਇਕ ਇਤਿਹਾਸਕ ਤੇ ਨਿਵਕੇਲੀ ਪਹਿਲ ਹੈ।ਇਹ ਪ੍ਰਗਟਾਵਾ ਟਰਾਂਸਪੋਰਟ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ, ਪੰਜਾਬ ਸ੍ਰੀਮਤੀ ਰਜ਼ੀਆ ਸੁਲਤਾਨਾ ਵੱਲੋਂ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਜ਼ਿਲਾ ਬਰਨਾਲਾ ਦੇ ਸਰਕਾਰੀ ਸਕੂਲਾਂ ਦੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਤਹਿਤ ਸਮਾਰਟ ਫੋਨ ਵੰਡਣ ਦੀ ਸ਼ੁਰੂਆਤ ਕਰਨ ਮੌਕੇ ਕੀਤਾ ਗਿਆ। ਇਸ ਤੋਂ ਪਹਿਲਾਂ ਵੀਡੀਓ ਕਾਨਫਰੰਸਿੰਗ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬਾ ਪੱਧਰ ’ਤੇ ਵਿਦਿਆਰਥੀਆਂ ਨੂੰ ਸਮਾਰਟ  ਫੋਨ ਵੰਡਣ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸਾਰੇ ਕੈਬਨਿਟ ਮੰਤਰੀ ਅਤੇ ਹੋਰ ਸਖ਼ਸੀਅਤਾਂ ਹਾਜ਼ਰ ਰਹੀਆਂ, ਜਿਨਾਂ ਨੇ ਵੱਖ ਵੱਖ ਜ਼ਿਲਿਆਂ ਵਿਚ ਮੋਬਾਈਲ ਫੋਨਾਂ ਦੀ ਵੰਡ ਕੀਤੀ।ਇਸ ਮੌਕੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਿਵੇਕਲਾ ਕਦਮ ਚੁੱਕਦੇ ਹੋਏ ਵਿਦਿਆਰਥੀਆਂ ਨੂੰ ਡਿਜੀਟਲ ਪਲੈਟਫਾਰਮ ਨਾਲ ਜੋੜ ਕੇ ਆਨਲਾਈਨ ਸਿੱਖਿਆ, ਆਨਲਾਈਨ ਕਰੀਅਰ ਦੇ ਮੌਕਿਆਂ ਤੇ ਹੋਰ ਸੇਵਾਵਾਂ ਮੁਹੱਈਆ ਕਰਾਉਣ ਲਈ 92 ਕਰੋੜ ਦੀ ਲਾਗਤ ਨਾਲ ਇਹ ਸਕੀਮ ਲਾਗੂ ਕੀਤੀ ਗਈ ਹੈ।ਉਨਾਂ ਦੱਸਿਆ ਕਿ ਪੰਜਾਬ ਸਰਕਾਰ ਦੀ ‘ਪੰਜਾਬ ਸਮਾਰਟ ਕੁਨੈਕਟ’ ਸਕੀਮ ਤਹਿਤ ਸ਼ੁਰੂਆਤ ਵਿਚ ਸੂਬੇ ਦੇ ਬਾਰਵੀਂ ਜਮਾਤ ਦੇ ਕਰੀਬ 1,74,015 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਜਾ ਰਹੇ ਹਨ। 

ਜੇਕਰ ਬਾਰਵੀਂ ਦੇ ਦਾਖਲੇ ਹੋਰ ਵਧਦੇ ਹਨ ਤਾਂ ਉਹ ਵਿਦਿਆਰਥੀ ਵੀ ਇਸ ਸਕੀਮ ਦੇ ਘੇਰੇ ਅਧੀਨ ਲਿਆਂਦੇ ਜਾਣਗੇ। ਉਨਾਂ ਦੱਸਿਆ ਕਿ ਸੂਬੇ ਭਰ ਮੋਬਾਈਲ ਫੋਨਾਂ ਦੀ ਵੰਡ ਨਵੰਬਰ 2020 ਤੱਕ ਮੁਕੰਮਲ ਕਰ ਦਿੱਤੀ ਜਾਵੇਗੀ।ਉਨਾਂ ਦੱਸਿਆ ਕਿ ਜ਼ਿਲਾ ਬਰਨਾਲਾ ਦੇ ਕੁੱਲ 3792 ਵਿਦਿਆਰਥੀਆਂ ਨੂੰ ਮੋਬਾਈਲ ਵੰਡਣ ਦੀ ਸ਼ੁਰੂਆਤ ਅੱਜ ਸੰਕੇਤਰ ਤੌਰ ’ਤੇ 21 ਵਿਦਿਅਰਥੀਆਂ ਨਾਲ ਕੀਤੀ ਗਈ ਹੈ ਤੇ ਇਸ ਮਗਰੋਂ ਸਾਰੇ ਬਾਰਵੀਂ ਦੇ ਵਿਦਿਆਰਥੀਆਂ ਨੂੰ ਇਹ ਮੋਬਾਈਲ ਫੋਨ ਦਿੱਤੇ ਜਾਣੇ ਹਨ ਤਾਂ ਜੋ ਲੋੜਵੰਦ ਵਿਦਿਆਰਥੀ ਆਪਣੀ ਆਨਲਾਈਨ ਪੜਾਈ ਜਾਰੀ ਰੱਖ ਸਕਣ।ਇਸ ਮੌਕੇ ਸੰਬੋਧਨ ਕਰਦੇ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਸ. ਕੇਵਲ ਸਿੰਘ ਢਿੱਲੋਂ ਨੇ ਆਖਿਆ ਕਿ ਅੱਜ ਬਹੁਤ ਹੀ ਇਤਿਹਾਸਕ ਦਿਨ ਹੈ, ਕਿਉਕਿ ਕਰੋਨਾ ਵਾਇਰਸ ਜਿਹੀ ਵੱਡੀ ਚੁਣੌਤੀ ਦੇ ਬਾਵਜੂਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਆਪਣਾ ਵਾਅਦਾ ਪੁਗਾਇਆ ਗਿਆ ਹੈ। ਉਨਾਂ ਜ਼ਿਲਾ ਬਰਨਾਲਾ ਦੇ ਪ੍ਰਸ਼ਾਸਨ, ਸਿੱਖਿਆ ਵਿਭਾਗ ਅਤੇ ਵਿਦਿਆਰਥੀਆਂ ਨੂੰ ਇਸ ਸ਼ੁੱਭ ਮੌਕੇ ਦੀ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਸ਼ਿੱਦਤ ਨਾਲ ਸਿੱਖਿਆ ਹਾਸਲ ਕਰਨ ਲਈ ਪ੍ਰੇਰਿਆ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ, ਜ਼ਿਲਾ ਪੁਲੀਸ ਮੁਖੀ ਸ੍ਰੀ ਸੰਦੀਪ ਗੋਇਲ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਆਦਿਤਯ ਡੇਚਲਵਾਲ, ਸਹਾਇਕ ਕਮਿਸ਼ਨਰ ਸ੍ਰੀ ਅਸ਼ੋਕ ਕੁਮਾਰ, ਸਾਬਕਾ ਵਿਧਾਇਕ ਬੀਬੀ ਹਰਚੰਦ ਕੌਰ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਮੱਖਣ ਸ਼ਰਮਾ, ਸਿੱਖਿਆ ਵਿਭਾਗ ਤੋਂ ਜ਼ਿਲਾ ਸਿੱਖਿਆ ਅਫਸਰ (ਸ) ਸ. ਸਰਬਜੀਤ ਸਿੰਘ ਤੂਰ, ਡਿਪਟੀ ਡੀਈਓ ਮੈਡਮ ਹਰਕੰਵਲਜੀਤ ਕੌਰ, ਰਾਕੇਸ਼ ਕੁਮਾਰ, ਮੈਡਮ ਅਰੁਣ ਗਰਗ, ਮਨਪਾਲ, ਸਿਮਰਦੀਪ ਸਿੰਘ ਤੇ ਬਿੰਦਰ ਸਿੰਘ ਖੁੱਡੀ ਕਲਾਂ ਆਦਿ ਹਾਜ਼ਰ ਸਨ। 

 

Tags: Razia Sultana , Water Supply and Sanitation Minister , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab , Punjab Smart Connect Scheme , Barnala , PPCC , Kewal Singh Dhillon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD