Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੁੰਦਰ ਸ਼ਾਮ ਅਰੋੜਾ ਨੇ ਸਮਾਰਟ ਪੰਜਾਬ ਕੁਨੈਕਟ ਸਕੀਮ ਤਹਿਤ 15 ਵਿਦਿਆਰਥੀਆਂ ਨੂੰ ਸੌਂਪੇ ਸਮਾਰਟ ਫੋਨ

ਜ਼ਿਲ੍ਹੇ ’ਚ 12ਵੀਂ ਜਮਾਤ ਦੇ ਕੁੱਲ 10,584 ਵਿਦਿਆਰਥੀਆਂ, 5404 ਲੜਕੇ ਅਤੇ 5180 ਲੜਕੀਆਂ ਨੂੰ ਮਿਲਣਗੇ ਫੋਨ

Web Admin

Web Admin

5 Dariya News

ਹੁਸ਼ਿਆਰਪੁਰ , 12 Aug 2020

Last updated on: Aug 12, 2020, 00:00 IST

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚੰਡੀਗੜ੍ਹ ਵਿਖੇ ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਦੇ ਆਗਾਜ਼ ਨਾਲ ਅੱਜ ਇਥੇ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ 15 ਵਿਦਿਆਰਥੀਆਂ ਨੂੰ ਆਪਣੇ ਹੱਥੀਂ ਸਮਾਰਟ ਫੋਨ ਸੌਂਪੇ। ਉਨ੍ਹਾਂ ਕਿਹਾ ਕਿ ਇਹ ਫੋਨ ਵਿਦਿਆਰਥੀਆਂ ਦੇ ਜੀਵਨ ਵਿੱਚ ਵੱਡੀ ਤਬਦੀਲੀ ਲਿਆਉਂਦਿਆਂ ਉਨ੍ਹਾਂ ਨੂੰ ਆਨਲਾਈਨ ਸਿੱਖਿਆ ਹਾਸਲ ਕਰਨ ਵਿੱਚ ਵਰਦਾਨ ਸਾਬਤ ਹੋਣਗੇ।ਸੁੰਦਰ ਸ਼ਾਮ ਅਰੋੜਾ ਅੱਜ ਅੰਤਰ-ਰਾਸ਼ਟਰੀ ਨੌਜਵਾਨ ਦਿਵਸ ਮੌਕੇ ਵਿਦਿਆਰਥੀਆਂ ਨੂੰ ਫੋਨ ਵੰਡਣ ਸਮੇਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਾਵਨ ਦਿਹਾੜੇ ਦੀ ਲੋਕਾਂ ਨੂੰ ਵਧਾਈ ਦਿੱਤੀ। ਸਥਾਨਕ ਜ਼ਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਰੱਖੇ ਸਮਾਗਮ ਵਿੱਚ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਅਤੇ ਉੜਮੁੜ ਤੋਂ ਵਿਧਾਇਕ ਸੰਗਤ ਸਿੰਘ ਗਿਲਜੀਆਂ, ਸ਼ਾਮਚੁਰਾਸੀ ਤੋਂ ਵਿਧਾਇਕ ਪਵਨ ਕੁਮਾਰ ਆਦੀਆ, ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ, ਵਿਧਾਇਕ ਮੁਕੇਰੀਆਂ ਇੰਦੂ ਬਾਲਾ, ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ, ਜ਼ਿਲ੍ਹਾ ਕਾਂਗਰਸ ਪ੍ਰਧਾਨ ਡਾ. ਕੁਲਦੀਪ ਨੰਦਾ, ਯੂਥ ਕਾਂਗਰਸ ਜ਼ਿਲ੍ਹਾ ਪ੍ਰਧਾਨ ਦਮਨਦੀਪ ਸਿੰਘ ਦੀ ਮੌਜੂਦਗੀ ਵਿੱਚ 15 ਵਿਦਿਆਰਥੀਆਂ, 10 ਲੜਕੀਆਂ ਅਤੇ 5 ਲੜਕਿਆਂ ਨੂੰ ਮੋਬਾਇਲ ਸੌਂਪਦਿਆਂ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਚੋਣਾਂ ਦੌਰਾਨ ਲੋਕਾਂ ਨਾਲ ਕੀਤਾ ਇਕ ਹੋਰ ਅਹਿਮ ਵਾਅਦਾ ਪੁਗਾ ਦਿੱਤਾ ਹੈ।ਉਦਯੋਗ ਮੰਤਰੀ ਨੇ ਕਿਹਾ ਕਿ ਇਹ ਸਮਾਰਟ ਫੋਨ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਤੌਰ ’ਤੇ ਮੌਜੂਦਾ ਕੋਰੋਨਾ ਵਾਇਰਸ ਦੇ ਸੰਕਟ ਸਮੇਂ ਆਨਲਾਈਨ ਸਿੱਖਿਆ ਹਾਸਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਮੁਹੱਈਆ ਕਰਵਾਏ ਜਾ ਰਹੇ ਫੋਨਾਂ ਵਿੱਚ ਲਗਭਗ ਹਰ ਤਰ੍ਹਾਂ ਦੀ ਲੋੜੀਂਦੀ ਵਿਸ਼ੇਸ਼ਤਾ ਮੌਜੂਦ ਹੈ, ਜਿਹੜੀ ਕਿ ਉਨ੍ਹਾਂ ਲਈ ਮਦਦਗਾਰ ਰਹੇਗੀ।ਇਸ ਮੌਕੇ ਵਿਧਾਇਕ ਹਲਕਾ ਵਾਈਜ਼ ਫੋਨਾਂ ਦੀ ਗਿਣਤੀ ਬਾਰੇ ਜਾਣਕਾਰੀ ਦਿੰਦਿਆਂ ਉਦਯੋਗ ਮੰਤਰੀ ਨੇ ਕਿਹਾ ਕਿ ਹਲਕਾ ਚੱਬੇਵਾਲ ਦੇ 633 ਵਿਦਿਆਰਥੀ ਅਤੇ 439 ਵਿਦਿਆਥਣਾਂ ਨੂੰ ਇਹ ਫੋਨ ਦਿੱਤੇ ਜਾ ਰਹੇ ਹਨ। ਇਸੇ ਤਰ੍ਹਾਂ ਗੜ੍ਹਸ਼ੰਕਰ ਵਿੱਚ 875 ਵਿਦਿਆਰਥੀ ਅਤੇ 793 ਵਿਦਿਆਰਥਣਾਂ ਇਹ ਸਮਾਰਟ ਫੋਨ ਪ੍ਰਾਪਤ ਕਰਨਗੀਆਂ। ਇਸੇ ਤਰ੍ਹਾਂ ਦਸੂਹਾ ਵਿਧਾਨ ਸਭਾ ਹਲਕੇ ਵਿੱਚ 1034 ਵਿਦਿਆਰਥੀ ਅਤੇ 1111 ਵਿਦਿਆਰਥਣਾਂ, ਹੁਸ਼ਿਆਰਪੁਰ ਵਿੱਚ 529 ਵਿਦਿਆਰਥੀ ਅਤੇ 828 ਵਿਦਿਆਰਥਣਾਂ, ਮੁਕੇਰੀਆਂ ਵਿੱਚ 891 ਵਿਦਿਆਰਥੀ ਅਤੇ 747 ਵਿਦਿਆਰਥਣਾਂ, ਸ਼ਾਮਚੁਰਾਸੀ ਵਿੱਚ 841 ਵਿਦਿਆਰਥੀ ਅਤੇ 738 ਵਿਦਿਆਰਥਣਾਂ ਅਤੇ ਉੜਮੁੜ ਵਿੱਚ 601 ਵਿਦਿਆਰਥੀ ਅਤੇ 524 ਵਿਦਿਆਰਥਣਾਂ ਨੂੰ ‘ਸਮਾਰਟ ਪੰਜਾਬ ਕੁਨੈਕਟ ਸਕੀਮ’ ਤਹਿਤ ਸਮਾਰਟ ਫੋਨ ਦਿੱਤੇ ਜਾਣਗੇ।

ਅੱਜ ਇਥੇ ਸਿਰਫ਼ 15 ਵਿਦਿਆਰਥੀਆਂ ਨੂੰ ਮੋਬਾਇਲ ਫੋਨ ਵੰਡੇ ਜਾਣ ਸਬੰਧੀ ਉਦਯੋਗ ਮੰਤਰੀ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਘੱਟ ਗਿਣਤੀ ਵਾਲੇ ਸਮਾਗਮ ਨੂੰ ਤਰਜੀਹ ਦਿੱਤੀ ਗਈ ਹੈ ਤਾਂ ਜੋ ਕੋਵਿਡ ਸਬੰਧੀ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦਾ ਧਿਆਨ ਰੱਖਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਅੱਜ ਇਕੋ ਸਮੇਂ 26 ਥਾਵਾਂ ’ਤੇ ਇਸ ਸਕੀਮ ਤਹਿਤ ਸਮਾਗਮਾਂ ਰਾਹੀਂ ਵਿਦਿਆਰਥੀਆਂ ਨੂੰ ਫੋਨ ਵੰਡੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਬਾਹਰਵੀਂ ਜਮਾਤ ਵਿੱਚ ਦਾਖਲਾ ਲੈਣ ਵਾਲੇ ਕਰੀਬ 1.74 ਲੱਖ ਵਿਦਿਆਰਥੀਆਂ ਨੂੰ ਲਗਭਗ 92 ਕਰੋੜ ਰੁਪਏ ਦੀ ਲਾਗਤ ਨਾਲ ਇਹ ਫੋਨ ਦਿੱਤੇ ਜਾ ਰਹੇ ਹਨ। ਉਦਯੋਗ ਮੰਤਰੀ ਨੇ ਫੋਨ ਦੀਆਂ ਵਿਸ਼ੇਸ਼ਤਾਵਾਂ ਦਾ ਵਿਦਿਆਰਥੀਆਂ ਨੂੰ ਹੋਣ ਵਾਲੇ ਲਾਭ ਬਾਰੇ ਗੱਲ ਕਰਦਿਆਂ ਕਿਹਾ ਕਿ ਇਹ ਵਿਦਿਆਰਥੀ ਆਪੋ-ਆਪਣੇ ਸਿਲੇਬਸ ਅਤੇ ਕੋਰਸਾਂ ਬਾਰੇ ਆਨਲਾਈਨ ਜਾਣਕਾਰੀ ਹਾਸਲ ਕਰਨ ਦੇ ਨਾਲ-ਨਾਲ ਅਧਿਆਪਕਾਂ ਨੂੰ ਆਨਲਾਈਨ ਸਿੱਖਿਆ ਪ੍ਰਾਪਤ ਕਰਨ ਵਿੱਚ ਵੀ ਸਹਾਈ ਹੋਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਫੋਨਾਂ ਰਾਹੀਂ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਨਾਗਰਿਕ ਸੇਵਾਵਾਂ ਅਤੇ ਭਲਾਈ ਸਕੀਮਾਂ ਤੋਂ ਵੀ ਜਾਣੂ ਹੋਇਆ ਜਾ ਸਕਦਾ ਹੈ। ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਇਨ੍ਹਾਂ ਸਮਾਰਟ ਫੋਨਾਂ ਰਾਹੀਂ ਰੋਜ਼ਗਾਰ ਦੇ ਮੌਕਿਆਂ, ਰੋਜ਼ਗਾਰ ਮੇਲਿਆਂ ਅਤੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਨਾਲ ਸਬੰਧਤ ਜਾਣਕਾਰੀ ਵੀ ਸਾਹਿਜੇ ਹੀ ਹਾਸਲ ਕੀਤੀ ਜਾ ਸਕਦੀ ਹੈ।ਸੂਚਨਾ ਤਕਨਾਲੋਜੀ ਅਤੇ ਸੋਸ਼ਲ ਮੀਡੀਆ ਦੇ ਮੌਜੂਦਾ ਯੁੱਗ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਉਦਯੋਗ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਮਾਰਟ ਫੋਨਾਂ ਰਾਹੀਂ ਵਿਦਿਆਰਥੀ ਡਿਜੀਟਲ ਖੇਤਰ ਵਿੱਚ ਹੋਰ ਪਰਪੱਕ ਹੋਣਗੇ ਅਤੇ ਆਨਲਾਈਨ ਅਦਾਇਗੀਆਂ, ਇੰਸ਼ੋਰੈਂਸ ਅਤੇ ਆਨਲਾਈਨ ਬੈਕਿੰਗ ਦਾ ਲਾਭ ਲੈਣ ਦੇ ਨਾਲ-ਨਾਲ ਆਪਣੇ ਪਰਿਵਾਰਾਂ ਅਤੇ ਸਕੇ-ਸਬੰਧੀਆਂ ਨਾਲ ਸੋਸ਼ਲ ਮੀਡੀਆ ’ਤੇ ਜੁੜੇ ਰਹਿਣਗੇ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਦਯੋਗ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਪਣੇ ਸਾਰੇ ਚੋਣ ਵਾਅਦੇ ਮੁਕੰਮਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਬਾਹਰਵੀਂ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਮੁਹੱਈਆ ਕਰਵਾਉਣ ਉਪਰੰਤ ਸਰਕਾਰੀ ਸਕੂਲਾਂ ਦੇ ਗਿਆਰਵੀਂ ਜਮਾਤ ਵਿਦਿਆਰਥੀਆਂ ਨੂੰ ਵੀ ਸਮਾਰਟ ਫੋਨ ਦਿੱਤੇ ਜਾਣਗੇ।ਇਸ ਮੌਕੇ ਸਾਰਿਆਂ ਦਾ ਧੰਨਵਾਦ ਕਰਦਿਆਂ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਵਿਦਿਆਰਥੀਆਂ ਨੂੰ ਹੋਰ ਵੀ ਮਿਹਨਤ ਅਤੇ ਲਗਨ ਨਾਲ ਅਗਲੇਰੀ ਪੜ੍ਹਾਈ ਕਰਨ ਦਾ ਸੰਦੇਸ਼ ਦਿੱਤਾ।

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਦੀ ਵਿਦਿਆਰਥਣ ਗਗਨਦੀਪ ਹੀਰ ਨੇ ਮੁੱਖ ਮੰਤਰੀ ਨਾਲ ਕੀਤੀ ਗੱਲਬਾਤ

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਦੀ ਵਿਦਿਆਰਥਣ ਗਗਨਦੀਪ ਹੀਰ ਨੇ ਮੁੱਖ ਮੰਤਰੀ ਵਲੋਂ ਸਮਾਰਟ ਫੋਨ ਲਾਂਚ ਕਰਨ ਉਪਰੰਤ ਕੈਪਟਨ ਅਮਰਿੰਦਰ ਸਿੰਘ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਵਿਦਿਆਰਥਣ ਨੇ ਮੁੱਖ ਮੰਤਰੀ ਨਾਲ ਆਪਣਾ ਪਰਿਵਾਰਕ ਪਿਛੋਕੜ ਅਤੇ ਗਿਆਰਵੀਂ ਜਮਾਤ ਵਿੱਚ 85ਫੀਸਦੀ ਅੰਕ ਲੈਣ ਦੀ ਖੁਸ਼ੀ ਮੁੱਖ ਮੰਤਰੀ ਨਾਲ ਸਾਂਝੀ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਕਾਰਨ ਉਹ ਪੜ੍ਹਾਈ ਪਿੱਛੇ ਪੈ ਜਾਣ ਨੂੰ ਲੈ ਕੇ ਬਹੁਤ ਚਿੰਤਤ ਸੀ ਅਤੇ ਅੱਜ ਪੰਜਾਬ ਸਰਕਾਰ ਵਲੋਂ ਸਮਾਰਟ ਪੰਜਾਬ ਕੁਨੈਕਟ ਸਕੀਮ ਤਹਿਤ ਮੋਬਾਇਲ ਮੁਹੱਈਆ ਕਰਵਾਉਣ ਨਾਲ ਉਸ ਦੇ ਹੌਂਸਲੇ ਬੁਲੰਦ ਹੋ ਗਏ ਹਨ ਅਤੇ ਉਹ ਆਨਲਾਈਨ ਪੜ੍ਹਾਈ ਰਾਹੀਂ ਅੱਗੋਂ ਵੀ ਚੰਗੇ ਨਤੀਜੇ ਲਿਆ ਸਕੇਗੀ।

ਫੋਨ ਦੀਆਂ ਵਿਸ਼ੇਸ਼ਤਾਈਆਂ

ਮੈਸ: ਲਾਵਾ ਕੰਪਨੀ ਵਲੋਂ ਮੁਹੱਈਆ ਕਰਵਾਏ ਜਾ ਰਹੇ ਜ਼ੈਡ 61-2 ਜੀ.ਬੀ. ਮਾਡਲ ਵਾਲੇ ਇਸ ਸਮਾਰਟ ਫੋਨ ਦੀ ਰੈਮ 2 ਜੀ.ਬੀ., ਪ੍ਰੋਸੈਸਰ 1.5 ਜੀ.ਐਚ.ਜ਼ੈਡ ਅਤੇ ਸਕਰੀਨ ਡਿਸਪਲੇਅ 5.45 ਇੰਚ ਹੈ। ਫੋਨ ਦੀ ਰੈਜ਼ੋਲੇਸ਼ਨ 1280 & 720, ਬੈਟਰੀ 3000 ਐਮ.ਏ.ਐਚ., 8 ਮੈਗਾ ਪਿਕਸਲ ਬੈਕਸਾਈਡ ਅਤੇ 5 ਮੈਗਾ ਪਿਕਸਲ ਫਰੰਟ ਕੈਮਰਾ ਹੈ। ਇਹ ਸਮਾਰਟ ਫੋਨ ਵਾਈਫਾਈ, ਬਲੂਟੂਥ , ਜੀ.ਪੀ.ਐਸ., ਹੈਡਫੋਨ ਜੈਕ ਦੀ ਸਹੂਲਤ ਸਮੇਤ ਹਰ ਤਰ੍ਹਾਂ ਦੇ ਨੈਟਵਰਕ 2 ਜੀ, 3 ਜੀ, 4 ਜੀ/ ਐਲ.ਟੀ.ਈ., ਵੋ.ਐਲ.ਟੀ.ਈ. ’ਤੇ ਚੱਲਣ ਵਾਲਾ ਹੈ। ਇਸ ਦੀ ਸਮਰਥਾ 16 ਜੀ.ਬੀ. ਦੀ ਹੈ ਜੋ ਕਿ 129 ਜੀ.ਬੀ. ਤੱਕ ਜਾ ਸਕਦੀ ਹੈ। 

 

Tags: Sunder Sham Arora , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Hoshiarpur , Punjab Smart Connect Scheme , PPCC , Sangat Singh Gilzian

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD