Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਤਕਨੀਕੀ ਸਿੱਖਿਆ ਮੰਤਰੀ ਵਲੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ 'ਪੰਜਾਬ ਸਮਾਰਟ ਕੁਨੈਕਟ' ਸਕੀਮ ਤਹਿਤ 15 ਸਮਾਰਟ ਫੋਨ ਤਕਸੀਮ

ਕਿਹਾ ਮੁੱਖ ਮੰਤਵ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਡਿਜੀਟਲੀ ਮਜ਼ਬੂਤ ਬਣਾਉਣਾ

Web Admin

Web Admin

5 Dariya News

ਜਲੰਧਰ , 12 Aug 2020

Last updated on: Aug 12, 2020, 00:00 IST

ਸੂਬੇ ਵਿੱਚ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਨੌਜਵਾਨ ਵਿਦਿਆਰਥੀਆਂ ਨੂੰ ਡਿਜੀਟਲੇ ਤਕਨੀਕੀ ਤੌਰ 'ਤੇ ਮਜ਼ਬੂਤ ਬਣਾਉਣ ਲਈ ਪੰਜਾਬ ਸਰਕਾਰ ਦੇ ਵਾਅਦੇ ਨੂੰ ਪੂਰਾ ਕਰਦਿਆਂ ਤਕਨੀਕੀ ਸਿੱਖਿਆ ਮੰਤਰੀ ਪੰਜਾਬ ਸ੍ਰ.ਚਰਨਜੀਤ ਸਿੰਘ ਚੰਨੀ ਵਲੋਂ ਅੱਜ ਪਹਿਲੇ ਪੜਾਅ ਤਹਿਤ 'ਪੰਜਾਬ ਸਮਾਰਟ ਕੁਨੈਕਟ ਸਕੀਮ' ਅਧੀਨ ਸਰਕਾਰੀ ਸਕੂਲਾਂ ਦੇ 15 ਵਿਦਿਆਰਥੀਆਂ ਨੂੰ ਜਨਮ ਅਸ਼ਟਮੀ ਦੇ ਸੁਭ ਅਵਸਰ ਅਤੇ ਅੰਤਰ ਰਾਸ਼ਟਰੀ ਯੁਵਕ ਦਿਵਸ ਮੌਕੇ ਸਮਾਰਟ ਫੋਨ ਤਕਸੀਮ ਕੀਤੇ ਗਏ।ਇਸ ਮੌਕੇ ਤਕਨੀਕੀ ਸਿੱਖਿਆ ਮੰਤਰੀ ਦੇ ਨਾਲ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ, ਵਿਧਾਇਕ ਸ੍ਰੀ ਸੁਸ਼ੀਲ ਕੁਮਾਰ ਰਿੰਕੂ, ਰਾਜਿੰਦਰ ਬੇਰੀ,ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਐਸ.ਐਸ.ਪੀ. ਸਤਿੰਦਰ ਸਿੰਘ ਵੀ ਮੌਜੂਦ ਹਨ, ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਸਕੂਲਾਂ ਖਾਸ ਕਰਕੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਇਹ ਇਤਿਹਾਸਿਕ ਕਦਮ ਹੈ ਜਿਨ੍ਹਾਂ ਨੂੰ ਕੋਵਿਡ-19 ਮਹਾਂਮਾਰੀ ਦੌਰਾਨ ਆਨਲਾਇਨ ਪੜ੍ਹਾਈ ਲਈ ਕਰਨ ਅਤੇ ਵਿਦਿਅਕ ਸਮੱਗਰੀ ਪ੍ਰਾਪਤ ਕਰਨ ਵਿੱਚ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਦੱਸਿਆ ਕਿ ਕੋਵਿਡ-19 ਮਹਾਂਮਾਰੀ ਕਰਕੇ ਆਮ ਵਾਂਗ ਕਲਾਸਾਂ ਲੱਗਣੀਆਂ ਬੰਦ ਹੋ ਗਈਆਂ ਹਨ ਜਿਸ ਦਾ ਗ਼ਰੀਬ ਅਤੇ ਪੇਂਡੂ ਵਿਦਿਆਰਥੀਆਂ ਖਾਸ ਕਰਕੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ 'ਤੇ ਮਾੜਾ ਅਸਰ ਪਿਆ ਹੈ ਜਿਨਾਂ ਨੂੰ ਦੂਸਰੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਦੇ ਮੁਕਾਬਲੇ ਆਨਲਾਇਨ ਸਿੱਖਿਆ ਪ੍ਰਾਪਤ ਕਰਨ ਵਿੱਚ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

ਉਨ੍ਹਾਂ ਕਿਹਾ ਕਿ ਇਹ ਪਹਿਲ ਕਦਮੀ ਵਿਦਿਆਰਥੀਆਂ ਨੂੰ ਜਿਥੇ ਪੜ੍ਹਾਈ ਨਾਲ ਜੋੜੀ ਰੱਖੇਗੀ ਉਥੇ ਹੀ ਉਨਾਂ ਨੂੰ ਡਿਜੀਟਲ/ਤਕਨੀਕੀ ਤੌਰ 'ਤੇ ਮਜ਼ਬੂਤ ਵੀ ਬਣਾਏਗੀ। ਸ੍ਰੀ ਚੰਨੀ ਨੇ ਕਿਹਾ ਕਿ ਇਸ ਸਕੀਮ ਤਹਿਤ 11894 ਵਿਦਿਆਰਥੀਆਂ ਜ਼ਿਨਾਂ ਵਿੱਚ 5509 ਲੜਕੇ ਅਤੇ 6383 ਲੜਕੀਆਂ ਸ਼ਾਮਿਲ ਹਨ ਨੂੰ ਦਿੱਤੇ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਬਾਕੀ ਵਿਦਿਆਰਥੀਆਂ ਨੂੰ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਕਰਦੇ ਹੋਏ ਪੜਾਅਵਾਰ ਸਮਾਰਟ ਫੋਨ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਨਾਲ ਜਿਥੇ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਅਤੇ ਕੋਰਸਾਂ ਸਬੰਧੀ ਲੋੜੀਂਦੀ ਜਾਣਕਾਰੀ ਪ੍ਰਾਪਤ ਹੋ ਸਕੇਗੀ ਉਥੇ ਹੀ ਸਮਾਰਟ ਫੋਨ ਜ਼ਰੀਏ ਇਹ ਨੌਜਵਾਨ ਵਿਦਿਆਰਥੀ ਆਨਲਾਇਨ ਨਾਗਰਿਕ ਸੇਵਾਵਾਂ ਵੀ ਪ੍ਰਾਪਤ ਕਰ ਸਕਣਗੇ।ਸ੍ਰੀ ਚੰਨੀ ਨੇ ਇਹ ਵੀ ਦੱਸਿਆ ਕਿ ਇਸ ਨਾਲ ਨੌਜਵਾਨ ਰੋਜ਼ਗਾਰ ਮੌਕਿਆਂ ਦੇ ਮੌਕਿਆਂ, ਘਰ-ਘਰ ਰੋਜ਼ਗਾਰ ਸਕੀਮ ਤਹਿਤ ਲਗਾਏ ਜਾ ਰਹੇ ਜਾਬ ਮੇਲਿਆਂ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਣਗੇ।ਸਮਾਰਟ ਫੋਨ 15 ਵਿਦਿਆਰਥੀਆਂ ਜਿਨਾਂ ਵਿੱਚ 11 ਲੜਕੀਆਂ ਅਤੇ ਚਾਰ ਲੜਕੇ ਮੀਨਾ ਕੁਮਾਰੀ, ਭਾਰਤੀ, ਬੇਨੂਕਾ,ਸਲੋਨੀ, ਸਲੋਨੀ ਗੋਗਨਾ, ਪ੍ਰੇਰਨਾ, ਪੂਜਾ, ਲਵਪ੍ਰੀਤ ਕੌਰ, ਪ੍ਰਭਜੋਤ ਕੌਰ, ਨਵਪ੍ਰੀਤ ਕੌਰ, ਪੂਜਾ, ਅੰਸ਼ਪ੍ਰੀਤ ਸਿੰਘ, ਸਾਹਿਲ, ਰਾਜਵੀਰ ਅਤੇ ਦਿਸ਼ੰਤ ਚੌਧਰੀ ਸ਼ਾਮਿਲ ਹਨ ਨੂੰ ਤਕਸੀਮ ਕੀਤੇ ਗਏ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਉਪ ਮੰਡਲ ਮੈਜਿਸਟਰੇਟ ਰਾਹੁਲ ਸਿੰਧੂ, ਡਾ.ਜੈ ਇੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਰਿੰਦਰ ਪਾਲ ਸਿੰਘ,ਕਾਂਗਰਸੀ ਆਗੂ ਸੁਖਵਿੰਦਰ ਸਿੰਘ ਲਾਲੀ, ਬਲਦੇਵ ਸਿੰਘ ਦੇਵ, ਅੰਗਦ ਦੱਤਾ, ਹਨੀ ਜੋਸ਼ੀ ਅਤੇ ਹੋਰ ਵੀ ਹਾਜ਼ਰ ਸਨ।

 

Tags: Charanjit Singh Channi , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Punjab Smart Connect Scheme , PPCC , Jalandhar , Chaudhary Santokh Singh , Santokh Singh Chaudhary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD