Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਹਤ ਤੇ ਸੁਰੱਖਿਆ ਪ੍ਰੋਟੋਕਾਲਾਂ ਦੀ ਪਾਲਣਾ ਦਾ ਸੁਨੇਹਾ ਜ਼ਮੀਨੀ ਪੱਧਰ ’ਤੇ ਪਹੁੰਚਾਉਣ ਦੀ ਲੋੜ : ਗੁਰਿੰਦਰ ਸਿੰਘ ਸੋਢੀ

ਮੁੱਖ ਮੰਤਰੀ ਦੇ ਉਪ ਪ੍ਰਮੁੱਖ ਸਕੱਤਰ ਵੱਲੋਂ ਸਾਈਕਲ ਰੈਲੀ ਦੇ ਪ੍ਰਤੀਭਾਗੀਆਂ ਨੂੰ ਟੀ-ਸ਼ਰਟਾਂ ਤੇ ਮਾਸਕ ਦੀ ਵੰਡ

5 Dariya News

ਚੰਡੀਗੜ , 12 Aug 2020

Last updated on: Aug 12, 2020, 00:00 IST

ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਸਿਹਤ ਸਬੰਧੀ ਸੁਰੱਖਿਆ ਪ੍ਰੋਟੋਕਾਲਾਂ ਦੀ ਪਾਲਣਾ ਉੱਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਦੇ ਉੱਪ ਪ੍ਰਮੁੱਖ ਸਕੱਤਰ ਗੁਰਿੰਦਰ ਸਿੰਘ ਸੋਢੀ ਨੇ ਆਗਾਮੀ 15 ਅਗਸਤ, 2020 ਨੂੰ ਹੋਣ ਵਾਲੀ ਆਜ਼ਾਦੀ ਦਿਹਾੜੇ ਅਤੇ ਮਿਸ਼ਨ ਫ਼ਤਿਹ ਨੂੰ ਸਮਰਪਿਤ ਸਾਈਕਲ ਰੈਲੀ ਵਿੱਚ ਹਿੱਸਾ ਲੈਣ ਵਾਲਿਆਂ ਨੂੰ ਅੱਜ ਸੰਬੋਧਨ ਕਰਦੇ ਹੋਏ ਕਿਹਾ ਕਿ ਸੁਰੱਖਿਆ ਪ੍ਰੋਟੋਕਾਲ ਦੀ ਇੰਨ-ਬਿੰਨ ਪਾਲਣਾ ਦਾ ਸੁਨੇਹਾ ਜ਼ਮੀਨੀ ਪੱਧਰ ’ਤੇ ਪ੍ਰਚਾਰਿਤ ਕੀਤੇ ਜਾਣ ਦੀ ਲੋੜ ਹੈ। ਉੱਪ ਪ੍ਰਮੁੱਖ ਸਕੱਤਰ ਨੇ ਅੱਜ ਸਥਾਨਕ ਸੈਕਟਰ 42 ਦੀ ਝੀਲ ਵਿਖੇ ਇਸ ਸਾਈਕਲ ਰੈਲੀ ਵਿੱਚ ਹਿੱਸਾ ਲੈਣ ਵਾਲੇ ਪ੍ਰਤੀਭਾਗੀਆਂ ਨੂੰ ਟੀ-ਸ਼ਰਟਾਂ ਅਤੇ ਮਾਸਕ ਵੰਡੇ ਅਤੇ ਉਨਾਂ ਨੂੰ ਸੱਚੇ ਅਰਥਾਂ ਵਿੱਚ ਮਿਸ਼ਨ ਫਤਿਹ ਦੇ ਯੋਧੇ ਵਜੋਂ ਸੰਬੋਧਨ ਕਰਦੇ ਹੋਏ ਕਿਹਾ ਕਿ ਆਜ਼ਾਦੀ ਅੰਦੋਲਨ ਦੇ ਸ਼ਹੀਦਾਂ ਨੂੰ ਸਾਡੀ ਸੱਚੀ ਸ਼ਰਧਾਂਜਲੀ ਇਹ ਹੋਵੇਗੀ ਕਿ ਇਕ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਆਪਣਾ ਪੂਰਾ ਤਾਣ ਲਾ ਕੇ ਭਰਪੂਰ ਯੋਗਦਾਨ ਪਾਇਆ ਜਾਵੇ। ਉਨਾਂ ਇਹ ਵੀ ਕਿਹਾ ਕਿ ਇਸ ਟੀਚੇ ਦੀ ਪ੍ਰਾਪਤੀ ਲਈ ਜ਼ਰੂਰੀ ਹੈ ਕਿ ਆਮ ਲੋਕਾਂ ਨੂੰ ਆਪਣੇ ਬਚਾਅ  ਲਈ ਘਰੋਂ ਬਾਹਰ ਨਿਕਲਦੇ ਸਮੇਂ ਮਾਸਕ ਪਾਉਣਾ ਯਕੀਨੀ ਬਣਾਉਣ, ਸਮਾਜਿਕ ਦੂਰੀ ਬਣਾਏ ਰੱਖਣ, ਘੱਟੋ-ਘੱਟ 20 ਸੈਕਿੰਡ ਲਈ ਸੈਨੇਟਾਈਜ਼ਰ/ਸਾਬਣ ਨਾਲ ਹੱਥ ਧੋਣ ਅਤੇ ਹੱਥ ਮਿਲਾਉਣ ਤੋਂ ਗੁਰੇਜ਼ ਕਰਨ ਲਈ ਪ੍ਰੇਰਿਤ ਕੀਤਾ ਜਾਵੇ।ਇਸ ਮੌਕੇ ਜੁਗਨੀ ਕਲਚਰਲ ਯੂਥ ਐਂਡ ਵੈਲਫੇਅਰ ਕਲੱਬ ਐਸ.ਏ.ਐਸ. ਨਗਰ ਦੇ ਪ੍ਰਧਾਨ ਦਵਿੰਦਰ ਸਿੰਘ ਜੁਗਨੀ ਤੇ ਹੈਰੀਟੇਜ਼ ਕਲਚਰਲ ਐਂਡ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਰੈਲੀ ਨਯਾਗਾਉਂ ਵਿਖੇ ਸਵੇਰੇ 5:00 ਵਜੇ ਸ਼ੁਰੂ ਹੋਵੇਗੀ ਅਤੇ ਚੱਪੜਚਿੜੀ ਵਿਖੇ ਸਮਾਪਤ ਹੋਵੇਗੀ। ਉਨਾਂ ਅੱਗੇ ਦੱਸਿਆ ਕਿ ਕੋਵਿਡ-19 ਦੇ ਮੱਦੇਨਜ਼ਰ ਸੁਰੱਖਿਆ ਪ੍ਰੋਟੋਕਾਲ ਨੂੰ ਧਿਆਨ ’ਚ ਰੱਖਦੇ ਹੋਏ ਥੋੜੀ ਗਿਣਤੀ ਵਿੱਚ ਹੀ ਪ੍ਰਤੀਭਾਗੀ ਇਸ ਰੈਲੀ ਵਿੱਚ ਹਿੱਸਾ ਲੈਣਗੇ।ਇਸ ਮੌਕੇ ਹਾਜ਼ਰ ਪ੍ਰਤੀਭਾਗੀਆਂ ਵਿੱਚ ਭਗਵੰਤ ਸਿੰਘ ਬੇਦੀ, ਨਰੇਸ਼ ਕੁਮਾਰ ਸ਼ਰਮਾ, ਬਲਜੀਤ ਸਿੰਘ ਫਿੱਡੀਆਂ ਵਾਲੇ, ਜਸਵੰਤ ਸਿੰਘ ਰੰਧਾਵਾ, ਪਰਮਦੀਪ ਭਬਾਤ ਅਤੇ ਭੁਪਿੰਦਰ ਸਿੰਘ ਝੱਜ ਸ਼ਾਮਿਲ ਸਨ। 

 

Tags: Gurinder Singh Sodhi , Heritage Cultural and Welfare Society , S.A.S. Nagar , Jugni Cultural and Youth Welfare Club

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD