Saturday, 18 May 2024

 

 

ਖ਼ਾਸ ਖਬਰਾਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ

 

ਕੋਵਾ ਮੋਬਾਈਲ ਐਪ ਰਾਹੀਂ ਹੁਣ ਸਰਕਾਰੀ ਤੇ ਨਿੱਜੀ ਹਸਪਤਾਲਾਂ ‘ਚ ਬੈੱਡਾਂ ਦੀ ਗਿਣਤੀ ਦਾ ਵੀ ਪਤਾ ਲੱਗ ਸਕੇਗਾ : ਵਿਨੀ ਮਹਾਜਨ

50 ਲੱਖ ਤੋਂ ਜ਼ਿਆਦਾ ਲੋਕਾਂ ਤੱਕ ਕੋਵਾ ਐਪ ਦੀ ਪਹੁੰਚ, ਲੋਕਾਂ ਲਈ ਵਰਦਾਨ ਸਿੱਧ ਹੋ ਰਿਹੈ

Web Admin

Web Admin

5 Dariya News

ਚੰਡੀਗੜ , 12 Aug 2020

ਪੰਜਾਬਵਾਸੀ ਬਹੁਤ ਜਲਦ ਕੋਵਾ ਐਪ ਰਾਹੀਂ ਪੂਰੇ ਸੂਬੇ ਵਿਚ ਸਰਕਾਰੀ ਤੇ ਨਿੱਜੀ ਹਸਪਤਾਲਾਂ ‘ਚ ਉਪਲੱਬਧ ਬੈੱਡਾਂ ਦੀ ਗਿਣਤੀ ਦਾ ਪਤਾ ਲਗਾ ਸਕਣਗੇ। ਕਿਸ ਹਸਪਤਾਲ ਵਿਚ ਕਰੋਨਾ ਦੇ ਇਲਾਜ ਲਈ ਕਿੰਨੇ ਬੈੱਡ ਹਨ, ਇਸ ਬਾਰੇ ਕੋਵਾ ਐਪ ਤੋਂ ਜਾਣਕਾਰੀ ਹਾਸਲ ਕੀਤੀ ਜਾ ਸਕੇਗੀ। ਇਸ ਦੇ ਨਾਲ ਹੀ ਜਿਨਾਂ ਵਿਅਕਤੀਆਂ ਨੇ ਕਰੋਨਾ ‘ਤੇ ਜਿੱਤ ਹਾਸਲ ਕਰ ਲਈ ਹੈ ਉਹ ਦੂਜਿਆਂ ਦੀ ਮਦਦ ਕਰਨ ਦੇ ਮਕਸਦ ਨਾਲ ਪਲਾਜ਼ਮਾ ਦਾਨ ਕਰਨ ਲਈ ਆਪਣੀ ਸਵੈਇੱਛਾ ਕੋਵਾ ਐਪ ਰਾਹੀਂ ਜਤਾ ਸਕਣਗੇ।ਜ਼ਿਆਦਾ ਜਾਣਕਾਰੀ ਦਿੰਦਿਆਂ ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਦੱਸਿਆ ਕਿ ਕੋਵਾ ਐਪ ਕੋਵਿਡ-19 ਦੌਰਾਨ ਪੰਜਾਬਵਾਸੀਆਂ ਲਈ ਬਹੁਤ ਲਾਹੇਵੰਦ ਸਿੱਧ ਹੋਇਆ ਹੈ। ਉਨਾਂ ਕਿਹਾ ਕਿ ਕੋਵਾ ਉਤੇ ਹੁਣ ਤੱਕ ਕੁੱਲ 50 ਲੱਖ ਰਜਿਸਟਰੇਸ਼ਨ ਹੋਈ, ਜੋ ਰੋਜ਼ਾਨਾ ਵਧ ਰਹੀ ਹੈ। ਮੁੱਖ ਸਕੱਤਰ ਨੇ ਕਿਹਾ ਕਿ ਇਹ ਐਪਲੀਕੇਸ਼ਨ ਸਮੇਂ ਦੇ ਨਾਲ ਵਿਕਸਤ ਹੁੰਦੀ ਰਹੀ ਹੈ ਅਤੇ ਰਾਜ ਵਿੱਚ ਕਰਫਿਊ ਦੇ ਸਮੇਂ ਅਤੇ ਦੇਸ਼ ਭਰ ਵਿੱਚ ਤਾਲਾਬੰਦੀ ਦੌਰਾਨ, ਪ੍ਰਸ਼ਾਸਨਿਕ ਸੁਧਾਰਾਂ ਵਿਭਾਗ ਦੀ ਤਕਨੀਕੀ ਟੀਮ ਸਖ਼ਤ ਮਿਹਨਤ ਕਰਦੀ ਰਹੀ ਹੈ ਅਤੇ ਉਸੇ ਸਮੇਂ ਲੋੜੀਂਦੀਆਂ ਵਿਸ਼ੇਸ਼ਤਾਵਾਂ ਨੂੰ ਸ਼ਾਮਲ ਕਰਦੀ ਰਹੀ ਹੈ। ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਆਨਲਾਈਨ ਓਪੀਡੀ ਲਈ ਇਸਨੂੰ ਈ-ਸੰਜੀਵਨੀ ਨਾਲ ਜੋੜਿਆ ਗਿਆ ਹੈ ਅਤੇ ਹੁਣ ਤੱਕ 1300 ਤੋਂ ਵੱਧ ਸਲਾਹ-ਮਸ਼ਵਰੇ ਕੀਤੇ ਜਾ ਚੁੱਕੇ ਹਨ। ਕੋਵਾ ਐਪ ਵਿੱਚ ਪ੍ਰਵਾਸੀ ਮਜ਼ਦੂਰਾਂ ਵਾਸਤੇ ਖਾਣੇ, ਆਪਣੇ ਪਿੱਤਰੀ ਰਾਜ ਜਾਣ ਲਈ ਰਜਿਸਟਰ ਕਰਨ ਅਤੇ ਰੇਲ ਗੱਡੀ ਦੀ ਟਿਕਟ ਬੁੱਕ ਕਰਵਾਉਣ ਲਈ ਵੀ ਵਿਕਲਪ ਹਨ।ਨਾਗਰਿਕਾਂ ਨਾਲ ਉਨਾਂ ਦੇ ਖੇਤਰ ਵਿੱਚ ਕਰਿਆਨੇ/ਜ਼ਰੂਰੀ ਵਸਤਾਂ ਪ੍ਰਦਾਨ ਕਰਨ ਵਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਉਹ ਕਰਿਆਨੇ ਦਾ ਸਾਮਾਨ ਆਨਲਾਈਨ ਵੀ ਬੁੱਕ ਕਰਨ ਸਕਦੇ ਹਨ। ਸ੍ਰੀਮਤੀ ਮਹਾਜਨ ਨੇ ਦੱਸਿਆ ਕਿ ਕਰਫਿਊ ਦੇ ਸਮੇਂ ਦੌਰਾਨ ਆਨ ਲਾਈਨ ਕਰਫਿਊ  ਪਾਸ ਜਨਰੇਟ ਕਰਨ ਦਾ ਵਿਕਲਪ ਕੋਵਾ ਐਪ ਵਿੱਚ ਸ਼ਾਮਲ ਕੀਤਾ ਗਿਆ ਸੀ ਜੋ ਕਿ ਸਬੰਧਤ ਨੋਡਲ ਅਧਿਕਾਰੀਆਂ ਤੋਂ ਅਧਾਰਤ ਮਨਜ਼ੂਰੀ ਸੀ। ਇਸ ਵਿਕਲਪ ਨੂੰ ਹੁਣ ਪੰਜਾਬ ਰਾਜ ਵਿੱਚ ਦਾਖਲ ਹੋਣ ਲਈ ਸਵੈ-ਰਜਿਸਟ੍ਰੇਸ਼ਨ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ ਤਾਂ ਜੋ ਯਾਤਰੀ ਦੇ ਕੁਆਰੰਟੀਨ ਪ੍ਰੋਟੋਕੋਲ ਦੀ ਨਿਗਰਾਨੀ ਕੀਤੀ ਜਾ ਸਕੇ।ਉਨਾਂ ਅੱਗੇ ਦੱਸਿਆ ਕਿ ਨਾਗਰਿਕ ਐਪ ਦੀ ਵਰਤੋਂ ਕਰਦੇ ਹੋਏ ਆਪਣੇ ਨਜ਼ਦੀਕੀ  ਮਰੀਜ਼ / ਸ਼ੱਕੀ ਮਰੀਜ਼/ ਹੌਟਸਪੌਟ ਦੀ ਜਾਂਚ ਕਰ ਸਕਦੇ ਹਨ। ਮਾਨਯੋਗ ਮੁੱਖ ਮੰਤਰੀ ਪੰਜਾਬ ਦੇ ਪ੍ਰਮੁੱਖ ਪ੍ਰੋਗਰਮ ਮਿਸ਼ਨ ਫ਼ਤਿਹ ਲਈ 7 ਲੱਖ ਰਜਿਸਟ੍ਰੇਸ਼ਨਾਂ ਹੋਈਆਂ ਹਨ ਜਿਸਦੀ ਗਿਣਤੀ ਵਧ ਰਹੀ ਹੈ।ਲੋਕ ਇਸ ਮੁਹਿੰਮ ਦੀਆਂ ਤਿੰਨ ਸਲਾਹਾਂ ਭਾਵ ਸਮਾਜਿਕ ਦੂਰੀ ਬਣਾਈ ਰੱਖਣ, ਵਾਰ-ਵਾਰ ਹੱਥ ਧੋਣ ਅਤੇ ਅਤੇ ਮਾਸਕ ਪਹਿਨ ਕੇ ਰੱਖਣ ਦੀ ਸਖ਼ਤੀ ਨਾਲ ਪਾਲਣਾ ਕਰ ਰਹੇ ਹਨ। ਇਨਾਂ ਨਿਰਦੇਸ਼ਾਂ ਦੀ ਪਾਲਣਾ ਕਰਕੇ ਪੰਜਾਬ ਵਿੱਚ ਕੋਵਿਡ ਦੇ ਮਾਮਲਿਆਂ ਦੀ ਗਿਣਤੀ ਦੂਜੇ ਰਾਜਾਂ ਨਾਲੋਂ ਬਹੁਤ ਘੱਟ ਹੈ।ਸ਼੍ਰੀਮਤੀ ਮਹਾਜਨ ਨੇ ਅੱਗੇ ਕਿਹਾ ਕਿ  ਨਾਗਰਿਕ ਆਪਣੇ ਮੋਬਾਈਲ ਫੋਨ ਵਿੱਚ ਕੋਵਾ ਐਪ ਡਾਊਨਲੋਡ ਕਰਕੇ ਬਲਿਊਟੁੱਥ ਸਵਿੱਚ-ਆਨ ਰੱਖਣ। ਜੇ ਨਾਗਰਿਕ ਕੋਵਿਡ ਦੇ ਕਿਸੇ ਵੀ  ਸ਼ੱਕੀ ਵਿਅਕਤੀ ਦੇ ਸੰਪਰਕ ਵਿੱਚ ਆਉਂਦਾ ਹੈ ਤਾਂ ਇਹ ਐਪ ਨਾਗਰਿਕ ਨੂੰ ਸੂਚਿਤ ਕਰੇਗੀ। ਇਹ ਸੇਵਾ ਬਹੁਤ ਲਾਹੇਵੰਦ ਸਾਬਤ ਹੋਈ ਹੈ।

ਇਸਦੇ ਨਾਲ ਹੀ ਨਾਗਰਿਕ ਐਪ ਤੋਂ ਉਨਾਂ ਦੀ ਸਿਹਤ ਦੀ ਸਥਿਤੀ ਦੀ ਜਾਂਚ ਕਰ ਸਕਦੇ ਹਨ ਅਤੇ ਐਪ ਉਨਾਂ ਨੂੰ ਸੁਝਾਅ ਦੇਵੇਗੀ ਕਿ ਉਹ ਸਿਹਤਮੰਦ ਹਨ ਜਾਂ ਉਨਾਂ ਨੂੰ ਕੋਵਿਡ-19 ਟੈਸਟ ਕਰਵਾਉਣ ਦੀ ਲੋੜ ਹੈ। ਇਹ ਤੁਹਾਡੇ ਨੇੜੇ ਦੇ ਕੋਵਿਡ -19 ਟੈਸਟ ਸੈਂਟਰਾਂ ਦੀ ਜਾਣਕਾਰੀ ਵੀ ਦੇਵੇਗੀ। ਕੋਵਾ ਪਲੇਟਫਾਰਮ ਨੂੰ ਆਈਸੀਐਮਆਰ ਪਲੇਟਫਾਰਮ ਨਾਲ ਜੋੜਿਆ ਗਿਆ ਹੈ ਜੋ ਕਿ ਸੂਬੇ ਵਿੱਚ ਆਪਣਾ ਟੈਸਟ ਕਰਵਾਉਣ ਵਾਲੇ ਵਿਅਕਤੀਆਂ ਨੂੰ ਰੋਜ਼ਾਨਾ ਆਧਾਰ ‘ਤੇ ਟੈਸਟ ਰਿਪੋਰਟ (ਨੈਗੇਟਿਵ ਜਾਂ ਪਾਜ਼ੇਟਿਵ) ਭੇਜਣ ਵਿੱਚ ਸਹਾਇਤਾ ਕਰਦਾ ਹੈ।ਨਾਗਰਿਕ ਇਸ ਐਪ ਦੀ ਵਰਤੋਂ ਆਪਣੇ ਇਲਾਕੇ ਵਿੱਚ ਕਿਸੇ ਵਿਸ਼ਾਲ ਇਕੱਠ, ਅੰਤਰ-ਰਾਜ ਯਾਤਰੀ ਦੀ ਸੂਚਨਾ ਦੇਣ, ਸੇਵਾ ਕੇਂਦਰਾਂ ਵਿਖੇ ਜਾਣ ਤੋਂ ਸਮਾਂ ਲੈਣ, ਅਤੇ ਮਿਸ਼ਨ ਫਤਿਹ ਮੁਕਾਬਲੇ ਵਿੱਚ ਹਿੱਸਾ ਲੈਣ ਲਈ ਕਰ ਸਕਦੇ ਹਨ।ਨਾਗਰਿਕਾਂ ਨੂੰ ਵੱਖੋ ਵੱਖਰੀਆਂ ਸੇਵਾਵਾਂ ਤੋਂ ਇਲਾਵਾ ਇਹ ਪਲੇਟਫਾਰਮ ਪ੍ਰਸ਼ਾਸਨਿਕ ਵਿਭਾਗਾਂ ਜਿਵੇਂ ਸਿਹਤ, ਪੁਲਿਸ, ਜ਼ਿਲਾ ਪ੍ਰਸ਼ਾਸਨ ਅਤੇ ਸਟੇਟ ਕੋਵਿਡ ਕੰਟਰੋਲ ਰੂਮ ਨੂੰ ਫੈਸਲਾ ਲੈਣ ਸਬੰਧੀ ਰਿਪੋਰਟਾਂ ਪ੍ਰਦਾਨ ਕਰਦਾ ਹੈ। ਮਰੀਜ਼ਾਂ ਦੇ ਪ੍ਰਬੰਧਨ, ਕੁਆਰੰਟੀਨ ਮੈਨੇਜਮੈਂਟ, ਸਿਹਤ ਸਬੰਧੀ ਬੁਨਿਆਦੀ ਢਾਂਚੇ, ਆਉਣ ਵਾਲੇ ਯਾਤਰੀਆਂ ਦੇ ਪ੍ਰਬੰਧਨ, ਸੰਪਰਕ ਟਰੇਸਿੰਗ/ ਟਰੈਕਿੰਗ ਆਦਿ ਲਈ ਰੀਅਲ ਟਾਈਮ ਡੈਸ਼ਬੋਰਡ ਉਪਲੱਬਧ ਹਨ। ਕੋਵਾ ਪਲੇਟਫਾਰਮ ਨੂੰ ਆਰੋਗਿਆ ਸੇਤੂ ਤੇ ਆਈ.ਟੀ.ਆਈ.ਐਚ.ਏ.ਐਸ. ਪਲੇਟਫਾਰਮ ਨਾਲ ਵੀ ਇਕਜੁੱਟ ਕੀਤਾ ਗਿਆ ਹੈ ਅਤੇ ਪ੍ਰਸ਼ਾਸਕੀ ਫੈਸਲਿਆਂ ਲਈ ਡੇਟਾ ਸਾਂਝਾ ਕੀਤਾ ਗਿਆ ਹੈ। ਇਹ ਪ੍ਰਣਾਲੀ ਸੂਬਾਈ ਪੁਲੀਸ ਨੂੰ ਪੰਜਾਬ ਵਿੱਚ ਆਉਣ ਜਾਂ ਪੰਜਾਬ ਤੋਂ ਜਾਣ ਵਾਲਿਆਂ ਨਾਲ ਸਿੱਝਣ ਵਿੱਚ ਮਦਦਗਾਰ ਹੋ ਰਹੀ ਹੈ। ਹੁਣ ਤਕ 11 ਲੱਖ ਤੋਂ ਵੱਧ ਯਾਤਰੀਆਂ ਦੀ ਰਜਿਸਟਰੇਸ਼ਨ ਹੋ ਚੁੱਕੀ ਹੈ ਅਤੇ ਉਨਾਂ ਉਤੇ ਆਨਲਾਈਨ ਨਜ਼ਰ ਰੱਖੀ ਜਾ ਰਹੀ ਹੈ।ਇਸ ਐਪ ਵਿੱਚ ਬਹੁਤ ਜਲਦ ਇਕ ਹੋਰ ਖੂਬੀ ਜੋੜੀ ਜਾਵੇਗੀ, ਜਿਸ ਨਾਲ ਨਾਗਰਿਕਾਂ ਨੂੰ ਪੰਜਾਬ ਭਰ ਦੇ ਵੱਖ ਵੱਖ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਕੋਵਿਡ ਬਿਸਤਰਿਆਂ ਦੀ ਉਪਲਬਧਤਾ ਬਾਰੇ ਪਤਾ ਚੱਲੇਗਾ। ਠੀਕ ਹੋ ਚੁੱਕੇ ਮਰੀਜ਼ ਵੀ ਇਸ ਐਪ ਉਤੇ ਪਲਾਜ਼ਮਾ ਦਾਨ ਕਰਨ ਅਤੇ ਹੋਰਾਂ ਦੀ ਮਦਦ ਕਰਨ ਲਈ ਵਾਲੰਟੀਅਰ ਵਜੋਂ ਸ਼ਾਮਲ ਹੋਣ ਲਈ ਬਿਨੈ ਕਰਨ ਦੇ ਯੋਗ ਹੋਣਗੇ।ਕਾਬਿਲੇਗੌਰ ਹੈ ਕਿ ਕੋਵਿਡ -19 ਮਾਮਲਿਆਂ ਦੀ ਵੱਧ ਰਹੀ ਗਿਣਤੀ ਦੇ ਨਾਲ ਇਨਾਂ ਹਾਲਾਤਾਂ ਵਿੱਚ ਵੱਖ ਵੱਖ ਸਮੇਂ ‘ਤੇ ਇਕੱਤਰ ਕੀਤੀ ਜਾਣਕਾਰੀ ਦਾ ਡਿਜੀਟਲ ਰੂਪ ਵਿੱਚ ਪ੍ਰਬੰਧਨ ਕਰਕੇ ਇੱਕ ਸਾਰਥਕ ਜਾਣਕਾਰੀ ਪ੍ਰਾਪਤ ਕਰਨਾ ਅਤੇ ਇਸ ਅਨੁਸਾਰ ਫੈਸਲੇ ਲੈਣਾ ਮਹੱਤਵਪੂਰਨ ਹੋ ਜਾਂਦਾ ਹੈ।ਕੋਵੀਡ -19 ਦੀ ਜਾਣਕਾਰੀ ਦੇ ਪ੍ਰਬੰਧਨ ਵਿੱਚ ਪੰਜਾਬ ਸਰਕਾਰ ਮੋਹਰੀ ਰਹੀ ਹੈ ਅਤੇ ਫਰਵਰੀ, 2020 ਵਿੱਚ ਸਰਕਾਰ ਦਾ ਆਈ.ਟੀ. ਸਿਸਟਮ ਤਿਆਰ ਹੋ ਗਿਆ ਸੀ। ਪੰਜਾਬ ਸਰਕਾਰ ਦੇ ਤਤਕਾਲੀ ਮੁੱਖ ਸਕੱਤਰ ਵੱਲੋਂ 9 ਮਾਰਚ 2020 ਨੂੰ ਕੋਵਾ ਪੰਜਾਬ ਨਾਮੀ ਸਿਟੀਜ਼ਨ ਮੋਬਾਈਲ ਐਪ ਰਸਮੀ ਤੌਰ ‘ਤੇ ਲਾਂਚ ਕੀਤੀ ਗਈ। ਐਪ ਦਾ ਉਦੇਸ਼ ਨਾਗਰਿਕਾਂ ਨੂੰ ਵੱਖ-ਵੱਖ ਸੁਰੱਖਿਆ ਉਪਾਵਾਂ, ਰੋਕਥਾਮ ਵਾਲੇ ਉਤਪਾਦਾਂ ਅਤੇ ਪੰਜਾਬ ਵਿਚਲੇ ਨਿਰਮਾਤਾਵਾਂ ਦੀ ਜਾਣਕਾਰੀ, ਨੋਡਲ ਅਧਿਕਾਰੀ ਦੇ ਸੰਪਰਕ ਨੰਬਰ ਸਮੇਤ ਕਰੋਨਾ ਹਸਪਤਾਲਾਂ ਬਾਰੇ ਜਾਣਕਾਰੀ, ਅਕਸਰ ਪੁੱਛੇ ਜਾਣ ਵਾਲੇ ਸਵਾਲ, ਚੈਟ-ਬੋਟ ਅਧਾਰਤ ਸੇਵਾਵਾਂ, ਸਿਹਤ ਸਥਿਤੀ ਦੀ ਜਾਂਚ ਅਤੇ ਵੱਖ-ਵੱਖ ਸਰਕਾਰੀ ਆਦੇਸ਼ਾਂ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਹੈ। ਐਪ ਦੇ ਡੈਸ਼ਬੋਰਡ ‘ਤੇ ਰਾਜ ਵਿੱਚ ਕੋਵਿਡ ਦੇ ਮਾਮਲਿਆਂ ਬਾਰੇ ਪ੍ਰਮਾਣਿਕ ਅਤੇ ਅਸਲ ਸਮੇਂ ਦੀ ਜਾਣਕਾਰੀ ਮਿਲਦੀ ਹੈ। ਕੁਨੈਕਟ ਟੂ ਡਾਕਟਰ ਦੀ ਵਿਸ਼ੇਸ਼ਤਾ ਨਾਗਰਿਕ ਨੂੰ ਡਾਕਟਰ ਨਾਲ ਗੱਲ ਕਰਨ ਅਤੇ ਮੁੱਢਲੀ ਸਹਾਇਤਾ ਲੈਣ ਦੀ ਸਹੂਲਤ ਪ੍ਰਦਾਨ ਕਰਦੀ ਹੈ। 

 

Tags: Vinny Mahajan , Vini Mahajan , COVA Mobile App , COVA App , COVA Punjab , Chief Secretary Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD