Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਪੁਲੀਸ ਦੇ ਡੀ.ਐਸ.ਪੀ. ਬਿਕਰਮਜੀਤ ਸਿੰਘ ਬਰਾੜ ਦੀ ਹੋਮ ਮਨਿਸਟਰਜ਼ ਮੈਡਲ ਲਈ ਚੋਣ

ਡੀ.ਜੀ.ਪੀ. ਦਿਨਕਰ ਗੁਪਤਾ ਨੇ ਡੀ.ਐਸ.ਪੀ. ਨੂੰ ਵਧਾਈ ਦਿੱਤੀ, ਸਮੁੱਚੀ ਫੋਰਸ ਲਈ ਮਾਣ ਵਾਲੀ ਗੱਲ ਦੱਸਿਆ

Web Admin

Web Admin

5 Dariya News

ਚੰਡੀਗੜ , 12 Aug 2020

Last updated on: Aug 12, 2020, 00:00 IST

ਮਿਥਕੇ ਕੀਤੀਆਂ ਹੱਤਿਆਵਾਂ ਸਮੇਤ ਸਾਲ 2015-17 ਦੌਰਾਨ ਸੂਬੇ ਨੂੰ ਹਿਲਾ ਕੇ ਰੱਖ ਦੇਣ ਵਾਲੇ ਕਈ ਸਨਸਨੀਖੇਜ਼ ਮਾਮਲਿਆਂ ਨੂੰ ਸੁਲਝਾਉਣ ਵਿਚ ਬੇਮਿਸਾਲ ਸੇਵਾਵਾਂ ਨਿਭਾਉਣ ਲਈ ਪੰਜਾਬ ਪੁਲਿਸ ਦੇ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਦੀ ਹੋਮ ਮਨਿਸਟਰਜ਼ ਮੈਡਲ ਲਈ ਚੋਣ ਕੀਤੀ ਗਈ ਹੈ।ਇਸ ਸਮੇਂ ਐਸਏਐਸ ਨਗਰ ਵਿੱਚ ਡੀਐਸਪੀ ਡਿਟੈਕਟਿਵ ਅਤੇ ਵਾਧੂ ਚਾਰਜ ਸੰਗਠਿਤ ਅਪਰਾਧ ਰੋਕੂ ਯੂਨਿਟ (ਓਸੀਸੀਯੂ) ਵਜੋਂ ਤਾਇਨਾਤ ਸ੍ਰੀ ਬਰਾੜ ਨੇ ਸਰਹੱਦ ਪਾਰ ਦੇ ਅੱਤਵਾਦੀ ਮਡਿਊਲ ਬਿੱਲਾ ਮੰਡਿਆਲਾ ਦਾ ਪਰਦਾਫਾਸ਼ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਜਿਸ ਵਿੱਚ ਅਤਿ ਆਧੁਨਿਕ ਹਥਿਆਰਾਂ ਦੀ ਵੱਡੀ ਖੇਪ ਬਰਾਮਦ ਕੀਤੀ ਗਈ ਸੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਸ੍ਰੀ ਦਿਨਕਰ ਗੁਪਤਾ ਨੇ ਦੱਸਿਆ ਕਿ ਇਸ ਪੁਲਿਸ ਅਧਿਕਾਰੀ ਨੇ ਗੈਂਗਸਟਰ ਸੁਖਪ੍ਰੀਤ ਸਿੰਘ ਉਰਫ ਬੁੱਢਾ ਦੀ ਗਿ੍ਰਫਤਾਰੀ ਅਤੇ ਅੰਮਿ੍ਰਤਸਰ ਦੇ ਸਾਬਕਾ ਸਰਪੰਚ ਗੁਰਦੀਪ ਸਿੰਘ ਦੇ ਰਹੱਸਮਈ ਕਤਲ ਨੂੰ ਸੁਲਝਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ।ਡੀ.ਜੀ.ਪੀ. ਨੇ ਅੱਗੇ ਦੱਸਿਆ ਕਿ ਬਰਾੜ ਨੇ ਰਾਜ ਵਿੱਚ ਕੁਝ ਗੰਨ ਹਾਊਸਾਂ ਤੋਂ ਅੱਤਵਾਦੀਆਂ ਅਤੇ ਗੈਂਗਸਟਰਾਂ ਨੂੰ 160 ਹਥਿਆਰਾਂ ਨੂੰ ਗੈਰਕਾਨੂੰਨੀ ਤੌਰ ’ਤੇ ਡਾਇਵਰਟ ਕਰਨ ਦੇ ਇੱਕ ਰੈਕੇਟ ਦਾ ਪਰਦਾਫਾਸ਼ ਵੀ ਕੀਤਾ ਸੀ।ਸ੍ਰੀ ਗੁਪਤਾ ਨੇ ਅੱਗੇ ਕਿਹਾ ਕਿ ਬਰਾੜ ਇੱਕ ਵੱਡੇ ਪੁਲਿਸ ਅਪ੍ਰੇਸ਼ਨ ਦਾ ਮੁੱਖ ਧੁਰਾ ਵੀ ਸੀ ਜਿਸ ਵਿੱਚ ਇਸ ਰੈਕੇਟ ‘ਚ ਸ਼ਾਮਲ 23 ਵਿਅਕਤੀਆਂ ਨੂੰ ਗਿ੍ਰਫ਼ਤਾਰ ਕੀਤਾ ਗਿਆ ਸੀ ਜਿਨਾ ਵਿੱਚ ਦੋ ਗੈਂਗਸਟਰ ਅਤੇ ਗੰਨ ਹਾਊਸ ਦੇ ਮਾਲਕ ਵੀ ਸ਼ਾਮਲ ਸਨ ਅਤੇ ਨਾਜਾਇਜ਼ ਢੰਗ ਨਾਲ ਡਾਇਵਰਟ ਕੀਤੇ ਗਏ 36 ਹਥਿਆਰ ਬਰਾਮਦ ਕੀਤੇ ਗਏ। ਇਸ ਰੈਕੇਟ ਕਾਰਨ ਸਾਲ 2015 ਤੋਂ 2017 ਦਰਮਿਆਨ ਅਪਰਾਧੀਆਂ ਵੱਲੋਂ ਮਿਥਕੇ ਕੀਤੀਆਂ ਹੱਤਿਆਵਾਂ ਵਿੱਚ ਵਰਤੇ ਗਏ ਇਨਾ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕੀਤੀ ਸੀ।ਡੀਐਸਪੀ ਨੂੰ ਇਸ ਪ੍ਰਾਪਤੀ ਲਈ ਮੁਬਾਰਕਬਾਦ ਦਿੰਦਿਆਂ ਡੀਜੀਪੀ ਸ੍ਰੀ ਦਿਨਕਰ ਗੁਪਤਾ ਨੇ ਉਹਨਾਂ ਦੀ ਪੇਸ਼ੇਵਰ ਮਾਹਰਤਾ, ਸੇਵਾ ਦੀ ਭਾਵਨਾ ਅਤੇ ਸੂਬੇ ਤੇ ਦੇਸ਼ ਪ੍ਰਤੀ ਸੇਵਾ ਵਿੱਚ ਨੈਤਿਕਤਾ ਦੀ ਪੁਸ਼ਟੀ ਕਰਦਿਆਂ ਇਸ ਨੂੰ ਸਾਰੀ ਪੁਲਿਸ ਫੋਰਸ ਲਈ ਸਨਮਾਨ ਦੱਸਿਆ ਹੈ। ਸ੍ਰੀ ਗੁਪਤਾ ਨੇ ਉਮੀਦ ਜਤਾਈ ਕਿ ਇਹ ਸਨਮਾਨ ਸਾਡੇ ਲੋਕਾਂ ਦੀ ਰੱਖਿਆ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਮੇਸ਼ਾਂ ਪ੍ਰੇਰਣਾ ਦਾ ਸਰੋਤ ਰਹੇਗੀ।

ਇਹ ਅਵਾਰਡ ਅਪਰਾਧ ਦੀ ਜਾਂਚ ਦੇ ਉੱਚ ਪੇਸ਼ੇਵਰ ਮਾਪਦੰਡਾਂ ਨੂੰ ਉਤਸ਼ਾਹਿਤ ਕਰਨ ਅਤੇ ਦੇਸ਼ ਵਿਚ ਵੱਖ-ਵੱਖ ਪੁਲਿਸ ਸੰਗਠਨਾਂ ਦੇ ਜਾਂਚ ਅਧਿਕਾਰੀਆਂ ਦੁਆਰਾ ਅਜਿਹੀ ਜਾਂਚ ਨੂੰ ਮਾਨਤਾ ਦੇਣ ਲਈ 2018 ਵਿਚ ਸਥਾਪਿਤ ਕੀਤਾ ਗਿਆ ਸੀ।ਡੀਜੀਪੀ ਨੇ ਅੱਗੇ ਦੱਸਿਆ ਕਿ ਗੈਂਗਸਟਰ ਬਿੱਲਾ ਮੰਡਿਆਲਾ ਅਤੇ ਉਸ ਦੇ ਛੇ ਸਾਥੀਆਂ, ਜਿਨਾਂ ਦੇ ਪਾਕਿਸਤਾਨ ਅਧਾਰਤ ਤਸਕਰਾਂ ਅਤੇ ਅੱਤਵਾਦੀਆਂ ਨਾਲ ਸਬੰਧ ਸਨ, ਨੂੰ ਗਿ੍ਰਫਤਾਰ ਕਰਨ ਵਿੱਚ ਬਿਕਰਮਜੀਤ ਸਿੰਘ ਬਰਾੜ ਮੁੱਖ ਜਾਂਚ ਕਰਤਾ ਸਨ ਅਤੇ ਉਹਨਾਂ 06 ਹੋਰਨਾਂ ਨੂੰ ਗਿ੍ਰਫ਼ਤਾਰ ਕੀਤਾ ਸੀ। ਉਨਾਂ ਕੋਲੋਂ ਅਤਿ ਆਧੁਨਿਕ ਹਥਿਆਰਾਂ ਦੀ ਸਭ ਤੋਂ ਵੱਡੀ ਪੇਖ, ਜਿਸ ਵਿਚ ਦੋ 0.3 ਕੈਲੀਬਰ ਡਰੱਮ ਮਸ਼ੀਨ ਗਨ, 03 ਚੀਨ ਦੀਆਂ ਪਿਸਤੌਲ, 05 ਆਸਟਰੀਆ ਦੀਆਂ ਗਲੋਕ ਨੂੰ 9 ਐਮ.ਐਮ ਪਿਸਤੌਲ ਅਤੇ 03 ਜਰਮਨ ਦੀਆਂ 9 ਐਮ.ਐਮ ਸਿਗ ਸਾਊਰ ਪਿਸਤੌਲ ਬਰਾਮਦ ਕੀਤੀਆਂ ਗਈਆਂ। ਸਿਗ ਸੌਅਰ ਪਿਸਤੌਲਾਂ ਦੀ ਵਰਤੋਂ ਅਮਰੀਕੀ ਰਾਸ਼ਟਰਪਤੀ ਦੀ ਰੱਖਿਆ ਕਰਨ ਵਾਲੀ ਯੂਐਸ ਸੀਕ੍ਰੇਟ ਸਰਵਿਸ ਦੁਆਰਾ ਕੀਤੀ ਜਾਂਦੀ ਹੈ।ਸ੍ਰੀ ਗੁਪਤਾ ਨੇ ਅੱਗੇ ਦੱਸਿਆ ਕਿ ਗੈਂਗਸਟਰ ਸੁਖਪ੍ਰੀਤ ਸਿੰਘ ਉਰਫ ਬੁੱਢਾ ਦੇ ਮਾਮਲੇ ਵਿੱਚ ਜਦੋਂ ਇਹ ਮੁਲਜ਼ਮ ਭਾਰਤ ਛੱਡ ਕੇ ਫਰਾਰ ਹੋ ਗਿਆ ਸੀ ਤਾਂ ਸ੍ਰੀ ਬਰਾੜ ਨੇ ਕੇਂਦਰੀ ਏਜੰਸੀਆਂ ਨਾਲ ਤਾਲਮੇਲ ਕਰਦਿਆਂ ਅਰਮਾਨੀਆ ਦੇਸ਼ ਤੋਂ ਇਸ ਲੋੜੀਂਦੇ ਅਪਰਾਧੀ ਨੂੰ ਡਿਪੋਰਟ ਕਰਵਾ ਕੇ ਹਿਰਾਸਤ ਵਿੱਚ ਲਿਆ ਸੀ।ਬਿਕਰਮਜੀਤ ਸਿੰਘ ਬਰਾੜ ਨੇ ਜਨਵਰੀ 2020 ਵਿਚ ਅੰਮਿ੍ਰਤਸਰ ਦੇ ਪਿੰਡ ਉਮਰਾਪੁਰ ਦੇ ਸਾਬਕਾ ਸਰਪੰਚ ਗੁਰਦੀਪ ਸਿੰਘ ਦੀ ਸਨਸਨੀਖੇਜ਼ ਕਤਲ ਦੀ ਜਾਂਚ ਦੀ ਅਗਵਾਈ ਵੀ ਕੀਤੀ ਸੀ। ਇਸ ਕੇਸ ਨਾਲ ਸਬੰਧਤ ਗੈਂਗਸਟਰ ਹਰਮਨ ਭੁੱਲਰ ਦੀ ਅਗਵਾਈ ਵਾਲੇ ਸੱਤ ਮੈਂਬਰੀ ਇਕ ਗਿਰੋਹ, ਜਿਸ ਨੂੰ ਅਮਰੀਕਾ ਅਧਾਰਤ ਪਵਿੱਤਰ ਸਿੰਘ ਵਲੋਂ ਚਲਾਇਆ ਜਾਂਦਾ ਸੀ, ਦੀ ਪਛਾਣ ਕੀਤੀ ਗਈ। ਇਹਨਾਂ ਦੋਸ਼ੀਆਂ ਨੂੰ ਫੜਨ ਲਈ ਚਾਰ ਸੂਬਿਆਂ (ਪੰਜਾਬ, ਉਤਰਾਖੰਡ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ) ਚਲਾਈ ਮੁਹਿੰਮ ਨਾਲ 2020 ਵਿਚ ਰਾਜਸਥਾਨ ਦੇ ਸਜਾਤ ਤੋਂ ਸੱਤ ਗੈਂਗਸਟਰਾਂ ਦੀ ਭਾਲ ਕੀਤੀ ਗਈ ਅਤੇ ਗਿ੍ਰਫ਼ਤਾਰ ਕੀਤਾ ਗਿਆ।

 

Tags: Dinkar Gupta , Punjab Police , Police , Bikramjit Singh Brar , Organized Crime Control Unit , OCCU

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD