Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ 'ਪੰਜਾਬ ਸਮਾਰਟ ਕੁਨੈਕਟ ਸਕੀਮ' ਦਾ ਜ਼ਿਲ੍ਹਾ ਲੁਧਿਆਣਾ 'ਚ ਆਗਾਜ਼

ਜ਼ਿਲ੍ਹਾ ਲੁਧਿਆਣਾ ਦੇ 16677 ਵਿਦਿਆਰਥੀਆਂ ਨੂੰ ਮਿਲਣਗੇ ਸਮਾਰਟ ਫੋਨ - ਭਾਰਤ ਭੂਸ਼ਣ ਆਸ਼ੂ

Web Admin

Web Admin

5 Dariya News

ਲੁਧਿਆਣਾ , 12 Aug 2020

Last updated on: Aug 12, 2020, 00:00 IST

ਪੰਜਾਬ ਸਰਕਾਰ ਵੱਲੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬਾਰਵ੍ਹੀ ਜਮਾਤ ਦੇ ਬੱਚਿਆਂ ਨੂੰ ਸਮਾਰਟ ਫੋਨ ਵੰਡਣ ਸਬੰਧੀ ਯੋਜਨਾ 'ਪੰਜਾਬ ਸਮਾਰਟ ਕੁਨੈਕਟ ਸਕੀਮ' ਦਾ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਵੀ ਆਗਾਜ ਹੋ ਗਿਆ ਹੈ। ਇਸ ਯੋਜਨਾ ਤਹਿਤ ਪਜੰਾਬ ਦੇ ਖਰਾਕ, ਸਿਵਲ ਸਪਲਾਈ ਤੇ ਖ਼ਪਤਾਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਸਥਾਨਕ ਬੱਚਤ ਭਵਨ ਵਿਖੇ ਹੋਏ ਸੰਖੇਪ ਸਮਾਗਮ ਦੌਰਾਨ ਜ਼ਿਲ੍ਹਾ ਲੁਧਿਆਣਾ ਦੇ 10 ਵਿਦਿਆਰਥੀਆਂ ਨੂੰ ਇਨ੍ਹਾਂ ਸਮਾਰਟ ਫੋਨਾਂ ਦੀ ਵੰਡ ਕੀਤੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਉਨ੍ਹਾਂ ਨਾਲ ਵਿਧਾਇਕ ਸ੍ਰੀ ਸੁਰਿੰਦਰ ਡਾਵਰ ਅਤੇ ਸ੍ਰੀ ਕੁਲਦੀਪ ਸਿੰਘ ਵੈਦ, ਮੇਅਰ ਸ੍ਰੀ ਬਲਕਾਰ ਸਿੰਘ ਸੰਧੂ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸ੍ਰੀ ਰਮਨ ਬਾਲਾਸੁਬਰਾਮਨੀਅਮ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਮਲਕੀਤ ਸਿੰਘ ਦਾਖਾ, ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਵੀ ਹਾਜ਼ਰ ਸਨ।ਇਸ ਮੌਕੇ ਜਾਣਕਾਰੀ ਦਿੰਦਿਆਂ ਸ੍ਰੀ ਆਸ਼ੂ ਨੇ ਦੱਸਿਆ ਕਿ ਇਸ ਸਕੀਮ ਦਾ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚੰਡੀਗੜ੍ਹ ਵਿਖੇ ਆਨਲਾਈਨ ਆਗਾਜ਼ ਕੀਤਾ ਹੈ। ਜਦਕਿ ਵੱਖ ਵੱਖ ਜ਼ਿਲ੍ਹਿਆਂ ਵਿੱਚ ਮੰਤਰੀ ਸਾਹਿਬਾਨ ਵਿਸੇਸ਼ ਤੌਰ ਤੇ ਪਹੁੰਚ ਕੇ ਆਪਣੇ ਹੱਥਾਂ ਨਾਲ ਵਿਦਿਆਰਥੀਆਂ ਨੂੰ ਇਹ ਫੋਨ ਸਪੁਰਦ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਸਕੀਮ ਸਮਾਰਟ ਫੋਨ ਜਰੀਏ ਨੌਜਵਾਨਾਂ ਦਾ ਡਿਜ਼ੀਟਲ ਸਸ਼ਕਤੀਕਰਨ ਵੱਲ ਮੀਲ ਪੱਥਰ ਸਾਬਤ ਹੋਵੇਗੀ। ਇਸ ਸਕੀਮ ਨੂੰ ਪਵਿੱਤਰ ਤਿਉਹਾਰ ਜਨਮ ਅਸ਼ਟਮੀ ਅਤੇ ਕੌਮਾਂਤਰੀ ਨੌਜਵਾਨ ਦਿਵਸ ਮੌਕੇ ਲਾਂਚ ਕਰਨ ਨਾਲ ਇਸਦੀ ਹੋਰ ਵੀ ਮਹੱਤਤਾ ਵੱਧ ਜਾਂਦੀ ਹੈ।ਸ੍ਰੀ ਆਸ਼ੂ ਨੇ ਦੱਸਿਆ ਜ਼ਿਲ੍ਹਾ ਲੁਧਿਆਣਾ ਦੇ 188 ਸੀਨੀਅਰ ਸੈਕੰਡਰੀ ਸਕੂਲਾਂ ਵਿੱਚ  16677 ਵਿਦਿਆਰਥੀਆਂ ਨੂੰ ਪਹਿਲੇ ਫੇਸ ਵਿੱਚ ਇਹ ਸਮਾਰਟ ਫੋਨ ਵੰਡੇ ਜਾਣਗੇ। ਉਨ੍ਹਾਂ ਕਿਹਾ ਕਿ ਲੁਧਿਆਣਾ ਜ਼ਿਲ੍ਹੇ 'ਚ 8179 ਲੜਕੇ ਅਤੇ 8498 ਲੜਕੀਆਂ ਨੂੰ ਸਮਾਰਟ ਫੋਨ ਵੰਡੇ ਜਾਣਗੇ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋ ਨੌਜਵਾਨਾਂ ਨੂੰ ਸਮੇ ਦੇ ਹਾਣੀ ਬਣਾਉਣ ਲਈ ਸਮਾਰਟ ਫੋਨ ਦੇਣ ਦਾ ਉਪਰਾਲਾ ਕੀਤਾ ਹੈ, ਜਿਸ ਲਈ ਸਾਲ 2018-19 ਦੇ ਬਜ਼ਟ ਵਿੱਚ ਹੀ 100 ਕਰੋੜ ਰੁਪਏ ਵਿਸੇਸ਼ ਤੌਰ ਤੇ ਰੱਖੇ ਗਏ ਸਨ। ਸਮਾਰਟ ਫੋਨ ਦੇ ਨਾਲ ਬੱਚੇ ਆਧੁਨਿਕ ਸਿੱਖਿਆ, ਕਿੱਤੇ ਦੀ ਚੋਣ, ਕਿੱਤਾਮੁੱਖੀ ਸਿੱਖਿਆ, ਰੋਜ਼ਗਾਰ ਮੌਕਿਆਂ ਅਤੇ ਹੋਰ ਸਰਕਾਰੀ ਸੇਵਾਵਾਂ ਦਾ ਲਾਭ ਲੈ ਸਕਣਗੇ। ਇਹ ਸਮਾਰਟ ਫੋਨ ਪ੍ਰਸਿੱਧ ਮੋਬਾਇਲ ਨਿਰਮਾਤਾ ਕੰਪਨੀ ਲਾਵਾ ਵੱਲੋ ਤਿਆਰ ਕੀਤੇ ਗਏ ਹਨ। ਆਧੁਨਿਕ ਸਹੂਲਤਾਂ ਨਾਲ ਲੈਸ ਇਸ ਮੋਬਾਇਲ ਵਿੱਚ ਸਿੱਖਿਆ ਨਾਲ ਸਬੰਧਤ ਸਾਰੇ ਐਪ, ਐਮ-ਸੇਵਾ, ਕੈਪਟਨ ਕੁਨੈਕਟ ਅਤੇ ਹੋਰ ਫੀਚਰ ਪਹਿਲਾਂ ਹੀ ਇੰਨਸਟਾਲ ਹਨ।ਇਸ ਮੌਕੇ ਸਮਾਰਟ ਫੋਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਕਹਿਣਾ ਸੀ ਕਿ ਇਸ ਯੋਜਨਾ ਨਾਲ ਉਨ੍ਹਾਂ ਨੂੰ ਕੋਵਿਡ 19 ਦੌਰਾਨ ਘਰ ਬੈਠ ਕੇ ਆਪਣੀ ਪੜ੍ਹਾਈ ਨੂੰ ਜਾਰੀ ਰੱਖਣ ਵਿੱਚ ਬਹੁਤ ਸਹਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਅੱਜ ਇਸ ਤਕਨੀਕ ਦੇ ਯੁੱਗ ਵਿੱਚ ਬਿਨ੍ਹਾਂ ਮੋਬਾਇਲ ਫੋਨ ਅਤੇ ਇੰਟਰਨੈਟ ਸੁਵਿਧਾ ਤੋ ਸਮੇ ਦੇ ਹਾਣੀ ਬਣਨ ਵਿੱਚ ਕਾਫੀ ਮੁਸ਼ਕਿਲਾਂ ਪੇਸ਼ ਆਉਦੀਆਂ ਹਨ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋ ਇਸ ਯੋਜਨਾ ਤਹਿਤ ਵਿਦਿਆਰਥੀਆਂ ਨੂੰ ਅੱਜ ਦੀ ਲੋੜ ਮੋਬਾਇਲ ਫੋਨ ਦੇ ਕੇ ਆਪਣੀ ਪੜ੍ਹਾਈ ਅੱਗੇ ਤੋਰਨ ਵਿੱਚ ਬਹੁਤ ਵੱਡਾ ਸਹਿਯੋਗ ਦਿੱਤਾ ਗਿਆ ਹੈ, ਜਿਸਦਾ ਪੰਜਾਬ ਦਾ ਵਿਦਿਆਰਥੀ ਵਰਗ ਉਨ੍ਹਾ ਦਾ ਬਹੁਤ ਰਿਣੀ ਰਹੇਗਾ।ਮਿਸ ਪਰਨੀਤ ਕੌਰ, ਮਿਸ ਹਰਪ੍ਰੀਤ ਕੌਰ, ਮਿਸ ਸਿਮਰਨਦੀਪ ਕੌਰ, ਮਿਸ ਖੁਸ਼ੀ ਰਾਵਤ ਅਤੇ ਮਿਸ ਜਸਪ੍ਰੀਤ ਕੌਰ ਸ਼ਹੀਦ-ਏ-ਆਜ਼ਮ ਸੁਖਦੇਵ ਥਾਪਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਤੇ ਸ੍ਰੀ ਸਚਿਨ ਕੁਮਾਰ, ਸ੍ਰੀ ਵਨੀਤ, ਸ੍ਰੀ ਅਰਵਿੰਦ, ਸ੍ਰੀ ਅਮਿਤ ਅਤੇ ਸ੍ਰੀ ਅਰਵਿੰਦ ਕੁਮਾਰ ਜਵਾਹਰ ਨਗਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੇ ਕਿਹਾ ਕਿ ਸ਼੍ਰੀਮਾਨ ਭਾਰਤ ਭੂਸ਼ਣ ਆਸ਼ੂ ਵੱਲੋਂ ਪ੍ਰਾਪਤ ਕੀਤੇ ਸਮਾਰਟ ਫੋਨ ਇਸ ਮੁਸ਼ਕਲ ਕੋਵਿਡ ਮਹਾਂਮਾਰੀ ਦੌਰਾਨ ਆਨਲਾਈਨ ਪੜ੍ਹਾਈ ਲਈ ਸਹਾਈ ਸਿੱਧ ਹੋਣਗੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਹਾਜ਼ਰ ਪ੍ਰਮੁੱਖ ਸਖਸ਼ੀਅਤਾਂ ਵਿੱਚ ਸੀਨੀਅਰ ਕਾਂਗਰਸੀ ਆਗੂ ਸ੍ਰੀ ਕਰਨਜੀਤ ਸਿੰਘ ਸੋਨੀ ਗਾਲਿਬ, ਸ੍ਰੀ ਅਸ਼ਵਨੀ ਸ਼ਰਮਾ, ਸ੍ਰੀਮਤੀ ਸਤਵਿੰਦਰ ਕੌਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਅਮਰਜੀਤ ਬੈਂਸ, ਐਸ.ਡੀ.ਐਮ (ਵੈਸਟ) ਸ੍ਰੀ ਅਮਰਿੰਦਰ ਸਿੰਘ ਮੱਲ੍ਹੀ, ਡੀ.ਈ.ਓ. (ਸੈਕੰਡਰੀ) ਸ੍ਰੀਮਤੀ ਸਵਰਨਜੀਤ ਕੌਰ ਹਾਜ਼ਰ ਸਨ।

 

Tags: Bharat Bhushan Ashu , Congress , Chandigarh , Punjab Congress , Government of Punjab , Punjab Government , Punjab , Ludhiana , Surinder Dawar , Kuldip Singh Vaid , Balkar Singh Sandhu , Varinder Kumar Sharma , Punjab Smart Connect Scheme , PPCC

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD