Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਕੈਪਟਨ ਅਮਰਿੰਦਰ ਸਿੰਘ ਵੱਲੋਂ 92 ਕਰੋੜ ਰੁਪਏ ਦੀ ਲਾਗਤ ਵਾਲੀ ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਦਾ ਆਗਾਜ਼

ਮੁੱਖ ਮੰਤਰੀ ਨੇ ਸੰਕੇਤਕ ਰੂਪ ਵਿੱਚ ਬਾਰਵੀਂ ਜਮਾਤ ਦੇ ਛੇ ਵਿਦਿਆਰਥੀਆਂ ਨੂੰ ਨਿੱਜੀ ਤੌਰ ’ਤੇ ਸੌਂਪੇ ਸਮਾਰਟ ਫੋਨ

5 Dariya News

ਚੰਡੀਗੜ , 12 Aug 2020

Last updated on: Aug 12, 2020, 00:00 IST

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਜਦੋਂ ਸੂਬਾ ਪੱਧਰ ’ਤੇ 92 ਕਰੋੜ ਦੀ ਲਾਗਤ ਵਾਲੀ ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਦਾ ਆਗਾਜ਼ ਕੀਤਾ ਤਾਂ ਪੰਜਾਬ ਨੇ ਡਿਜੀਟਲ ਖੇਤਰ ਵਿੱਚ ਇਕ ਹੋਰ ਵੱਡੀ ਪੁਲਾਂਘ ਪੁੱਟੀ। ਮੁੱਖ ਮੰਤਰੀ ਨੇ ਸੰਕੇਤਕ ਰੂਪ ਵਿੱਚ ਬਾਰਵੀਂ ਜਮਾਤ ਦੇ ਛੇ ਵਿਦਿਆਥੀਆਂ ਨੂੰ ਨਿੱਜੀ ਤੌਰ ’ਤੇ ਸਮਾਰਟ ਫੋਨ ਸੌਂਪੇ।ਇਸ ਦੇ ਨਾਲ ਹੀ ਸੂਬਾ ਭਰ ਵਿੱਚ 26 ਵੱਖ-ਵੱਖ ਥਾਵਾਂ ’ਤੇ ਮੰਤਰੀਆਂ, ਵਿਧਾਇਕਾਂ ਅਤੇ ਹੋਰਾਂ ਨੇ ਸਕੀਮ ਦੀ ਸ਼ੁਰੂਆਤ ਕਰਦਿਆਂ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ। ਇਸ ਸਕੀਮ ਦੇ ਆਰੰਭ ਵਜੋਂ ਵੱਖ-ਵੱਖ ਜ਼ਿਲਿਆਂ ਵਿੱਚ ਹਰੇਕ ਮੰਤਰੀ ਨੇ ਅੱਜ ਵਿਦਿਆਰਥੀਆਂ ਨੂੰ 20-20 ਫੋਨ ਨਿੱਜੀ ਤੌਰ ’ਤੇ ਵੰਡੇ ਜਿਸ ਨਾਲ ਸੂਬੇ ਵਿੱਚ ਕਾਂਗਰਸ ਸਰਕਾਰ ਨੇ ਆਪਣੇ ਇਕ ਹੋਰ ਵੱਡੇ ਚੋਣ ਵਾਅਦੇ ਨੂੰ ਪੂਰਾ ਕਰ ਦਿੱਤਾ ਹੈ।ਇਸ ਸਕੀਮ ਤਹਿਤ ਸਾਲ 2017-18 ਦੇ ਸੂਬਾਈ ਬਜਟ ਵਿੱਚ 100 ਕਰੋੜ ਰੁਪਏ ਰੱਖੇ ਗਏ ਸਨ ਅਤੇ ਇਸ ਦੇ ਪਹਿਲੇ ਪੜਾਅ ਜੋ ਨਵੰਬਰ, 2020 ਤੱਕ ਮੁਕੰਮਲ ਹੋਵੇਗਾ, ਵਿੱਚ ਸਰਕਾਰੀ ਸਕੂਲਾਂ ਦੇ ਬਾਰਵੀਂ ਜਮਾਤ ਦੇ 1,74,015 ਵਿਦਿਆਰਥੀਆਂ ਨੂੰ ਵੱਡੀ ਸਹੂਲਤ ਹਾਸਲ ਹੋਵੇਗੀ।ਇਨਾਂ ਵਿਦਿਆਰਥੀਆਂ ਵਿੱਚ 87,395 ਲੜਕੇ ਅਤੇ 86,620 ਲੜਕੀਆਂ ਹਨ ਜਿਨਾਂ ਵਿੱਚੋਂ ਵੱਡੀ ਗਿਣਤੀ ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਅਨੁਸੂਚਿਤ ਜਾਤੀਆਂ ਤੇ ਅਨੁਸੂਚਿਤ ਕਬੀਲਿਆਂ ਨਾਲ ਸਬੰਧਤ ਹੈ। ਇਸ ਕਰਕੇ ਇਸ ਸਕੀਮ ਨਾਲ ਆਨਲਾਈਨ/ਡਿਜੀਟਲ ਸਿੱਖਿਆ ਤੱਕ ਪਹੁੰਚ ਕਰਨ ਲਈ ਇਨਾਂ ਵਿਦਿਆਰਥੀਆਂ ਦੇ ਰਸਤੇ ਵਿੱਚ ਰੁਕਾਵਟਾਂ ਖੜੀਆਂ ਹੋਣ ਕਰਕੇ ਪੈਦਾ ਹੁੰਦੇ ਪਾੜੇ ਨੂੰ ਹੁਣ ਪੂਰਿਆ ਜਾ ਸਕੇਗਾ। ਸਕੀਮ ਦੇ ਘੇਰੇ ਹੇਠ ਆਉਣ ਵਾਲੇ ਵਿਦਿਆਰਥੀਆਂ ਵਿੱਚ 36,555 ਲਾਭਪਾਤਰੀ ਓ.ਬੀ.ਸੀ., 94,832 ਐਸ.ਸੀ. ਅਤੇ 13 ਵਿਦਿਆਰਥੀ ਐਸ.ਟੀ. ਨਾਲ ਸਬੰਧਤ ਹਨ। ਵੱਡੀ ਗਿਣਤੀ ਵਿੱਚ ਵਿਦਿਆਰਥੀ ਪੇਂਡੂ ਇਲਾਕਿਆਂ ਤੋਂ ਹਨ ਜਿਨਾਂ ਦੀ ਗਿਣਤੀ 1,11,857 ਹੈ ਅਤੇ ਬਾਕੀ ਸ਼ਹਿਰਾਂ ਦੇ ਸਰਕਾਰੀ ਸਕੂਲ ਨਾਲ ਸਬੰਧਤ ਹਨ।ਅੱਜ ਦੁਪਹਿਰ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਵੀਡੀਓ ਕਾਨਫਰੰਸਿੰਗ ਰਾਹੀਂ ਜਨਮਅਸ਼ਟਮੀ ਦੇ ਪਾਵਨ ਦਿਹਾੜੇ ਅਤੇ ਕੌਮਾਂਤਰੀ ਯੁਵਕ ਦਿਵਸ ਮੌਕੇ ਸਕੀਮ ਦੀ ਸ਼ੁਰੂਆਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਚੋਣ ਮਨੋਰਥ ਪੱਤਰ ਵਿੱਚ ਕੀਤੇ ਵਾਅਦਿਆਂ ’ਤੇ ਲੋਕ ਵਿਸ਼ਵਾਸ ਕਰਦੇ ਹਨ ਜਿਸ ਕਰਕੇ ਇਕ-ਇਕ ਵਾਅਦੇ ਨੂੰ ਪੂਰਾ ਕੀਤੇ ਜਾਣ ਨੂੰ ਯਕੀਨੀ ਬਣਾਉਣਾ ਉਨਾਂ ਦਾ ਫਰਜ਼ ਬਣਦਾ ਹੈ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਦੋਂ ਕਾਂਗਰਸ ਨੇ ਸਮਾਰਟ ਫੋਨ ਨੂੰ ਚੋਣ ਵਾਅਦੇ ਵਜੋਂ ਸ਼ਾਮਲ ਕੀਤਾ ਸੀ ਤਾਂ ਇਸ ਦਾ ਉਦੇਸ਼ ਆਲਮੀ ਸੰਚਾਰ ਸੁਵਿਧਾ ਮੁਹੱਈਆ ਕਰਵਾਉਣ ਦੇ ਨਾਲ-ਨਾਲ ਉਨਾਂ ਗਰੀਬ ਨੌਜਵਾਨਾਂ ਦਾ ਸਸ਼ਕਤੀਕਰਨ ਕਰਨਾ ਸੀ ਜੋ ਸਮਾਰਟ ਫੋਨ ਨਹੀਂ ਲੈ ਸਕਦੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਮਹਾਂਮਾਰੀ ਦੇ ਮੌਜੂਦਾ ਸਮੇਂ ਇਨਾਂ ਫੋਨਾਂ ਦੀ ਅਹਿਮੀਅਤ ਹੋਰ ਵੀ ਵਧ ਗਈ ਹੈ ਕਿਉਂ ਜੋ ਆਨਲਾਈਨ ਸਿੱਖਿਆ ਪ੍ਰਣਾਲੀ ਕਾਰਨ ਫੋਨ ਜ਼ਰੂਰਤ ਬਣ ਕੇ ਉਭਰਿਆ ਹੈ। ਉਨਾਂ ਕਿਹਾ ਕਿ ਇਹ ਪੰਜਾਬ ਦੇ ਲੋਕਾਂ ਦਾ ਪੈਸਾ ਹੈ ਜਿਸ ਨੂੰ ਉਨਾਂ ਦੀ ਸਰਕਾਰ ਨੌਜਵਾਨਾਂ ਨੂੰ ਮੌਜੂਦਾ ਪ੍ਰਸਥਿਤੀਆਂ ਦੇ ਹਾਣ ਦਾ ਬਣਾਉਣ ਲਈ ਖਰਚ ਰਹੀ ਹੈ। ਉਨਾਂ ਕਿਹਾ ਕਿ ਸਮਾਰਟ ਫੋਨ ਮਾਰਚ ਵਿੱਚ ਵੰਡਣ ਦੀ ਯੋਜਨਾ ਸੀ ਪਰ ਕੋਵਿਡ ਦੇ ਸੰਕਟ ਕਾਰਨ ਦੇਰੀ ਹੋ ਗਈ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਚਾਹੁੰਦੇ ਹਨ ਪੰਜਾਬ ਦੇ ਵਿਦਿਆਰਥੀ ਆਧੁਨਿਕ ਤਕਨਾਲੋਜੀ ਨਾਲ ਲਬਰੇਜ਼ ਹੋਣ ਜਿਸ ਨੂੰ ਉਹ ਆਪਣੀ ਸਿੱਖਿਆ ਲਈ ਅਸਰਦਾਇਕ ਢੰਗ ਨਾਲ ਵਰਤ ਸਕਣ ਜੋ ਅੱਜ ਤਕਨਾਲੋਜੀ ਦਾ ਵੱਡੇ ਪੱਧਰ ’ਤੇ ਲਾਭ ਉਠਾਉਂਦੇ ਹਨ। ਉਨਾਂ ਕਿਹਾ ਕਿ ਉਹ ਦਿਨ ਬੀਤ ਗਏ ਜਦੋਂ ਚਾਕ ਅਤੇ ਬੋਰਡ ਦੀ ਵਰਤੋਂ ਹੁੰਦੀ ਸੀ ਅਤੇ ਪਿਛਲੇ ਕੁਝ ਸਾਲਾਂ ਵਿੱਚ ਸਰਕਾਰੀ ਸਕੂਲਾਂ ਵਿੱਚ ਬਹੁਤ ਵੱਡੀ ਤਬਦੀਲੀ ਦੇਖਣ ਨੂੰ ਮਿਲੀ ਹੈ ਅਤੇ ਸੂਬਾ ਸਰਕਾਰ ਵੱਲੋਂ ਇਨਾਂ ਸਕੂਲਾਂ ਨੂੰ ਤਕਨਾਲੋਜੀ ਦੇ ਲਿਹਾਜ਼ ਨਾਲ ਨਵੀਆਂ ਪਹਿਲਕਦਮੀਆਂ ਰਾਹੀਂ ਸਹਾਇਤਾ ਕਰਨ ਦੀ ਲੋੜ ਹੈ।ਉਨਾਂ ਕਿਹਾ ਕਿ ਇਸ ਸਕੀਮ ਤਹਿਤ ਵੰਡੇ ਗਏ ਸਮਾਰਟ ਫੋਨ ਕੰਮਕਾਜ ਵਿੱਚ ਬਹੁਤ ਚੰਗੇ ਹਨ ਜਿਹੜੇ ਦੇਖਣ ਵਿੱਚ ਵੀ ਸੋਹਣੇ ਹਨ। ਇਹ ਫੋਨ ਵਿਦਿਆਰਥੀਆਂ ਲਈ ਪੜਾਈ ਵਿੱਚ ਵੱਡਾ ਯੋਗਦਾਨ ਪਾਉਣਗੇ। ਕੈਪਟਨ ਅਮਰਿੰਦਰ ਸਿੰਘ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਨਾਲ ਹੀ ਕੌਮਾਂਤਰੀ ਯੁਵਾ ਦਿਹਾੜੇ ਅਤੇ ਜਨਮਅਸ਼ਟਮੀ ਦੀਆਂ ਵੀ ਮੁਬਾਰਕਾਂ ਦਿੱਤੀਆਂ।ਮੁਹਾਲੀ ਜ਼ਿਲੇ ਦੇ ਵੱਖ-ਵੱਖ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਅਰਸ਼ਦੀਪ ਕੌਰ, ਸਤਿੰਦਰ ਕੌਰ, ਸੁਖਬੀਰ ਕੌਰ, ਅਮਨਜੋਤ ਸਿੰਘ, ਰਾਮ ਸਿੰਘ ਤੇ ਅਮਨਵੀਰ ਸਿੰਘ ਨੇ ਕਿਹਾ ਕਿ ਸਮਾਰਟ ਫੋਨ ਜਿਹੜੇ ਅੱਜ ਉਨਾਂ ਨੂੰ ਮੁੱਖ ਮੰਤਰੀ ਤਰਫੋਂ ਮਿਲੇ ਹਨ, ਉਨਾਂ ਲਈ ਕੋਵਿਡ ਸੰਕਟ ਦੌਰਾਨ ਆਨਲਾਈਨ ਸਿੱਖਿਆ ਹਾਸਲ ਕਰਨ ਲਈ ਬਹੁਤ ਲੋੜਵੰਦ ਸਨ।ਵਿਦਿਆਰਥਣ ਗਗਨਦੀਪ ਜੋ ਹੁਸ਼ਿਆਰਪੁਰ ਤੋਂ ਇਕ ਮਜ਼ਦੂਰ ਦੀ ਲੜਕੀ ਹੈ, ਨੇ ਮੁੱਖ ਮੰਤਰੀ ਨੂੰ ਵੀਡਿਓ ਰਾਹੀਂ ਦੱਸਿਆ ਕਿ ਉਸ ਨੇ ਭਾਵੇਂ ਗਿਆਰਵੀਂ ਕਲਾਸ ਵਿੱਚ 85 ਫੀਸਦੀ ਅੰਕ ਹਾਸਲ ਕੀਤੇ ਸਨ ਪਰ ਸਮਾਰਟ ਫੋਨ ਦੀ ਕਮੀ ਕਾਰਨ ਪਿਛਲੇ ਕੁਝ ਮਹੀਨਿਆਂ ਤੋਂ ਉਸ ਦੀ ਪੜਾਈ ਦਾ ਬਹੁਤ ਨੁਕਸਾਨ ਹੋ ਰਿਹਾ ਸੀ। ਹੁਣ ਇਸ ਫੋਨ ਦੇ ਮਿਲਣ ਨਾਲ ਉਹ ਆਪਣੇ ਅਧੂਰੇ ਸੁਫਨੇ ਪੂਰੇ ਕਰ ਸਕਦੀ ਹੈ। ਮੁੱਖ ਮੰਤਰੀ ਨੇ ਉਸ ਨੂੰ ਵਿਸ਼ਵਾਸ ਦਿਵਾਇਆ ਕਿ ਉਸ ਦੇ ਸੁਫਨਿਆਂ ਨੂੰ ਪੂਰਾ ਕਰਨ ਲਈ ਹਰ ਮੱਦਦ ਕੀਤੀ ਜਾਵੇਗੀ।ਪੰਜਾਬ ਸਮਾਰਟ ਕੁਨੈਕਟ ਸਕੀਮ ਨੂੰ ਮੁੱਖ ਮੰਤਰੀ ਦੀ ਸੋਚ ਦੱਸਦਿਆਂ ਜਿਵੇਂ ਕਿ ਪਾਰਟੀ ਦੇ ਚੋਣ ਮੈਨੀਫੈਸਟੋ ਵਿੱਚ ਦੱਸਿਆ ਗਿਆ, ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਇਸ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਪਣੀ ਬੋਰਡ ਪ੍ਰੀਖਿਆ ਦੀ ਤਿਆਰੀ ਲਈ ਕੋਰਸ ਸਮੱਗਰੀ, ਪੁਰਾਣੇ ਪੇਪਰ ਆਦਿ ਡਾਊਨਲੋਡ ਕਰਨ ਵਿੱਚ ਮੱਦਦ ਮਿਲੇਗੀ।ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਉਨਾਂ ਦੇ ਵਿਭਾਗ ਨੂੰ ਇਹ ਫੋਨ ਖਰੀਦਣ ਦਾ ਜ਼ਿੰਮਾ ਸੌਂਪਿਆ ਗਿਆ ਸੀ ਅਤੇ ਵਿਭਾਗ ਨੇ ਮਾਰਕੀਟ ਵਿੱਚੋਂ ਇਕ ਵਧੀਆ ਸਮਾਰਟ ਫੋਨ ਖਰੀਦਿਆ ਹੈ। 

ਇਹ ਸਕੀਮ ਲੋੜਵੰਦ ਵਿਦਿਆਰਥੀਆਂ ਖਾਸ ਕਰਕੇ ਸਰਕਾਰੀ ਸਕੂਲਾਂ ਦੇ ਉਨਾਂ ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋਵੇਗੀ ਜਿਨਾਂ ਨੂੰ ਕੋਵਿਡ ਮਹਾਂਮਾਰੀ ਦੌਰਾਨ ਲੋੜ ਬਣੀ ਆਨਲਾਈਨ ਸਿੱਖਿਆ ਹਾਸਲ ਕਰਨ ਲਈ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਮੁਕਾਬਲੇ ਤਕਨਾਲੋਜੀ ਕਰਕੇ ਔਖਿਆਈ ਹੋ ਰਹੀ ਸੀ।ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਹੋਰ ਗੱਲਾਂ ਤੋਂ ਇਲਾਵਾ ਕਰਜ਼ਾ ਮੁਆਫੀ ਤੇ ਸੁਚਾਰੂ ਖਰੀਦ ਪ੍ਰਬੰਧ ਤੋਂ ਬਾਅਦ ਮੁੱਖ ਮੰਤਰੀ ਨੇ ਹੁਣ ਸੂਬਾ ਸਰਕਾਰ ਦਾ ਇਕ ਹੋਰ ਵੱਡਾ ਵਾਅਦਾ ਪੂਰਾ ਕੀਤਾ ਹੈ। ਉਨਾਂ ਨੇ ਇਸ ਗਿਣਤੀ ’ਤੇ ਵਿਰੋਧੀਆਂ ਵੱਲੋਂ ਕੀਤੀ ਜਾ ਰਹੀ ਆਲੋਚਨਾ ’ਤੇ ਵਿਅੰਗ ਕਰਦਿਆਂ ਕਿਹਾ ਕਿ ਸਰਕਾਰ ਨੇ ਇਹ ਵਾਅਦਾ ਵਿੱਤੀ ਸੰਕਟ ਦੇ ਬਾਵਜੂਦ ਪੂਰਾ ਕੀਤਾ ਹੈ। ਉਨਾਂ ਇਹ ਗੱਲ ਜ਼ੋਰ ਦੇ ਕੇ ਕਹੀ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਹਰੇਕ ਵਾਅਦੇ ਨੂੰ ਸਫਲਤਾਪੂਰਵਕ ਤਰੀਕੇ ਨਾਲ ਲਾਗੂ ਕਰੇਗੀ।ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਇਹ ਸਕੀਮ ਗਰੀਬੀ ਦੇ ਪਾੜੇ ਨੂੰ ਖਤਮ ਕਰੇਗੀ ਕਿਉਕਿ ਇਸ ਨਾਲ ਐਸ.ਸੀ./ਐਸ.ਟੀ. ਤੇ ਓ.ਬੀ.ਸੀ ਵਿਦਿਆਰਥੀ ਵੀ ਆਨਲਾਈਨ ਸਿੱਖਿਆ ਹਾਸਲ ਕਰ ਸਕਣਗੇ। ਉਨਾਂ ਕਿਹਾ ਕਿ ਮਹਾਂਮਾਰੀ ਦੇ ਦੌਰ ਵਿੱਚ ਸਮਾਰਟ ਫੋਨ ਹੁਣ ਲੋੜ ਬਣ ਗਿਆ ਹੈ। ਉਨਾਂ ਕਿਹਾ ਕਿ ਨੌਜਵਾਨਾਂ ਨੂੰ ਤਕਨਾਲੋਜੀ ਨਾਲ ਲੈਸ ਕਰਨਾ ਉਨਾਂ ਨੂੰ ਰੋਜ਼ਗਾਰ ਦੇ ਕਾਬਲ ਬਣਾਉਣ ਵਿੱਚ ਇਕ ਵੱਡਾ ਕਦਮ ਹੈ। ਉਨਾਂ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਕੰਪਿਊਟਰ, ਲੈਪਟਾਪ, ਟੇਬਲੈਟਸ ਆਦਿ ਦੇਣ ਦਾ ਵਾਅਦਾ ਕੀਤਾ ਸੀ ਜਿਸ ਨੂੰ ਉਹ ਪੂਰਾ ਕਰਨ ਵਿੱਚ ਨਾਕਾਮ ਰਹੇ ਸਨ ਜਿਵੇਂ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਫੇਲ ਸਾਬਤ ਹੋਈ ਹੈ।ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੇ ਕਿਹਾ ਕਿ ਸੂਬੇ ਦੇ ਵਿੱਤੀ ਸੰਕਟਾਂ ਵਿੱਚ ਘਿਰੇ ਹੋਣ ਦੇ ਬਾਵਜੂਦ ਇਹ ਵਾਅਦਾ ਪੂਰਾ ਕਰ ਕੇ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫੇਰ ਸਿੱਧ ਕੀਤਾ ਹੈ ਕਿ ਉਹ ਜੋ ਕਹਿੰਦੇ ਹਨ, ਉਸ ਨੂੰ ਹਰ ਹੀਲੇ ਪੂਰਾ ਕਰਦੇ ਹਨ ਅਤੇ ਇਹੋ ਵਿਸ਼ੇਸ਼ਤਾ ਉਨਾਂ ਨੂੰ ਦੂਜੇ ਰਾਜਸੀ ਆਗੂਆਂ ਤੋਂ ਵੱਖ ਕਰਦੀ ਹੈ।ਇਸ ਤੋਂ ਅੱਗੇ ਵਧਦਿਆਂ ਉਦਯੋਗ ਵਿਭਾਗ ਇਨਫੋਟੈਕ ਰਾਹੀਂ ਹੋਰ ਫੋਨ ਖਰੀਦਣ ਜਾ ਰਿਹਾ ਹੈ ਅਤੇ ਇਸ ਦੀ ਵੰਡ ਮੈਸਰਜ਼ ਲਾਵਾ ਦੁਆਰਾ ਕੀਤੀ ਜਾਵੇਗੀ ਜਿਸ ਨੂੰ ਸੂਬੇ ਵਿੱਚ ਨੌਜਵਾਨਾਂ ਨੂੰ ਸਮਾਰਟ ਫੋਨ ਵੰਡਣ ਲਈ ਭਾਈਵਾਲ ਵਜੋਂ ਚੁਣਿਆ ਹੈ। ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ  ਪ੍ਰਬੰਧਕੀ ਵਿਭਾਗ ਹੈ।

 

Tags: Captain Amarinder Singh , Amarinder Singh , Punjab Pradesh Congress Committee , Congress , Punjab Congress , Chandigarh , Chief Minister of Punjab , Punjab Government , Government of Punjab , Punjab , Punjab Smart Connect Scheme , PPCC

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD