Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਪੰਜਾਬ ਸਰਕਾਰ ਵਲੋਂ ਪੀੜਤ ਪਰਿਵਾਰਾਂ ਨੂੰ ਦਿੱਤੇ ਵਿੱਤੀ ਸਹਾਇਤਾ ਦੇ ਚੈੱਕ

ਮੰਦਭਾਗੀ ਘਟਨਾ ਦਾ ਸ਼ਿਕਾਰ ਹੋਏ ਪੀੜ੍ਹਤ ਪਰਿਵਾਰਾਂ ਨਾਲ ਕੀਤਾ ਦੁੱਖ ਸਾਂਝਾ

Web Admin

Web Admin

5 Dariya News

ਤਰਨ ਤਾਰਨ , 13 Aug 2020

Last updated on: Aug 13, 2020, 00:00 IST

ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ) ਨੇ ਅੱਜ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਤਰਨ ਤਾਰਨ ਵਿਖੇ ਪਹੁੰਚ ਕੇ ਸਬ-ਡਵੀਜ਼ਨ ਤਰਨ ਤਾਰਨ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨਾਲ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪੀੜਤ ਪਰਿਵਾਰਾਂ ਦਾ ਦੁੱਖ ਵੰਡਾਇਆ।ਇਸ ਮੌਕੇ ਉਹਨਾਂ ਇਸ ਮੰਦਭਾਗੀ ਘਟਨਾ ਦਾ ਸ਼ਿਕਾਰ ਹੋਏ ਵਿਅਕਤੀਆਂ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਵੀ ਦਿੱਤੇ ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ, ਹਲਕਾ ਵਿਧਾਇਕ ਖੇਮਕਰਨ ਸ੍ਰੀ ਸੁਖਪਾਲ ਸਿੰਘ ਭੁੱਲਰ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ ਅਤੇ ਕਾਂਗਰਸੀ ਆਗੂ ਡਾ. ਸੰਦੀਪ ਅਗਨੀਹੋਤਰੀ, ਸ੍ਰੀ ਰਾਜਬੀਰ ਸਿੰਘ ਭੁੱਲਰ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਵਿੱਕੀ ਭਿੰਡਰ ਵਾਈਸ ਚੇਅਰਮੈਨ ਫਾਰੈਸਟ ਕਾਰਪੋਰੇਸ਼ਨ ਪੰਜਾਬ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।ਇਸ ਮੌਕੇ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਗਿੱਲ (ਡਿੰਪਾ) ਨੇ ਪੀੜ੍ਹਤ ਪਰਿਵਾਰਾਂ ਨਾਲ ਪੰਜਾਬ ਸਰਕਾਰ ਦੀ ਤਰਫੋਂ ਉਨਾਂ ਨਾਲ ਦੁੱਖ ਸਾਂਝਾ ਕੀਤਾ। ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬੇਨਤੀ ਕੀਤੇ ਜਾਣ ‘ਤੇ ਪੰਜਾਬ ਰਾਜ ਸਰਕਾਰ ਵਲੋਂ ਮ੍ਰਿਤਕਾਂ ਦੇ ਵਾਰਸਾਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਦਿੱਤੀ 2 ਲੱਖ ਤੋਂ ਵਧਾ ਕੇ 5 ਲੱਖ ਰੁਪਏ ਕਰ ਦਿੱਤੀ ਗਈ ਹੈੈ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵਿਧਵਾ, ਆਸ਼ਰਤ ਪੈਨਸ਼ਨ, ਸਸਤੇ ਅਨਾਜ ਦੇ ਸਮਾਰਟ ਕਾਰਡ ਸਮੇਤ ਹੋਰ ਜੋ ਵੀ ਸੰਭਵ ਹੋਇਆ ਉਹਨਾਂ ਪਰਿਵਾਰਾਂ ਦੀ ਹਰ ਸੰਭਵ ਮੱਦਦ ਕੀਤੀ ਜਾਵੇਗੀ।ਇਸ ਮੌਕੇ ਉਹਨਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਆਪਣਾ ਸਾਥ ਦੇਣ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਰਾਜ ਸਰਕਾਰ ਸੂਬੇ ਵਿਚੋਂ ਹਰ ਤਰਾਂ ਦੇ ਨਸ਼ੇ ਨੂੰ ਖਤਮ ਕਰਨ ਲਈ ਵਚਨਬੱਧ ਹੈ।ਉਨਾਂ ਕਿਹਾ ਕਿ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਲਈ ਸਮਾਜ ਦੇ ਹਰ ਵਿਅਕਤੀ ਨੂੰ ਸਾਥ ਦੇਣਾ ਚਾਹੀਦਾ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਅੱਜ ਪੰਜਾਬ ਸਰਕਾਰ ਵੱਲੋਂ 39 ਪੀੜਤ ਪਰਿਵਾਰਾਂ ਦੇ ਵਾਰਸਾਂ ਨੂੰ ਵਧਾਈ ਗਈ ਵਿੱਤੀ ਸਹਾਇਤਾ ਦੇ 1 ਕਰੋੜ 17 ਲੱਖ ਰੁਪਏ ਦੇ ਚੈੱਕ ਦਿੱਤੇ ਗਏ ਹਨ।ਉਹਨਾਂ ਕਿਹਾ ਕਿ ਇਸ ਘਟਨਾ ਵਿੱਚ ਮਾਰੇ ਗਏ ਵਿਅਕਤੀਆਂ ਦੇ ਨਾਬਾਲਗ ਵਾਰਸਾਂ ਦੇ ਨਾਮ ‘ਤੇ ਐੱਫ. ਡੀ. ਕਰਵਾਈ ਜਾਵੇਗੀ ਅਤੇ ਬਾਕੀ ਰਹਿੰਦੇ ਪਰਿਵਾਰਾਂ ਨੂੰ ਲੋੜੀਂਦੀ ਕਾਗਜ਼ੀ ਕਾਰਵਾਈ ਕਰਨ ਉਪਰੰਤ ਵਿੱਤੀ ਸਹਾਇਤਾ ਜਲਦੀ ਮੁਹੱਈਆ ਕਰਵਾਈ ਜਾਵੇਗੀ।

 

Tags: Jasbir Singh Gill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD