Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਵਲੋਂ ਕੋਵਿਡ-19 ਦੇ ਲੱਛਣ ਅਤੇ ਦੂਸਰੀਆਂ ਸਹਿ ਬਿਮਾਰੀਆਂ ਵਾਲੇ ਸਾਰੇ ਵਿਅਕਤੀਆਂ ਦੇ ਸੈਂਪਲ ਲੈਣ ਦੇ ਆਦੇਸ਼

ਦੂਸਰੀਆਂ ਬਿਮਾਰੀਆਂ ਤੋਂ ਪੀੜ੍ਹਤ 35000 ਲੋਕਾਂ ਦੇ ਸੈਂਪਲ ਘਰ-ਘਰ ਸਰਵੇ ਦੌਰਾਨ ਜਲਦ ਲਏ ਜਾਣਗੇ

Web Admin

Web Admin

5 Dariya News

ਜਲੰਧਰ , 13 Aug 2020

Last updated on: Aug 13, 2020, 00:00 IST

ਕੋਵਿਡ-19 ਦੇ ਲੱਛਣਾ ਵਾਲੇ ਵਿਅਕਤੀਆਂ ਦੀ ਜਲਦੀ ਸ਼ਨਾਖਤ ਕਰਨ ਦੇ ਮੰਤਵ ਅਤੇ ਦੂਸਰੀਆਂ ਬਿਮਾਰੀਆਂ ਤੋਂ ਪੀੜਤ ਵਿਅਕਤੀਆਂ ਵਿੱਚ ਕੋਵਿਡ-19 ਮਹਾਂਮਾਰੀ ਦੌਰਾਨ ਜਾਨੀ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਲਈ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਨਾਂ ਵਿਅਕਤੀਆਂ ਵਿੱਚ ਮਹਾਂਮਾਰੀ ਸਬੰਧੀ ਲੱਛਣ ਦਿਖਾਈ ਦਿੰਦੇ ਹਨ ਉਨਾਂ ਦੇ ਅਤੇ ਜਲੰਧਰ ਵਿਖੇ ਦੂਸਰੀਆਂ ਬਿਮਾਰੀਆਂ ਤੋਂ ਪੀੜਤ ਵਿਅਕਤੀਆਂ ਦੇ ਟੈਸਟ ਕਰਨ ਦੇ ਆਦੇਸ਼ ਕੀਤੇ ਗਏ ਹਨ।ਜ਼ਿਲ੍ਹੇ ਵਿੱਚ ਕੋਵਿਡ-19 ਸਬੰਧੀ ਕੀਤੀਆਂ ਗਈਆਂ ਤਿਆਰੀਆਂ ਬਾਰੇ ਮੁੱਖ ਮੰਤਰੀ ਪੰਜਾਬ ਨਾਲ ਵੀਡੀਓ ਕਾਨਫਰੰਸ ਵਿੱਚ ਸ਼ਿਰਕਤ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਜਿਨਾਂ ਦੇ ਨਾਲ ਐਸ.ਐਸ.ਪੀ. ਸ੍ਰੀ ਸਤਿੰਦਰ ਸਿੰਘ ਵੀ ਮੌਜੂਦ ਸਨ ਨੇ ਕਿਹਾ ਕਿ ਕੋਵਿਡ-19 ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਟੈਸਟ ਕਰਕੇ ਪ੍ਰਭਾਵਿਤ ਵਿਅਕਤੀਆਂ ਦੀ ਜਲਦੀ ਸ਼ਨਾਖਤ ਕਰਨ ਉਪਰੰਤ ਇਲਾਜ ਕਰਨ ਦੀ ਗਤੀ ਵਿੱਚ ਤੇਜ਼ੀ ਲਿਆਂਦੀ ਗਈ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਘਰ ਘਰ ਸਰਵੇ ਦੌਰਾਨ ਸਿਹਤ ਵਿਭਾਗ ਵਲੋਂ 35000 ਲੋਕ ਦੂਸਰੀਆਂ ਸਹਿ ਬਿਮਾਰੀਆਂ ਤੋਂ ਪੀੜਤ ਪਾਏ ਗਏ ਹਨ ਅਤੇ ਸਿਹਤ ਵਿਭਾਗ ਸਦੀਆਂ ਟੀਮਾਂ ਵਲੋਂ ਇਨ੍ਹਾਂ ਸਾਰੇ ਵਿਅਕਤੀਆਂ ਦੀ ਜਾਂਚ ਲਈ ਸੈਂਪਲ ਲਏ ਜਾਣਗੇ। ਸ੍ਰੀ ਥੋਰੀ ਨੇ ਦੱਸਿਆ ਕਿ ਜਲੰਧਰ ਵਿਖੇ ਕੋਵਿਡ-19 ਮਹਾਂਮਾਰੀ ਕਰਕੇ 91 ਮੌਤਾ ਹੋਈਆਂ ਹਨ ਜਿਨਾਂ ਵਿੱਚ 85 ਲੋਕਾਂ ਨੂੰ ਦੂਸਰੀਆਂ ਸਹਿ ਬਿਮਾਰੀਆਂ ਸਨ। ਉਨ੍ਹਾਂ ਕਿਹਾ ਕਿ ਕੁਝ ਦਿਨਾਂ ਦੌਰਾਨ ਸੈਂਪਲ ਲੈਣ ਨੂੰ ਮੁਕੰਮਲ ਕਰਨ ਲਈ ਸੈਂਪਲ ਇਕੱਤਰ ਕਰਨ ਵਾਲੀਆਂ ਟੀਮਾਂ ਨੂੰ ਦੁੱਗਣਾ ਕਰ ਦਿੱਤਾ ਜਾਵੇਗਾ।

ਸ੍ਰੀ ਥੋਰੀ ਨੇ ਕਿਹਾ ਕਿ ਕੋਵਿਡ ਦੀਆਂ ਤਿਆਰੀਆਂ ਸਬੰਧੀ ਰਣਨੀਤੀ ਤਹਿਤ ਮਾਈਕਰੋ ਕੰਟੇਨਮੈਂਟ ਜੋਨਾਂ ਨੂੰ ਵੱਖ ਕਰਨ ਅਤੇ ਉਚ ਜੋਖ਼ਿਮ ਵਰਗ ਵਿੱਚ ਰੱਖ ਕੇ ਜਿਨੀ ਜਲਦੀ ਹੋ ਸਕੇ ਇਲਾਜ ਸ਼ੁਰੂ ਕਰਨ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ।ਸ੍ਰੀ ਥੋਰੀ ਨੇ ਜ਼ੋਰ ਦਿੱਤਾ ਕਿ ਪਿਛਲੇ 72 ਘੰਟਿਆਂ ਦੌਰਾਨ ਕਿਸੇ ਕੋਵਿਡ-19 ਤੋਂ ਪ੍ਰਭਾਵਿਤ ਵਿਅਕਤੀ ਦੇ ਸੰਪਰਕ ਵਿੱਚ ਆਏ ਲੋਕਾਂ ਦੀ ਸ਼ਨਾਖਤ ਕਰਕੇ ਉਨ੍ਹਾਂ ਦੇ ਟੈਸਟ ਕੀਤੇ ਜਾਣ, ਜਿਸ ਨਾਲ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇਗਾ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਲੈਵਲ-2 ਅਤੇ ਲੈਵਲ-3 ਦੇ ਮਰੀਜ਼ਾਂ ਲਈ 24 ਘੰਟੇ ਬੈਡਾਂ ਦੀ ਉਪਲਬੱਧਤਾ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਲਗਾਤਾਰ ਸਿਹਤ ਸੰਭਾਲ ਸਹੂਲਤਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ।ਪੁਲਿਸ ਕਮਿਸ਼ਨਰ ਸ੍ਰ.ਗੁਰਪ੍ਰੀਤ ਸਿੰਘ ਭੁੱਲਰ ਵਲੋਂ ਅਪਣੇ ਦਫ਼ਤਰ ਤੋਂ ਵੀਡੀਓ ਕਾਨਫਰੰਸਿੰਗ ਵਿੱਚ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਐਸ.ਐਸ.ਪੀ.ਸ੍ਰੀ ਸਤਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਵਿਭਾਗ ਵਲੋਂ ਵੀ ਲੋਕਾਂ ਨੂੰ ਕੋਵਿਡ-19 ਤੋਂ ਬਚਾਅ ਲਈ ਅਪਣਾਏ ਜਾਣ ਵਾਲੇ ਸੁਰੱਖਿਅਤ ਮਾਪਦੰਡਾਂ ਬਾਰੇ ਜਾਗਰੂਕ ਕਰਨ ਲਈ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਮਾਸਕ ਨਾ ਪਾਉਣ ਅਤੇ ਸਮਾਜਿਕ ਦੂਰੀ ਦੀ ਪਾਲਣਾ ਨਾ ਕਰਨ ਵਾਲੇ ਵਾਲੇ ਲੋਕਾਂ ਖਿਲਾਫ਼ ਮੁਹਿੰਮ ਨੂੰ ਤੇਜ਼ ਕੀਤਾ ਗਿਆ ਹੈ ਤਾਂ ਜੋ ਮੈਡੀਕਲ ਪ੍ਰੋਟੋਕਾਲ ਨੂੰ ਯਕੀਨੀ ਬਣਾ ਕੇ ਕੋਵਿਡ-19 ਨੂੰ ਫੈਲਣ ਤੋਂ ਰੋਕਿਆ ਜਾ ਸਕੇ।ਇਸ ਮੌਕੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਨੋਵੇਲ ਕੋਰੋਨਾਵਾਇਰਸ ਖਿਲਾਫ਼ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ, ਐਸ.ਡੀ.ਐਮ. ਰਾਹੁਲ ਸਿੰਧੂ, ਡਾ.ਜੈ ਇੰਦਰ ਸਿੰਘ, ਸ੍ਰੀ ਸੰਜੀਵ ਕੁਮਾਰ ਸ਼ਰਮਾ, ਨਵਨੀਤ ਕੌਰ ਬੱਲ, ਸਿਵਲ ਸਰਜਨ ਡਾ.ਗੁਰਿੰਦਰ ਕੌਰ ਚਾਵਲਾ, ਡਾ.ਸਤੀਸ਼ ਕੁਮਾਰ ਅਤੇ ਡਾ.ਸੋਭਨਾ ਹਾਜ਼ਰ ਸਨ।

 

Tags: DC Jalandhar , Deputy Commissioner Jalandhar , Ghanshyam Thori , Punjab Fights Corona , Coronavirus , COVID 19 , Novel Coronavirus , India Fights Corona , Dr. Paras Pandov

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD