Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮਿਸ਼ਨ ਫ਼ਤਿਹ: ਕੋਵਿਡ 'ਤੇ ਜਿੱਤ ਪਾਉਣ ਵਾਲੇ ਯੋਧਿਆਂ ਵੱਲੋਂ ਕੋਵਿਡ ਕੇਅਰ ਸੈਂਟਰ ਦੇ ਪ੍ਰਬੰਧਾਂ ਦੀ ਸ਼ਲਾਘਾ

ਮੈਰੀਟੋਰੀਅਸ ਸਕੂਲ ਦਾ ਕੋਵਿਡ ਕੇਅਰ ਸੈਂਟਰ ਬਣਿਆਂ ਕੋਵਿਡ ਦੇ ਮਰੀਜਾਂ ਲਈ ਆਸ ਦਾ ਕੇਂਦਰ

Web Admin

Web Admin

5 Dariya News

ਪਟਿਆਲਾ , 13 Aug 2020

Last updated on: Aug 13, 2020, 00:00 IST

ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਮਿਸ਼ਨ ਫ਼ਤਿਹ ਤਹਿਤ ਪੰਜਾਬੀ ਯੂਨੀਵਰਸਿਟੀ ਨੇੜੇ ਸਥਿਤ ਸਰਕਾਰੀ ਮੈਰੀਟੋਰੀਅਸ ਸਕੂਲ ਵਿਖੇ ਸਥਾਪਤ ਕੀਤੇ ਗਏ ਕੋਵਿਡ ਕੇਅਰ ਸੈਂਟਰ ਤੋਂ ਸਿਹਤਯਾਬ ਹੋ ਕੇ ਜਾ ਰਹੇ ਕੋਰੋਨਾ ਯੋਧਿਆਂ ਨੇ ਇਸ ਸੈਂਟਰ ਦੀ ਸ਼ਲਾਘਾ ਕੀਤੀ ਹੈ। ਮਿਸ਼ਨ ਫ਼ਤਿਹ ਤਹਿਤ ਇਸ ਸੈਂਟਰ 'ਚੋਂ 15 ਤੋਂ ਵਧੇਰੇ ਵਿਅਕਤੀ ਅੱਜ ਵੀ ਸਿਹਤਯਾਬ ਹੋਕੇ ਆਪਣੇ ਘਰਾਂ ਨੂੰ ਪਰਤੇ ਹਨ।ਇਨ੍ਹਾਂ 'ਚੋਂ ਪਟਿਆਲਾ ਦੇ ਤੇਜਿੰਦਰ ਸਿੰਘ ਨੇ ਕਿਹਾ ਕਿ ਉਸ ਦਾ 31 ਜੁਲਾਈ ਨੂੰ ਟੈਸਟ ਹੋਇਆ ਤੇ 1 ਅਗਸਤ ਨੂੰ ਪਾਜਿਟਿਵ ਆਇਆ ਸੀ, ਇਸ ਮਗਰੋਂ ਉਹ ਮੈਰੀਟੋਰੀਅਸ ਸਕੂਲ ਦੇ ਕੋਵਿਡ ਕੇਅਰ ਸੈਂਟਰ 'ਚ ਦਾਖਲ ਹੋਇਆ। ਉਨ੍ਹਾਂ ਦੱਸਿਆ ਕਿ ਇੱਥੇ ਤਿੰਨ ਸਮੇਂ ਪੌਸ਼ਟਿਕ ਖਾਣਾ ਮਿਲਣ ਸਮੇਤ ਤਿੰਨ ਸਮੇਂ ਡਾਕਟਰਾਂ ਨੇ ਚੈਕਅਪ ਕੀਤਾ ਅਤੇ ਇਥੇ ਬਹੁਤ ਵਧੀਆ ਦੇਖਭਾਲ ਹੋਈ। ਉਨ੍ਹਾਂ ਨੇ ਕੋਵਿਡ ਕੇਅਰ ਦੇ ਸਟਾਫ਼ ਦਾ ਧੰਨਵਾਦ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਤੋਂ ਬਚਣ ਲਈ ਜਰੂਰੀ ਸਾਵਧਾਨੀਆਂ ਵਰਤਣ।ਬਹਾਦਰਗੜ੍ਹ ਦੇ ਰੁਪਿੰਦਰ ਸਿੰਘ ਡਾਕਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੋਵਿਡ ਕੇਅਰ ਸੈਂਟਰ 'ਚ ਬਹੁਤ ਚੰਗੇ ਇਤਜਾਮ ਹਨ, ਇਥੇ ਉਸਨੂੰ ਕੋਈ ਮੁਸ਼ਕਿਲ ਨਹੀਂ ਆਈ। ਜਦੋਂਕਿ ਰਾਜਪੁਰਾ ਦੇ ਗੌਰਵ ਕੁਮਾਰ ਨੇ ਕਿਹਾ ਕਿ ਉਹ ਦੋ ਅਗਸਤ ਨੂੰ ਇੱਥੇ ਆਇਆ ਅਤੇ ਇੱਥੇ ਪੁੱਜਕੇ ਉਸਨੂੰ ਕਿਸੇ ਤਰ੍ਹਾਂ ਦੀ ਕੋਈ ਕਮੀ ਮਹਿਸੂਸ ਨਹੀਂ ਹੋਈ। ਉਸਨੇ ਕਿਹਾ ਕਿ ਸਟਾਫ਼ ਮਿਲਵਰਤਣ ਵਾਲਾ ਹੈ ਹਰ ਤਰ੍ਹਾਂ ਦੇ ਟੈਸਟ ਕਰਕੇ ਸਾਡੇ ਇਲਾਜ ਲਈ ਹਰ ਸੰਭਵ ਯਤਨ ਕੀਤਾ, ਜਿਸ ਦਾ ਉਹ ਸਦਾ ਰਿਣੀ ਰਹਿਣਗੇ।

ਜਦੋਂਕਿ ਹੋਰ ਸਿਹਤਯਾਬ ਹੋਣ ਵਾਲਿਆਂ 'ਚ ਵੱਖ-ਵੱਖ ਉਮਰ ਵਰਗ ਦੇ ਮਰੀਜ ਚਰਨਜੀਤ ਕੌਰ, ਮਨਪ੍ਰੀਤ ਕੌਰ, ਅਰੁਣ ਕੁਮਾਰ, ਮਹਿਕ, ਈਸ਼ਾ, ਅਲੀ ਹੁਸੈਨ, ਸੌਰਭ, ਰੌਸ਼ਨੀ, ਪਿੰਕੀ ਰਾਣੀ ਸਮੇਤ ਹੋਰਨਾਂ ਸਿਹਤਯਾਬ ਹੋਏ ਵਿਅਕਤੀਆਂ ਨੇ ਕਿਹਾ ਕਿ ਇੱਥੇ ਤਾਇਨਾਤ ਡਾਕਟਰਾਂ ਦੀ ਨਿਗਰਾਨੀ ਨੇ ਉਨ੍ਹਾਂ ਨੂੰ ਸਿਹਤਯਾਬ ਕਰਨ 'ਚ ਸਭ ਤੋਂ ਵੱਡਾ ਰੋਲ ਨਿਭਾਇਆ ਹੈ। ਡਾਕਟਰਾਂ ਨੇ ਨਾ ਸਿਰਫ਼ ਉਨ੍ਹਾਂ ਦੀ ਸਿਹਤ ਦਾ ਖਿਆਲ ਰੱਖਿਆ ਬਲਕਿ ਉਨ੍ਹਾਂ ਦੇ ਖਾਣ-ਪੀਣ ਤੋਂ ਇਲਾਵਾ ਉਨ੍ਹਾਂ ਦੇ ਮਨੋਬਲ ਨੂੰ ਉਚਾ ਰੱਖਣ ਲਈ ਵੀ ਅਹਿਮ ਭੂਮਿਕਾ ਨਿਭਾਈ।ਇਸ ਸੈਂਟਰ ਦੇ ਨੋਡਲ ਅਫ਼ਸਰ ਡਾ. ਸ਼ੈਲੀ ਜੇਤਲੀ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਵਿਕਾਸ ਡਾ. ਪ੍ਰੀਤੀ ਯਾਦਵ ਦੀ ਅਗਵਾਈ ਇਸ ਕੇਂਦਰ ਹੁਣ ਤੱਕ 566 ਕੋਵਿਡ ਪੀੜਤ ਦਾਖਲ ਕੀਤੇ ਗਏ ਸਨ, ਜਿਨ੍ਹਾਂ 'ਚੋਂ ਅੱਜ ਦੇ 15 ਮਰੀਜਾਂ ਸਮੇਤ 469 ਸਿਹਤਯਾਬ ਹੋਕੇ ਗਏ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਕੋਲ ਇਸ ਲੈਵਲ-1 ਕੋਵਿਡ ਕੇਅਰ ਸੈਂਟਰ ਵਿਖੇ ਇਸ ਸਮੇਂ 54 ਐਕਟਿਵ ਕੇਸ ਦਾਖਲ ਹਨ।ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਮੈਰੀਟੋਰੀਅਸ ਕੋਵਿਡ ਕੇਅਰ ਸੈਂਟਰ ਨੂੰ 100 ਬਿਸਤਰਿਆਂ ਤੋਂ ਸ਼ੁਰੂ ਕੀਤਾ ਸੀ ਅਤੇ ਹੁਣ ਇਸਦੀ ਸਮਰੱਥਾ ਵਧਾ ਕੇ 500 ਬਿਸਤਰਿਆਂ ਤੱਕ ਕੀਤੀ ਗਈ ਹੈ। ਇੱਥੇ ਫਲੂ ਦੇ ਹਲਕੇ ਲੱਛਣਾਂ ਵਾਲੇ ਮਰੀਜਾਂ ਨੂੰ ਦਾਖਲ ਕੀਤਾ ਜਾਦਾਂ ਹੈ।ਇਸੇ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਜਿਆਦਾ ਗੰਭੀਰ ਮਰੀਜਾਂ ਦੇ ਇਲਾਜ ਲਈ ਸਰਕਾਰੀ ਰਜਿੰਦਰਾ ਹਸਪਤਾਲ ਅਤੇ ਉਸਤੋਂ ਘੱਟ ਗੰਭੀਰ ਮਰੀਜਾਂ ਲਈ ਜ਼ਿਲ੍ਹਾ ਹਸਪਤਾਲ ਮੌਜੂਦ ਹਨ ਅਤੇ ਆਮ ਲੱਛਣਾਂ ਵਾਲੇ ਮਰੀਜਾਂ ਦੀ ਮੁਢਲੀ ਸੰਭਾਲ ਲਈ ਇਹ ਕੋਵਿਡ ਕੇਅਰ ਸੈਂਟਰ ਬਹੁਤ ਜ਼ਿਆਦਾ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਜੇਕਰ ਮਰੀਜ ਠੀਕ ਹੋ ਜਾਵੇ ਤਾਂ ਇਨ੍ਹਾਂ ਨੂੰ ਇੱਥੋਂ ਛੁੱਟੀ ਦੇ ਦਿੱਤੀ ਜਾਵੇਗੀ ਅਤੇ ਜੇਕਰ ਜਿਆਦਾ ਗੰਭੀਰ ਹੋਵੇ ਤਾਂ ਉਨ੍ਹਾਂ ਨੂੰ ਰਜਿੰਦਰਾ ਹਸਪਤਾਲ ਭੇਜਿਆ ਜਾਂਦਾ ਹੈ।

 

Tags: Mission Fateh , Coronavirus , Patiala , Rajindra Hospital Patiala , Punjab Fights Corona , Coronavirus , COVID 19 , Novel Coronavirus , India Fights Corona , Dr. Paras Pandov

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD