Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਿਸ਼ਨ ਫ਼ਤਿਹ: ਰਜਿੰਦਰਾ ਹਸਪਤਾਲ 'ਚ ਕੋਵਿਡ ਪੀੜਤਾਂ ਦੀ ਸਫ਼ਲਤਾ ਪੂਰਵਕ ਸਰਜਰੀ

ਰਾਜਿੰਦਰਾ ਹਸਪਤਾਲ ਦੇ ਡਾਕਟਰ ਤੇ ਹੋਰ ਅਮਲਾ ਕੋਵਿਡ ਮਰੀਜਾਂ ਦੀ ਬਿਹਤਰ ਸੰਭਾਂਲ ਲਈ 24 ਘੰਟੇ ਤਤਪਰ

Web Admin

Web Admin

5 Dariya News

ਪਟਿਆਲਾ , 13 Aug 2020

Last updated on: Aug 13, 2020, 00:00 IST

ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਦੇ ਡਾਕਟਰਾਂ ਨੇ ਇੱਥੇ ਐਮ.ਸੀ.ਐਚ. ਇਮਾਰਤ ਵਿਖੇ ਕੋਵਿਡ-19 ਪਾਜਿਟਿਵ ਮਰੀਜਾਂ ਦੇ ਇਲਾਜ ਲਈ ਸਥਾਪਤ ਕੋਵਿਡ ਬਲਾਕ ਵਿਖੇ ਦਾਖਲ 5 ਮਰੀਜਾਂ ਦੀ ਐਮਰਜੈਂਸੀ ਹਾਲਤ 'ਚ ਸਫ਼ਲਤਾ ਪੂਰਵਕ ਸਰਜਰੀ ਕਰਕੇ ਨਵਾਂ ਕੀਰਤੀਮਾਨ ਸਥਾਪਤ ਕੀਤਾ ਹੈ। ਮਿਸ਼ਨ ਫ਼ਤਿਹ ਤਹਿਤ ਕੀਤੀਆਂ ਗਈਆਂ ਇਹ ਸਰਜਰੀਆਂ ਕੋਵਿਡ ਮਰੀਜਾਂ ਦੀ ਹੰਗਾਮੀ ਹਾਲਤ 'ਚ ਜਾਨ ਬਚਾਉਣ ਦਾ ਸਫ਼ਲ ਉਪਰਾਲਾ ਸਾਬਤ ਹੋਈਆਂ ਹਨ।ਸਰਕਾਰੀ ਰਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਪਾਰਸ ਪਾਂਡਵ ਨੇ ਦੱਸਿਆ ਕਿ ਪਟਿਆਲਾ ਦੀ ਗਿਆਨ ਕਲੋਨੀ ਦੀ 50 ਸਾਲਾ ਮਹਿਲਾ ਮਰੀਜ ਪਿੱਤੇ ਦੀ ਪੱਥਰੀ ਤੋਂ ਪੀੜਤ ਸੀ ਅਤੇ ਇਸਦੀ ਸਫ਼ਲ ਸਰਜਰੀ ਕੀਤੀ ਗਈ। ਜਦੋਂਕਿ ਨਾਭਾ ਦੀ ਕੱਦ ਕਲੋਨੀ ਦੀ ਇੱਕ 31 ਸਾਲਾ ਮਹਿਲਾ ਦਾ ਪੇਟ ਖੋਲ੍ਹ ਕੇ ਇਸ ਦੀ ਆਂਤੜੀ ਦੀ ਸਫ਼ਲ ਸਰਜਰੀ ਕਰਕੇ ਬੈਂਡ ਕੱਟਕੇ ਇਸਦਾ ਬੰਨ੍ਹ ਹਟਾਇਆ ਗਿਆ।ਡਾ. ਪਾਂਡਵ ਨੇ ਦੱਸਿਆ ਕਿ ਇਸੇ ਤਰ੍ਹਾਂ ਹੀ ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ 'ਚ ਦਾਖਲ ਹੋਏ ਲੁਧਿਆਣਾ ਦੇ ਇੱਕ ਵਿਅਕਤੀ ਦੇ ਜਾਂਘ ਦੀਆਂ ਹਰਨੀਆਂ ਦਾ ਸਫ਼ਲ ਉਪਰੇਸ਼ਨ ਕੀਤਾ ਗਿਆ। ਇਸੇ ਤਰ੍ਹਾਂ ਹੀ ਮੰਡੀ ਗੋਬਿੰਦਗੜ੍ਹ ਦੇ ਇੱਕ ਵਿਅਕਤੀ ਦੇ ਪੇਟ 'ਚ ਡੂੰਘਾ ਜਖ਼ਮ ਹੋਇਆ ਸੀ, ਉਸਦੀ ਸਫ਼ਲ ਸਰਜਰੀ ਕੀਤੀ ਗਈ। ਜਦੋਂਕਿ ਇੱਕ ਹੋਰ ਮਹਿਲਾ ਦੀ ਧੁੰਨੀ ਦੀ ਆਂਤ 'ਚ ਫਸੀ ਹਰਨੀਆ ਦਾ ਉਪਰੇਸ਼ਨ ਵੀ ਸਫ਼ਲਤਾ ਪੂਰਵਕ ਕੀਤਾ ਗਿਆ ਹੈ।ਇਸੇ ਦੌਰਾਨ ਸਰਕਾਰੀ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਹਰਜਿੰਦਰ ਸਿੰਘ ਨੇ ਦੱਸਿਆ ਕਿ ਕੋਵਿਡ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਕੋਵਿਡ ਮਰੀਜਾਂ ਦੀ ਬਿਹਤਰ ਦੇਖਭਾਲ ਲਈ ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ਼ ਵਿਭਾਗ ਨੇ ਓ.ਪੀ.ਡੀ. 'ਚ ਮਰੀਜਾਂ ਨੂੰ ਸਮਾਂ ਦੇ ਕੇ ਕੀਤੀਆਂ ਜਾਣ ਵਾਲੀਆਂ ਅਤੇ ਕੁਝ ਸਮਾਂ ਟਾਲੀਆਂ ਜਾ ਸਕਣ ਵਾਲੀਆਂ ਸਰਜਰੀਆਂ, ਨੂੰ ਇੱਕ ਮਹੀਨਾ ਅੱਗੇ ਪਾਉਣ ਦਾ ਫੈਸਲਾ ਕੀਤਾ ਹੈ।ਇਸ ਦੇ ਨਾਲ ਹੀ ਮੈਡੀਕਲ ਕਾਲਜਾਂ ਦੇ ਸਾਰੇ ਵਿਭਾਗਾਂ ਦੇ ਡਾਕਟਰਾਂ ਨੂੰ ਇਕਜੁੱਟ ਕਰਦਿਆਂ ਕੋਵਿਡ ਮਰੀਜਾਂ ਦੇ ਇਲਾਜ ਲਈ ਤਾਇਨਾਤ ਕੀਤਾ ਗਿਆ ਹੈ। ਇਸੇ ਤਰ੍ਹਾਂ ਹੀ ਰਾਜਿੰਦਰਾ ਹਸਪਤਾਲ ਵਿਖੇ ਓ.ਪੀ.ਡੀ. ਦੇ ਦਿਨ ਵੀ ਘਟਾਏ ਗਏ ਹਨ ਅਤੇ ਇਨਡੋਰ ਵਾਰਡ ਯੂਨਿਟਾਂ ਨੂੰ ਵੀ ਇਕਜੁਟ ਕੀਤਾ ਗਿਆ ਹੈ ਤਾਂ ਕਿ ਕੋਵਿਡ ਦੇ ਮਰੀਜਾਂ ਦੀ ਸੰਭਾਲ ਪਹਿਲ ਦੇ ਅਧਾਰ 'ਤੇ ਕੀਤੀ ਜਾ ਸਕੇ।ਕੋਵਿਡ ਕੇਅਰ ਇੰਚਾਰਜ ਸ੍ਰੀਮਤੀ ਸੁਰਭੀ ਮਲਿਕ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓ.ਪੀ. ਸੋਨੀ ਤੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ ਦੀ ਦੇਖ-ਰੇਖ ਹੇਠ ਰਾਜਿੰਦਰਾ ਹਸਪਤਾਲ ਦੇ ਸਮੂਹ ਵਿਭਾਗਾਂ ਦੇ ਡਾਕਟਰ ਅਤੇ ਹੋਰ ਅਮਲਾ 'ਮਿਸ਼ਨ ਫ਼ਤਿਹ' ਤਹਿਤ ਕੋਵਿਡ-19 ਖ਼ਿਲਾਫ਼ ਆਪਣੀ ਡਿਊਟੀ ਪੇਸ਼ੇਵਰ ਢੰਗ ਨਾਲ ਨਿਭਾ ਰਿਹਾ ਹੈ, ਜਿਸ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ।

 

Tags: Mission Fateh , Coronavirus , Patiala , Rajindra Hospital Patiala , Punjab Fights Corona , Coronavirus , COVID 19 , Novel Coronavirus , India Fights Corona , Dr. Paras Pandov

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD