Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਨੇ ਆਪਣੇ ਅਧੀਨ ਆਉਂਦੀਆਂ 91 ਪੇਂਡੂ ਡਿਸਪੈਂਸਰੀਆਂ ਦੀ ਕਾਇਆ ਕਲਪ ਕਰਨੀ ਸ਼ੁਰੂ ਕੀਤੀ

ਚੇਅਰਮੈਨ ਰਵੀਨੰਦਨ ਬਾਜਵਾ ਨੇ ਵਿਧਾਇਕ ਲਾਡੀ ਨੂੰ 1.28 ਕਰੋੜ ਰੁਪਏ ਦਾ ਚੈੱਕ ਦਿੱਤਾ

Web Admin

Web Admin

5 Dariya News

ਬਟਾਲਾ , 14 Aug 2020

Last updated on: Aug 14, 2020, 00:00 IST

ਰਵੀਨੰਦਨ ਸਿੰਘ ਬਾਜਵਾ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਗੁਰਦਾਸਪੁਰ ਵਿੱਚ ਜ਼ਿਲ੍ਹਾ ਪ੍ਰੀਸ਼ਦ ਦੇ ਅਧੀਨ ਚੱਲ ਰਹੀਆਂ 91 ਡਿਸਪੈਂਸਰੀਆਂ ਦੀ ਕਾਇਆ ਕਲਪ ਦਾ ਕੰਮ ਸ਼ੁਰੂ ਹੋ ਗਿਆ ਹੈ। ਚੇਅਰਮੈਨ ਸ. ਰਵੀਨੰਦਨ ਸਿੰਘ ਬਾਜਵਾ ਨੇ ਹਲਕਾ ਸ੍ਰੀ ਹਰਗੋਬਿੰਦਪੁਰ ਅਧੀਨ ਆਉਂਦੀਆਂ ਜ਼ਿਲ੍ਹਾ ਪ੍ਰੀਸ਼ਦ ਦੀਆਂ ਡਿਸਪੈਂਸਰੀਆਂ ਦੀ ਨਵੀਂ ਇਮਾਰਤ ਅਤੇ ਮੁਰੰਮਤ ਵਾਸਤੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੂੰ 1.28 ਕਰੋੜ ਦਾ ਚੈੱਕ ਸੌਂਪਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਪ੍ਰੀਸਦ ਗੁਰਦਾਸਪੁਰ ਦੇ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਨੇ ਦੱਸਿਆ ਕਿ ਸਰਹੱਦੀ ਜ਼ਿਲਾ ਗੁਰਦਾਸਪੁਰ ਵਿੱਚ ਜ਼ਿਲਾ ਪ੍ਰੀਸ਼ਦ ਦੇ ਅਧੀਨ 91 ਡਿਸਪੈਂਸਰੀਆਂ ਚੱਲ ਰਹੀਆਂ ਹਨ ਜਿਨ੍ਹਾਂ ਦੀ ਕਾਇਆ ਕਲਪ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲਾ ਪ੍ਰੀਸ਼ਦ ਦੀਆਂ 91 ਡਿਸਪੈਂਸਰੀਆਂ ਵਿਚੋਂ 25 ਡਿਸਪੈਂਸਰੀਆਂ ਦੀ ਇਮਾਰਤ ਨਵੀਂ ਬਣਾਈ ਜਾਵੇਗੀ ਜਦਕਿ 66 ਡਿਸਪੈਂਸਰੀਆਂ ਦੀਆਂ ਇਮਾਰਤਾਂ ਦੀ ਮੁਰੰਮਤ ਕੀਤੀ ਜਾਵੇਗੀ।ਚੇਅਰਮੈਨ ਬਾਜਵਾ ਨੇ ਦੱਸਿਆ ਕਿ 25 ਡਿਸਪੈਂਸਰੀਆਂ ਦੀਆਂ ਇਮਾਰਤਾਂ ਨਵੀਆਂ ਬਣਾਈਆਂ ਜਾਣਗੀਆਂ ਅਤੇ ਹਰੇਕ ਡਿਸਪੈਂਸਰੀ ਦੀ ਇਮਾਰਤ ਉੱਪਰ 20 ਤੋਂ 25 ਲੱਖ ਰੁਪਏ ਖਰਚ ਕੀਤੇ ਜਾਣਗੇ। ਇਸਦੇ ਨਾਲ ਹੀ 66 ਡਿਸਪੈਂਸਰੀਆਂ ਦੀਆਂ ਇਮਾਰਤਾਂ ਦੀ ਮੁਰੰਮਤ ਕੀਤੀ ਜਾਵੇਗੀ ਅਤੇ ਇੱਕ ਡਿਸਪੈਂਸਰੀ ਦੀ ਰਿਪੇਅਰ ਉੱਪਰ 5 ਤੋਂ 13 ਲੱਖ ਰੁਪਏ ਖਰਚਾ ਆਉਣ ਦਾ ਅਨੁਮਾਨ ਹੈ।ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਨੇ ਕਿਹਾ ਕਿ ਡਿਸਪੈਂਸਰੀਆਂ ਦੀ ਕਾਇਆ ਕਲਪ ਕਰਨ ਦਾ ਇਹ ਪ੍ਰੋਜੈਕਟ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੂੰ ਉਨ੍ਹਾਂ ਦੇ ਹਲਕੇ ਦੀਆਂ ਡਿਸਪੈਂਸਰੀਆਂ ਦੀ ਕਾਇਆ ਕਲਪ ਲਈ 1.28 ਕਰੋੜ ਰੁਪਏ ਦਾ ਚੈੱਕ ਦਿੱਤਾ ਗਿਆ ਹੈ।

 

Tags: Balwinder Singh Laddi , Punjab , Punjab Pradesh Congress Committee , Congress , Punjab Congress , Punjab Government , Government of Punjab , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD