Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਰਾਣਾ ਕੰਵਰਪਾਲ ਸਿੰਘ ਵੱਲੋਂ ਸਿਵਲ ਹਸਪਤਾਲ ਰੂਪਨਗਰ ਵਿਖੇ ਰੱਖਿਆ ਗਿਆ ਵੰਨ ਸਟੌਪ ਸੈਂਟਰ ਦਾ ਨੀਂਹ ਪੱਥਰ

ਵੰਨ ਸਟੌਪ ਸੈਂਟਰ ਨੂੰ ਬਣਾਏ ਜਾਣ ਲਈ ਕੰਮ ਅਲਾਟ , 6 ਮਹੀਨੇ ਦੇ ਅਰਸੇ ਵਿੱਚ ਬਣ ਕੇ ਪੂਰਾ ਹੋਵੇਗਾ

Web Admin

Web Admin

5 Dariya News

ਰੂਪਨਗਰ , 14 Aug 2020

ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੰਵਰਪਾਲ ਸਿੰਘ ਵੱਲੋਂ ਅੱਜ ਸਿਵਲ ਹਸਪਤਾਲ ਰੂਪਨਗਰ ਵਿਖੇ ਨਵੇਂ ਬਣਾਏ ਜਾ ਰਹੇ ਵੰਨ ਸਟੌਪ ਸੈਂਟਰ (ੳਐਸਸੀ) ਦਾ ਨੀਂਹ ਰੱਖਿਆ ਗਿਆ।ਇਸ ਮੌਕੇ ਸ਼੍ਰੀਮਤੀ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ ਰੂਪਨਗਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।ਇਸ ਮੌਕੇ ਪੱਤਰਕਾਰ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਇਹ ਸੈਂਟਰ ਨੂੰ ਬਣਾਏ ਜਾਣ ਲਈ ਕੰਮ ਅਲਾਟ ਕੀਤਾ ਜਾ ਚੁੱਕਾ ਹੈ ਅਤੇ ਇਹ 6 ਮਹੀਨੇ ਦੇ ਅਰਸੇ ਵਿੱਚ ਬਣ ਕੇ ਪੂਰਾ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਵੰਨ ਸਟੌਪ ਸੈਂਟਰ ਨੂੰ ਬਣਾਏ ਜਾਣ ਦੇ ਮਕਸਦ ਬਾਰੇ ਦੱਸਿਆ ਕਿਹਾ ਕਿ ਸਾਡੇ ਸਮਾਜ ਅੰਦਰ ਅਜੇ ਵੀ ਬੱਚੀਆ, ਮਹਿਲਾਵਾਂ ਨਾਲ ਕਈ ਤਰ੍ਹਾਂ ਦੀ ਹਿੰਸਾ ਅਤੇ ਵਿਤਕਰਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸੈਂਟਰ ਦਾ ਉਦੇਸ਼ ਹਿੰਸਾ ਤੋ ਪ੍ਰਭਾਵਿਤ ਔਰਤਾਂ ਦੀ ਨਿਜੀ ਅਤੇ ਜਨਤਕ ਥਾਵਾਂ ਤੇ, ਪਰਿਵਾਰ ਅੰਦਰ, ਕਮਿਉਨਿਟੀ ਅਤੇ ਕੰਮ ਵਾਲੀ ਥਾਂ `ਤੇ ਸਹਾਇਤਾ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਸੈਂਟਰ ਵਿੱਚ ਇੱਕ ਛੱਤ ਥੱਲੇ ਹੀ ਪੀੜਤ ਔਰਤਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਜ਼ਿਲ੍ਹਾ ਮੈਜਿਸਟਰੇਟ ਦੀ ਨਿਗਰਾਨੀ ਹੇਠ ਚੱਲਣ ਵਾਲੇ ਇਸ ਸੈਂਟਰ ਵਿੱਚ ਸਰੀਰਕ, ਜਿਨਸੀ, ਭਾਵਨਾਤਮਕ, ਮਾਨਸਿਕ ਅਤੇ ਆਰਥਿਕ ਸ਼ੋਸ਼ਣ ਦਾ ਸਾਹਮਣਾ ਕਰ ਰਹੀਆ, ਔਰਤਾਂ ਨੂੰ ਉਮਰ, ਵਰਗ, ਜਾਤੀ, ਸਿੱਖਿਆ ਦੀ ਸਥਿਤੀ, ਵਿਆਹੁਤਾ ਰੁਤਬਾ, ਜਾਤ ਅਤੇ ਸਭਿਆਚਾਰ ਦਾ ਭੇਦ ਕੀਤੇ ਬਿਨਾਂ ਸਹਾਇਤਾਂ ਦਿੱਤੀ ਜਾਵੇਗੀ।ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਜਿਨਸੀ ਸ਼ੋਸ਼ਣ, ਯੋਨ ਸ਼ੋਸ਼ਣ, ਘਰੇਲੂ ਹਿੰਸਾ, ਤਸਕਰੀ, ਸਨਮਾਨ ਨਾਲ ਜੁੜੇ ਜੁਰਮਾਂ, ਤੇਜਾਬੀ ਹਮਲਿਆਂ ਦੀ ਸ਼ਿਕਾਰ ਹੋਣ ਵਾਲੀਆਂ ਅਤੇ ਕਿਸੇ ਵੀ ਕਿਸਮ ਦੀ ਹਿੰਸਾ ਦਾ ਸਾਹਮਣਾ ਕਰ ਰਹੀਆਂ ਔਰਤਾਂ ਨੂੰ ਇੱਕੋ ਛੱਤ ਥੱਲੇ ਵਿਸ਼ੇਸ ਸੇਵਾਵਾਂ (ਸ਼ੇਲਟਰ, ਮੈਡੀਕਲ, ਸਾਇਕੋ ਕਾਉਨਸਲਿੰਗ, ਪੁਲਿਸ ਹੈਲਪ ਕਾਨੂੰਨੀ ਸਹਾਇਤਾ) ਪ੍ਰਦਾਨ ਕਰਨਾ ਇਸ ਸੈਂਟਰ ਨੂੰ ਬਣਾਏ ਜਾਣ ਦਾ ਮਨੋਰਥ ਹੈ।ਇਸ ਸੈਂਟਰ ਵਿੱਚ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸੁਵਿਧਾਵਾਂ ਦਾ ਜਿਕਰ ਕਰਦਿਆ ਉਨ੍ਹਾਂ ਕਿਹਾ ਕਿ ਹਿੰਸਾ ਤੋ ਪ੍ਰਭਾਵਿਤ ਔਰਤਾਂ ਨੂੰ ਇੱਕ ਛੱਤ ਦੇ ਹੇਠਾਂ ਨਿਜੀ ਏਕੀਕ੍ਰਿਤ ਸਹਾਇਤਾ, ਸ਼ੇਲਟਰ, ਮੈਡੀਕਲ, ਮਨੋਵਿਗਿਆਨਕ ਕਾਉਨਸਲਿੰਗ, ਪੁਲਿਸ ਹੈਲਪ ਕਾਨੂੰਨੀ ਸਹਾਇਤਾ, ਅਤੇ ਸਲਾਹ ਸਹਾਇਤਾਂ ਸਮੇਤ ਤੁਰੰਤ ਐਮਰਜੈਂਸੀ ਅਤੇ ਗੈਰ-ਐਮਰਜੈਂਸੀ ਪਹੁੰਚ ਦੀ ਸਹੁਲਤ ਦਿੱਤੀ ਜਾਵੇਗੀ ਅਤੇ ਸਹਾਇਤਾ ਲੈਣ ਵਾਲੀ ਔਰਤ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।ਭਾਰਤ ਸਰਕਾਰ ਵੱਲੋ ਔਰਤਾਂ ਅਤੇ ਬਾਲ ਵਿਕਾਸ ਮੰਤਰਾਲੇ (ਐਮਡਬਲਯੂਸੀਡੀ) ਵੱਲੋ ਜਿਲ੍ਹਾ ਰੂਪਨਗਰ ਵਿਖੇ ਵੰਨ ਸਟੌਪ ਸੈਂਟਰ ਬਿਲਡਿੰਗ ਦੀ ਉਸਾਰੀ ਲਈ 37.14 ਲੱਖ ਰੁਪਏ ਮਨਜ਼ੂਰ ਕਿਤੇ ਗਏ ਹਨ। ਜਿਸ ਨਾਲ ਸਿਵਲ ਹਸਪਤਾਲ ਰੂਪਨਗਰ ਵਿਖੇ ਵੰਨ ਸਟੌਪ ਸੈਟਰ ਤਿਆਰ ਕੀਤਾ ਜਾਣਾ ਹੈ।  ਇਹ ਸੈਂਟਰ ਹਸਪਤਾਲ ਦੇ ਵਿੱਚ ਤਿਆਰ ਕੀਤਾ ਜਾਣਾ ਹੈ ਤਾਂ ਕੀ ਹਿੰਸਾ ਨਾਲ ਪ੍ਰਭਾਵਿਤ ਔਰਤਾਂ ਅਸਾਨੀ ਨਾਲ ਇੱਥੇ ਪਹੁੰਚ ਸਕਣ।

 

Tags: Rana K.P. Singh , Rana Kanwarpal Singh , Speaker Punjab Vidhan Sabha , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab , Kharar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD