Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਸ੍ਰੀਮਤੀ ਅਮਿ੍ਰਤਾਦੇਵੀ ਬਿਸ਼ਨੋਈ ਦੀ ਯਾਦ ਵਿਚ 315 ਲੱਖ ਦੀ ਲਾਗਤ ਨਾਲ ਬਣ ਰਿਹਾ ਸ਼ਹੀਦੀ ਸਮਾਰਕ ਤੇ ਪਾਰਕ

ਦਰਖਤਾਂ ਨੂੰ ਵੱਢਣ ਤੋਂ ਰੋਕਣਾਂ ਤੇ ਜੀਵਾਂ ਦੀ ਸੁਰੱਖਿਆ ਬਿਸ਼ਨੋਈ ਸਮਾਜ ਦਾ ਉਦੇਸ਼

Web Admin

Web Admin

5 Dariya News

ਅਬੋਹਰ , 15 Aug 2020

Last updated on: Aug 15, 2020, 00:00 IST

ਬਿਸ਼ਨੋਈ ਸਮਾਜ ਨਾਲ ਸਬੰਧ ਰੱਖਦੀ ਸ੍ਰੀਮਤੀ ਅਮਿ੍ਰਤਾਦੇਵੀ ਬਿਸ਼ਨੋਈ ਅਤੇ 363 ਹੋਰ ਬਿਸ਼ਨੋਈ ਸਮਾਜ ਦੇ ਲੋਕਾਂ ਵੱਲੋਂ ਵਾਤਾਵਰਣ ਨੂੰ ਕਾਇਮ ਰੱਖਣ ਲਈ ਆਪਣੀ ਸ਼ਹੀਦੀ ਦਿੱਤੀ ਗਈ ਸੀ। ਇਨਾਂ ਸ਼ਹੀਦਾਂ ਦੀ ਸ਼ਹਾਦਤ ਨੂੰ ਅਜਾਇਆ ਨਾ ਜਾਣ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਪਿੰਡ ਸੀਤੋ ਗੁਨੋ ਤਹਿਸੀਲ ਅਬੋਹਰ ਵਿਖੇ ਸ੍ਰੀਮਤੀ ਅਮਿ੍ਰਤਾਦੇਵੀ ਬਿਸ਼ਨੋਈ ਅਤੇ ਹੋਰ ਬਿਸ਼ਨੋਈ ਸਮਾਜ ਦੇ ਸ਼ਹੀਦਾਂ ਲਈ ਇਕ ਸ਼ਹੀਦੀ ਸਮਾਰਕ ਤੇ ਪਾਰਕ ਬਣਾਉਣ ਲਈ ਮੰਜੂਰੀ ਦਿੱਤੀ ਗਈ ਸੀ ਜੋ ਕਿ ਹੁਣ ਬਣ ਕੇ ਲਗਭਗ ਤਿਆਰ ਹੋ ਗਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਅਰਵਿੰਦ  ਪਾਲ ਸਿੰਘ ਸੰਧੂ ਨੇ ਆਜਾਦੀ ਦਿਹਾੜੀ ਮੋਕੇ ਕਰਵਾਏ ਸਮਾਗਮ ਦੌਰਾਨ ਦਿੱਤੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੀਤੋਗੁਨੋ ਸੜਕ ਤੇ ਪੈਂਦੇ ਪਿੰਡ ਮਹਿਜਪੁਰਾ ਧੋਰਾ ਤਹਿਸੀਲ ਅਬੋਹਰ ਵਿਖੇ ਬਿਸ਼ਨੋਈ ਲੋਕਾਂ ਦੀ ਯਾਦ ਵਿਚ 315 ਲੱਖ ਰੁਪਏ ਦੀ ਲਾਗਤ ਨਾਲ ਇਹ ਮੈਮੋਰੀਅਲ ਤੇ ਪਾਰਕ ਬਣਾਇਆ ਜਾਣਾ ਸੀ ਜਿਸ ਦਾ ਲਗਭਗ 95 ਫੀਸਦੀ ਤੋਂ ਜ਼ਿਆਦਾ ਕੰਮ ਮੁਕੰਮਲ ਹੋ ਚੁੱਕਾ ਹੈ। ਉਨਾਂ ਦੱਸਿਆ ਕਿ ਇਹ ਕੰਮ ਪੰਜਾਬ ਮੰਡੀ ਬੋਰਡ ਵੱਲੋਂ ਕਰਵਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ 294 ਲੱਖ ਰੁਪਏ ਨਾਲ ਪਾਰਕ ਦਾ ਕੰਮ ਕੀਤਾ ਜਾ ਰਿਹਾ ਹੈ ਅਤੇ 21 ਲੱਖ ਰੁਪਏ ਦੇ ਫੰਡਾਂ ਨਾਲ ਘਾਹ ਤੇ ਬੂਟੇ ਲਗਾਉਣ ਦੇ ਕੰਮ ਵਣ ਵਿਭਾਗ ਵੱਲੋਂ ਕਰਵਾਏ ਜਾਣਗੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਾਰਕ ਦਾ ਕੁੱਲ ਰਕਬਾ 2.447 ਹੈਕਟੇਅਰ ਹੈ। ਉਨਾਂ ਦੱਸਿਆ ਕਿ ਬਿਸ਼ਨੋਈ ਸਮਾਜ ਦਰਖਤਾਂ ਅਤੇ ਜੰਗਲੀ ਜੀਵਾਂ ਦੀ ਸੁਰੱਖਿਆ ਲਈ ਆਪਣੀਆਂ ਜਾਨਾਂ ਦੀ ਕੁਰਬਾਨੀਆਂ ਦੇਣ ਨੂੰ ਹਮੇਸ਼ਾ ਤਿਆਰ ਰਹਿੰਦੇ ਹਨ। ਉਨਾਂ ਦੱਸਿਆ ਕਿ ਮਹਾਨ ਸ਼ਹੀਦ ਸ੍ਰੀਮਤੀ ਅਮਿ੍ਰਤਾ ਦੇਵੀ ਨੇ ਆਪਣੇ ਪਤੀ ਅਤੇ ਪੁਤਰਾਂ ਨਾਲ ਦਰਖਤਾਂ ਅਤੇ ਜੀਵਾਂ ਦੀ ਸੁਰੱਖਿਆ ਲਈ ਸਭ ਤੋਂ ਪਹਿਲਾਂ ਸ਼ਹੀਦੀ ਦਿੱਤੀ। ਉਨਾਂ ਦੱਸਿਆ ਕਿ ਬਿਸ਼ਨੋਈ ਸਮਾਜ ਵੱਲੋਂ ਦਰਖਤਾਂ ਨੂੰ ਵੱਡਣਾ ਤੇ ਸ਼ਿਕਾਰ ਕਰਨ ’ਤੇ ਸਖਤ ਪਾਬੰਦੀ ਲਗਾਈ ਹੈ।  ਉਨਾਂ ਕਿਹਾ ਕਿ ਰੁੱਖਾਂ ਨੂੰ ਵੱਢਣ ਤੋਂ ਰੋਕਣ ਅਤੇ ਜੰਗਲੀ ਜੀਵਨਾਂ ਦੀ ਸੁਰੱਖਿਆ ਕਰਨ ਵਿਚ ਸਾਨੂੰ ਵੀ ਇਸ ਸਮਾਜ ਦਾ ਸਹਿਯੋਗ ਦੇਣਾ ਚਾਹੀਦਾ ਹੈ। ਇਸ ਸਮਾਰਕ ਸਾਡੀਆ ਆਉਣ ਵਾਲੀਆਂ ਪੀੜੀਆਂ ਨੂੰ ਚੌਗਿਰਦੇ ਦੀ ਸੰਭਾਲ ਪ੍ਰਤੀ ਜਾਗਰੂਕ ਕਰਦਾ ਰਹੇਗਾ।

 

Tags: Khas Khabar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD