Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੌਮੀ ਜਜ਼ਬੇ ਨਾਲ ਮਨਾਇਆ ਗਿਆ 74ਵਾਂ ਸੁਤੰਤਰਤਾ ਦਿਵਸ, ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਲਹਿਰਾਇਆ ਤਿਰੰਗਾ

ਦੇਸ਼ ਦੀ ਆਜ਼ਾਦੀ ਲਈ ਜਾਨਾਂ ਕੁਰਬਾਨ ਕਰਨ ਵਾਲਿਆਂ ਨੂੰ ਕੀਤਾ ਨਮਨ, ਜ਼ਿਲਾ ਵਾਸੀਆਂ ਨੂੰ ਕੋਵਿਡ ਤੇ ਫਤਿਹ ਹਾਸਲ ਕਰਨ ਦਾ ਸੱਦਾ

Web Admin

Web Admin

5 Dariya News

ਫਾਜ਼ਿਲਕਾ , 15 Aug 2020

Last updated on: Aug 15, 2020, 00:00 IST

ਜ਼ਿਲਾ ਪੱਧਰੀ ਸੁਤੰਤਰਤਾ ਦਿਵਸ ਮੌਕੇ ਅੱਜ ਸਰਕਾਰੀ ਸਟੇਡੀਅਮ ਵਿਖੇ ਤਿੰਰਗਾ ਲਹਿਰਾਉਣ ਦੀ ਰਸਮ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਆਈ.ਏ.ਐਸ. ਨੇ ਅਦਾ ਕੀਤੀ। ਕੋਵਿਡ ਦੇ ਚੱਲਦਿਆਂ ਇਸ ਵਾਰ ਜ਼ਿਲਾ ਪੱਧਰੀ ਸਮਾਗਮ ਬਿਨਾਂ ਕਿਸੇ ਇੱਕਠ ਦੇ ਸਾਦੇ ਪਰ ਕੌਮੀ ਰਵਾਇਤਾਂ ਅਨੁਸਾਰ ਉਤਸਾਹ ਪੂਰਨ ਤਰੀਕੇ ਨਾਲ ਮਨਾਇਆ ਗਿਆ। ਇਸ ਮੌਕੇ ਉਨਾਂ ਨਾਲ ਜ਼ਿਲੇ ਦੇ ਐਸ.ਐਸ.ਪੀ. ਸ: ਹਰਜੀਤ ਸਿੰਘ ਵੀ ਹਾਜਰ ਸਨ।ਇਸ ਮੌਕੇ ਆਪਣੇ ਸੰਬੋਧਨ ਵਿਚ ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਆਜਾਦੀ ਦਿਵਸ ਦੀਆਂ ਵਧਾਈਆਂ ਦਿੰਦਿਆਂ ਦੇਸ਼ ਦੀ ਸੁਤੰਤਰਤਾ ਲਈ ਕੁਰਬਾਨੀਆਂ ਕਰਨ ਵਾਲੇ ਮਹਾਨ ਆਜਾਦੀ ਘੁਲਾਈਆਂ ਨੂੰ ਨਮਨ ਕੀਤਾ। ਉਨਾਂ ਨੇ ਕਿਹਾ ਕਿ ਜਿਸ ਤਰਾਂ ਅਸੀਂ ਅੰਗਰੇਜਾਂ ਤੋਂ ਆਜ਼ਾਦੀ ਹਾਸਲ ਕੀਤੀ ਸੀ ਉਸੇ ਤਰਾਂ ਅਸੀਂ ਕਰੋਨਾ ਤੇ ਵੀ ਫਤਿਹ ਹਾਸਲ ਕਰਾਂਗੇ। ਉਨਾਂ ਨੇ ਕਿਹਾ ਕਿ ਇਹ ਜੰਗ ਲੋਕਾਂ ਦੇ ਸਹਿਯੋਗ ਨਾਲ ਹੀ ਜਿੱਤੀ ਜਾ ਸਕਦੀ ਹੈ। ਉਨਾਂ ਨੇ ਅਪੀਲ ਕੀਤੀ ਕਿ ਅਸੀਂ ਮਾਸਕ ਪਾ ਕੇ ਰੱਖੀਏ, ਸਮਾਜਿਕ ਦੂਰੀ ਰੱਖੀਏ ਅਤੇ ਵਾਰ ਵਾਰ ਹੱਥ ਧੋਂਦੇ ਰਹੀਏ।ਇਸ ਮੌਕੇ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਪੰਜਾਬ ਸਰਕਾਰ ਵੱਲੋਂ ਲੋਕਾਂ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਜਿਕਰ ਕਰਦਿਆਂ ਕਿਹਾ ਕਿ ਪੰਜਾਬ ਸਮਾਰਟ ਕੁਨੈਕਟ ਸਕੀਮ ਤਹਿਤ ਸੂਬੇ ਦੇ 1.74 ਲੱਖ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮੋਬਾਇਲ ਫੋਨ ਦਿੱਤੇ ਜਾ ਰਹੇ ਹਨ ਤਾਂ ਜੋ ਉਹ ਆਪਣੀ ਪੜਾਈ ਨੂੰ ਹੋਰ ਵੀ ਬਿਹਤਰ ਤਰੀਕੇ ਨਾਲ ਜਾਰੀ ਰੱਖ ਸਕਨ।

ਇਸ ਮੌਕੇ ਉਨਾਂ ਨੇ ਜ਼ਿਲੇ ਵਿਚ ਚਾਰ ਪ੍ਰੋਜੈਕਟਾਂ ਨੂੰ ਵੀ ਲੋਕਾਂ ਨੂੰ ਸਮਰਪਿਤ ਕੀਤਾ। ਉਨਾਂ ਨੇ ਦੱਸਿਆ ਕਿ ਪਿੱਛਲੇ ਸਾਲ ਸੂਬਾ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਮਨਾਇਆ ਹੈ। ਇਸ ਸਬੰਧੀ ਗੁਰੂ ਜੀ ਦੇ ਚਰਨ ਛੋਹ ਪ੍ਰਾਪਤ ਪਿੰਡ ਹਰੀ ਪੁਰਾ ਵਿਖੇ 1 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਗਏ ਹਨ। ਇਸੇ ਤਰਾਂ ਪਿੰਡ ਮਹਿਰਾਜਪੁਰਾ ਧੋਰਾ ਵਿਚ ਮਾਤਾ ਅੰਮਿ੍ਰਤਾ ਦੇਵੀ ਬਲਿਦਾਨ ਸਮਾਰਕ ਵੀ ਅੱਜ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸੇ ਤਰਾਂ ਸਖ਼ੀ ਸੈਂਟਰ ਅਤੇ ਪਿੰਡ ਬਾਧਾ ਦੇ ਵਿਕਾਸ ਕਾਰਜ ਵੀ ਲੋਕਾਂ ਨੂੰ ਸਮਰਪਿਤ ਕੀਤੇ ਗਏ। ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਨੇ ਐਸ.ਆਈ. ਪਰਮਿਲਾ ਦੀ ਅਗਵਾਈ ਵਿਚ ਤਿਰੰਗੇ ਨੂੰ ਸਲਾਮੀ ਦਿੱਤੀ।ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਆਸਫਵਾਲਾ ਵਿਖੇ ਸ਼ਹੀਦਾਂ ਦੀ ਸਮਾਧ ਤੇ ਜਾ ਕੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਸ਼ਹੀਦ ਹੋਣ ਵਾਲੇ ਮਹਾਨ ਯੋਧਿਆਂ ਨੂੰ ਨਮਨ ਕੀਤਾ।ਇਸ ਮੌਕੇ ਜਲਾਲਾਬਾਦ ਦੇ ਵਿਧਾਇਕ ਸ੍ਰੀ ਰਮਿੰਦਰ ਆਵਲਾਂ, ਜ਼ਿਲਾ ਅਤੇ ਸੈਸ਼ਨ ਜੱਜ ਸ੍ਰੀ ਤਰਸੇਮ ਮੰਗਲਾ, ਸਾਬਕਾ ਵਿਧਾਇਕ ਸ੍ਰੀ ਹੰਸ ਰਾਜ ਜੋਸਨ, ਚੇਅਰਮੈਨ ਸ: ਸੁਖਵੰਤ ਸਿੰਘ ਬਰਾੜ, ਸ੍ਰੀ ਰੂਬੀ ਗਿੱਲ, ਏ.ਡੀ.ਸੀ. ਵਿਕਾਸ ਸ੍ਰੀ ਨਵਲ ਕੁਮਾਰ, ਐਸ.ਪੀ.ਡੀ. ਅਜੈ ਰਾਜ ਸਿੰਘ, ਐਸ.ਡੀ.ਐਮ. ਸ੍ਰੀ ਕੇਸਵ ਗੋਇਲ, ਸਹਾਇਕ ਕਮਿਸ਼ਨਰ ਜਨਰਲ ਸ: ਕੰਵਰਜੀਤ ਸਿੰਘ ਆਦਿ ਵੀ ਹਾਜਰ ਸਨ।

 

Tags: DC Fazilka , Independence Day , 15 August , 74th Independence Day , Independence Day of India , #IndependenceDay #15August #74thIndependenceDay #IndependenceDayofIndia , Fazilka , Arvind Pal Singh Sandhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD