Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ 74ਵਾਂ ਅਜ਼ਾਦੀ ਦਿਹਾੜਾ ਮਨਾਇਆ

ਐੱਸ.ਡੀ.ਐੱਮ. ਬਟਾਲਾ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਨਿਭਾਈ

5 Dariya News

5 Dariya News

5 Dariya News

ਬਟਾਲਾ , 15 Aug 2020

Last updated on: Aug 15, 2020, 00:00 IST

ਦੇਸ਼ ਦੀ ਅਜ਼ਾਦੀ ਦਾ 74ਵਾਂ ਅਜ਼ਾਦੀ ਦਿਹਾੜਾ ਅੱਜ ਬਟਾਲਾ ਵਿਖੇ ਪੂਰੇ ਉਤਸ਼ਾਹ ਤੇ ਚਾਵਾਂ ਨਾਲ ਮਨਾਇਆ ਗਿਆ। ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਹੋਏ ਤਹਿਸੀਲ ਪੱਧਰੀ ਅਜ਼ਾਦੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਐੱਸ.ਡੀ.ਐੱਮ. ਬਟਾਲਾ ਵਲੋਂ ਨਿਭਾਈ ਗਈ। ਕੌਮੀ ਤਰਾਨੇ ਦੀ ਧੁੰਨ ਦੇ ਚਲਦਿਆਂ ਜਦੋਂ ਮੁੱਖ ਮਹਿਮਾਨ ਨੇ ਕੌਮੀ ਝੰਡਾ ਲਹਿਰਾਇਆ ਤਾਂ ਪੰਜਾਬ ਪੁਲਿਸ ਦੇ ਜਵਾਨਾ ਨੇ ਸਤਿਕਾਰ ਵਲੋਂ ਸਲਾਮੀ ਭੇਟ ਕੀਤੀ।ਇਸ ਮੌਕੇ ਆਪਣੇ ਸੰਦੇਸ਼ ਵਿੱਚ ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ ਸਮੂਹ ਬਟਾਲਾ ਨਿਵਾਸੀਆਂ ਨੂੰ 74ਵੇਂ ਅਜ਼ਾਦੀ ਦਿਹਾੜੇ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਆਜ਼ਾਦੀ ਘੁਲਾਟੀਆ ਵੱਲੋਂ ਚਲਾਏ ਸੰਘਰਸ਼ ਸਦਕਾ ਹੀ ਕਰੀਬ ਪੌਣੀ ਸਦੀ ਪਹਿਲਾਂ ਅਸੀਂ ਗੁਲਾਮੀ ਦੀਆਂ ਜੰਜ਼ੀਰਾਂ ਨੂੰ ਤੋੜਿਆ ਸੀ। ਉਨ੍ਹਾਂ ਕਿਹਾ ਕਿ ਅਜ਼ਾਦੀ ਦੇ ਇਸ ਸੰਘਰਸ਼ ਵਿੱਚ 80 ਫੀਸਦੀ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ। ਪੰਜਾਬ ਦੀ ਧਰਤੀ ਤੋਂ ਬੱਬਰ ਅਕਾਲੀ, ਗਦਰ ਲਹਿਰ ਤੇ ਪੱਗੜੀ ਸੰਭਾਲ ਜਿਹੀਆਂ ਲਹਿਰਾਂ ਚੱਲੀਆਂ। ਉਨ੍ਹਾਂ ਕਿਹਾ ਕਿ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ, ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਮਦਨਲਾਲ ਢੀਂਗਰਾ, ਲਾਲਾ ਲਾਜਪਤਰਾਏ, ਸ਼ਹੀਦ ਊਧਮ ਸਿੰਘ ਜਿਹੇ ਆਜ਼ਾਦੀ ਘੁਲਾਟੀਆ ਦੀ ਕੁਰਬਾਨੀ ਸਦਕਾ ਹੀ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈਣ ਦੇ ਯੋਗ ਹੋਏ ਹਾਂ।ਐੱਸ.ਡੀ.ਐੱਮ. ਬਟਾਲਾ ਨੇ ਕਿਹਾ ਕਿ ਮੌਜੂਦਾ ਸਮੇਂ ਅਸੀਂ ਆਜ਼ਾਦ ਭਾਰਤ ਦੇ ਸਭ ਤੋਂ ਮੁਸ਼ਕਲ ਅਤੇ ਚੁਣੌਤੀ ਪੂਰਨ ਸਮੇਂ ਵਿੱਚੋਂ ਗੁਜ਼ਰ ਰਹੇ ਹਾਂ ਜਦੋਂ ਕੋਰੋਨਾ ਮਹਾਂਮਾਰੀ ਨੇ ਸਾਡੇ ਸੂਬੇ ਅਤੇ ਦੇਸ਼ ਸਮੇਤ ਪੂਰੀ ਦੁਨੀਆਂ ਨੂੰ ਆਪਣੀ ਗਿ੍ਰਫਤ ਵਿੱਚ ਲਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਮਹਾਂਮਾਰੀ ਕਾਰਨ ਹੀ ਅਸੀਂ ਅੱਜ ਆਜ਼ਾਦੀ ਦਿਵਸ ਦੇ ਜਸ਼ਨ ਵੀ ਕੋਵਿਡ ਸਬੰਧੀ ਜਾਰੀ ਸਿਹਤ ਸਲਾਹਕਾਰੀਆਂ ਦੀ ਪਾਲਣਾ ਕਰਦੇ ਹੋਏ ਸਾਦੇ ਢੰਗ ਨਾਲ ਮਨਾ ਰਹੇ ਹਾਂ।ਉਨ੍ਹਾਂ ਕਿਹਾ ਕਿ ਜਿਵੇਂ ਅਸੀਂ ਸੰਘਰਸ਼ ਕਰਕੇ ਬਿ੍ਰਟਿਸ਼ ਹਕੂਮਤ ਤੋਂ ਮੁਕਤੀ ਪਾਈ, ਉਵੇਂ ਹੀ ਸਾਨੂੰ ਹੁਣ ਕੋਰੋਨਾ ਖਿਲਾਫ ਜੰਗ ਉਤੇ ਵੀ ਫਤਹਿ ਪਾਉਣੀ ਹੈ। 

ਇਸ ਜੰਗ ਵਿੱਚ ਯੋਗਦਾਨ ਪਾਉਣ ਲਈ ਸਾਨੂੰ ਸੋਸ਼ਲ ਡਿਸਟੈਂਸ, ਮਾਸਕ ਪਹਿਨਣਾ ਆਦਿ ਸਿਹਤ ਸਲਾਹਕਾਰੀਆਂ ਦਾ ਪਾਲਣਾ ਕਰਨਾ ਜ਼ਰੂਰੀ ਹੈ। ਜਦੋਂ ਵੀ ਕਿਸੇ ਵਿਅਕਤੀ ਨੂੰ ਬਿਮਾਰੀ ਦੇ ਲੱਛਣ ਮਹਿਸੂਸ ਹੋਣ ਤਾਂ ਉਸ ਨੂੰ ਤੁਰੰਤ ਆਪਣਾ ਟੈਸਟ ਕਰਵਾ ਕੇ ਇਲਾਜ ਸ਼ੁਰੂ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਖਿਲਾਫ ਜੰਗ ਵਿੱਚ ਮੋਹਰਲੀ ਕਤਾਰ ਵਿੱਚ ਲੜ ਰਹੇ ਯੋਧਿਆਂ ਨੂੰ ਵੀ ਉਹ ਸਿਜਦਾ ਕਰਦੇ ਹਨ।ਐੱਸ.ਡੀ.ਐੱਮ. ਬਟਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਸਰਕਾਰੀ ਸਕੂਲਾਂ ਦੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟਫੋਨ ਵੰਡੇ ਗਏ ਹਨ। ਉਨ੍ਹਾਂ ਕਿਹਾ ਕਿ ਨਵੰਬਰ ਮਹੀਨੇ ਤੱਕ 1 ਲੱਖ 74 ਹਜ਼ਾਰ ਸਮਾਰਟ ਫੋਨ ਵੰਡੇ ਜਾਣਗੇ। ਉਨ੍ਹਾਂ ਕਿਹਾ ਕਿ ਸਮਾਰਟ ਫੋਨ ਨਾਲ ਹੁਣ ਗਰੀਬ ਪਰਿਵਾਰਾਂ ਦੇ ਵਿਦਿਆਰਥੀ ਵੀ ਕੋਵਿਡ ਦੇ ਦੌਰ ਵਿੱਚ ਆਨਲਾਈਨ ਸਿੱਖਿਆ ਹਾਸਲ ਕਰ ਸਕਣਗੇ।ਨੌਜਵਾਨਾਂ ਲਈ ਇਕ ਹੋਰ ਮਹੱਤਵ ਪੂਰਨ ਯੋਜਨਾ‘ ਘਰ-ਘਰ ਰੋਜ਼ਗਾਰ ਸਕੀਮ‘ਲਿਆਂਦੀ ਗਈ ਜਿਸ ਤਹਿਤ ਪੰਜਾਬ ਸਰਕਾਰ ਵੱਲੋਂ ਪਿਛਲੇ ਤਿੰਨ ਸਾਲ ਦੇ ਸਮੇਂ ਦੌਰਾਨ ਸਾਢੇ 13 ਲੱਖ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਹੁਣ ਤੱਕ ਸਾਢੇ ਪੰਜ ਲੱਖ ਤੋਂ ਵੱਧ ਕਿਸਾਨਾਂ ਦਾ 4700 ਕਰੋੜ ਰੁਪਏ ਦੇ ਕਰਜ਼ਾ ਮਾਫ ਕੀਤਾ ਗਿਆ ਹੈ।ਅਖੀਰ ਵਿਚ ਇੱਕ ਵਾਰ ਫਿਰ ਆਜ਼ਾਦੀ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਮੁੱਖ ਮਹਿਮਾਨ ਨੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਾਰੇ ਰਲ ਕੇ ਕੋਰੋਨਾ ਖਿਲਾਫ ਜੰਗ ਵਿੱਚ ਆਪਣਾ ਸਾਥ ਦੇਣ ਤਾਂ ਇਸ ਮਹਾਂਮਾਰੀ ਉੱਪਰ ਫ਼ਤਹਿ ਹਾਸਲ ਕੀਤੀ ਜਾ ਸਕੇ।ਇਸ ਮੌਕੇ ਬਟਾਲਾ ਦੇ ਨੌਜਵਾਨ ਰੋਹਿਤ ਨੇ ਦੇਸ਼ ਭਗਤੀ ਦੇ ਗੀਤ ਗਾ ਕੇ ਅਜ਼ਾਦੀ ਪਰਵਾਨਿਆਂ ਪ੍ਰਤੀ ਸਤਿਕਾਰ ਭੇਟ ਕੀਤਾ। ਇਸ ਦੌਰਾਨ ਜੱਜ ਸਾਹਿਬਾਨ, ਐੱਸ.ਪੀ. ਗੁਰਪ੍ਰੀਤ ਸਿੰਘ, ਡੀ.ਐੱਸ.ਪੀ. ਪਰਵਿੰਦਰ ਕੌਰ, ਤਹਿਸੀਲਦਾਰ ਬਟਾਲਾ ਸ. ਬਲਜਿੰਦਰ ਸਿੰਘ, ਨਾਇਬ ਤਹਿਸੀਲਦਾਰ ਅਮਰਜੀਤ ਸਿੰਘ, ਰਾਜ ਕੁਮਾਰ, ਨਗਰ ਨਿਗਮ ਬਟਾਲਾ ਦੇ ਸੁਪਰਡੈਂਟ ਨਿਰਮਲ ਸਿੰਘ ਅਤੇ ਹੋਰ ਵੀ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

 

Tags: Punjab Admin , Batala , Independence Day , 15 August , 74th Independence Day , Independence Day of India , #IndependenceDay #15August #74thIndependenceDay #IndependenceDayofIndia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD