Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ਼ਹੀਦਾਂ ਦੀ ਸ਼ਹਾਦਤ ਨੂੰ ਕਦੇ ਵੀ ਮਨੋ ਨਹੀਂ ਵਿਸਾਰ ਸਕਦੇ : ਮਨਪ੍ਰੀਤ ਸਿੰਘ ਬਾਦਲ

74 ਵੇਂ ਸੁਤੰਤਰਤਾ ਦਿਵਸ ਮੌਕੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਲਹਿਰਾਇਆ ਕੌਮੀ ਤਿਰੰਗਾ

Web Admin

Web Admin

5 Dariya News

ਬਠਿੰਡਾ , 15 Aug 2020

Last updated on: Aug 15, 2020, 00:00 IST

ਮੁਲਕ ਦੇ 74ਵੇਂ ਸੁਤੰਤਰਤਾ ਦਿਵਸ ਮੌਕੇ ਵਿੱਤ ਮੰਤਰੀ ਪੰਜਾਬ, ਮਨਪ੍ਰੀਤ ਸਿੰਘ ਬਾਦਲ ਨੇ ਇੱਥੇ ਸਰਕਾਰੀ ਰਾਜਿੰਦਰਾ ਕਾਲਜ ਵਿਖੇ ਸਥਿਤ ਹਾਕੀ ਸਟੇਡੀਅਮ ਵਿਖੇ ਕੌਮੀ ਤਿਰੰਗਾ ਝੰਡਾ ਲਹਿਰਾਇਆ। ਇਸ ਉਪਰੰਤ ਉਨਾਂ ਨੇ ਪੰਜਾਬ ਪੁਲਿਸ ਦੀ ਟੁਕੜੀ ਤੋਂ ਸਲਾਮੀ ਲਈ ਅਤੇ ਉੱਥੇ ਮੌਜੂਦ ਲੋਕਾਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ। ਇਸ ਮੌਕੇ ਉਨਾਂ ਨਾਲ ਬਠਿੰਡਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਅਤੇ ਇੰਸਪੈਕਟਰ ਜਨਰਲ ਸ. ਜਸਕਰਨ ਸਿੰਘ ਅਤੇ ਜ਼ਿਲਾ ਪੁਲਿਸ ਮੁਖੀ ਸ. ਭੁਪਿੰਦਰ ਜੀਤ ਸਿੰਘ ਵਿਰਕ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਇਸ ਮੌਕੇ ਆਜ਼ਾਦੀ ਦੇ ਸੰਗਰਾਮ ਵਿਚ ਆਪਣਾ ਕੁਰਬਾਨੀਆਂ ਦੇਣ ਵਾਲੇ ਤੇ ਵਡਮੁੱਲਾ ਯੋਗਦਾਨ ਪਾਉਣ ਵਾਲੇ ਮਹਾਨ ਸੂਰਬੀਰ ਯੋਧਿਆਂ ਨੂੰ ਯਾਦ ਕਰਦਿਆਂ ਵਿੱਤ ਮੰਤਰੀ ਸ. ਬਾਦਲ ਨੇ ਕਿਹਾ ਕਿ ਇਹ ਆਜ਼ਾਦੀ ਸਾਨੂੰ ਬਹੁਤ ਹੀ ਲੰਮੇ ਅਰਸੇ ਬਾਅਦ ਮਿਲੀ ਹੈ। ਆਜ਼ਾਦੀ ਸਾਨੂੰ ਮੂੰਗਫ਼ਲੀਆਂ ਜਾਂ ਰਿਊੜੀਆਂ ਵੱਟੇ ਨਹੀਂ ਮਿਲੀ। ਇਸ ਬਦਲੇ ਅਨੇਕਾ ਮਹਾਨ ਸੂਰਬੀਰਾਂ ਨੂੰ ਸ਼ਹਾਦਤਾਂ ਦੇਣੀਆਂ ਪਈਆਂ ਸਨ। ਉਨਾਂ ਇਹ ਵੀ ਯਾਦ ਕਰਵਾਇਆ ਕਿ ਸੂਰਬੀਰ ਯੋਧਿਆਂ ਦੇ ਡੁੱਲੇ ਖੂਨ ਦਾ ਇੱਕ-ਇੱਕ ਕਿਣਕੇ ਨੂੰ ਕਦੇ ਵੀ ਮਨੋ ਨਹੀਂ ਵਿਸਾਰਿਆ ਜਾ ਸਕਦਾ। ਜਿਨਾਂ ਕਰਕੇ ਹੀ ਅੱਜ ਸਾਨੂੰ ਆਜ਼ਾਦੀ ਦੀਆਂ ਠੰਡੀਆਂ ਹਵਾਵਾਂ ਨਸੀਬ ਹੋ ਰਹੀਆਂ ਹਨ। ਇਸ ਮੌਕੇ ਸ. ਬਾਦਲ ਨੇ ਇਹ ਵੀ ਕਿਹਾ ਕਿ ਇਨਾਂ ਸ਼ਹੀਦਾਂ ਸਦਕਾ ਅਸੀਂ ਆਜ਼ਾਦ ਫ਼ਿਜ਼ਾ ਵਿੱਚ ਸਾਹ ਲੈ ਰਹੇ ਹਾਂ ਤੇ ਸਾਡੇ ਮੁਲਕ ਦੇ ਲੋਕ ਕਦੇ ਵੀ ਸਾਡੇ ਸ਼ਹੀਦਾਂ ਦਾ ਕਰਜ਼ਾ ਨਹੀਂ ਮੋੜ ਸਕਦੇ। ਇਸ ਉਪਰੰਤ ਸ. ਬਾਦਲ ਨੇ ਅਡਵਾਂਸ ਲਾਇਫ਼ ਸਪੋਟ (ਏ.ਐਲ.ਐਸ.) ਐਂਬੂਲੈਂਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਉਪਰੰਤ ਜ਼ਿਲਾ ਪ੍ਰਸ਼ਾਸਨ ਵਲੋਂ ਮੁੱਖ ਮਹਿਮਾਨ ਸ. ਮਨਪ੍ਰੀਤ ਸਿੰਘ ਬਾਦਲ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ਼੍ਰੀ ਕੇ.ਕੇ. ਅਗਰਵਾਲ, ਮਾਰਕਿਟ ਕਮੇਟੀ ਦੇ ਚੇਅਰਮੈਨ ਸ਼੍ਰੀ ਮੋਹਨ ਲਾਲ ਝੂੰਬਾ, ਸ਼੍ਰੀ ਅਰੁਣ ਵਧਾਵਨ, ਸ਼੍ਰੀ ਖ਼ੁਸ਼ਬਾਜ ਸਿੰਘ ਜਟਾਣਾ, ਸ਼੍ਰੀ ਪਵਨ ਮਾਨੀ, ਸ਼੍ਰੀ ਅਨਿਲ ਭੋਲਾ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ. ਰਾਜਦੀਪ ਸਿੰਘ ਬਰਾੜ, ਸਹਾਇਕ ਕਮਿਸ਼ਨਰ ਜਨਰਲ ਮੈਡਮ ਮਨਿੰਦਰਜੀਤ ਕੌਰ, ਤਹਿਸੀਲਦਾਰ ਬਠਿੰਡਾ ਸ਼੍ਰੀ ਸੁਖਬੀਰ ਸਿੰਘ ਬਰਾੜ ਤੋਂ ਇਲਾਵਾ ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀ ਤੇ ਕਮਰਚਾਰੀ ਆਦਿ ਮੌਜੂਦ ਸਨ।   

 

Tags: Manpreet Singh Badal , Punjab Pradesh Congress Committee , Congress , Punjab Congress , Bathinda , Punjab , Independence Day , 15 August , 74th Independence Day , Independence Day of India , #IndependenceDay #15August #74thIndependenceDay #IndependenceDayofIndia , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD