Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਦੋਂ ਤੱਕ ਪੰਜਾਬ ਦੀ ਆਰਥਿਕਤਾ ਮੁੜ ਲੀਂਹ ’ਤੇ ਨਹੀਂ ਆਉਦੀ, ਮੈਂ ਉਦੋਂ ਤੱਕ ਅਰਾਮ ਨਾਲ ਨਹੀਂ ਬੈਠਾਂਗਾ: ਕੈਪਟਨ ਅਮਰਿੰਦਰ ਸਿੰਘ

ਸਰਕਾਰੀ ਖੇਤਰ ਦੀਆਂ ਇਕ ਲੱਖ ਨੌਕਰੀਆਂ ਸਣੇ ਕੁੱਲ ਛੇ ਲੱਖ ਨੌਕਰੀਆਂ ਦਾ ਕੀਤਾ ਐਲਾਨ, ਬੇਜ਼ਮੀਨੇ ਤੇ ਕਿਰਤੀਆਂ ਦਾ 520 ਕਰੋੜ ਰੁਪਏ ਦਾ ਹੋਵੇਗਾ ਕਰਜ਼ਾ ਮਾਫ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 15 Aug 2020

Last updated on: Aug 15, 2020, 00:00 IST

ਸੂਬੇ ਦੀ ਅਰਥਵਿਵਸਥਾ ਨੂੰ ਮੁੜ ਵਿਕਾਸ ਦੀ ਲੀਹ ’ਤੇ ਲਿਆਉਣ ਤੱਕ ਅਰਾਮ ਨਾ ਕਰਨ ਦਾ ਸੰਕਲਪ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਲੋਕਾਂ ਦੀ ਭਲਾਈ ਵਾਲੀਆਂ ਕਈ ਯੋਜਨਾਵਾਂ ਦਾ ਐਲਾਨ ਕੀਤਾ। ਸਰਕਾਰੀ ਖੇਤਰ ਵਿੱਚ ਇਕ ਲੱਖ ਨੌਕਰੀਆਂ ਸਣੇ ਕੁੱਲ ਛੇ ਲੱਖ ਨੌਜਵਾਨਾਂ ਨੂੰ ਆਉਦੇ ਦੋ ਸਾਲਾਂ ਵਿੱਚ ਨੌਕਰੀਆਂ ਦਿੱਤੀਆਂ ਜਾਣਗੀਆਂ।ਆਪਣੇ ਆਜ਼ਾਦੀ ਦਿਹਾੜੇ ਦੇ ਭਾਸ਼ਣ ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ 50,000 ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਵਿੱਤੀ ਸਾਲ 2021 ਅਤੇ ਹੋਰ 50,000 ਨੌਕਰੀਆਂ ਵਿੱਤੀ ਸਾਲ 2022 ਦੌਰਾਨ ਦਿੱਤੀਆਂ ਜਾਣਗੀਆਂ। ਉਨਾਂ ਪ੍ਰਾਈਵੇਟ ਖੇਤਰ ਵਿੱਚ 50,000 ਨੌਜਵਾਨਾਂ ਦੀ ਪਲੇਸਮੈਂਟ ਦੇ ਟੀਚੇ ਨਾਲ ਅਗਲੇ ਮਹੀਨੇ ਵਰਚੁਅਲ ਮੈਗਾ ਜੌਬ ਮੇਲੇ ਦਾ ਵੀ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਅਹਿਮ ਯੋਜਨਾ ‘ਘਰ ਘਰ ਰੋਜ਼ਗਾਰ ਸਕੀਮ’ ਤਹਿਤ ਹੁਣ ਤੱਕ 13.60 ਲੱਖ ਨੌਜਵਾਨਾਂ ਨੂੰ ਰੋਜ਼ਗਾਰ/ਸਵੈ-ਰੋਜ਼ਗਾਰ ਮੁਹੱਈਆ ਕਰਵਾਇਆ ਜਾ ਚੁੱਕਾ ਹੈ।ਉਦਯੋਗਾਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਲਈ ਪ੍ਰੋਤਸਾਹਨ ਦੇਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਦਿਆਂ ਉਨਾਂ ਕਿਹਾ ਕਿ ਹੁਣ ਤੱਕ 63000 ਕਰੋੜ ਰੁਪਏ ਦਾ ਨਿਵੇਸ਼ ਜ਼ਮੀਨੀ ਪੱਧਰ ’ਤੇ ਹੋ ਚੁੱਕਾ ਹੈ ਜਿਸ ਨਾਲ ਸੂਬੇ ਵਿੱਚ ਦੋ ਲੱਖ ਨੌਜਵਾਨਾਂ ਨੂੰ ਰੋਜ਼ਗਾਰ ਦੀ ਸਮਰੱਥਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਕੁਝ ਮਹੀਨਿਆਂ ਵਿੱਚ ਉਨਾਂ ਦੀ ਸਰਕਾਰ ਬੇਜ਼ਮੀਨੇ ਕਿਸਾਨਾਂ ਤੇ ਕਿਰਤੀਆਂ ਦਾ 520 ਕਰੋੜ ਰੁਪਏ ਦਾ ਕਰਜ਼ਾ ਮੁਆਫ ਕਰਨ ਜਾ ਰਹੀ ਹੈ। ਉਨਾਂ ਕਿਹਾ ਕਿ ਸਰਕਾਰ ਦੀ ਕਰਜ਼ਾ ਮੁਆਫੀ ਸਕੀਮ ਤਹਿਤ ਹੁਣ ਤੱਕ 5.62 ਲੱਖ ਕਿਸਾਨਾਂ ਦਾ 4700 ਕਰੋੜ ਰੁਪਏ ਦਾ ਕਰਜ਼ਾ ਮਾਫ ਕੀਤਾ ਜਾ ਚੁੱਕਾ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਜਲਦੀ ਹੀ ਕਿਸਾਨਾਂ ਦੀ ਮਾਲਕੀ ਵਾਲੀ ਜ਼ਮੀਨ ਦੀ ਰੱਖਿਆ ਅਤੇ ਖੇਤੀਬਾੜੀ ਜ਼ਮੀਨ ਉਤੇ ਕਿਰਾਏਦਾਰਾਂ ਦੇ ਅਧਿਕਾਰਾਂ ਸਬੰਧੀ ਨਵਾਂ ਲੈਂਡ ਲੀਜਿੰਗ ਕਾਨੂੰਨ ਲੈ ਕੇ ਆ ਰਹੀ ਹੈ।ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਜਲਦ ਹੀ ਸਮਾਰਟ ਰਾਸ਼ਨ ਕਾਰਡ ਸਕੀਮ ਦੇ ਸ਼ੁਰੂ ਹੋ ਜਾਣ ਨਾਲ 1.41 ਕਰੋੜ ਲੋਕਾਂ ਨੂੰ ਫਾਇਦਾ ਮਿਲੇਗਾ ਜੋ ਵਾਜਬ ਕੀਮਤਾਂ ਦੀਆਂ ਦੁਕਾਨਾਂ ਤੋਂ ਰਾਸ਼ਨ ਲੈਣ ਦੇ ਯੋਗ ਹੋਣਗੇ।

ਸੂਬੇ ਦੇ ਬੁਨਿਆਦੀ ਢਾਂਚੇ ਨੂੰ ਹੋਰ ਅੱਗੇ ਹੁਲਾਰਾ ਦੇਣ ਲਈ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਅਗਲੇ ਦੋ ਸਾਲਾਂ ਵਿੱਚ 12000 ਕਰੋੜ ਰੁਪਏ ਦੀ ਲਾਗਤ ਨਾਲ 1300 ਕਿਲੋਮੀਟਰ ਦੀਆਂ ਸੂਬਾਈ ਤੇ ਕੌਮੀ ਸੜਕਾਂ ਬਣਾਈਾਂ ਜਾਣਗੀਆਂ। ਇਸ ਦੇ ਨਾਲ ਹੀ ਪਿਛਲੇ ਤਿੰਨ ਸਾਲਾਂ ਵਿੱਚ 3278 ਕਰੋੜ ਰੁਪਏ ਦੀ ਲਾਗਤ ਨਾਲ 28830 ਕਿਲੋਮੀਟਰ ਪੇਂਡੂ ਸੜਕਾਂ ਦਾ ਪਹਿਲਾਂ ਹੀ ਮੁਰੰਮਤ ਹੋ ਚੁੱਕੀ ਹੈ। ਅਗਲੇ ਦੋ ਸਾਲਾਂ ਵਿੱਚ 834 ਕਰੋੜ ਰੁਪਏ ਦੇ ਨਿਵੇਸ਼ ਨਾਲ 6162 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਹੋਵੇਗੀ। ਇਸ ਤੋਂ ਇਲਾਵਾ 82 ਕਰੋੜ ਰੁਪਏ ਦੀ ਲਾਗਤ ਨਾਲ ਹੋਰ 17000 ਕਿਲੋਮੀਟਰ ਲਿੰਕ ਸੜਕਾਂ ਦੀ ਰਿਪੇਅਰ ਕੀਤੀ ਜਾਵੇਗੀ।ਪੰਜਾਬ ਦੀ ਖੇਡ ਖੇਤਰ ਵਿੱਚ ਗੁਆਚੀ ਹੋਈ ਸ਼ਾਨ ਮੁੜ ਬਹਾਲ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਗਲੇ ਦੋ ਸਾਲਾਂ ਵਿੱਚ ਸੂਬੇ ਭਰ ਵਿੱਚ 750 ਪੇਂਡੂ ਖੇਡ ਸਟੇਡੀਅਮ ਬਣਾਏ ਜਾਣਗੇ। ਉਨਾਂ ਅਗਲੇ ਦੋ ਸਾਲਾਂ ਲਈ 2500 ਕਰੋੜ ਰੁਪਏ ਦੇ ਨਿਵੇਸ਼ ਵਾਲੀ ਸਮਾਰਟ ਪੇਂਡੂ ਮੁਹਿੰਮ ਦੇ ਦੂਜੇ ਪੜਾਅ ਦਾ ਐਲਾਨ ਕੀਤਾ। ਇਸ ਯੋਜਨਾ ਦੇ ਪਹਿਲੇ ਪੜਾਅ ਵਿੱਚ 835 ਕਰੋੜ ਰੁਪਏ ਦੀ ਲਾਗਤ ਨਾਲ ਪਿੰਡਾਂ ਵਿੱਚ 19132 ਕੰਮ ਮੁਕੰਮਲ ਹੋ ਚੁੱਕੇ ਹਨ। ਸਾਰੀ ਪੇਂਡੂ ਵਸੋਂ ਨੂੰ ਅਗਲੇ ਦੋ ਸਾਲਾਂ ਅੰਦਰ ਪੀਣਯੋਗ ਪਾਣੀ ਮਿਲੇਗਾ ਜਿਸ ਉਪਰ 1200 ਕਰੋੜ ਰੁਪਏ ਖਰਚੇ ਜਾਣਗੇ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਗਲੇ ਦੋ ਸਾਲਾਂ ਵਿੱਚ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਉਤੇ 1046 ਕਰੋੜ ਰੁਪਏ ਖਰਚੇ ਜਾਣਗੇ ਜਦੋਂ ਕਿ ਸੂਬੇ ਦੇ ਸਾਰੇ ਪੇਂਡੂ ਤੇ ਸ਼ਹਿਰੀ ਪਰਿਵਾਰਾਂ ਨੂੰ 5 ਲੱਖ ਰੁਪਏ ਸਿਹਤ ਬੀਮਾ ਮੁਹੱਈਆ ਕਰਵਾਉਣ ਲਈ ਸਰਬੱਤ ਸਿਹਤ ਬੀਮਾ ਯੋਜਨਾ ਦਾ ਦਾਇਰਾ ਵਧਾਇਆ ਜਾਵੇਗਾ।ਔਰਤਾਂ ਦੇ ਸਮਾਜਿਕ ਤੇ ਆਰਥਿਕ ਸ਼ਸਕਤੀਕਰਨ ਦੇ ਟੀਚੇ ਨਾਲ ਮੁੱਖ ਮੰਤਰੀ ਨੇ ਕਿਹਾ ਕਿ ਮਾਤਾ ਤਿ੍ਰਪਤਾ ਮਹਿਲਾ ਯੋਜਨਾ ਤੇ ਮਾਤਾ ਕਸਤੂਰਬਾ ਮਹਿਲਾ ਯੋਜਨਾ ਉਤੇ ਕੰਮ ਚੱਲ ਰਿਹਾ ਹੈ ਜੋ ਕਿ ਜਲਦ ਹੀ ਸ਼ੁਰੂ ਹੋਵੇਗੀ। ਉਨਾਂ ਕਿਹਾ ਕਿ ਸੂਬਾ ਸਰਕਾਰ ਦਿਵਿਆਂਗ ਲੋਕਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤੀ ਪ੍ਰਦਾਨ ਕਰਨ ਲਈ ਜਲਦ ਹੀ ਸਕੀਮ ਨੂੰ ਅੰਤਿਮ ਰੂਪ ਦੇ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਕਰਕੇ ਆਈ ਆਰਥਿਕ ਮੰਦੀ, ਜਿਸ ਦੇ ਚੱਲਦਿਆਂ ਮੌਜੂਦਾ ਸਾਲ ਦੀ ਪਹਿਲੀ ਤਿਮਾਹੀ ਵਿੱਚ 50 ਫੀਸਦੀ ਮਾਲੀਆ ਘਟ ਗਿਆ ਹੈ, ਦੇ ਬਾਵਜੂਦ ਸੂਬਾ ਸਰਕਾਰ ਇਸ ਸੰਕਟ ਨਾਲ ਨਜਿੱਠਣ ਲਈ ਸਫਲਤਾਪੂਰਵਕ ਪਹਿਲਕਦਮੀਆਂ ਕਰ ਰਹੀ ਹੈ। ਉਨਾਂ ਕਿਹਾ ਕਿ ਕਣਕ ਦੀ ਸੁਚਾਰੂ ਤੇ ਨਿਰਵਿਘਨ ਖਰੀਦ ਯਕੀਨੀ ਬਣਾਉਣ ਨਾਲ ਕਿਸਾਨੀ ਭਾਈਚਾਰੇ ਨੂੰ 26000 ਕਰੋੜ ਰੁਪਏ ਦੀ ਸਹਾਇਤਾ ਪ੍ਰਾਪਤ ਹੋਈ।ਆਨਲਾਈਨ ਸਿੱਖਿਆ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਬਾਰਵੀਂ ਦੇ 1.74 ਲੱਖ ਵਿਦਿਆਰਥੀਆਂ ਨੂੰ ਇਸ ਸਾਲ ਸਮਰਾਟ ਫੋਨ ਦਿੱਤੇ ਜਾ ਰਹੇ ਹਨ ਜੋ ਉਨਾਂ ਲਈ ਸਿੱਖਿਆ ਹਾਸਲ ਕਰਨ ਵਿੱਚ ਸਹਾਈ ਸਿੱਧ ਹੋਣਗੇ।ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਾਂ ਨੂੰ ਟੈਕਸ ਵਿੱਚ ਰਾਹਤਾਂ ਤੇ ਛੋਟਾਂ ਦੇਣ ਤੋਂ ਇਲਾਵਾ ਵਿਅਕਤੀਗਤ ਵੱਲੋਂ ਦਿੱਤੀਆਂ ਜਾਣ ਵਾਲੀਆਂ ਫੀਸਾਂ, ਟੈਕਸਾਂ ਤੇ ਕਰਜ਼ਿਆਂ ਦਾ ਕਾਫੀ ਕੁਝ ਮਾਫ ਕੀਤਾ ਗਿਆ ਅਤੇ ਕੁਝ ਨੂੰ ਅੱਗੇ ਪਾਉਣ ਦਾ ਐਲਾਨ ਕੀਤਾ ਗਿਆ ਹੈ। ਉਨਾਂ ਕਿਹਾ ਕਿ ਗਰੀਬਾਂ ਤੇ ਜ਼ਰੂਰਤਮੰਦਾਂ ਦੀ ਨਗਦ ਸਹਾਇਤਾ ਯਕੀਨੀ ਬਣਾਉਣ ਲਈ ਸਮੇਂ ਸਿਰ ਪੈਨਸ਼ਨ ਦਿੱਤੀ ਜਾ ਰਹੀ ਹੈ।ਇਸ ਗੱਲ ਉਤੇ ਪੂਰਨ ਭਰੋਸਾ ਕਰਦਿਆਂ ਕਿ ਕੋਵਿਡ ਮਹਾਂਮਾਰੀ ਉਤੇ ਪੰਜਾਬ ਜ਼ਰੂਰ ਫਤਿਹ ਪਾਵੇਗਾ, ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੰਕਟ ਖਿਲਾਫ ਲੜਾਈ ਵਿੱਚ ਉਨਾਂ ਦੀ ਸਰਕਾਰ ਨੂੰ ਖੁੱਲੇ ਦਿਲ ਨਾਲ ਸਹਿਯੋਗ ਕਰਨ। ਉਨਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਬਜ਼ੁਰਗਾਂ ਦਾ ਵਿਸ਼ੇਸ਼ ਖਿਆਲ ਰੱਖਿਆ ਜਾਵੇ ਅਤੇ ਸਾਰੇ ਪ੍ਰੋਟੋਕਾਲ ਦੀ ਪਾਲਣਾ ਕਰਦੇ ਹੋਏ ਵੱਡੇ ਇਕੱਠਾਂ ਤੋਂ ਗੁਰੇਜ ਕੀਤਾ ਜਾਵੇ। ਇਸ ਦੇ ਨਾਲ ਹੀ ਮਾਸਕ ਦੀ ਵਰਤੋਂ ਕੀਤੀ ਜਾਵੇ ਅਤੇ ਨਿਰੰਤਰ ਹੱਥ ਧੋਂਦੇ ਰਹਿਣ। ਜਦੋਂ ਵੀ ਉਨਾਂ ਨੂੰ ਕੋਈ ਲੱਛਣ ਮਹਿਸੂਸ ਹੋਵੇ ਤਾਂ ਤੁਰੰਤ ਟੈਸਟ ਕਰਵਾਇਆ ਜਾਵੇ। ਉਨਾਂ ਕਿਹਾ ਕਿ ਇਸ ਮਹਾਂਮਾਰੀ ਖਿਲਾਫ ਫਤਹਿ ਹਾਸਲ ਕਰਨ ਲਈ ਜਲਦੀ ਟੈਸਟ ਕਰਵਾਉਣਾ ਬਹੁਤ ਜ਼ਰੂਰੀ ਹੈ।

 

Tags: Captain Amarinder Singh , Amarinder Singh , Punjab Pradesh Congress Committee , Congress , Punjab Congress , Chandigarh , Chief Minister of Punjab , Punjab Government , Government of Punjab , Punjab , Independence Day , 15 August , 74th Independence Day , Independence Day of India

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD