Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਾਣਾ ਗੁਰਮੀਤ ਸਿੰਘ ਸੋਢੀ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਅਮਰੁਤ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 15 Aug 2020

Last updated on: Aug 15, 2020, 00:00 IST

ਯੁਵਕ ਸੇਵਾਵਾਂ ਅਤੇ ਖੇਡ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਸੁਤੰਤਰਤਾ ਦਿਵਸ ਮੌਕੇ 29.18 ਕਰੋੜ ਰੁਪਏ ਦੀ ਲਾਗਤ ਨਾਲ ਮੋਜੂਦਾ ਨਹਿਰੀ ਪਾਣੀ ਤੇ ਅਧਾਰਿਤ ਕੋਟਕਪੂਰਾ ਰੋਡ ਤੇ ਬਣੀ ਜਲ ਸਪਲਾਈ ਸਕੀਮ ਲਈ ਨਹਿਰੀ ਪਾਣੀ 9.1 ਕਿਲੋਮੀਟਰ ਦੀ ਪਾਈਪ ਲਾਈਨ ਪਾ ਕੇ ਸਿੱਧਾ ਸਰਹਿੰਦ ਫੀਡਰ ਨਾਲ ਜੋੜਣ  ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ।ਇਸ ਮੌਕੇ ਬੋਲਦਿਆਂ ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਪੰਜਾਬ ਰਾਜ ਦੇ ਚੁਣੇ ਗਏ 16 ਸ਼ਹਿਰਾਂ ਵਿੱਚ ਜਲ ਸਪਲਾਈ, ਸੀਵਰੇਜ, ਨਿਕਾਸੀ, ਆਵਾਜਾਈ ਅਤੇ ਪਾਰਕਾਂ ਦੀਆਂ ਸਹੁਲਤਾਂ ਲਈ ਉਲੀਕੇ ਗਏ ਅਮਰੁਤ ਪ੍ਰੋਜੈਕਟ ਅਧਿਨ ਇਹ ਰਾਸ਼ੀ ਜਿਲ੍ਹੇ ਨੂੰ ਪ੍ਰਾਪਤ ਹੋਈ ਹੈ।ਇਸ ਜਲ ਸਪਲਾਈ ਸਕੀਮ ਤਹਿਤ ਨਵੀਂ ਮਸ਼ੀਨਰੀ ਅਤੇ ਅਤਿ ਆਧੁਨਿਕ ਸਕਾਡਾ ਸਿਸਟਮ ਲਗਾਇਆ ਜਾਣਾ ਹੈ। ਸਰਹਿੰਦ ਫੀਡਰ ਤੋਂ ਜਿਥੇ ਨਵੀਂ ਪਾਈਪ ਲਾਈਨ ਪਾਉਣ ਨਾਲ ਮੁਕਤਸਰ ਮਾਈਨਰ ਦੀ ਬੰਦੀ ਕਾਰਣ ਆਉਣ ਵਾਲੀ ਜਲ ਸਪਲਾਈ ਦੀ ਸਮੱਸਿਆ ਦਾ ਪੁਖਤਾ ਹੱਲ ਹੋ ਜਾਵੇਗਾ ।ਇਹ ਕੰਮ ਅਗਲੇ 18 ਮਹੀਨਿਆਂ ਵਿੱਚ ਮੁਕੰਮਲ ਕੀਤਾ ਜਾਣਾ ਹੈ। ਇਸ ਮੌਕੇ ਸਰਦਾਰ ਸੌਢੀ ਨੇ ਵਾਤਾਵਰਨ ਸਾਫ ਸੁਥਰਾ ਰੱਖਣ ਲਈ  ਪੋਦੇ ਵੀ ਲਗਾਏ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ, ਐਸ.ਐਸ.ਪੀ ਸ੍ਰੀਮਤੀ ਡੀ ਸੁਡਰਵਿਲੀ, ਸ੍ਰੀਮਤੀ ਕਰਨ ਕੌਰ ਬਰਾੜ ਸਾਬਕਾ ਐਮ.ਐਲ.ਏ, ਭਾਈ ਰਾਹੁਲ ਸਿੰਘ ਸੰਧੂ, ਸ੍ਰੀ ਹਰਚਰਨ ਸਿੰਘ ਸੋਥਾ ਜਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਤੋਂ ਇਲਾਵਾ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀ ਮੌਜੂਦ ਸਨ।

 

Tags: Rana Gurmeet Singh Sodhi , Punjab Pradesh Congress Committee , Congress , Punjab Congress , Government of Punjab , Punjab Government , Punjab , Independence Day , 15 August , 74th Independence Day , Independence Day of India , #IndependenceDay #15August #74thIndependenceDay #IndependenceDayofIndia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD