Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਅੰਦਰ ਖੇਡ ਸੱਭਿਆਚਾਰ ਨੂੰ ਪ੍ਰਫੁਲਤ ਕਰਨ 'ਚ ਅਹਿਮ ਯੋਗਦਾਨ ਪਾਵੇਗੀ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ-ਬਲਬੀਰ ਸਿੰਘ ਸਿੱਧੂ

ਖੇਡ ਵਿਗਿਆਨ, ਖੇਡ ਤਕਨਾਲੋਜੀ, ਖੇਡ ਮੈਨੇਜਮੈਂਟ ਤੇ ਸਪੋਰਟਸ ਕੋਚਿੰਗ ਦੇ ਖੇਤਰ 'ਚ ਸਿੱਖਿਆ ਨੂੰ ਵੀ ਮਿਲੇਗਾ ਹੁਲਾਰਾ-ਸਿੱਧੂ

5 Dariya News

5 Dariya News

5 Dariya News

ਪਟਿਆਲਾ , 15 Aug 2020

Last updated on: Aug 15, 2020, 00:00 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਵਿਭਾਗ ਦੇ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ 'ਚ ਸਥਾਪਤ ਕੀਤੀ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਰਾਜ ਅੰਦਰ ਖੇਡਾਂ ਦੇ ਸੱਭਿਆਚਾਰ ਨੂੰ ਪ੍ਰਫੁਲਤ ਕਰਨ ਸਮੇਤ ਖੇਡ ਵਿਗਿਆਨ, ਖੇਡ ਤਕਨਾਲੋਜੀ, ਖੇਡ ਮੈਨੇਜਮੈਂਟ ਅਤੇ ਸਪੋਰਟਸ ਕੋਚਿੰਗ ਦੇ ਖੇਤਰਾਂ ਵਿੱਚ ਸਿੱਖਿਆ ਨੂੰ ਵੱਡਾ ਹੁਲਾਰਾ ਦੇਵੇਗੀ।ਸਿਹਤ ਮੰਤਰੀ ਸ. ਸਿੱਧੂ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ਵਿਖੇ ਤਿਰੰਗਾ ਝੰਡਾ ਲਹਿਰਾਉਣ ਮਗਰੋਂ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦੇ ਕਾਂਸਟੀਚੁਐਂਟ ਕਾਲਜ, ਪ੍ਰੋਫੈਸਰ ਗੁਰਸੇਵਕ ਸਿੰਘ ਸਰਕਾਰੀ ਕਾਲਜ ਫਾਰ ਫਿਜ਼ੀਕਲ ਐਜੂਕੇਸ਼ਨ ਵਿਖੇ 50 ਲੱਖ ਰੁਪਏ ਦੀ ਰਾਸ਼ੀ ਖ਼ਰਚ ਕਰਕੇ ਤਿਆਰ ਕੀਤੀ ਗਈ ਲਾਇਬਰੇਰੀ ਦੀ ਇਮਾਰਤ ਵਿਦਿਆਰਥੀਆਂ ਨੂੰ ਸਮਰਪਿਤ ਕਰਨ ਪੁੱਜੇ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਲੈਫਟੀਨੈਟ ਜਨਰਲ (ਰਿਟਾ.) ਜੇ.ਐਸ. ਚੀਮਾ ਅਤੇ ਕਾਲਜ ਦੇ ਪ੍ਰਿੰਸੀਪਲ ਡਾ. ਹਰਪਾਲ ਕੌਰ ਮੌਜੂਦ ਸਨ।ਇਸ ਮੌਕੇ ਸਿਹਤ ਮੰਤਰੀ ਨੇ ਪੰਜਾਬ ਖੇਡ ਯੂਨੀਵਰਸਿਟੀ ਅਤੇ ਸਰੀਰਕ ਸਿੱਖਿਆ ਕਾਲਜ ਦੇ ਵਿਦਿਆਰਥੀਆਂ ਲਈ ਸਾਂਝੇ ਤੌਰ 'ਤੇ ਤਿਆਰ ਕੀਤੇ ਜਾ ਰਹੇ ਬੁਨਿਆਦੀ ਢਾਂਚੇ ਤਹਿਤ ਮਲਟੀਪਰਪਜ ਜਿਮਨੇਜ਼ੀਅਮ ਹਾਲ ਦੇ 50 ਲੱਖ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਦੇ ਕੰਮ ਦੀ ਵੀ ਸ਼ੁਰੂਆਤ ਕਰਵਾਈ। ਸ. ਸਿੱਧੂ ਨੇ ਦੱਸਿਆ ਕਿ ਇਹ ਜਿਮਨੇਜ਼ੀਅਮ ਹਾਲ ਅਗਲੇ ਤਿੰਨ ਮਹੀਨਿਆਂ 'ਚ ਪੂਰੀ ਤਰ੍ਹਾਂ ਤਿਆਰ ਹੋ ਜਾਵੇਗਾ ਅਤੇ ਇੱਥੇ ਪੰਜਾਬ ਖੇਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀਆਂ ਪੜ੍ਹਾਈ ਅਤੇ ਖੇਡਾਂ ਸਬੰਧੀਂ ਲੋੜਾਂ ਪੂਰੀਆਂ ਹੋਣ ਸਮੇਤ ਇਹ ਸਰੀਰਕ ਸਿੱਖਿਆ ਕਾਲਜ ਦੇ ਵਿਦਿਆਰਥੀਆਂ ਲਈ ਵੀ ਸਹਾਈ ਹੋਵੇਗਾ। ਇੱਥੇ ਯੋਗਾ ਸਮੇਤ ਹੋਰ ਖੇਡਾਂ ਲਈ ਵੀ ਮੁਢਲੀਆਂ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ।

ਇਸ ਮੌਕੇ ਹਲਕਾ ਸਮਾਣਾ ਦੇ ਵਿਧਾਇਕ ਸ. ਰਜਿੰਦਰ ਸਿੰਘ, ਸ. ਹਰਿੰਦਰਪਾਲ ਸਿੰਘ ਹੈਰੀਮਾਨ, ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ, ਸ਼ਹਿਰੀ ਕਾਂਗਰਸ ਪ੍ਰਧਾਨ ਸ੍ਰੀ ਕੇ.ਕੇ. ਮਲਹੋਤਰਾ, ਮਹਿਲਾ ਕਾਂਗਰਸ ਪ੍ਰਧਾਨ ਸ੍ਰੀਮਤੀ ਕਿਰਨ ਢਿੱਲੋਂ, ਸ੍ਰੀ ਸੋਨੂ ਸੰਗਰ, ਸ੍ਰੀ ਨਰੇਸ਼ ਦੁੱਗਲ, ਸ੍ਰੀ ਵਿਜੇ ਕੂਕਾ, ਸ੍ਰੀ ਸੰਦੀਪ ਮਲਹੋਤਰਾ, ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਏ.ਡੀ.ਸੀ. ਸ੍ਰੀਮਤੀ ਪੂਜਾ ਸਿਆਲ ਗਰੇਵਾਲ, ਸਹਾਇਕ ਕਮਿਸ਼ਨਰ ਡਾ. ਇਸਮਤ ਵਿਜੇ ਸਿੰਘ, ਐਸ.ਡੀ.ਐਮ. ਸ. ਚਰਨਜੀਤ ਸਿੰਘ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਸ੍ਰੀ ਐਸ.ਐਲ. ਗਰਗ, ਕਾਲਜ ਦੇ ਪ੍ਰਿੰਸੀਪਲ ਡਾ. ਹਰਪਾਲ ਕੌਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਲੈਫਟੀਨੈਟ ਜਨਰਲ (ਰਿਟਾ.) ਜੇ.ਐਸ. ਚੀਮਾ ਨੇ ਦੱਸਿਆ ਕਿ ਪ੍ਰੋਫੈਸਰ ਗੁਰਸੇਵਕ ਸਿੰਘ ਸਰਕਾਰੀ ਕਾਲਜ ਆਫ ਫਿਜ਼ੀਕਲ ਐਜੂਕੇਸ਼ਨ ਨੂੰ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ ਆਫ਼ ਪੰਜਾਬ ਦਾ ਕਾਂਸਟੀਚੂਐਂਟ ਕਾਲਜ ਬਣਾਇਆ ਗਿਆ ਹੈ, ਜਿਸ ਲਈ, ਸਪੋਰਟਸ ਯੂਨੀਵਰਸਿਟੀ ਦੇ ਆਪਣੇ ਕੈਂਪਸ ਦੀ ਉਸਾਰੀ ਹੋਣ ਤੱਕ ਇਸ ਕਾਲਜ ਵਿਖੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀਆਂ ਪ੍ਰੈਕਟੀਕਲ ਕਲਾਸਾਂ ਇੱਥੇ ਲੱਗਣਗੀਆਂ।ਵੀ.ਸੀ. ਜੇ.ਐਸ.  ਚੀਮਾ ਨੇ ਦੱਸਿਆ ਕਿ ਪੰਜਾਬ ਖੇਡ ਯੂਨੀਵਰਸਿਟੀ ਦਾ ਆਪਣਾ ਕੈਂਪਸ ਸਿੱਧੂਵਾਲ ਵਿਖੇ ਕਰੀਬ 100 ਏਕੜ 'ਚ ਤਿਆਰ ਕੀਤਾ ਜਾਵੇਗਾ, ਜਿਸ ਲਈ ਮੁਢਲੀਆਂ ਤਜਵੀਜਾਂ ਤਿਆਰ ਹੋ ਗਈਆਂ ਹਨ ਅਤੇ ਅਗਲੇ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਵੱਲੋਂ ਇਸਦਾ ਉਸਾਰੀ ਕਾਰਜ ਸ਼ੁਰੂ ਕਰਵਾਇਆ ਜਾਵੇਗਾ।

 

Tags: Balbir Singh Sidhu , Punjab , Punjab Pradesh Congress Committee , Congress , Punjab Congress , Punjab Government , Government of Punjab , Independence Day , 15 August , 74th Independence Day , Independence Day of India , #IndependenceDay #15August #74thIndependenceDay #IndependenceDayofIndia , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD