Thursday, 16 May 2024

 

 

ਖ਼ਾਸ ਖਬਰਾਂ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ

 

ਸੰਜੀਦਾ ਉਪਰਾਲਿਆਂ ਸਦਕਾ ਛੇਤੀ ਮਿਲੇਗੀ ਕਰੋਨਾ ਤੋਂ ਆਜ਼ਾਦੀ : ਰਜ਼ੀਆ ਸੁਲਤਾਨਾ

ਜ਼ਿਲ੍ਹਾ ਬਰਨਾਲਾ ਵਿਚ ਸਾਦੇ ਤੇ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ ਗਿਆ ਆਜ਼ਾਦੀ ਦਿਹਾੜਾ

Web Admin

Web Admin

5 Dariya News

ਬਰਨਾਲਾ , 15 Aug 2020

ਜ਼ਿਲ੍ਹਾ ਬਰਨਾਲਾ ਵਿਚ 74ਵਾਂ ਆਜ਼ਾਦੀ ਦਿਹਾੜਾ ਬਹੁਤ ਹੀ ਸਾਦੇ ਪਰ ਪ੍ਰਭਾਵਸ਼ਾਲੀ ਤਰੀਕੇ ਨਾਲ ਮਨਾਇਆ ਗਿਆ। ਇਸ ਮੌਕੇ ਟਰਾਂਸਪੋਰਟ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।ਇਸ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਆਪਕ ਉਪਰਾਲਿਆਂ ਸਦਕਾ ਕਰੋਨਾ ਨਾਲ ਜੰਗ ਜਾਰੀ ਹੈ ਅਤੇ ਅਸੀਂ ਛੇਤੀ ਕਰੋਨਾ ਖਿਲਾਫ ਮਿਸ਼ਨ ਫਤਿਹ ਕਰ ਲਵਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਕਰੋਨਾ ਨਾਲ ਨਜਿੱਠਣ ਲਈ ਟੈਸਟਿੰਗ ਸਮਰੱਥਾ ਵਧਾਈ ਗਈ ਹੈ, ਉਥੇ ਮਿਆਰੀ ਸਿਹਤ ਸਹੂਲਤਾਂ ਵੀ ਮੁਹੱਈਆ ਕਰਾਈਆਂ ਗਈਆਂ ਹਨ। ਇਸ ਤੋਂ ਇਲਾਵਾ ਸਿੱਖਿਆ ਦੇ ਖੇਤਰ ਨੂੰ ਹੁਲਾਰਾ ਦੇਣ ਲਈ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਜਾ ਰਹੇ ਹਨ ਤਾਂ ਜੋ ਉਹ ਆਪਣੀ ਆਨਲਾਈਨ ਪੜ੍ਹਾਈ ਜਾਰੀ ਰੱਖÎ ਸਕÎਣ। ਉਨ੍ਹਾਂ ਕਿਹਾ ਕਿ ਕਰੋਨਾ ਜਿਹੀ ਚੁਣੌਤੀ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਸਕੀਮਾਂ ਦਾ ਲਾਭ ਸੂਬਾ ਵਾਸੀਆਂ ਨੂੰ ਮੁਹੱਈਆ ਕਰਾਇਆ ਜਾ ਰਿਹਾ ਹੈ।ਇਸ ਤੋਂ ਪਹਿਲਾਂ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮਹਿਮਾਨ ਵੱਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਸ੍ਰੀਮਤੀ ਰਜ਼ੀਆ ਸੁਲਤਾਨਾ, ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ, ਐਸਐਸਪੀ ਸ੍ਰੀ ਸੰਦੀਪ ਗੋਇਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਮੱਖਣ ਸ਼ਰਮਾ, ਸਾਬਕਾ ਵਿਧਾਇਕ ਬੀਬੀ ਹਰਚੰਦ ਕੌਰ ਘਨੌਰੀ ਤੇ ਬੀਬੀ ਸੁਰਿੰਦਰ ਕੌਰ ਵਾਲੀਆ ਵੱਲੋਂ ਲੋੜਵੰਦਾਂ ਨੂੰ ਟਰਾਈ ਸਾਈਕਲ ਅਤੇ ਸਿਲਾਈ ਮਸ਼ੀਨਾਂ ਦੀ ਵੰਡ ਕੀਤੀ ਗਈ। ਇਸ ਮੌਕੇ ਵੱਖ ਵੱਖ ਖੇਤਰਾਂ ਵਿਚ ਸੇਵਾਵਾਂ ਨਿਭਾਉਣ ਵਾਲੀਆਂ ਸਖ਼ਸ਼ੀਅਤਾਂ ਦਾ ਸਨਮਾਨ ਕੀਤਾ ਗਿਆ।ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਅਸ਼ੋਕ ਕੁਮਾਰ, ਪੁਲੀਸ ਅਮਲੇ ਵੱਲੋਂ ਐਸਪੀ (ਹੈਡਕੁਆਰਟਰ) ਹਰਵੰਤ ਕੌਰ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਵਿਜੈ ਭਾਸਕਰ, ਈਓ ਨਗਰ ਕੌਂਸਲ ਸ੍ਰੀ ਮਨਪ੍ਰੀਤ ਸਿੰਘ ਸਿੱਧੂ, ਐੈਸਡੀਓ ਚਮਕ ਸਿੰਗਲਾ, ਆਰਐਮਓ ਡਾ. ਟਿੰਕੂ ਸ਼ਰਮਾ, ਡਾ. ਨਵਜੋਤ ਸਿੰਘ, ਡਾ. ਮਨਪ੍ਰੀਤ ਸਿੰਘ ਸਿੱਧੂ, ਐਪਡੀਮੋਲੋਜਿਸਟ ਡਾ. ਅਮਰਮਾਨਦੀਪ ਸਿੰਘ, ਡਾ. ਮੁਨੀਸ਼ ਕੁਮਾਰ, ਕਵਿਤਾ ਮੌਂਗਾ ਤੇ ਸਟਾਫ ਨਰਸਾਂ ਤਰਫੋਂ ਸੁਖਵਿੰਦਰ ਕੌਰ ਤੇ ਹੋਰ ਮੈਡੀਕਲ ਸਟਾਫ ਨੇ ਸਨਮਾਨ ਹਾਸਲ ਕੀਤਾ।
ਇਸ ਮੌਕੇ ਬਾਰ੍ਹਵੀਂ ’ਚੋਂ 98 ਫੀਸਦੀ ਤੋਂ ਉਪਰ ਅੰਕ ਹਾਸਲ ਕਰਨ ਵਾਲੀਆਂ ਚਾਰ ਵਿਦਿਆਰਥਣਾਂ ਦਾ 5100-5100 ਦੇ ਚੈੱਕ ਨਾਲ ਸਨਮਾਨ ਕੀਤਾ ਗਿਆ, ਜਿਨ੍ਹਾਂ ਵਿਚ ਅਮਨਜੋਤ ਕੌਰ, ਹਰਪ੍ਰੀਤ ਕੌਰ, ਸੁਖਜੀਤ ਕੌਰ, ਪ੍ਰਿਅੰਕਾ ਰਾਣੀ ਸ਼ਾਮਲ ਹਨ। ਇਸ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਵਧੀਆ ਸੇਵਾਵਾਂ ਨਿਭਾਉੁਣ ਵਾਲੇ ਮੁਲਾਜ਼ਮਾਂ ਤਰਫੋਂ ਵਿਭਾਗੀ ਮੁਖੀਆਂ ਵੱਲੋਂ ਸਨਮਾਨ ਪ੍ਰਾਪਤ ਕੀਤੇ ਗਏ। ਇਸ ਸਮਾਗਮ ਦੌਰਾਨ ਪੰਜਾਬ ਪੁਲੀਸ ਦੀ ਟੁਕੜੀ ਦੀ ਅਗਵਾਈ ਇੰਸਪੈਕਟਰ ਬਲਜੀਤ ਸਿੰਘ ਨੇ ਕੀਤੀ।ਮੁੱਖ ਮਹਿਮਾਨ ਸ੍ਰੀਮਤੀ ਰਜ਼ੀਆ ਸੁਲਤਾਨਾ ਵੱੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜੰਗੀ ਸ਼ਹੀਦ ਫੋਟੋ ਗੈਲਰੀ ਦਾ ਉਦਘਾਟਨ ਕੀਤਾ ਗਿਆ, ਜਿਸ ਵਿਚ ਦੇਸ਼ ਲਈ ਜਾਨਾਂ ਵਾਰਨ ਵਾਲੇ ਜ਼ਿਲ੍ਹੇ ਦੇ ਕਰੀਬ 65 ਸ਼ਹੀਦਾਂ ਦੀਆਂ ਤਸਵੀਰਾਂ ਲਾਈਆਂ ਗਈਆਂ ਹਨ।ਇਸ ਮਗਰੋਂ ਮੁੱਖ ਮਹਿਮਾਨ ਵੱਲੋਂ ਪਿੰਡ ਸੁਖਪੁਰ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸੈਲਫਮੇਡ ਸਮਾਰਟ ਸਕੂਲ ਦਾ ਵੀ ਉਦਘਾਟਨ ਕੀਤਾ ਗਿਆ। ਉਨ੍ਹਾਂ ਇਸ ਮੌਕੇ ਸਿੱਖਿਆ ਵਿਭਾਗ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਡੀਈਓ (ਸੈਕੰਡਰੀ) ਸਰਬਜੀਤ ਸਿੰਘ ਤੂਰ ਨੇ ਦੱਸਿਆ ਕਿ ਇਸ ਸਕੂਲ ਵਿਚ 5 ਸਮਾਰਟ ਕਲਾਸ ਰੂਮ ਬਣਾਏ ਗਏ ਹਨ, ਜਿਨ੍ਹਾਂ ਨੂੰ ਅਤਿ-ਆਧੁਨਿਕ ਤਕਨੀਕ ਨਾਲ ਈ-ਕੰਟੈਂਟ ਨਾਲ ਜੋੜਿਆ ਗਿਆ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਵਰਿੰਦਰ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਦਿਤਯ ਡੇਚਲਵਾਲ, ਏਡੀਸੀ (ਡੀ) ਸ੍ਰੀ ਅਰੁਣ ਜਿੰਦਲ, ਐਸਪੀ (ਡੀ) ਸੁਖਦੇਵ ਸਿੰਘ ਵਿਰਕ, ਏਐਸਪੀ ਪ੍ਰੱਗਿਆ ਜੈਨ, ਡੀਈਓ ਸਰਬਜੀਤ ਸਿੰਘ ਤੂਰ, ਮੈਡਮ ਮਨਿੰਦਰ ਕੌਰ, ਡੀਡੀਪੀਓ ਸੰਜੀਵ ਸ਼ਰਮਾ, ਜੀਓਜੀ ਜ਼ਿਲ੍ਹਾ ਹੈੱਡ ਕਰਨਲ ਲਾਭ ਸਿੰਘ, ਸਾਬਕਾ ਵਿਧਾਇਕ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਸ. ਕੇਵਲ ਸਿੰਘ ਢਿੱਲੋਂ ਵੱਲੋਂ ਪੀਏ ਦੀਪ ਸੰਘੇੜਾ, ਸੈਕਟਰੀ ਹਰਦੀਪ ਜਾਗਲ, ਹਰਦੀਪ ਸਿੰਘ ਸੋਢੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।

 

Tags: Razia Sultana , Punjab Pradesh Congress Committee , Congress , Punjab Congress , Government of Punjab , Punjab Government , Punjab , Barnala , Independence Day , 15 August , 74th Independence Day , Independence Day of India , #IndependenceDay #15August #74thIndependenceDay #IndependenceDayofIndia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD